tripitakaत्रिपिटक
ਸੰਗ੍ਯਾ- ਬੌੱਧਧਰਮ ਦਾ ਪ੍ਰਧਾਨ ਗ੍ਰੰਥ, ਜਿਸ ਦੇ ਤਿੰਨ ਪਿਟਕ (ਕਾਂਡ) ਹਨ. ਸੂਤ੍ਰ ਪਿਟਕ, ਵਿਨਯਪਿਟਕ ਅਤੇ ਅਭਿਧਰਮ ਪਿਟਕ. ਬੁੱਧਧਰਮ ਦੇ ਗ੍ਰੰਥ ਖੁਲ੍ਹੇ ਪਤ੍ਰਿਆਂ ਦੇ ਪਿਟਕ (ਪਿਟਾਰਾਂ) ਵਿੱਚ ਰੱਖੇ ਜਾਂਦੇ ਸਨ. ਤਿੰਨ ਪਿਟਾਰਾਂ ਵਿੱਚ ਜੁਦੇ ਜੁਦੇ ਪ੍ਰਕਰਣ ਰੱਖਣ ਕਾਰਣ ਇਹ ਨਾਮ ਪਿਆ ਹੈ.
संग्या- बौॱधधरम दा प्रधान ग्रंथ, जिस दे तिंन पिटक (कांड) हन. सूत्र पिटक, विनयपिटक अते अभिधरम पिटक. बुॱधधरम दे ग्रंथ खुल्हे पत्रिआं दे पिटक (पिटारां) विॱच रॱखे जांदे सन. तिंन पिटारां विॱच जुदे जुदे प्रकरण रॱखण कारण इह नाम पिआ है.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਸਾਂਖ੍ਯਮਤ ਅਨੁਸਾਰ ਸਤ੍ਵ ਰਜ ਤਮ ਰੂਪ ਪ੍ਰਕ੍ਰਿਤਿ, ਜੋ ਜਗਤ ਦਾ ਉਪਾਦਾਨ ਕਾਰਣ ਹੈ। ੨. ਈਸ਼੍ਵਰ. ਪਰਮਾਤਮਾ। ੩. ਰਾਜਾ ਦਾ ਵਜੀਰ। ੪. ਫੌਜ ਦਾ ਵਡਾ ਸਰਦਾਰ। ੫. ਪਟਿਆਲਾਪਤਿ ਬਾਬਾ ਆਲਾ ਸਿੰਘ ਜੀ ਦੀ ਸੁਪੁਤ੍ਰੀ, ਜੋ ਸਾਰੇ ਸ਼ੁਭ ਗੁਣਾਂ ਨਾਲ ਭਰਪੂਰ ਸੀ. ਦੇਖੋ, ਪਰਧਾਨ ੨। ੬. ਵਿ- ਮੁੱਖ. ਖਾਸ। ੭. ਸ਼੍ਰੇਸ੍ਠ. ਉੱਤਮ....
ਸੰ. ग्रन्थ ਸੰਗ੍ਯਾ- ਗੁੰਫਨ. ਗੁੰਦਣਾ। ੨. ਪੁਸ੍ਤਕ (ਕਿਤਾਬ), ਜਿਸ ਵਿੱਚ ਮਜਮੂੰਨ ਗੁੰਦੇ ਗਏ ਹਨ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਵਿ- ਤੀਨ. ਤ੍ਰਯ (ਤ੍ਰੈ)....
ਸੰ. ਸੰਗ੍ਯਾ- ਪਿਟਾਰ. ਪਿਟਾਰੀ। ੨. ਫੋੜਾ। ੩. ਗ੍ਰੰਥ ਦਾ ਕਾਂਡ. ਬਾਬ. ਖਾਸ ਕਰਕੇ ਬੌੱਧ ਗ੍ਰੰਥ, ਜਿਨ੍ਹਾਂ ਦੀ ਇਹ ਸੰਗ੍ਯਾ ਪਿਟਾਰ ਵਿੱਚ ਰੱਖਣ ਤੋਂ ਹੋਈ. ਜਿਸ ਵੇਲੇ ਜਿਲਦ ਬੰਨ੍ਹਣ ਦਾ ਪ੍ਰਚਾਰ ਨਹੀਂ ਸੀ, ਤਦ ਖੁਲ੍ਹੇ ਪੱਤਰਿਆਂ ਦੀਆਂ ਪੋਥੀਆਂ ਪਿਟਾਰਾਂ ਵਿੱਚ ਰੱਖੀਆਂ ਜਾਂਦੀਆਂ ਸਨ. ਦੇਖੋ, ਤ੍ਰਿਪਿਟਕ....
ਸੰ. काएड ਸੰਗ੍ਯਾ- ਬਿਰਛ ਦਾ ਟਾਹਣਾ। ੨. ਦਰਖ਼ਤ ਦਾ ਧੜ. ਪੋਰਾ। ੩. ਬਾਂਸ ਅਥਵਾ ਗੰਨੇ ਦੀ ਪੋਰੀ, ਜੋ ਦੋ ਗੱਠਾਂ ਦੇ ਵਿਚਕਾਰਲਾ ਭਾਗ ਹੈ। ੪. ਸਰਕੁੜਾ. ਸ਼ਰਕਾਂਡ। ੫. ਹਿੱਸਾ. ਵਿਭਾਗ. ਜਿਵੇਂ ਕਰਮ ਉਪਾਸਨਾ ਅਤੇ ਗ੍ਯਾਨ ਕਾਂਡ। ੬. ਕਿਸੇ ਗ੍ਰੰਥ ਦਾ ਪ੍ਰਕਰਣ, ਅਧ੍ਯਾਯ ਅਥਵਾ ਬਾਬ. ਜਿਵੇਂ ਰਾਮਾਇਣ ਦੇ ਸੱਤ ਕਾਂਡ। ੭. ਸਮੂਹ. ਸਮੁਦਾਯ। ੮. ਜਲ। ੯. ਥਮਲਾ. ਖੰਭਾ। ੧੦. ਮੌਕਾ. ਅਵਸਰ। ੧੧. ਪੱਥਰ। ੧੨. ਨਾੜੀਆਂ ਦਾ ਸਮੁਦਾਯ। ੧੩. ਵਿ- ਬੁਰਾ. ਮੰਦ....
ਧਾਰਮਿਕ ਮਸਤੀ. ਧਰਮ ਭਾਵ ਦੀ ਉਮੰਗ ਤੋਂ ਉਪਜੀ ਬੇਹੋਸ਼ੀ. ਜੈਸੇ- ਕੂਕਿਆਂ ਨੂੰ ਸੂਤ੍ਰ ਚੜ੍ਹਨਾ। ੨. ਸੰ. ਸੰਗ੍ਯਾ- ਸੂਤ. ਤਾਗਾ। ੩. ਨਿਯਮ. ਉਸੂਲ। ੪. ਬਹੁਤ ਅਰਥ ਪ੍ਰਗਟ ਕਰਨ ਵਾਲਾ, ਥੋੜੇ ਅੱਖਰਾਂ ਵਿੱਚ ਕਹਿਆ ਹੋਇਆ ਵਾਕ. ਦੇਖੋ, ਖਟ ਸ਼ਾਸਤ੍ਰਾਂ ਅਤੇ ਵ੍ਯਾਕਰਣ ਦੇ ਸੂਤ੍ਰ। ੫. ਕਾਰਣ. ਨਿਮਿੱਤ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਸੰਗ੍ਯਾ- ਪ੍ਰਸੰਗ ਕਥਾ। ੨. ਗ੍ਰੰਥ ਦਾ ਭਾਗ. ਬਾਬ। ੩. ਉਤਪੰਨ ਕਰਨਾ. "ਜਗਤ ਪ੍ਰਕਰਰ੍ਣ." (ਗ੍ਯਾਨ)...
ਸੰ. ਸੰਗ੍ਯਾ- ਹੇਤੁ. ਸਬਬ."ਜਿਨਿ ਕਾਰਣਿ ਗੁਰੂ ਵਿਸਾਰਿਆ." (ਵਾਰ ਵਡ ਮਃ ੩) ੨. ਕ੍ਰਿ. ਵਿ- ਵਾਸਤੇ. ਲਿਯੇ. "ਰੋਟੀਆ ਕਾਰਣਿ ਪੂਰਹਿ ਤਾਲ." (ਵਾਰ ਆਸਾ) ੩. ਸੰਗ੍ਯਾ- ਕਾਰਯ ਦਾ ਸਾਧਨ. ਸਾਮਗ੍ਰੀ. "ਕਾਰਣ ਕਰਤੇ ਵਸਿ ਹੈ." (ਵਾਰ ਮਾਝ ਮਃ ੨) "ਆਪੇ ਕਰਤਾ ਕਾਰਣ ਕਰਾਏ." (ਮਾਝ ਅਃ ਮਃ ੩) ਵਿਦ੍ਵਾਨਾਂ ਨੇ ਦੋ ਪ੍ਰਕਾਰ ਦੇ ਕਾਰਣ ਮੰਨੇ ਹਨ ਇੱਕ ਨਿਮਿੱਤ, ਜੇਹਾਕਿ ਕਪੜੇ ਦਾ ਜੁਲਾਹਾ, ਖੱਡੀ, ਨਲਕੀ ਆਦਿ. ਦੂਜਾ ਉਪਾਦਾਨ, ਜੇਹਾ ਕੱਪੜੇ ਦਾ ਸੂਤ, ਘੜੇ ਦਾ ਮਿੱਟੀ....
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....