dhāiथाइ
ਸੰਗ੍ਯਾ- ਅਸਥਾਨ. ਜਗਾ. "ਸਾਚਾ ਨਿਰੰਕਾਰ ਨਿਜਥਾਇ." (ਸ੍ਰੀ ਮਃ ੧) ੨. ਕ੍ਰਿ. ਵਿ- ਇ਼ਵਜ ਮੇਂ. ਬਦਲੇ ਵਿੱਚ. "ਕੁੰਨੇ ਹੇਠ ਜਲਾਈਐ ਬਾਲਣ ਸੰਦੈ ਥਾਇ." (ਸ. ਫਰੀਦ) ੩. ਥਾਂ ਤੇ. ਥਾਂ ਸਿਰ.
संग्या- असथान. जगा. "साचा निरंकार निजथाइ." (स्री मः १) २. क्रि. वि- इ़वज में. बदले विॱच. "कुंने हेठ जलाईऐ बालण संदै थाइ." (स. फरीद) ३. थां ते. थां सिर.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸ੍ਥਾਨ. ਸੰਗ੍ਯਾ- ਥਾ. ਠਿਕਾਣਾ. ਠਹਿਰਨ ਅਥਵਾ ਰਹਿਣ ਦੀ ਜਗਾ. "ਅਸਥਾਨ ਹਰਿ ਨਿਹ ਕੇਵਲੰ." (ਗੂਜ ਅਃ ਮਃ ੧)...
ਸੰਗ੍ਯਾ- ਜਾਗਰਣ. ਜਗਾਣਾ. ਦੇਖੋ, ਰਾਤਜਾਗਾ। ੨. ਜਗਹ. ਜਾਯਗਾਹ. ਥਾਂ. ਸ੍ਥਾਨ। ੩. ਸੰਗੀਤ ਅਨੁਸਾਰ ਤਾਲ ਦੀ ਸਮਾਪਤੀ ਦਾ ਅਸਥਾਨ. ਸਮ....
ਵਿ- ਸੱਚਾ....
ਦੇਖੋ, ਨਿਰਾਕਾਰ. "ਨਿਰੰਕਾਰ ਆਕਾਰ ਆਪਿ." (ਸੁਖਮਨੀ) ੨. ਸੰਗ੍ਯਾ- ਪਾਰਬ੍ਰਹਮ, ਜਿਸ ਦਾ ਕੋਈ ਆਕਾਰ ਨਹੀਂ. "ਨਿਰੰਕਾਰ ਕੈ ਦੇਸਿ ਜਾਹਿ." (ਸੋਰ ਮਃ ੧)...
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਕ੍ਰਿ. ਵਿ- ਥੱਲੇ. ਨੀਚੇ. ਤਲੇ। ੨. ਸੰ. हेठ् ਧਾ- ਰੋਕਣਾ. ਕ੍ਰੂਰ ਹੋਣਾ....
ਸੰਗ੍ਯਾ- ਈਂਧਨ. ਜਲਾਉਣ ਦੀ ਲੱਕੜਾਂ. "ਬਾਲਣੁ ਹਡ ਨ ਬਾਲਿ." (ਸ. ਫਰੀਦ) ੨. ਕ੍ਰਿ- ਜਲਾਉਣਾ. ਬਾਲਨਾ....
ਸੰਗ੍ਯਾ- ਅਸਥਾਨ. ਜਗਾ. "ਸਾਚਾ ਨਿਰੰਕਾਰ ਨਿਜਥਾਇ." (ਸ੍ਰੀ ਮਃ ੧) ੨. ਕ੍ਰਿ. ਵਿ- ਇ਼ਵਜ ਮੇਂ. ਬਦਲੇ ਵਿੱਚ. "ਕੁੰਨੇ ਹੇਠ ਜਲਾਈਐ ਬਾਲਣ ਸੰਦੈ ਥਾਇ." (ਸ. ਫਰੀਦ) ੩. ਥਾਂ ਤੇ. ਥਾਂ ਸਿਰ....
ਅ਼. [فرید] ਫ਼ਰੀਦ. ਵਿ- ਅਦੁਤੀ. ਲਾਸਾਨੀ। ੨. ਸੰਗ੍ਯਾ- ਇੱਕ ਮਹਾਤਮਾ ਸੰਤ, ਜਿਨ੍ਹਾਂ ਦੀ ਸੰਖੇਪ- ਕਥਾ ਇਹ ਹੈ-#ਸ਼ੇਖ਼ ਫ਼ਰੀਦ ਜੀ ਦਾ ਜਨਮ ਸ਼ੇਖ ਜਲਾਲੁੱਦੀਨ ਸੁਲੈਮਾਨ ਦੇ ਘਰ (ਜੋ ਇਸਲਾਮ ਦੇ ਦੂਜੇ ਖਲੀਫਾ ਉਮਰ ਦੀ ਸੰਤਾਨ ਵਿੱਚੋਂ ਸਨ), ਮਾਤਾ ਮਰਿਯਮ ਦੇ ਉਦਰ ਤੋਂ ਕੋਠੀਵਾਲ ਪਿੰਡ ਵਿੱਚ (ਜੋ ਹੁਣ ਚਾਵਲੀ ਮਸ਼ਾਯਖ਼ ਕਰਕੇ ਪ੍ਰਸਿੱਧ ਹੈ). ਸੰਮਤ ੧੨੩੧ (ਸਨ ੧੧੭੩) ਵਿੱਚ ਹੋਇਆ. ਆਪ ਖ਼੍ਵਾਜਾ ਕੁਤਬੁੱਦੀਨ ਬਖ਼ਤਯਾਰ ਕਾਕੀ ਦੇ ਮੁਰੀਦ ਹੋਏ. ਫਰੀਦ ਜੀ ਵੱਡੇ ਵਿਦ੍ਵਾਨ, ਮਹਾ ਤਿਆਗੀ, ਪਰਮ ਤਪਸ੍ਵੀ ਅਰ ਕਰਤਾਰ ਦੇ ਅਨੰਨ (ਅਨਨ੍ਯ) ਉਪਾਸਕ ਸਨ. ਆਪ ਨੇ ਅਜੋਧਨ ਵਿੱਚ (ਜੋ ਹੁਣ ਪਾਕਪਟਨ ਅਰਥਾਤ ਪਾਕਪੱਤਨ ਸੱਦੀਦਾ ਹੈ), ਰਹਾਇਸ਼ ਕੀਤੀ.#ਫ਼ਰੀਦ ਜੀ ਦੀ ਇੱਕ ਸ਼ਾਦੀ ਨਾਸਿਰੁੱਦੀਨ ਮਹ਼ਮੂਦ ਬਾਦਸ਼ਾਹ ਦਿੱਲੀ ਦੀ ਪੁਤ੍ਰੀ ਹਜ਼ਬਰਾ ਨਾਲ ਹੋਈ. ਜਿਸ ਨੂੰ ਉਨ੍ਹਾਂ ਨੇ ਦਰਵੇਸ਼ੀ ਲਿਬਾਸ ਪਹਿਨਾਕੇ ਆਪਣੇ ਸਾਥ ਰੱਖਿਆ. ਇਸ ਤੋਂ ਛੁੱਟ ਤਿੰਨ ਹੋਰ ਇਸਤ੍ਰੀਆਂ ਫਰੀਦ ਜੀ ਦੇ ਪਹਿਲਾਂ ਸਨ. ਆਪ ਦੇ ਪੰਜ ਪੁਤ੍ਰ, ਤਿੰਨ ਪੁਤ੍ਰੀਆਂ ਉਪਜੀਆਂ. ਸੰਮਤ ੧੩੨੩ (ਸਨ ੧੨੬੬) ਵਿੱਚ ਫਰੀਦ ਜੀ ਦਾ ਦੇਹਾਂਤ ਪਾਕਪਟਨ ਹੋਇਆ¹ ਅਰ ਉਨ੍ਹਾਂ ਦੀ ਗੱਦੀ ਪੁਰ ਵਡਾ ਬੇਟਾ ਦੀਵਾਨ ਬਦਰੁੱਦੀਨ ਸੁਲੈਮਾਨ ਬੈਠਾ.#ਫਰੀਦ ਜੀ ਦੀ ਵੰਸ਼ਾਵਲੀ ਇਉਂ ਹੈ:-:#ਸ਼ੇਖ਼ ਜਮਾਲੁੱਦੀਨ#।#ਬਾਬਾ ਫ਼ਰੀਦੁੱਦੀਨ ਮਸਊਦ ਸ਼ਕਰਗੰਜ#।#ਦੀਵਾਨ ਬਦਰੁੱਦੀਨ ਸੁਲੈਮਾਨ#।#ਖ਼੍ਵਾਜਾ ਦੀਵਾਨ ਪੀਰ ਅ਼ਲਾਉੱਦੀਨ (ਮੌਜੇ ਦਰਯਾ)#।#ਖ਼੍ਵਾਜਾ ਦੀਵਾਨ ਪੀਰ ਮੁਇ਼ਜ਼ੁੱਦੀਨ#।#ਖ਼੍ਵਾਜਾ ਦੀਵਾਨ ਪੀਰਫ਼ਜ਼ਲ#।#ਖ਼੍ਵਾਜਾ ਮੁਨੱਵਰਸ਼ਾਹ#।#ਦੀਵਾਨ ਪੀਰ ਬਹਾਉੱਦੀਨ (ਹਾਰੂੰ)#।#ਦੀਵਾਨੇ ਸ਼ੇਖ ਅਹ਼ਮਦ ਸ਼ਾਹ#।#ਦੀਵਾਨ ਪੀਰ ਅ਼ਤ਼ਾਉੱਲਾ#।#ਖ਼੍ਵਾਜਾ ਸ਼ੇਖ ਮੁਹ਼ੰਮਦ#।#ਸ਼ੇਖਬ੍ਰਹਮ (ਇਬਰਾਹੀਮ)#ਸ਼੍ਰੀ ਗੁਰੂ ਨਾਨਕਦੇਵ ਜੀ ਦੀ ਮੁਲਾਕਾਤ "ਸ਼ੇਖ਼ ਬ੍ਰਹਮ" (ਸ਼ੇਖ਼ ਇਬਰਾਹੀਮ ਜੀ) ਨਾਲ (ਜਿਨ੍ਹਾਂ ਦੇ ਨਾਮ ਫਰੀਦ ਸਾਨੀ, ਬਲਰਾਜਾ, ਸਾਲਿਸ ਫਰੀਦ ਆਦਿਕ ਹਨ) ਦੋ ਵਾਰ ਹੋਈ. ਪੁਰਾਣੀਆਂ ਸਾਖੀਆਂ ਅਤੇ ਨਾਨਕ ਪ੍ਰਕਾਸ਼ ਵਿੱਚ ਭੀ ਸ਼ੇਖਬ੍ਰਹਮ ਹੀ ਨਾਮ ਆਉਂਦਾ ਹੈ.#"ਸ਼ੇਖ਼ ਫਰੀਦ ਪਟਨ ਹੈ ਜਹਿੰਵਾ,#ਸ਼ੇਖ਼ਬ੍ਰਹਮ ਤਬ ਬਸਈ ਤਹਿੰਵਾ,#ਤਿਹ ਕੇ ਮਿਲਨ ਹੇਤ ਗਤਿਦਾਈ#ਦੋਇ ਕੋਸ ਪਰ ਬੈਠੇ ਜਾਈ."#(ਨਾਪ੍ਰ ਉੱਤਰਾ ਅਃ ੩੩)#ਫਰੀਦਸਾਨੀ ਦਾ ਦੇਹਾਂਤ ਸੰਮਤ ੧੬੧੦ ਵਿੱਚ ਹੋਇਆ ਹੈ. ਇਸ ਲਈ ਗੁਰੂ ਨਾਨਕ ਸ੍ਵਾਮੀ ਦੇ ਸਮਕਾਲੀ ਸਨ. ਸ਼ੇਖ਼ ਫਰੀਦ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ. ਦੇਖੋ, ਗ੍ਰੰਥਸਾਹਿਬ। ੩. ਸ਼ੇਖ ਫਰੀਦ ਜਹਾਂਗੀਰ ਦਾ ਖ਼ਜ਼ਾਨਚੀ, ਜਿਸ ਨੇ ਬਲਬਗੜ੍ਹ ਦੀ ਤਸੀਲ ਵਿੱਚ ਸਨ ੧੬੦੭ ਵਿੱਚ ਫਰੀਦਾਬਾਦ ਵਸਾਇਆ ਹੈ....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਸੰ. शिरस् ਅਤੇ ਸ਼ੀਰ੍ਸ. ਸੰਗ੍ਯਾ- ਸੀਸ. "ਸਿਰ ਧਰਿ ਤਲੀ ਗਲੀ ਮੇਰੀ ਆਉ." (ਸਵਾ ਮਃ ੧) ੨. ਇਹ ਸ਼ਬਦ ਵਿਸ਼ੇਸਣ ਹੋਕੇ ਉੱਪਰ, ਸ਼ਿਰੋਮਣਿ ਅਰਥ ਬੋਧਕ ਭੀ ਹੋਇਆ ਕਰਦਾ ਹੈ. ਜੈਸੇ- "ਵੇਲੇ ਸਿਰ ਪਹੁਚਣਾ, ਅਤੇ ਇਹ ਸਾਰਿਆਂ ਦਾ ਸਿਰ ਹੈ." (ਲੋਕੋ) ੩. ਸਿਰ ਸ਼ਬਦ ਸ੍ਰਿਜ (ਰਚਨਾ) ਅਰਥ ਭੀ ਰਖਦਾ ਹੈ. ਦੇਖੋ, ਸਿਰਿ....