dhāpīथापी
ਦੇਖੋ, ਥਾਪਨ। ੨. ਸੰਗ੍ਯਾ- ਥਪਕੀ. ਪਿਆਰ ਨਾਲ ਪਿੱਠ ਤੇ ਹੱਥ ਮਾਰਨ ਦੀ ਕ੍ਰਿਯਾ. "ਗਰ ਥਾਪੀ ਦਿਤੀ ਕੰਡਿ ਜੀਉ." (ਸ੍ਰੀ ਮਃ ੫. ਪੈਪਾਇ) ੩. ਮਿੱਟੀ ਅਤੇ ਚੂਨਾ ਕੁੱਟਣ ਦੀ ਚਪਟੀ ਮੋਗਰੀ.
देखो, थापन। २. संग्या- थपकी. पिआर नाल पिॱठ ते हॱथ मारन दी क्रिया. "गर थापी दिती कंडि जीउ." (स्री मः ५. पैपाइ) ३. मिॱटी अते चूना कुॱटण दी चपटी मोगरी.
ਸੰ. ਸ੍ਥਾਪਨ. ਸੰਗ੍ਯਾ- ਕ਼ਾਇਮ ਕਰਨ ਦੀ ਕ੍ਰਿਯਾ. ਸ੍ਥਾਪਨ ਦਾ ਭਾਵ. "ਥਾਪਿਆ ਨ ਜਾਇ ਕੀਤਾ ਨ ਹੋਇ." (ਜਪੁ) ੨. ਕਿਸੇ ਅਧਿਕਾਰ (ਪਦਵੀ) ਤੇ ਥਾਪਣ ਦਾ ਕਰਮ. "ਜਲਧਿ ਬਾਂਧਿ ਧ੍ਰੂ ਥਾਪਿਓ ਹੋ." (ਸੋਰ ਨਾਮਦੇਵ)...
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਪ੍ਰੇਮ. ਮੁਹੱਬਤ. ਪ੍ਯਾਰ. ਪ੍ਰਿਯਤਾ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਦੇਖੋ, ਪਿਠ....
ਦੇਖੋ, ਹਸ੍ਤ. "ਕਰੇ ਭਾਵ ਹੱਥੰ." (ਵਿਚਿਤ੍ਰ) ੨. ਹਾਥੀ ਦਾ ਸੰਖੇਪ. "ਹਰੜੰਤ ਹੱਥ." (ਕਲਕੀ) ੩. ਹਾਥੀ ਦੀ ਸੁੰਡ. "ਹਾਥੀ ਹੱਥ ਪ੍ਰਮੱਥ." (ਗੁਪ੍ਰਸੂ)...
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਦੇਖੋ, ਥਾਪਨ। ੨. ਸੰਗ੍ਯਾ- ਥਪਕੀ. ਪਿਆਰ ਨਾਲ ਪਿੱਠ ਤੇ ਹੱਥ ਮਾਰਨ ਦੀ ਕ੍ਰਿਯਾ. "ਗਰ ਥਾਪੀ ਦਿਤੀ ਕੰਡਿ ਜੀਉ." (ਸ੍ਰੀ ਮਃ ੫. ਪੈਪਾਇ) ੩. ਮਿੱਟੀ ਅਤੇ ਚੂਨਾ ਕੁੱਟਣ ਦੀ ਚਪਟੀ ਮੋਗਰੀ....
ਦੇਖੋ, ਦਿਤਿ....
ਵ੍ਯ- ਸਨਮਾਨ ਬੋਧਕ ਸ਼ਬਦ. "ਜਿਚਰੁ ਵਸਿਆ ਕੰਤੁ ਘਰਿ, ਜੀਉ ਜੀਉ ਸਭਿ ਕਹਾਤ." (ਸ੍ਰੀ ਮਃ ੫) ਇਸ ਥਾਂ ਘਰ ਦੇਹ, ਅਤੇ ਕੰਤ ਜੀਵਾਤਮਾ ਹੈ। ੨. ਸੰਗ੍ਯਾ- ਜੀਵਾਤਮਾ. "ਜੀਉ ਏਕੁ ਅਰਿ ਸਗਲ ਸਰੀਰਾ." (ਗਉ ਅਃ ਕਬੀਰ) ੩. ਜਾਨ. "ਜੀਉ ਪਿੰਡ ਸਭ ਤੇਰੀ ਰਾਸਿ." (ਸੁਖਮਨੀ) ੪. ਜੀਵਨ. ਜ਼ਿੰਦਗੀ."ਜੀਉ ਸਮਪਉ ਆਪਣਾ." (ਓਅੰਕਾਰ) "ਲੀਪਤ ਜੀਉ ਗਇਓ." (ਬਿਲਾ ਕਬੀਰ)#੫. ਮਨ. ਦਿਲ. "ਜੀਉ ਡਰਤ ਹੈ ਆਪਣਾ." (ਧਨਾ ਮਃ ੧) "ਹਮਰਾ ਖੁਸੀ ਕਰੈ ਨਿਤ ਜੀਉ." (ਧਨਾ ਧੰਨਾ) "ਜੂਠ ਲਹੈ ਜੀਉ ਮਾਂਜੀਐ." (ਗੂਜ ਮਃ ੧) ੬. ਪ੍ਰਾਣੀ. ਜਾਨਵਰ। ੭. ਜਨਮ. "ਕਰਮਹਿ ਕਿਨ ਜੀਉ ਦੀਨ ਰੇ?" (ਗੌਂਡ ਕਬੀਰ) ਕਰਮ ਕਿਸ ਨੇ ਪੈਦਾ ਕੀਤਾ ਹੈ? ੮. ਸ੍ਵਰ (ਸੁਰ). "ਜਸ ਜੰਤੀ ਮਹਿ ਜੀਉ ਸਮਾਨਾ." (ਗਉ ਕਬੀਰ) ੯. ਸ੍ਵਾਗਤ. ਖ਼ੁਸ਼ਆਮਦੇਦ. "ਜੇ ਕੋ ਜੀਉ ਕਹੈ ਓਨਾ ਕਉ, ਜਮ ਕੀ ਤਲਬ ਨ ਹੋਈ." (ਪ੍ਰਭਾ ਮਃ ੧)...
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਮਿਟੀ ਅਤੇ ਮਿਟੀਆ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਦੇਖੋ, ਚੂਨ. "ਦੁਇ ਸੇਰ ਮਾਗਉ ਚੂਨਾ." (ਸੋਰ ਕਬੀਰ) ੨. ਫੂਕੇ ਹੋਏ ਕੰਕਰ ਅਥਵਾ ਪੱਥਰ ਦਾ ਚੂਰ੍ਣ। ੩. ਕ੍ਰਿ- ਚ੍ਯਵਨ. ਚੁਇਣਾ. ਟਪਕਣਾ....
ਦੇਖੋ, ਕੁੱਟਣਾ। ੨. ਸੰਗ੍ਯਾ- ਕੁੱਟਨ. ਦੱਲਾ. ਭੇਟੂ. ਭੜੂਆ. ਵਿਭਚਾਰ ਦਾ ਵਿਚੋਲਾ....
ਦੇਖੋ, ਚਿਪਟੀ। ੨. ਸੰਗ੍ਯਾ- ਬਣਾਉਟੀ ਜਨਨੇਂਦ੍ਰਿਯ (ਲਿੰਗ). ਦੇਖੋ, ਚਰਿਤ੍ਰ ੧੦੯, ਛੰਦ ੫੨....
ਮੂੰਗਲੀ. ਛੋਟਾ ਮੁਦਗਰ. ਘੰਟਾ ਵਜਾਉਣ ਦੀ ਮੂੰਗਲੀ. "ਮੋਗਰੀ ਨ ਮਾਰ, ਮੋ ਗਰੀਬਨੀ ਕੀ ਰਾਤ ਹੈ." (ਰਾਮਦਾਸ ਜੀ)...