dhailīथैली
ਸੰਗ੍ਯਾ- ਛੋਟਾ ਥੈਲਾ। ੨. ਹਜ਼ਾਰ ਰੁਪਯੇ ਦੀ ਗੁਥਲੀ। ੩. ਢਾਲੇਹੋਏ ਸੁਵਰਣ ਦੀ ਡਲੀ. "ਅਲੰਕਾਰ ਮਿਲਿ ਥੈਲੀ ਹੋਈ ਹੈ ਤਾਤੇ ਕਨਿਕ ਵਖਾਨੀ." (ਧਨਾ ਮਃ ੫) ੪. ਨਕ਼ਦੀ. "ਸੰਚਤ ਸੰਚਤ ਥੈਲੀ ਕੀਨੀ." (ਆਸਾ ਮਃ ੫) ੫. ਮਾਇਆ. ਦੌਲਤ. "ਥੈਲੀ ਸੰਚਹੁ ਸ੍ਰਮ ਕਰਹੁ ਥਾਕਿਪਰਹੁ ਗਾਵਾਰ." (ਬਾਵਨ)
संग्या- छोटा थैला। २. हज़ार रुपये दी गुथली। ३. ढालेहोए सुवरण दी डली. "अलंकार मिलि थैली होई है ताते कनिक वखानी." (धना मः ५) ४. नक़दी. "संचत संचत थैली कीनी." (आसा मः ५) ५. माइआ. दौलत. "थैली संचहु स्रम करहु थाकिपरहु गावार." (बावन)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਵਿ-. ਉਮਰ ਅਥਵਾ ਕੱਦ ਵਿੱਚ ਘੱਟ। ੨. ਓਛਾ. ਤੁੱਛ। ੩. ਸੰ. शौटीर्य्य ਸ਼ੌਟੀਰ੍ਯ. ਸੰਗ੍ਯਾ- ਬਲ. ਪਰਾਕ੍ਰਮ. "ਕੋਟ ਨ ਓਟ ਨ ਕੋਸ ਨ ਛੋਟਾ." (ਸਵੈਯੇ ਸ੍ਰੀ ਮੁਖਵਾਕ ਮਃ ੫)...
ਸੰਗ੍ਯਾ- ਗੁਥਲਾ. ਬੋਰਾ....
ਫ਼ਾ. [ہزار] ਹਜ਼ਾਰ. ਸੰਗ੍ਯਾ- ਦਸ ਸੌ. ਸਹਸ੍ਰ- ੧੦੦੦....
ਸੰਗ੍ਯਾ- ਥੈਲੀ. ਝੋਲੀ. ਥੈਲਾ. ਝੋਲਾ ਬਟੂਆ....
ਸੰ. ਸੁਵਰ੍ਣ. ਵਿ- ਉੱਤਮ ਰੰਗ. ਸ਼ੁਭ ਵਰਣ. "ਸੁਵਰਨ ਕੋ ਸੁਵਰਨ ਤਨ ਦੁਤਿ ਮਿਲ." (ਗੁਪ੍ਰਸੂ) ੨. ਉੱਤਮ ਜਾਤਿ। ੩. ਉੱਤਮ ਅੱਖਰ। ੪. ਸੰਗ੍ਯਾ- ਸੁਇਨਾ. ਸੋਨਾ. "ਲੋਹਾ ਪਾਰਸ ਭੇਟੀਐ ਮਿਲਿ ਸੰਗਤਿ ਸੁਵਰਨ ਹੋ ਜਾਇ." (ਵਾਰ ਗਉ ੧. ਮਃ ੪) ੫. ਧਤੂਰਾ। ੬. ਸੋਲਾਂ ਮਾਸੇ ਭਰ ਵਜਨ। ੭. ਹਰਿਚੰਦਨ। ੮. ਰਾਜਾ ਦਸ਼ਰਥ ਦਾ ਇੱਕ ਮੰਤ੍ਰੀ....
ਸੰਗ੍ਯਾ- ਟੁਕੜਾ. ਖੰਡ. ਢੇਲਾ. ਢੀਮ। ੨. ਮਾਸ ਦਾ ਟੁਕੜਾ. ਬੋਟੀ. ਦੇਖੋ, ਖਾਲਸੇ ਦੇ ਬੋੱਲੇ। ੩. ਸੰ. ਦਲਿ. ਮਿੱਟੀ ਦੀ ਡਲੀ. ਢੀਮ....
ਸੰ. अलक्कार. ਸੰਗ੍ਯਾ- ਗਹਿਣਾ. ਜ਼ੇਵਰ. ਭੂਖਣ (ਭੂਸਣ). "ਅਲੰਕਾਰ ਮਿਲਿ ਥੈਲੀ ਹੋਈ ਹੈ." (ਧਨਾ ਮਃ ੫) ੨. ਸ਼ਬਦ ਅਤੇ ਅਰਥ ਦੇ ਵਰਣਨ ਕਰਨ ਦੀ ਉਹ ਰੀਤਿ, ਜੋ ਕਾਵ੍ਯ ਦੀ ਸ਼ੋਭਾ ਵਧਾਵੇ.¹ ਅਲੰਕਾਰ ਅਨੰਤ ਹਨ, ਪਰ ਮੁੱਖ ਦੋ ਹਨ:-#'ਸ਼ਬਦਾਲੰਕਾਰ.' ਜੋ ਸ਼ਬਦਾਂ ਨੂੰ ਭੂਸਿਤ ਕਰਨ, ਜੈਸੇ ਕਿ ਅਨੁਪ੍ਰਾਸ ਆਦਿ, ਅਤੇ 'ਅਰਥਾਲੰਕਾਰ' ਜੋ ਅਰਥਾਂ ਨੂੰ ਸ਼ੋਭਾ ਦੇਣ, ਜੈਸੇ ਕਿ ਉਪਮਾ ਰੂਪਕ ਆਦਿ. ਜੇ ਸ਼ਬਦ ਅਤੇ ਅਰਥਾਲੰਕਾਰ ਦੋਵੇਂ ਇੱਕ ਥਾਂ ਪਾਏ ਜਾਣ, ਤਦ ਉਭਯਾਲੰਕਾਰ ਸੰਗ੍ਯਾ ਹੁੰਦੀ ਹੈ. ਇਸ ਗ੍ਰੰਥ ਵਿੱਚ ਅੱਖਰ ਕ੍ਰਮ ਅਨੁਸਾਰ ਸਭ ਅਲੰਕਾਰ ਦਿਖਾਏ ਗਏ ਹਨ....
ਮਿਲਕੇ. ਮਿਲਾਪ ਕਰਕੇ. "ਮਿਲਿ ਸਤਿਗੁਰੁ ਨਿਸਤਾਰਾ." (ਮਾਰੂ ਮਃ ੫) "ਮਿਲਿ ਪਾਣੀ ਜਿਉ ਹਰੇ ਬੂਟ." (ਬਸੰ ਮਃ ੫)...
ਸੰਗ੍ਯਾ- ਛੋਟਾ ਥੈਲਾ। ੨. ਹਜ਼ਾਰ ਰੁਪਯੇ ਦੀ ਗੁਥਲੀ। ੩. ਢਾਲੇਹੋਏ ਸੁਵਰਣ ਦੀ ਡਲੀ. "ਅਲੰਕਾਰ ਮਿਲਿ ਥੈਲੀ ਹੋਈ ਹੈ ਤਾਤੇ ਕਨਿਕ ਵਖਾਨੀ." (ਧਨਾ ਮਃ ੫) ੪. ਨਕ਼ਦੀ. "ਸੰਚਤ ਸੰਚਤ ਥੈਲੀ ਕੀਨੀ." (ਆਸਾ ਮਃ ੫) ੫. ਮਾਇਆ. ਦੌਲਤ. "ਥੈਲੀ ਸੰਚਹੁ ਸ੍ਰਮ ਕਰਹੁ ਥਾਕਿਪਰਹੁ ਗਾਵਾਰ." (ਬਾਵਨ)...
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....
ਸਰਵ- ਉਸ ਤੋਂ. ਉਸ ਸੇ. "ਤਾਤੇ ਅੰਗਦ ਭਇਅਉ." (ਸਵੈਯੇ ਮਃ ੫. ਕੇ) ੨. ਕ੍ਰਿ. ਵਿ- ਤਿਸ ਵਾਸਤੇ. ਤਿਸ ਹੇਤੁ ਸੇ. "ਤਾਤੇ ਮੈ ਧਾਰੀ ਓਟ ਗੁਪਾਲ." (ਧਨਾ ਮਃ ੫)...
ਸੁਵਰਣ. ਭਾਵ- ਧਨ. ਦੇਖੋ, ਕਣਕ ਅਤੇ ਕਨਕ. "ਕਨਿਕ ਕਾਮਨੀ ਹੇਤ ਗਵਾਰਾ." (ਆਸਾ ਅਃ ਮਃ ੧)...
ਸੰ. ਧਨਿਕਾ. ਸੰਗ੍ਯਾ- ਜੁਆਨ ਇਸਤ੍ਰੀ। ੨. ਭਾਵ- ਰੂਹ. "ਭੀਤਰਿ ਬੈਠੀ ਸਾ ਧਨਾ." (ਗਉ ਮਃ ੧)...
ਅ਼. [نقدی] ਸੰਗ੍ਯਾ- ਰੋਕ. ਸਿੱਕੇ ਦੀ ਸ਼ਕਲ ਵਿੱਚ ਦੌਲਤ....
ਕੀਤੀ. ਕਰੀ. "ਹਰਿ ਗਤਿ ਕੀਨੀ." (ਗਉ ਮਃ ੩) ੨. ਦੇਖੋ, ਹਮਕੀਨ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਸੰਗ੍ਯਾ- ਮਾਤਾ. ਮਾਂ. "ਆਪਿ ਪਿਤਾ, ਆਪਿ ਮਾਇਆ." (ਸੂਹੀ ਛੰਤ ਮਃ ੫) "ਤੂ ਹਰਿ ਪਿਤਾ ਮਾਇਆ." (ਸ੍ਰੀ ਮਃ ੫) ੨. ਸੰ. ਮਾਯਾ. ਕਪਟ. ਛਲ. ਦੰਭ. ਦੇਖੋ, ਮਾ ਧਾ. "ਇਹੁ ਤਨੁ ਮਾਇਆ ਪਾਹਿਆ ਪਿਆਰੇ, ਲੀਤੜਾ ਲਬਿ ਰੰਗਾਏ." (ਤਿਲੰ ਮਃ ੧) ੩. ਭੁਲੇਖਾ. ਭ੍ਰਮ. ਅਵਿਦ੍ਯਾ. "ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਿਤ." (ਧਨਾ ਅਃ ਮਃ ੫) "ਏਹ ਮਾਇਆ, ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ." (ਅਨੰਦੁ) ੪. ਲਕ੍ਸ਼੍ਮੀ. ਧਨ ਸੰਪਦਾ. "ਮਾਇਆ ਕਾਰਨਿ ਧਾਵਹੀ ਮੂਰਖ ਲੋਗ ਅਜਾਨ." (ਸਃ ਮਃ ੯) ੫. ਜਗਤਰਚਨਾ ਦਾ ਕਾਰਣ ਰੂਪ ਈਸ਼੍ਵਰ ਦੀ ਸ਼ਕਤਿ. "ਮਾਇਆ ਮਾਈ ਤ੍ਰੈ ਗੁਣ ਪਰਸੂਤਿ ਜਮਾਇਆ." (ਮਾਰੂ ਸੋਲਹੇ ਮਃ ੩) ੬. ਮਯਾ. ਕ੍ਰਿਪਾ. ਪ੍ਰਸਾਦ. "ਤਿਂਹ ਮੇਲਹੁ ਜਿਂਹ ਕਰਹੋ ਮਾਇਆ." (ਗੁਪ੍ਰਸੂ) "ਨਹੀ ਮਾਇਆ ਮਾਖੀ." (ਮਾਰੂ ਸੋਲਹੇ ਮਃ ੧) ਨ ਮਯਾ ਹੈ ਨ ਮਾਸ (ਕ੍ਰੋਧ) ਹੈ. ਦੇਖੋ, ਮਾਖੀ ੪। ੭. ਬੁੱਧ ਭਗਵਾਨ ਦੀ ਮਾਤਾ। ੮. ਹਿੰਦੂਆਂ ਦੀਆਂ ਪ੍ਰਧਾਨ ਪੁਰੀਆਂ ਵਿੱਚੋਂ ਇੱਕ ਪੁਰੀ. ਹਰਿਦ੍ਵਾਰ ਤੋਂ ਕਨਖਲ ਤੀਕ ਦੀ ਆਬਾਦੀ. "ਮਥੁਰਾ ਮਾਇਆ ਅਜੁੱਧਿਆ." (ਭਾਗੁ ਕ)...
ਦੇਖੋ, ਦਉਲਤ। ੨. ਦੋਲਤਾਂ ਲਈ ਭੀ ਦੌਲਤ ਸ਼ਬਦ ਆਇਆ ਹੈ. ਦੇਖੋ, ਦੌਲਤਾਂ, "ਸ਼੍ਰੀ ਨਾਨਕ ਕੀ ਦੌਲਤ ਦਾਈ." (ਨਾਪ੍ਰ)...
ਸੰ. श्रम ਧਾ- ਥਕਣਾ. ਜਤਨ ਕਰਨਾ. ਤਪ ਕਰਨਾ। ੨. ਸੰਗ੍ਯਾ- ਥਕੇਵਾਂ. ਤਕਾਨ. "ਸ੍ਰਮ ਥਾਕਾ ਪਾਏ ਬਿਸ੍ਰਾਮਾ." (ਮਾਰੂ ਮਃ ੫) ੩. ਖੇਦ। ੪. ਯਤਨ. ਕੋਸ਼ਿਸ਼. "ਮਾਇਆ ਕਾਰਨ ਸ੍ਰਮ ਅਤਿ ਕਰੈ." (ਸਾਰ ਨਾਮਦੇਵ) "ਸ੍ਰਮ ਕਰਤੇ ਦਮ ਆਢ ਕਉ". (ਬਿਲਾ ਮਃ ੫) ੫. ਸ਼ਮ ਦੀ ਥਾਂ ਭੀ ਸ੍ਰਮ ਸ਼ਬਦ ਦੇਖੀਦਾ ਹੈ. "ਕਹੋ ਸੁ ਸ੍ਰਮ ਕਾ ਸੋਂ ਕਹੈਂ, ਦਮ ਕੋ ਕਹਾਂ ਕਹੰਤ?" (ਅਕਾਲ) ੬. ਦੇਖੋ, ਸ੍ਰਮੁ। ੭. ਦੇਖੋ, ਸ੍ਰਵਣ ੫. "ਲੋਚਨ ਸ੍ਰਮਹਿ ਬੁਧਿ ਬਲ ਨਾਠੀ." (ਸ੍ਰੀ ਬੇਣੀ) ਨੇਤ੍ਰਾਂ ਤੋਂ ਪਾਣੀ ਸ੍ਰਵਦਾ (ਟਪਕਦਾ) ਹੈ। ੮. ਸੰ. ਸ਼ਸ੍ਰ੍ਮ. ਸੁਖ. ਆਨੰਦ. "ਰਾਜਾ ਸ੍ਰਮ ਮਿਤਿ ਨਹੀ ਜਾਨੀ ਤੇਰੀ." (ਸਾਰ ਕਬੀਰ)...
ਕਰੋ. "ਕਰਹੁ ਅਨੁਗ੍ਰਹੁ ਪਾਰਬ੍ਰਹਮ." (ਆਸਾ ਮਃ ੫) ੨. ਕਰਵਾਓ. ਕਰਾਓ. "ਹਰਿ ਜੀਉ! ਤਿਨ ਕਾ ਦਰਸਨ ਨਾ ਕਰਹੁ." (ਵਾਰ ਸੋਰ ਮਃ ੪)...
ਦੇਖੋ, ਗਵਾਰ. "ਕਾਚਾ ਧਨੁ ਸੰਚਹਿ ਮੂਰਖ ਗਾਵਾਰ." (ਧਨਾ ਮਃ ੩)...
ਦੋ ਅਤੇ ਪਚਾਸ, ਦ੍ਵਾਪੰਚਾਸ਼ਤ. ਬਵੰਜਾ- ੫੨। ੨. ਵਾਮਨ. ਬਾਉਨਾ. "ਬਾਵਨ ਰੂਪ ਕੀਆ ਤੁਧ ਕਰਤੇ." (ਮਾਰੂ ਸੋਲਹੇ ਮਃ ੫) ੩. ਬਾਵਨ ਚੰਦਨ, "ਬਾਵਨ ਬੀਖੂ ਬਾਨੈ ਬੀਖੇ ਬਾਸੁ ਤੇ ਸੁਖ ਲਾਗਿਬਾ." (ਪ੍ਰਭਾ ਨਾਮਦੇਵ) ਦੇਖੋ, ਬਾਵਨ ਚੰਦਨ। ੪. ਦੇਖੋ. ਵਾਮਨ....