dhēārāmaदयाराम
ਜਾਤੀਮਲਕ ਦਾ ਪੁਤ੍ਰ ਦਸ਼ਮੇਸ਼ ਦਾ ਸੇਵਕ ਬ੍ਰਾਹਮਣ, ਜਿਸ ਨੇ ਭੰਗਾਣੀ ਦੇ ਜੰਗ ਵਿੱਚ ਵਡੀ ਵੀਰਤਾ ਨਾਲ ਸ਼ਤ੍ਰੁਆਂ ਦਾ ਮੁਕਾਬਲਾ ਕੀਤਾ, ਵਿਚਿਤ੍ਰ ਨਾਟਕ ਦੇ ਅੱਠਵੇਂ ਅਧ੍ਯਾਯ ਵਿੱਚ ਲਿਖਿਆ ਹੈ:-#"ਕੁਪ੍ਯੋ ਦੇਵਤੇਸੰ ਦਯਾਰਾਮ ਜੁੱਧੰ,#ਕਿਯੋ ਦ੍ਰੋਣਕੀ ਜ੍ਯੋਂ ਮਹਾਂ ਜੁੱਧ ਸੁੱਧੰ."
जातीमलक दा पुत्र दशमेश दा सेवक ब्राहमण, जिस ने भंगाणी दे जंग विॱच वडी वीरता नाल शत्रुआं दा मुकाबला कीता, विचित्र नाटक दे अॱठवें अध्याय विॱच लिखिआ है:-#"कुप्यो देवतेसं दयाराम जुॱधं,#कियो द्रोणकी ज्यों महां जुॱध सुॱधं."
ਸੰ. ਸੰਗ੍ਯਾ- ਜੋ ਪੁੰ ਨਾਮਕ ਨਰਕ ਤੋਂ ਬਚਾਵੇ, ਬੇਟਾ. ਸੁਤ. ਦੇਖੋ, ਵਿਸਨੁਪੁਰਾਣ ਅੰਸ਼ ੧. ਅਃ ੧੩. ਅਤੇ ਮਨੁਸਿਮ੍ਰਿਤਿ ਅਃ ੯. ਸ਼ਃ ੧੩੮¹ "ਪੁਤੁਕਲਤੁ ਕੁਟੰਬ ਹੈ." (ਸਵਾ ਮਃ ੪) "ਪੁਤ੍ਰ ਮਿਤ੍ਰ ਬਿਲਾਸ ਬਨਿਤਾ." (ਮਾਰੂ ਮਃ ੫)...
ਸੰਗ੍ਯਾ- ਦਸ਼ਮ- ਈਸ਼. ਸਿੱਖਾਂ ਦੇ ਦਸਵੇਂ ਸ੍ਵਾਮੀ ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ....
ਸੇਵਾ ਕਰਨ ਵਾਲਾ. ਦਾਸ. ਖਿਦਮਤਗਾਰ. "ਸੇਵਕ ਸੇਵਹਿ ਗੁਰਮੁਖਿ ਹਰਿ ਜਾਤਾ." (ਮਾਝ ਅਃ ਮਃ ੩)...
ਬ੍ਰਾਹਮਣ. ਬ੍ਰਹਮ (ਵੇਦ) ਪੜ੍ਹਨ ਵਾਲਾ। ੨. ਬ੍ਰਹਮ (ਕਰਤਾਰ) ਨੂੰ ਜਾਣਨ ਵਾਲਾ. "ਸੋ ਬ੍ਰਾਹਮਣੁ, ਬ੍ਰਹਮ ਜੋ ਬਿੰਦੇ." (ਸ੍ਰੀ ਅਃ ਮਃ ੩) "ਜੋ ਬ੍ਰਹਮ ਬੀਚਾਰੈ। ਸੋ ਬ੍ਰਾਹਮਣੁ ਕਹੀਅਤੁ ਹੈ ਹਮਾਰੈ." (ਗਉ ਕਬੀਰ) ੩. ਬ੍ਰਹਮਾ ਦੀ ਸੰਤਾਨ, ਵਿਪ੍ਰ. ਹਿੰਦੂਆਂ ਦਾ ਪਹਿਲਾ ਵਰਣ. "ਬ੍ਰਾਹਮਣ ਖਤ੍ਰੀ ਸੂਦ ਵੈਸ ਚਾਰ ਵਰਨ." (ਗੌਂਡ ਮਃ ੪) ੪. ਦੇਖੋ, ਬ੍ਰਾਹਮਣ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਰਾਜ ਨਾਹਨ (ਸਰਮੌਰ), ਤਸੀਲ ਪਾਂਵਟਾ, ਥਾਣਾ ਮਾਜਰਾ ਦਾ ਇੱਕ ਪਿੰਡ, ਜੋ ਪਾਂਵਟੇ ਤੋਂ ਸੱਤ ਮੀਲ ਪੂਰਵ ਹੈ. ੧੮. ਵੈਸਾਖ ਸੰਮਤ ੧੭੪੬ ਨੂੰ ਗੁਰੂ ਗੋਬਿੰਦਸਿੰਘ ਸਾਹਿਬ ਦਾ ਭੀਮਚੰਦ ਕਹਲੂਰੀ, ਫਤੇ ਸ਼ਾਹ ਗੜ੍ਹਵਾਲੀਆ, ਹਰੀਚੰਦ ਹੰਡੂਰੀਆ ਆਦਿਕ ਪਹਾੜੀ ਰਾਜਿਆਂ ਨਾਲ ਜੰਗ ਹੋਇਆ. ਇਸ ਯੁੱਧ ਵਿੱਚ ਬੀਬੀ ਬੀਰੋ ਦੇ ਸੁਪੁਤ੍ਰ ਸੰਗੋਸ਼ਾਹ ਅਤੇ ਜੀਤਮੱਲ ਜੀ ਸ਼ਹੀਦ ਹੋਏ, ਅਤੇ ਦਸ਼ਮੇਸ਼ ਦੇ ਹੱਥੋਂ ਰਾਜਾ ਹਰੀ ਚੰਦ ਅਤੇ ਅਨੇਕ ਰਾਜਪੂਤਾਂ ਨੇ ਸ਼ਹੀਦੀ ਲਈ, ਜਿਸ ਪੁਰ ਰਾਜੇ ਹਾਰਕੇ ਨੱਠ ਗਏ. ਕਲਗੀਧਰ ਦਾ ਇਹ ਪਹਿਲਾ ਜੰਗ ਸੀ. ਇਸ ਯੁੱਧ ਦਾ ਜਿਕਰ ਵਿਚਿਤ੍ਰ ਨਾਟਕ ਦੇ ਅੱਠਵੇਂ ਅਧ੍ਯਾਯ ਵਿੱਚ ਦਰਜ ਹੈ.¹#ਜਿੱਥੇ ਕਲਗੀਧਰ ਨੇ ਹਰੀਚੰਦ ਨਾਲ ਧਨੁਸਯੁੱਧ ਕੀਤਾ ਹੈ ਉੱਥੇ ਪ੍ਰੇਮੀਆਂ ਨੇ ਕੁਝ ਚਿੰਨ੍ਹ ਥਾਪਕੇ ਨਾਮ "ਤੀਰਗੜ੍ਹ" ਰੱਖ ਦਿੱਤਾ ਹੈ. ਹਰੀਚੰਦ ਦੀ ਰਾਣੀ ਅਤੇ ਕਈ ਹੋਰ ਰਾਜਪੂਤਾਂ ਦੀਆਂ ਇਸਤ੍ਰੀਆਂ ਇੱਥੇ ਆਕੇ ਸਤੀ ਹੋਈਆਂ. ਜਿਨ੍ਹਾਂ ਦੀਆਂ ਸਮਾਧਾਂ ਮੌਜੂਦ ਹਨ.#ਗੁਰਦ੍ਵਾਰਾ ਸਾਧਾਰਣ ਬਣਿਆ ਹੋਇਆ ਹੈ, ਰਿਆਸਤ ਵੱਲੋਂ ੧੫੦ ਵਿੱਘੇ ਜ਼ਮੀਨ ਮੁਆਫ ਹੈ ਬਾਰਾਂ ਰੁਪਯੇ ਸਾਲਾਨਾ ਰਿਆਸਤ ਕਲਸੀਆ ਤੋਂ ਮਿਲਦੇ ਹਨ, ਮੇਲਾ ਹੋੱਲੇ ਮਹੱਲੇ ਨੂੰ ਹੁੰਦਾ ਹੈ. ਪੁਜਾਰੀ ਅਕਾਲਸਿੰਘ ਹੈ.#ਇੱਥੇ ਇੱਕ ਕਮਾਣ ਸ਼੍ਰੀ ਦਸ਼ਮੇਸ਼ ਜੀ ਦੀ ਸੀ, ਜੋ ਪੁਜਾਰੀ ਰਣਸਿੰਘ ਵੇਲੇ ਮਕਾਨ ਨੂੰ ਅੱਗ ਲੱਗਣ ਤੋਂ ਭਸਮ ਹੋਗਈ. ਭੰਗਾਣੀ ਰੇਲਵੇ ਸਟੇਸ਼ਨ ਜਗਾਧਰੀ ਤੋਂ ੩੭ ਮੀਲ ਅਤੇ ਨਾਹਨ ਤੋਂ ੩੩ ਮੀਲ ਹੈ....
ਸੰ. यज्ञ ਯਗ੍ਯ. ਸੰਗ੍ਯਾ- ਪੂਜਨ। ੨. ਪ੍ਰਾਰਥਨਾ. ਅਰਦਾਸ। ੩. ਕੁਰਬਾਨੀ. ਬਲਿਦਾਨ. "ਕੀਜੀਐ ਅਬ ਜੱਗ ਕੋ ਆਰੰਭ." (ਗ੍ਯਾਨ)...
ਸੂਰਮਤਾਈ. ਦੇਖੋ, ਬੀਰਤਾ ਅਤੇ ਬੀਰਤ੍ਵ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਅ਼. [مُقابلہ] ਸੰਗ੍ਯਾ- ਕ਼ਬਲ (ਅੱਗੇ) ਆਉਣ ਦਾ ਭਾਵ. ਇੱਕ ਦੂਜੇ ਦਾ ਆਮੋ ਸਾਹਮਣੇ ਹੋਣਾ. ਟਾਕਰਾ....
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...
ਵਿ- ਅਨੇਕ ਰੰਗ ਦਾ. ਰੰਗ ਬਰੰਗਾ। ੨. ਅਜੀਬ. ਅਦਭੁਤ. ਅਣੋਖਾ। ੩. ਸੰਗ੍ਯਾ- ਇੱਕ ਸ਼ਬਦਾਲੰਕਾਰ. ਕਾਰਯ ਦੇ ਫਲ ਤੋਂ ਉਲਟਾ ਯਤਨ ਕਰਨਾ, ਐਸਾ ਵਰਣਨ "ਵਿਚਿਤ੍ਰ" ਅਲੰਕਾਰ ਹੈ.#ਜਹਾਂ ਕਰਤ ਉੱਦਮ ਕਛੁ ਫਲ ਚਾਹਤ ਵਿਪਰੀਤ,#ਵਰਣਤ ਤਹਾ ਵਿਚਿਤ੍ਰ ਹੈਂ ਜੇ ਕਵਿੱਤਰਸ ਪ੍ਰੀਤਿ.#(ਲਲਿਤਲਲਾਮ)#ਉਦਾਹਰਣ-#ਭੈ ਬਿਨ ਨਿਰਭਉ ਕਿਉ ਥੀਐ,#ਗੁਰੁਮੁਖਿ ਸਬਦਿ ਸਮਾਇ. (ਸ੍ਰੀ ਮਃ ੧)#ਆਪਸ ਕਉ ਜੋ ਜਾਣੈ ਨੀਚਾ,#ਸੋਊ ਗਨੀਐ ਸਭ ਤੇ ਊਚਾ. (ਸੁਖਮਨੀ)#ਨਿਰਭਯ ਹੋਣ ਲਈ ਭੈ ਧਾਰਨਾ ਅਤੇ ਉੱਚਪਦਵੀ ਲਈ ਨੰਮ੍ਰਤਾ ਧਾਰਨੀ, ਉਲਟਾ ਯਤਨ ਹੈ.#ਗਰੀਬੀ ਗਦਾ ਹਮਾਰੀ.#ਖੰਨਾ ਸਗਲ ਰੇਨ ਛਾਰੀ,#ਤਿਸੁ ਆਗੈ ਕੋਨ ਟਿਕੈ ਵੇਕਾਰੀ. (ਸੋਰ ਮਃ ੫)#ਫਤੇ ਪਾਉਣ ਲਈ ਗਰੀਬੀ ਧਾਰਨੀ ਅਰ ਪੈਰਾਂ ਦੀ ਖ਼ਾਕ ਹੋਣਾ, ਉਲਟਾ ਯਤਨ ਹੈ.#ਫਰੀਦਾ, ਲੋੜੇ ਦਾਖ ਬਿਜਉਰੀਆਂ ਕਿਕਰਿ ਬੀਜੈ ਜਟੁ,#ਹੰਢੈ ਉਂਨ ਕਤਾਇਦਾ ਪੈਧਾ ਲੋੜੈ ਪਟੁ. (ਸ. ਫਰੀਦ)...
ਸੰ. ਸੰਗ੍ਯਾ- ਪੁਰੁਸ, ਜੋ ਨਾਟ (ਸ੍ਵਾਂਗ) ਕਰੇ। ੨. ਹਾਵਭਾਵ ਲਿਬਾਸ ਅਤੇ ਵਾਣੀ ਨਾਲ ਜੋ ਕਿਸੇ ਘਟਨਾ ਨੂੰ ਪ੍ਰਤੱਖ ਕਰਕੇ ਦਿਖਾਵੇ। ੩. ਦ੍ਰਿਸ਼ ਕਾਵ੍ਯ. ਜਿਸ ਵਿੱਚ ਕਥਾ ਪ੍ਰਸੰਗ ਅਜੇਹੀ ਉੱਤਮ ਰੀਤਿ ਨਾਲ ਲਿਖੇ ਹੋਣ, ਜੋ ਅਖਾੜੇ ਵਿਚ ਨਟਾਂ ਦ੍ਵਾਰਾਂ ਚੰਗੀ ਤਰਾਂ ਦਿਖਾਏ ਜਾ ਸਕਣ। ੪. ਕਾਮਾ੍ਯ ਪਾਸ ਇੱਕ ਪਹਾੜ....
ਵਿ- ਲਿਖਿਤ. ਲਿਖਿਆ ਹੋਇਆ. "ਲਿਖਿਆ ਮੇਟਿ ਨ ਸਕੀਐ." (ਮਃ ੩. ਵਾਰ ਸ੍ਰੀ) "ਲਿਖਿਅੜਾ ਸਾਹ ਨਾ ਟਲੈ." (ਵਡ ਅਲਾਹਣੀ ਮਃ ੧) ਇੱਥੇ ਸਾਹੇ ਤੋਂ ਭਾਵ ਮੌਤ ਦਾ ਵੇਲਾ ਹੈ....
ਕੁਪਿਤ. ਕ੍ਰੋਧ ਸਹਿਤ ਹੋਇਆ. "ਕੁਪ੍ਯੋ ਜੇਮ ਪਾਨੰ." (ਗ੍ਯਾਨ) ਜਿਸ ਤਰਾਂ ਉਬਲਦਾ ਹੋਇਆ ਪਾਨੀ....
ਜਾਤੀਮਲਕ ਦਾ ਪੁਤ੍ਰ ਦਸ਼ਮੇਸ਼ ਦਾ ਸੇਵਕ ਬ੍ਰਾਹਮਣ, ਜਿਸ ਨੇ ਭੰਗਾਣੀ ਦੇ ਜੰਗ ਵਿੱਚ ਵਡੀ ਵੀਰਤਾ ਨਾਲ ਸ਼ਤ੍ਰੁਆਂ ਦਾ ਮੁਕਾਬਲਾ ਕੀਤਾ, ਵਿਚਿਤ੍ਰ ਨਾਟਕ ਦੇ ਅੱਠਵੇਂ ਅਧ੍ਯਾਯ ਵਿੱਚ ਲਿਖਿਆ ਹੈ:-#"ਕੁਪ੍ਯੋ ਦੇਵਤੇਸੰ ਦਯਾਰਾਮ ਜੁੱਧੰ,#ਕਿਯੋ ਦ੍ਰੋਣਕੀ ਜ੍ਯੋਂ ਮਹਾਂ ਜੁੱਧ ਸੁੱਧੰ."...
ਸੰਗ੍ਯਾ- ਦ੍ਰੋਣ (ਕਠੌਤੇ) ਵਿੱਚੋਂ ਪੈਦਾ ਹੋਇਆ, ਦ੍ਰੋਣਾਚਾਰਯ. "ਕਿਯੋ ਦ੍ਰੋਣਕੀ ਜ੍ਯੋਂ ਮਹਾਂਜੁੱਧ ਸੁੱਧੰ." (ਵਿਚਿਤ੍ਰ) ਦੇਖੋ, ਦ੍ਰੋਣ....
ਕ੍ਰਿ. ਵਿ- ਜੈਸੇ. ਜਿਸ ਪ੍ਰਕਾਰ. ਜਿਵੇਂ....
(ਸੰ. ਯੁਧ੍. ਧਾ- ਜੰਗ ਕਰਨਾ). ਸੰਗ੍ਯਾ- ਜੰਗ. ਯੁੱਧ....