dharasanuदरसनु
ਦੇਖੋ, ਦਰਸਨ. "ਦਰਸਨੁ ਦੇਖਿ ਭਈ ਨਿਹਕੇਵਲ." (ਸੂਹੀ ਛੰਤ ਮਃ ੧)
देखो, दरसन. "दरसनु देखि भई निहकेवल." (सूही छंत मः १)
ਸੰ. ਦਰ੍ਸ਼ਨ. ਸੰਗ੍ਯਾ- ਦੇਖਣ ਦਾ ਸਾਧਨ, ਨੇਤ੍ਰ। ੨. ਦੀਦਾਰ. "ਦਰਸਨ ਕਉ ਲੋਚੈ ਸਭੁ- ਕੋਈ." (ਸੂਹੀ ਮਃ ੫) ਕਾਵ੍ਯਗ੍ਰੰਥਾਂ ਵਿੱਚ ਦਰਸ਼ਨ ਚਾਰ ਪ੍ਰਕਾਰ ਦਾ ਲਿਖਿਆ ਹੈ-#(ੳ) ਸ਼੍ਰਵਣ ਦਰਸ਼ਨ. ਪ੍ਰੀਤਮ ਦਾ ਗੁਣ ਰੂਪ ਸੁਣਕੇ ਉਸ ਦਾ ਰਿਦੇ ਵਿੱਚ ਸਾਕ੍ਸ਼ਾਤ ਕਰਨਾ. "ਸੁਣਿਐ ਲਾਗੈ ਸਹਜਿਧਿਆਨੁ." (ਜਪੁ) "ਸੁਣਿ ਸੁਣਿ ਜੀਵਾ ਸੋਇ ਤੁਮਾਰੀ। ਤੂੰ ਪ੍ਰੀਤਮ ਠਾਕੁਰ ਅਤਿ ਭਾਰੀ." (ਮਾਝ ਮਃ ੫)#(ਅ) ਚਿਤ੍ਰ ਦਰਸ਼ਨ. ਪ੍ਰੀਤਮ ਦੀ ਮੂਰਤਿ ਦਾ ਦੀਦਾਰ. "ਗੁਰ ਕੀ ਮੂਰਤਿ ਮਨ ਮਹਿ ਧਿਆਨੁ." (ਗੌਂਡ ਮਃ ੫) "ਮੋਹਨ ਮੀਤ ਕੋ ਚਿਤ੍ਰ ਲਖੇ ਭਈ ਚਿਤ੍ਰ ਹੀ ਸੀ, ਤੋ ਵਿਚਿਤ੍ਰ ਕਹਾਂ ਹੈ?" (ਪਦਮਾਕਰ)#(ੲ) ਸ੍ਵਪਨ ਦਰਸ਼ਨ. ਪ੍ਯਾਰੇ ਨੂੰ ਸੁਪਨੇ ਵਿੱਚ ਦੇਖਣਾ. "ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਮਿਲਿਆ." (ਗਉ ਛੰਤ ਮਃ ੫)#(ਸ) ਪ੍ਰਤ੍ਯਕ੍ਸ਼੍ ਦਰਸ਼ਨ. ਪ੍ਰੇਮੀ ਦਾ ਸਾਕ੍ਸ਼ਾਤ ਦੀਦਾਰ ਕਰਨਾ. "ਅਦਿਸਟ ਅਗੋਚਰ ਅਲਖ ਨਿਰੰਜਨ ਸੋ ਦੇਖਿਆ ਗੁਰਮੁਖਿ ਆਖੀ." (ਵਾਰ ਸ੍ਰੀ ਮਃ ੪) ੩. ਸ਼ੀਸ਼ਾ. ਦਰਪਣ। ੪. ਧਰਮ ਦਿਖਾਉਣ ਵਾਲਾ ਗ੍ਰੰਥ. ਦੇਖੋ, ਖਟ ਸ਼ਾਸਤ੍ਰ. "ਖਟ ਦਰਸਨ ਵਰਤੈ ਵਰਤਾਰਾ। ਗੁਰ ਕਾ ਦਰਸਨ ਅਗਮ ਅਪਾਰਾ." (ਆਸਾ ਮਃ ੩) "ਦਰਸਨ ਛੋਡਿ ਭਏ ਸਮਦਰਸੀ." (ਮਾਰੂ ਕਬੀਰ) ਖਟ ਦਰਸ਼ਨਾਂ ਦਾ ਪਕ੍ਸ਼੍ ਤ੍ਯਾਗਕੇ ਸਭ ਦਰਸ਼ਨਾਂ ਵਿੱਚ ਸਮਾਨਤਾ ਰੱਖਣ ਵਾਲੇ ਹੋਗਏ। ੫. ਛੀ ਸੰਖ੍ਯਾ ਬੋਧਕ, ਕ੍ਯੋਂਕਿ ਦਰਸ਼ਨ ਛੀ ਹਨ। ੬. ਧਰਮ. ਮਜਹਬ. "ਇਕਨਾ ਦਰਸਨ ਕੀ ਪਰਤੀਤਿ ਨ ਆਈਆ." (ਵਾਰ ਵਡ ਮਃ ੩)...
ਦੇਖੋ, ਦਰਸਨ. "ਦਰਸਨੁ ਦੇਖਿ ਭਈ ਨਿਹਕੇਵਲ." (ਸੂਹੀ ਛੰਤ ਮਃ ੧)...
ਸੰਗ੍ਯਾ- ਦ੍ਰਿਸ੍ਟਿ. ਨਜਰ. "ਏਹ ਸਤਿਗੁਰੁ ਦੇਖਿ ਦਿਖਾਈ." (ਰਾਮ ਅਃ ਮਃ ੧) ੨. ਕ੍ਰਿ. ਵਿ- ਦੇਖਕੇ. "ਦੇਖਿ ਸਰੂਪ ਪੂਰਨ ਭਈ ਆਸਾ." (ਟੋਡੀ ਮਃ ੫)...
ਵਿ- ਦੂਜੇ ਦੀ ਸਹਾਇਤਾ ਬਿਨਾ। ੨. ਖ਼ਾਲਿਸ. ਸ਼ੁੱਧ। ੩. ਅਸੰਗ. ਨਿਰਲੇਪ. "ਆਸ ਅੰਦੇਸੇ ਤੇ ਨਿਹਕੇਵਲੁ." (ਵਾਰ ਆਸਾ) "ਦਰਸਨ ਦੇਖਿ ਭਈ ਨਿਹਕੇਵਲ." (ਸੂਹੀ ਛੰਤ ਮਃ ੧) ੪. ਸੰ. निश्कैवल्य- ਨਿਸ्ਕੈਵਲ੍ਯ. ਨਿਸ਼ਚੇ ਕਰਕੇ ਕੇਵਲਪਨ ਵਾਲਾ. ਆਦਤੀ। ੫. ਪਰਮਸ਼ੁੱਧ....
ਵਿ- ਕੁਸੁੰਭ ਰੰਗੀ. "ਮਨੋ ਅੰਗ ਸੂਹੀ ਕੀ ਸਾਰ੍ਹੀ ਕਰੀ ਹੈ." (ਚੰਡੀ ੧) ੨. ਇੱਕ ਰਾਗਿਣੀ, ਜਿਸ ਨੂੰ ਸੂਹਾ ਭੀ ਆਖਦੇ ਹਨ.¹ ਇਹ ਕਾਫੀ ਠਾਟ ਦੀ ਸਾੜਵ ਰਾਗਿਣੀ ਹੈ. ਇਸ ਵਿੱਚ ਧੈਵਤ ਵਰਜਿਤ ਹੈ. ਸੂਹੀ ਨੂੰ ਗਾਂਧਾਰ ਅਤੇ ਨਿਸਾਦ ਕੋਮਲ, ਬਾਕੀ ਸ਼ੁੱਧ ਸੁਰ ਹਨ. ਵਾਦੀ ਮੱਧਮ ਅਤੇ ਸੜਜ ਸੰਵਾਦੀ ਹੈ. ਗਾਉਣ ਦਾ ਵੇਲਾ ਦੋ ਘੜੀ ਦਿਨ ਚੜ੍ਹੇ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਮ ਪ ਗਾ ਰ ਸ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੂਹੀ ਦਾ ਪੰਦਰਵਾਂ ਨੰਬਰ ਹੈ। ੩. ਪੋਠੋਹਾਰ ਵੱਲ ਕਿਸੇ ਔਰਤ ਦਾ ਆਪਣੇ ਘਰ ਦੇ ਕਿਸੇ ਬਜ਼ੁਰਗ ਅੱਗੇ ਮੱਥਾ ਟੇਕਣ ਦਾ ਕਰਮ. ਦੇਖੋ, ਸੁਹੀਆ....
ਸੰਗ੍ਯਾ- ਛਾਤ. ਛਾਯਾ. ਸਕ਼ਫ਼ ਇਸ ਦਾ ਮੂਲ ਛਾਦਿਤ ਹੈ। ੨. ਛਤ੍ਰ. ਆਤਪਤ੍ਰ। ੩. ਦੇਖੋ, ਛੱਤ ਬਨੂੜ....