dhāruna, dhārunaदारुण, दारुन
ਵਿ- ਭਯਾਨਕ. ਘੋਰ। ੨. ਦੁਸਹ. ਜੋਹ ਸਹਾਰਿਆ ਨਾ ਜਾ ਸਕੇ. "ਦਾਰੁਨ ਦੁਖ ਸਹਿਓ ਨ ਜਾਇ." (ਬਸੰ ਕਬੀਰ)
वि- भयानक. घोर। २. दुसह. जोह सहारिआ ना जा सके. "दारुन दुख सहिओ न जाइ." (बसं कबीर)
ਵਿ- ਭਯ ਦੇਣ ਵਾਲਾ. ਡਰਾਉਣਾ।#੨. ਸੰਗ੍ਯਾ- ਕਾਵ੍ਯ ਦੇ ਨੌ ਰਸਾਂ ਵਿੱਚੋਂ ਇੱਕ ਰਸ. "ਜਾਂਕੋ ਥਾਰੀਭਾਵ ਭਯ ਵਹੈ ਭਯਾਨਕ ਜਾਨ।#ਲਖਨ ਭਯੰਕਰ ਗਜਬ ਕਛੁ ਤੇ ਬਿਭਾਵ ਉਰ ਆਨ।#ਕੰਪਾਦਿਕ ਅਨੁਭਾਵ ਤਹਿਂ ਸੰਚਾਰੀ ਮੱਹਾਦਿ।#ਕਾਲਦੇਵ ਕ੍ਵੈਲਾ ਵਰਣ ਸੁ ਭਯਾਨਕ ਰਸ ਯਾਦਿ।" (ਜਗਦਵਿਨੋਦ)#੨. ਸ਼ੇਰ. ਸਿੰਹ. ਮ੍ਰਿਗਰਾਜ। ੩. ਫਣੀਅਰ ਸੱਪ....
ਸੰਗ੍ਯਾ- ਘੋਟ. ਘੋੜਾ. "ਮ੍ਰਿਗ ਪਕਰੇ ਬਿਨ ਘੋਰ ਹਥੀਆਰ." (ਭੈਰ ਮਃ ੫) "ਘੋਰ ਬਿਨਾ ਕੈਸੇ ਅਸਵਾਰ?" (ਗੌਂਡ ਕਬੀਰ) ੨. ਸੰ. ਵਿ- ਗਾੜ੍ਹਾ. ਸੰਘਣਾ। ੩. ਭਯੰਕਰ. ਡਰਾਉਣਾ. "ਗੁਰ ਬਿਨੁ ਘੋਰ ਅੰਧਾਰ." (ਵਾਰ ਆਸਾ ਮਃ ੨) ੪. ਦਯਾਹੀਨ. ਕ੍ਰਿਪਾ ਰਹਿਤ. ਬੇਰਹਮ। ੫. ਸੰਗ੍ਯਾ- ਗਰਜਨ. ਗੱਜਣ ਦੀ ਕ੍ਰਿਯਾ. "ਚਾਤ੍ਰਕ ਮੋਰ ਬੋਲਤ ਦਿਨ ਰਾਤੀ ਸੁਨਿ ਘਨਹਰ ਕੀ ਘੋਰ." (ਮਲਾ ਮਃ ੪. ਪੜਤਾਲ) ੬. ਧ੍ਵਨਿ. ਗੂੰਜ. "ਤਾਰ ਘੋਰ ਬਾਜਿੰਤ੍ਰ ਤਹਿ." (ਵਾਰ ਮਲਾ ਮਃ ੧) ੭. ਦੇਖੋ, ਘੋਲਨਾ. "ਮ੍ਰਿਗਮਦ ਗੁਲਾਬ ਕਰਪੂਰ ਘੋਰ." (ਕਲਕੀ) "ਹਲਾਹਲ ਘੋਰਤ ਹੈਂ." (ਰਾਮਾਵ)...
ਸੰ. ਦੁਃਸਹ. ਵਿ- ਜਿਸ ਦਾ ਸਹਾਰਨਾ ਔਖਾ ਹੋਵੇ. "ਦੁਸਹ ਦੁਖ ਭਵ ਖੰਡਨੋ." (ਰਾਮ ਛੰਤ ਮਃ ੫) ੨. ਡਿੰਗ. ਸੰਗ੍ਯਾ- ਦੁਸ਼ਮਣ. ਵੈਰੀ....
ਸੰਗ੍ਯਾ- ਨਜਰਬਾਜੀ. "ਚੂਕੈ ਜਮ ਕੀ ਜੋਹ." (ਬਾਵਨ) ਦੇਖੋ, ਜੋਈਦਨ। ੨. ਖੋਜ. ਤਲਾਸ਼. "ਪਰਗ੍ਰਿਹ ਜੋਹ ਨ ਚੂਕੈ." (ਧਨਾ ਮਃ ੫) ੩. ਇੰਤਜਾਰ. ਉਡੀਕ....
ਵਿ- ਭਯਾਨਕ. ਘੋਰ। ੨. ਦੁਸਹ. ਜੋਹ ਸਹਾਰਿਆ ਨਾ ਜਾ ਸਕੇ. "ਦਾਰੁਨ ਦੁਖ ਸਹਿਓ ਨ ਜਾਇ." (ਬਸੰ ਕਬੀਰ)...
ਸੰ. ਦੁਃਖ੍. ਧਾ- ਦੁੱਖ ਦੇਣਾ, ਛਲ ਕਰਨਾ। ੨. ਸੰਗ੍ਯਾ- ਕਸ੍ਟ. ਕਲੇਸ਼. ਤਕਲੀਫ਼. ਸਾਂਖ੍ਯ ਸ਼ਾਸਤ੍ਰ ਅਨੁਸਾਰ ਦੁੱਖ ਤਿੰਨ ਪ੍ਰਕਾਰ ਦਾ ਹੈ-#(ੳ) ਆਧ੍ਯਾਤਮਿਕ- ਸ਼ਰੀਰ ਅਤੇ ਮਨ ਦਾ ਕਲੇਸ਼.#(ਅ) ਆਧਿਭੌਤਿਕ- ਜੋ ਵੈਰੀ ਅਤੇ ਪਸ਼ੂ ਪੰਛੀਆਂ ਤੋਂ ਹੋਵੇ.#(ੲ) ਆਧਿਦੈਵਿਕ- ਜੋ ਪ੍ਰਾਕ੍ਰਿਤ ਸ਼ਕਤੀਆਂ ਤੋਂ ਪਹੁਚਦਾ ਹੈ. ਜੈਸੇ- ਅੰਧੇਰੀ, ਬਿਜਲੀ ਦਾ ਡਿਗਣਾ, ਤਪਤ, ਸਰਦੀ ਆਦਿ. "ਦੁਖ ਸੁਖ ਹੀ ਤੇ ਭਏ ਨਿਰਾਲੇ." (ਮਾਰੂ ਸੋਲਹੇ ਮਃ ੧)...
ਕ੍ਰਿ. ਵਿ- ਜਾਕੇ. ਪਹੁਚਕੇ. "ਜਾਇ ਪੁਛਾ ਤਿਨ ਸਜਣਾ." (ਸ੍ਰੀ ਮਃ ੪) ੨. ਸੰਗ੍ਯਾ- ਉਤਪੱਤੀ. ਜਨਮ. "ਹੈ ਭੀ ਹੋਸੀ ਜਾਇ ਨ ਜਾਸੀ." (ਜਪੁ) ਹੈ, ਭਯਾ, ਹੋਸੀ, ਨਾ ਜਨਮੈ ਨ ਜਾਸੀ (ਮਰਸੀ). ੩. ਜਾਵੇ. ਮਿਟੇ. "ਜਿਤੁ ਭਉ ਖਸਮ ਨ ਜਾਇ." (ਵਾਰ ਆਸਾ) ੪. ਜਾਂਦਾ. ਜਾਤਾ. "ਵਡਾ ਨ ਹੋਵੈ ਘਾਟਿ ਨ ਜਾਇ." (ਸੋਦਰੁ) ੫. ਫ਼ਾ. [جائے] ਜਾਯ. ਸੰਗ੍ਯਾ- ਜਗਾ. ਥਾਂ. "ਦੂਜੀ ਨਾਹੀ ਜਾਇ." (ਵਾਰ ਆਸਾ) "ਦਰਗਹਿ ਮਿਲੈ ਤਿਸੈ ਹੀ ਜਾਇ." (ਧਨਾ ਮਃ ੫) ੬. ਦੇਖੋ, ਆਖੈ....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....