dhālaदाल
ਸੰ. ਸੰਗ੍ਯਾ- ਕੌੜਤੁੰਮਾ. ਇੰਦ੍ਰਾਯਨ। ੨. ਜੰਗਲੀ ਸ਼ਹਦ. ਮਧੁ। ੩. ਸੰ. ਦਾਲਿ. ਦਲਿਆ ਹੋਇਆ ਅੰਨ. ਦ੍ਵਿਦਲ ਕੀਤਾ ਦਾਣਾ. ਦੇਖੋ, ਦਾਲਿ। ੪. ਦਲੇ ਹੋਏ ਅੰਨ ਦਾ ਸਾਲਣ। ੫. ਵਿ- ਦਲਨ ਕਰਤਾ. "ਸਭ ਦਾਲਿਦ ਭੰਜ ਦੁਖਦਾਲ." (ਨਟ ਮਃ ੪. ਪੜਤਾਲ) ੬. ਅ਼. [دال] ਰਹਨੁਮਾ. ਰਾਹ ਦੱਸਣ ਵਾਲਾ। ੭. ਯੁਕ੍ਤਿ ਦੱਸਣ ਵਾਲਾ.
सं. संग्या- कौड़तुंमा. इंद्रायन। २. जंगली शहद. मधु। ३. सं. दालि. दलिआ होइआ अंन. द्विदल कीता दाणा. देखो, दालि। ४. दले होए अंन दा सालण। ५. वि- दलन करता. "सभ दालिद भंज दुखदाल." (नट मः ४. पड़ताल) ६. अ़. [دال] रहनुमा. राह दॱसण वाला। ७. युक्ति दॱसण वाला.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਕੌੜਤੁੰਮਾ. ਤੁੰਮਾ। ੨. ਕੌੜ ਤੁੰਮੇ ਦੀ ਬੇਲ. ਇਸ ਦਾ ਨਾਉਂ ਇੰਦ੍ਰਵਾਰੁਣੀ ਭੀ ਹੈ.#L. Cucumis Colocynthis....
ਵਿ- ਜੰਗਲ ਵਿੱਚ ਰਹਿਣ ਵਾਲਾ। ੨. ਅਸਭ੍ਯ. ਗਁਵਾਰ....
ਸੰ. ਸਹ (ਸਾਥ) ਦ (ਦੇਨ ਵਾਲਾ). ੨. ਅ਼. [شہد] ਸ਼ਹਦ. ਸੰਗ੍ਯਾ- ਮਧੁ. ਸ਼ੰ. ਸਾਰਘ. ਸ਼ਹਦ ਦੀਆਂ ਮੱਖੀਆਂ (ਮਧੁ ਮਕ੍ਸ਼ਿਕਾ) ਕਰਕੇ ਕੱਠਾ ਕੀਤਾ ਫੁੱਲਾਂ ਦਾ ਮਿੱਠਾ. ਇਸ ਦੀ ਤਾਸੀਰ ਗਰਮ ਤਰ ਹੈ. ਇਹ ਲਹੂ ਨੂੰ ਸਾਫ ਕਰਦਾ ਅਤੇ ਖਾਂਸੀ ਆਦਿ ਰੋਗਾਂ ਨੂੰ ਘਟਾਉਂਦਾ ਹੈ....
ਸੰ. ਸੰਗ੍ਯਾ- ਸ਼ਰਾਬ. ਮਦ੍ਯ। ੨. ਸ਼ਹਦ. ਮਾਧ੍ਵੀਕ. ਮਾਕ੍ਸ਼ਿਕ. ਮਧੁ ਲਹੂ ਦੇ ਵਿਕਾਰ ਹਟਾਉਂਦਾ ਹੈ. ਨੇਤ੍ਰਾਂ ਦੀ ਜੋਤ ਵਧਾਉਂਦਾ ਹੈ. ਵਸੰਤ ਰੁੱਤ ਦੈ ਸ਼ਹਦ ਹੋਰ ਰੁੱਤਾਂ ਤੋ, ਉੱਤਮ ਹੁੰਦਾ ਹੈ. L. Mel (honey). "ਮਧੁ ਲੀਨੋ, ਮੁਖਿ ਦੀਨੋ ਛਾਰੁ." (ਸਾਰ ਨਾਮਦੇਵ) ੩. ਚੇਤ ਦਾ ਮਹੀਨਾ. "ਮਧੁ ਮਾਸ ਕੀ ਪੂਰਨਮਾਸੀ." (ਗੁਪ੍ਰਸੂ) ੪. ਜਲ। ੫. ਮਿੱਠਾ ਰਸ। ੬. ਦੁੱਧ। ੭. ਮਹੂਆ ਬਿਰਛ। ੮. ਮੁਲੱਠੀ। ੯. ਲੇਲਾ ਦਾ ਪੁਤ੍ਰ ਇੱਕ ਦੈਤ, ਜੋ ਲਵਣਾਸੁਰ ਦਾ ਪਿਤਾ ਸੀ. ਇਸ ਦੀ ਵਸਾਈ ਮਧੁਪੁਰੀ (ਮਥੁਰਾ) ਇਤਿਹਾਸ ਪ੍ਰਸਿੱਧ ਹੈ. ਦੇਖੋ ਰਾਮਾਯਣ ਕਾਂਡ ੭, ਅਃ ੬੧। ੧੦. ਕੈਟਭ ਦੈਤ ਦਾ ਭਾਈ. ਮਹਾਭਾਰਤ ਅਤੇ ਕਾਲਿਕਾ ਪੁਰਾਣ¹ ਵਿੱਚ ਕਥਾ ਹੈ ਕਿ ਮਧੁ ਅਤੇ ਕੰਟਭ ਵਿਸਨੁ ਦੇ ਕੰਨ ਵਿੱਚੋਂ ਉਪਜੇ, ਜਦਕਿ ਉਹ ਸੁੱਤਾ ਪਿਆ ਸੀ, ਅਰ ਬ੍ਰਹਮਾ੍ ਜੋ ਅਜੇ ਨਾ ਭਿਕਮਲ ਵਿੱਚੋਂ ਜੰਮਿਆ ਹੀ ਸੀ, ਉਸ ਦੇ ਖਾਣ ਨੂੰ ਲਪਕੇ, ਇਸ ਪੁਰ ਵਿਸਨੁ ਨੇ ਦੋਹਾਂ ਨੂੰ ਮਾਰਿਆ, ਜਿਸ ਤੋਂ ਨਾਮ ਮਧੁਸੂਦਨ ਅਤੇ ਕੈਟਭਜਿਤ ਹੋਇਆ. "ਸਹਸਬਹੁ ਮਧੁ ਕੀਟ ਮਹਿ ਖਾਸਾ." (ਗਉ ਅਃ ਮਃ ੧) ਸਹਸ੍ਰਵਾਹੁ, ਮਧੁ, ਕੈਟਭ ਅਤੇ ਮਹਿਖਾਸੁਰ.#ਹਰਿਵੰਸ਼ ਵਿੱਚ ਲਿਖਿਆ ਹੈ ਕਿ ਸੰਧੁ ਅਤੇ ਕੈਟਭ ਦੀ ਮਿੰਜ (ਮੇਦਾ) ਜੋ ਸਮੁੰਦਰ ਤੇ ਫੈਲੀ, ਉਸ ਤੋਂ ਪ੍ਰਿਥਿਵੀ ਬਣੀ ਅਰ ਮੋਦਿਨੀ ਨਾਮ ਦਾ ਮੂਲ ਭੀ ਇਹੀ ਹੈ.#ਰਾਮਾਯਣ ਵਿੱਚ ਲੇਖ ਹੈ ਕਿ ਬ੍ਰਹਮਾ ਦੀ ਕੰਨ ਮੈਲ ਤੋਂ ਮਧੁ ਅਤੇ ਕੈਟਭ ਪੈਦਾ ਹੋਏ. ਦਸਮਗ੍ਰੰਥ ਵਿੱਚ ਇਸੇ ਦਾ ਅਨੁਵਾਦ ਹੈ. "ਏਕ ਸ੍ਵਰਣ ਤੇ ਮੈਲ ਨਿਕਾਰਾ। ਤਾਂਤੇ ਮਧੁ ਕੈਟਭ ਤਨ ਧਾਰਾ." (ਵਿਚਿਤ੍ਰ) ਦੇਖੋ, ਕੈਟਭ ੨। ੧੧. ਇੱਕ ਪ੍ਰਤਾਪੀ ਯਾਦਵ, ਜਿਸ ਤੋਂ ਮਾਧਵ ਗੋਤ੍ਰ ਚੱਲਿਆ, ਜਿਸ ਵਿੱਚ ਕ੍ਰਿਸਨ ਜੀ ਸਨ। ੧੨. ਘੀ। ੧੩. ਅਮ੍ਰਿਤ। ੧੪. ਆਕਾਸ਼। ੧੫. ਸ਼ੁਭਾਸ਼ੁਭ ਕਰਮ। ੧੬. ਵਿ- ਪ੍ਰਿਯ, ਜੋ ਮਨ ਨੂੰ ਭਾਵੇ. "ਮਧੁ ਬਾਸੁਰੀ ਬਾਜੈ." (ਰਾਮ ਮਃ ੫)...
ਦੇਖੋ, ਦਾਲ ੩. "ਬੀਉ ਬੀਜਿ ਪਤਿ ਲੈਗਏ ਅਬ ਕਿਉ ਉਗਵੈ ਦਾਲਿ." (ਵਾਰ ਆਸਾ) "ਦਾਲਿ ਸੀਧਾ ਮਾਗਉ ਘੀਉ." (ਧਨਾ ਧੰਨਾ)...
ਸੰ. अन्न. ਸੰਗ੍ਯਾ- ਜਿਸ ਨਾਲ ਪ੍ਰਾਣ ਧਾਰਣ ਕਰੀਏ. ਖਾਣ ਲਾਇਕ ਪਦਾਰਥ. ਭੋਜਨ।#੨. ਅਨਾਜ. ਦਾਣਾ। ੩. ਪਾਰਬ੍ਰਹ੍ਮ. ਕਰਤਾਰ, ਜਿਸ ਦੀ ਸੱਤਾ ਨਾਲ ਜੀਵ ਪ੍ਰਾਣ ਧਾਰਦੇ ਹਨ। ੪. ਸੂਰਜ। ੫. ਪ੍ਰਾਣ। ੬. ਭੋਗਣ ਯੋਗ੍ਯ ਪਦਾਰਥ....
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...
ਸੰਗ੍ਯਾ- ਅਨਾਜ ਦਾ ਬੀਜ. ਕਣ. ਦਾਨਾ ਫ਼ਾ. [دانہ] ਦਾਨਹ. "ਜਹਾ ਦਾਣੇ ਤਹਾ ਖਾਣੇ." (ਵਾਰ ਸੋਰ ਮਃ ੨) ੨. ਫ਼ਾ. [دانا] ਵਿ- ਦਾਨਾ. ਅ਼ਕਲਮੰਦ. ਗ੍ਯਾਤਾ. "ਸਤਗੁਰੁ ਸਾਹੁ ਪਾਇਓ ਵਡ ਦਾਣਾ." (ਜੈਤ ਮਃ ੪)...
ਵਿ- ਸ- ਲਵਣ. ਸਲੂਣਾ. ਨਮਕੀਨ। ੨. ਸੰਗ੍ਯਾ- ਨਮਕੀਨ ਭਾਜੀ. ਤਰਕਾਰੀ. "ਬਹੁ ਰਸ ਸਾਲਣੇ ਸਵਾਰਦੀ." (ਸਵਾ ਮਃ ੩) ਦੇਖੋ, ਸਾਲਨ....
ਸੰ. ਸੰਗ੍ਯਾ- ਚੂਰ ਚੂਰ ਕਰਨ ਦੀ ਕ੍ਰਿਯਾ. ਕੁਚਲਣ ਦੀ ਕ੍ਰਿਯਾ. ਦਰੜਨਾ....
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਦੇਖੋ, ਦਾਰਿਦ. "ਸਭ ਦਾਲਿਦ ਭੰਜ ਦੁਖ ਦਾਲ." (ਨਟ ਮਃ ੪. ਪੜਤਾਲ)...
ਸੰ. भञ्ज. ਧਾ- ਚਮਕਣਾ. ਬੋਲਣਾ, ਨਸ੍ਟ ਕਰਨਾ, ਤੋੜਨਾ, ਭਜਾਉਣਾ। ੨. ਦੇਖੋ, ਭੰਜਨ. ਜਦ ਭੰਜ ਸ਼ਬਦ ਦੂਜੇ ਸ਼ਬਦ ਦੇ ਅੰਤ ਹੋਵੇ, ਤਦ ਭੰਜਕ ਦਾ ਅਰਥ ਦਿੰਦਾ ਹੈ, ਯਥਾ- "ਦਾਲਦੁਭੰਜ ਸੁਦਾਮੇ ਮਿਲਿਓ." (ਮਾਰੂ ਮਃ ੪)...
ਵਿ- ਦੁਃਖ ਦਲਨ ਕਰਤਾ. ਦੁੱਖਾਂ ਦੇ ਪੀਹਣ ਵਾਲਾ. "ਹਰਿ ਦਾਰਦਭੰਜ ਦੁਖਦਾਲ." (ਨਟ ਪੜਤਾਲ ਮਃ ੪)...
ਸੰਗ੍ਯਾ- ਜਾਂਚ. ਛਾਨ ਬੀਨ. ਦੇਖ ਭਾਲ। ੨. ਪੱਟਤਾਲ. ਚਾਰ ਤਾਲ ਦਾ ਭੇਦ. ਇਸ ਤਾਲ ਵਿੱਚ ਗਾਏ ਜਾਣ ਵਾਲੇ ਪਦਾਂ ਦੀ "ਪੜਤਾਲ" ਸੰਗ੍ਯਾ ਹੋ ਗਈ ਹੈ, ਭਾਵੇਂ ਉਹ ਕਿਸੇ ਧਾਰਨਾ ਦੇ ਹੋਣ. ਦੇਖੋ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਆਸਾ ਕਾਨੜੇ ਆਦਿਕ ਰਾਗਾਂ ਦੇ ਪੜਤਾਲ. ਸਰਬਲੋਹ ਵਿੱਚ ਅਨੇਕ ਛੰਦਾਂ ਦੇ ਆਦਿ "ਪੜਤਾਲ" ਲਿਖਿਆ ਹੈ. ਪੜਤਾਲ ਗਾਉਣ ਦੀਆਂ ਪੁਰਾਣੀਆਂ ਰੀਤਾਂ ਹੁਣ ਲੋਪ ਹੋ ਰਹੀਆਂ ਹਨ. ਸ਼੍ਰੀ ਗੁਰੂ ਅਰਜਨਦੇਵ ਦਾ ਸਿਖਾਇਆ ਸੰਗੀਤ ਸਿੱਖਾਂ ਨੇ ਅਨਗਹਿਲੀ ਕਰਕੇ ਭੁਲਾ ਦਿੱਤਾ ਹੈ. ਭਾਈ ਗੁਰਮੁਖ ਸਿੰਘ ਭਾਈ ਅਤਰਾ ਅਤੇ ਭਾਈ ਦਿੱਤੂ ਆਦਿਕ ਦੇ ਗਾਏ ਪੜਤਾਲ ਜੋ ਸਾਡੇ ਸੁਣਨ ਵਿੱਚ ਆਏ ਹਨ, ਹੁਣ ਉਹ ਕੇਵਲ ਸਿਮ੍ਰਿਤੀ ਵਿੱਚ ਰਹਿ ਗਏ ਹਨ....
ਫ਼ਾ. [رہنُما] ਸੰਗ੍ਯਾ- ਰਾਹ ਦਿਖਾਉਣ ਵਾਲਾ. ਬਦਰੱਕ਼ਾ। ੨. ਸਤਿਗੁਰੂ....
ਫ਼ਾ. [راہ] ਸੰਗ੍ਯਾ- ਮਾਰਗ. ਰਾਸ੍ਤਹ. ਪੰਥ। ੨. ਮਜਹਬ. ਧਰਮ. "ਰਾਹ ਦੋਵੈ ਇਕੁ ਜਾਣੈ." (ਮਃ ੧. ਵਾਰ ਮਾਝ) ੩. ਕ਼ਾਇ਼ਦਾ. ਨਿਯਮ ਕ਼ਾਨੂਨ. "ਇਹੁ ਕਿਸ ਰਾਹ ਸੁ ਰੋਕੈ ਜਾਗਾ?" (ਗੁਪ੍ਰਸੂ) ੪. ਤਰੀਕਾ. ਢੰਗ. "ਘਾਹੁ ਖਾਨਿ ਤਿਨਾ ਮਾਸੁ ਖਵਾਲੇ, ਏਹਿ ਚਲਾਏ ਰਾਹ." (ਮਃ ੧. ਵਾਰ ਮਾਝ) ੫. ਰਾਹਣਾ ਕ੍ਰਿਯਾ ਦਾ ਅਮਰ. ਜਿਵੇਂ- ਚੱਕੀ ਰਾਹ ਦੇ। ੬. ਅ਼. [راح] ਰਾਹ਼, ਖ਼ੁਸ਼ੀ. ਪ੍ਰਸੰਨਤਾ. ਰਾਹ਼ਤ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. ਸੰਗ੍ਯਾ- ਅਨੁਮਾਨ। ੨. ਦਲੀਲ। ੩. ਮੇਲ. ਮਿਲਾਪ। ੪. ਯੋਗ੍ਯਤਾ। ੫. ਰੀਤਿ. ਢੰਗ। ੬. ਚਤੁਰਾਈ। ੭. ਇੱਕ ਅਰਥਾਲੰਕਾਰ. ਚਤੁਰਾਈ ਦੀ ਕ੍ਰਿਯਾ ਨਾਲ ਮਨ ਦਾ ਭਾਵ ਪ੍ਰਗਟ ਕੀਤਾ ਅਥਵਾ ਛੁਪਾਇਆ ਜਾਵੇ, ਇਹ "ਯੁਕ੍ਤਿ" ਅਲੰਕਾਰ ਦਾ ਰੂਪ ਹੈ.#ਮਰਮ ਛਪਾਵੈ ਕਰ ਕ੍ਰਿਯਾ ਸੰਗਿ ਸੁਮਤਿ ਵ੍ਯਾਪਾਰ,#ਅਲੰਕਾਰ ਤਹਿਂ ਯੁਕ੍ਤਿ ਵਰ ਵਰਣਤ ਰਸਅਵਤਾਰ. (ਰਾਮਚੰਦ੍ਰਭੂਸਣ)#ਉਦਾਹਰਣ-#ਪੁਤ੍ਰ ਮਰਣ ਪੰਡਿਤ ਸੁਨ੍ਯੋ ਬਹੀ ਨੈਨ ਜਲਧਾਰ,#ਗੋਪਨ ਹਿਤ ਵੈਰਾਗ ਕੇ ਕਰੇ ਸ਼ਲੋਕ ਉਚਾਰ.#ਪੰਡਿਤ ਨੇ ਇਹ ਜਾਣਕੇ ਕਿ ਲੋਕ ਮੈਨੂੰ ਆਗ੍ਯਾਨੀ ਨਾ ਜਾਣਨ, ਵੈਰਾਗਪੂਰਿਤ ਸ਼ਲੋਕ ਪੜ੍ਹਨੇ ਸ਼ੁਰੂ ਕੀਤੇ, ਜਿਸ ਤੋਂ ਸਭ ਨੇ ਜਾਣਿਆ ਕਿ ਪੰਡਿਤ ਕੈਸਾ ਆ਼ਮਿਲ ਹੈ ਕਿ ਵੈਰਾਗ ਦੇ ਵਾਕ ਪੜ੍ਹਦੇ ਹੀ ਨੇਤ੍ਰਾਂ ਤੋਂ ਜਲਧਾਰਾ ਬਹਿ ਚਲੀ.#(ਅ) ਕਿਸੀ ਬਾਤ ਨੂੰ ਦਲੀਲ ਨਾਲ ਖੰਡਨ ਮੰਡਨ ਕਰਨਾ, "ਯੁਕ੍ਤਿ" ਦਾ ਦੂਜਾ ਰੂਪ ਹੈ.#ਖੰਡਨ ਮੰਡਨ ਜਹਾਂ ਹ੍ਵੈ ਯੁਕ੍ਤਿ ਉਕ੍ਤਿ ਕੀ ਬਾਤ,#ਹਰਿਵ੍ਰਿਜੇਸ਼ ਭੂਸਣ ਤਹਾਂ ਯੁਕ੍ਤਿ ਅਹੈ ਵਿਖ੍ਯਾਤ.#ਉਦਾਹਰਣ-#ਜੌ ਤੂੰ ਬ੍ਰਾਹਮਣੁ ਬ੍ਰਾਹਮਣੀ ਜਾਇਆ,#ਤਉ ਆਨ ਬਾਟ ਕਾਹੇ ਨਹੀ ਆਇਆ?#ਤੁਮ ਕਤ ਬ੍ਰਾਹਮਣ, ਹਮ ਕਤ ਸੁਦ?#ਹਮ ਕਤ ਲੋਹੂ, ਤੁਮ ਕਤ ਦੂਧ? (ਗਉ ਕਬੀਰ)#ਜੇਕਰਿ ਸੂਤਕੁ ਮੰਨੀਐ ਸਭਤੈ ਸੂਤਕੁ ਹੋਇ,#ਗੋਹੇ ਅਤੇ ਲਕੜੀ ਅੰਦਰਿ ਕੀੜਾ ਹੋਇ,#ਜੇਤੇ ਦਾਣੇ ਅੰਨ ਕੇ ਜੀਆ ਬਾਝੂ ਨ ਕੋਇ,#ਪਹਿਲਾ ਪਾਣੀ ਜੀਉ ਹੈ ਜਿਤੁ ਹਾਰਿਆ ਸਭੁ ਕੋਇ,#ਸੂਤਕੁ ਕਿਉ ਕਰਿ ਰਖੀਐ? ਸੂਤਕੁ ਪਵੈ ਰਸੋਇ,#ਨਾਨਕ ਸੂਤਕੁ ਏਵ ਨ ਉਤਰੈ,#ਗਿਆਨੁ ਉਤਾਰੈ ਧੋਇ. (ਵਾਰ ਆਸਾ)#ਨਗਨ ਫਿਰਤ ਜੋ ਪਾਈਐ ਜੋਗੁ,#ਬਨ ਕਾ ਮਿਰਗੁ ਮੁਕਤਿ ਸਭੁ ਹੋਗੁ, ×××#ਮੂੰਡ ਮੁੰਡਾਏ ਜੋ ਸਿਧਿ ਪਾਈ,#ਮੁਕਤੀ ਭੇਡ ਨ ਗਈਆ ਕਾਈ,#ਬਿੰਦੁ ਰਾਖਿ ਜੋ ਤਰੀਐ ਭਾਈ,#ਖੁਸਰੈ ਕਿਉ ਨ ਪਰਮਗਤਿ ਪਾਈ? (ਗਉ ਕਬੀਰ)#ਮਿਲੈ ਨ ਤੀਰਥਨ੍ਹਾਤਿਆਂ ਡੱਡਾਂ ਜਲਵਾਸੀ,#ਵਾਲ ਵਧਾਇਐ ਪਾਈਐ ਵੜ ਜਟਾਂ ਪਲਾਸੀ,#ਨੰਗੇ ਰਹਿਆਂ ਜੇ ਮਿਲੈ ਵਣ ਮਿਰਗ ਉਦਾਸੀ,#ਭਸਮ ਲਾਇ ਜੇ ਪਾਈਐ ਖਰ ਖੇਹ ਨਿਵਾਸੀ,#ਜੇ ਪਾਈਏ ਚੁਪਕੀਤਿਆਂ ਪਸ਼ੂਆਂ ਜੜ੍ਹ ਹਾਸੀ,#ਵਿਣ ਗੁਰੁ ਮੁਕਤਿ ਨ ਹੋਵਈ, ਗੁਰੁ ਮਿਲੈ ਖਲਾਸੀ. (ਭਾਰੁ. )...