dhāsaदास
ਸੰ. दाश. ਧਾ- ਸੇਵਾ ਕਰਨਾ, ਭੇਟਾ ਅਰਪਣਾ। ੨. ਸੰ. दास. ਧਾ- ਦੇਣਾ, ਨੁਕ਼ਸਾਨ ਪੁਚਾਉਣਾ। ੩. ਸੰਗ੍ਯਾ- ਸੇਵਕ. "ਦਾਸ ਅਪਨੇ ਕੋ ਤੂ ਵਿਸਰਹਿ ਨਾਹੀ." (ਸੋਰ ਮਃ ੫) ੪. ਉਪਾਸਕ. ਪੂਜਕ. "ਦਾਸਹਿ ਏਕੁ ਨਿਹਾਰਿਆ." (ਬਾਵਨ) ੫. ਨੌਕਰ। ੬. ਇੱਕ ਭੱਟ, ਜਿਸ ਦੀ ਰਚਨਾ ਸਵੈਯਾਂ ਵਿੱਚ ਹੈ. "ਅਬ ਰਾਖਹੁ ਦਾਸ ਭਾਟ ਕੀ ਲਾਜ." (ਸਵੈਯੇ ਮਃ ੪. ਕੇ) ੭. ਲਾਲਸਿੰਘ ਕਵਿ ਦੀ ਛਾਪ. ਦੇਖੋ, ਲਾਲ ਸਿੰਘ। ੮. ਬਾਵਾ ਰਾਮਦਾਸ ਜੀ ਦੀ ਛਾਪ. ਦੇਖੋ, ਰਾਮਦਾਸ ਬਾਵਾ। ੯. ਸੰਗ੍ਯਾ- ਰਾਖਸ. ਦਸ੍ਯੁ. "ਪੰਚ ਦਾਸ ਤੀਨਿ ਦੋਖੀ." (ਕੇਦਾ ਮਃ ੫) ੧੦. ਗ਼ੁਲਾਮ. ਮੁੱਲ ਲੀਤਾ ਨੌਕਰ. "ਦਾਸਾ ਕਾ ਦਾਸ ਵਿਰਲਾ ਕੋਈ ਹੋਇ." (ਬਸੰ ਮਃ ੩) ੧੧. ਮਾਹੀਗੀਰ. ਧੀਵਰ. "ਦਾਸ ਜਾਲਪਾਨ ਹੈ." (ਨਾਪ੍ਰ)
सं. दाश. धा- सेवा करना, भेटा अरपणा। २. सं. दास. धा- देणा, नुक़सान पुचाउणा। ३. संग्या- सेवक. "दास अपने को तू विसरहि नाही." (सोर मः ५) ४. उपासक. पूजक. "दासहि एकु निहारिआ." (बावन) ५. नौकर। ६. इॱक भॱट, जिस दी रचना सवैयां विॱच है. "अब राखहु दास भाट की लाज." (सवैये मः ४. के) ७. लालसिंघ कवि दी छाप. देखो, लाल सिंघ। ८. बावा रामदास जी दी छाप. देखो, रामदास बावा। ९. संग्या- राखस. दस्यु. "पंच दास तीनि दोखी." (केदा मः ५) १०. ग़ुलाम. मुॱल लीता नौकर. "दासा का दास विरला कोई होइ." (बसं मः ३) ११. माहीगीर. धीवर. "दास जालपान है." (नाप्र)
ਸੰਗ੍ਯਾ- ਸੇਵਾ. ਖਿਦਮਤ. ਉਪਾਸਨਾ. "ਨਾਮੈ ਕੀ ਸਭ ਸੇਵਾ ਕਰੈ." (ਆਸਾ ਅਃ ਮਃ ੩) ੨. ਫ਼ਾ. ਸ਼ੇਵਹ. ਤਰੀਕਾ. ਕਾਇਦਾ."ਗੁਰਮਤਿ ਪਾਏ ਸਹਜਿ ਸੇਵਾ." (ਆਸਾ ਮਃ ੧) ੩. ਆਦਤ. ਸੁਭਾਉ। ੪. ਸਿੰਧੀ ਵਿੱਚ ਸੇਵਾ ਦਾ ਉੱਚਾਰਣ 'ਸ਼ੇਵਾ' ਹੈ ਅਤੇ ਇਸ ਦਾ ਅਰਥ ਪੂਜਾ ਭੇਟਾ ਭੀ ਹੈ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਸੰਗ੍ਯਾ- ਅਰਪਣ ਯੋਗ੍ਯ ਵਸਤੁ. ਉਪਹਾਰ. ਨਜਰ। ੨. ਧਰਮਗ੍ਰੰਥਾਂ ਦਾ ਮੁੱਲ (ਕੀਮਤ) ਕਹਿਣ ਦੀ ਥਾਂ, ਸਨਮਾਨ ਲਈ ਭੇਟਾ ਸ਼ਬਦ ਵਰਤਿਆ ਜਾਂਦਾ ਹੈ, ਜਿਵੇਂ- ਸ਼੍ਰੀਗੁਰੂ ਗ੍ਰੰਥਸਾਹਿਬ ਜੀ ਦੀ ਜਿਲਦ ਸਮੇਤ ਭੇਟਾ ੫੦ ਰੁਪਯੇ ਹੈ....
ਕ੍ਰਿ- ਦਾਨ ਕਰਨਾ. ਬਖਸ਼ਣਾ....
ਦੇਖੋ, ਪਹੁਚਾਨਾ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੇਵਾ ਕਰਨ ਵਾਲਾ. ਦਾਸ. ਖਿਦਮਤਗਾਰ. "ਸੇਵਕ ਸੇਵਹਿ ਗੁਰਮੁਖਿ ਹਰਿ ਜਾਤਾ." (ਮਾਝ ਅਃ ਮਃ ੩)...
ਸੰ. दाश. ਧਾ- ਸੇਵਾ ਕਰਨਾ, ਭੇਟਾ ਅਰਪਣਾ। ੨. ਸੰ. दास. ਧਾ- ਦੇਣਾ, ਨੁਕ਼ਸਾਨ ਪੁਚਾਉਣਾ। ੩. ਸੰਗ੍ਯਾ- ਸੇਵਕ. "ਦਾਸ ਅਪਨੇ ਕੋ ਤੂ ਵਿਸਰਹਿ ਨਾਹੀ." (ਸੋਰ ਮਃ ੫) ੪. ਉਪਾਸਕ. ਪੂਜਕ. "ਦਾਸਹਿ ਏਕੁ ਨਿਹਾਰਿਆ." (ਬਾਵਨ) ੫. ਨੌਕਰ। ੬. ਇੱਕ ਭੱਟ, ਜਿਸ ਦੀ ਰਚਨਾ ਸਵੈਯਾਂ ਵਿੱਚ ਹੈ. "ਅਬ ਰਾਖਹੁ ਦਾਸ ਭਾਟ ਕੀ ਲਾਜ." (ਸਵੈਯੇ ਮਃ ੪. ਕੇ) ੭. ਲਾਲਸਿੰਘ ਕਵਿ ਦੀ ਛਾਪ. ਦੇਖੋ, ਲਾਲ ਸਿੰਘ। ੮. ਬਾਵਾ ਰਾਮਦਾਸ ਜੀ ਦੀ ਛਾਪ. ਦੇਖੋ, ਰਾਮਦਾਸ ਬਾਵਾ। ੯. ਸੰਗ੍ਯਾ- ਰਾਖਸ. ਦਸ੍ਯੁ. "ਪੰਚ ਦਾਸ ਤੀਨਿ ਦੋਖੀ." (ਕੇਦਾ ਮਃ ੫) ੧੦. ਗ਼ੁਲਾਮ. ਮੁੱਲ ਲੀਤਾ ਨੌਕਰ. "ਦਾਸਾ ਕਾ ਦਾਸ ਵਿਰਲਾ ਕੋਈ ਹੋਇ." (ਬਸੰ ਮਃ ੩) ੧੧. ਮਾਹੀਗੀਰ. ਧੀਵਰ. "ਦਾਸ ਜਾਲਪਾਨ ਹੈ." (ਨਾਪ੍ਰ)...
ਵ੍ਯ- ਨਾਂ. ਨਹੀਂ. "ਨਾਹੀ ਬਿਨ ਹਰਿਨਾਉ ਸਰਬਸਿਧਿ." (ਪ੍ਰਭਾ ਮਃ ੫) ੨. ਨ੍ਹਾਉਂਦਾ. ਸਨਾਨ ਕਰਦਾ. "ਬਾਹਰਿ ਕਾਹੇ ਨਾਹਿ?" (ਰਾਮ ਮਃ ੧) ੩. ਅ਼. [ناہی] ਵਰਜਣ ਵਾਲਾ. ਪ੍ਰਤਿਬੰਧਕ. "ਠਾਹੀ ਦੇਖਿ ਨ ਭਾਜੀਐ, ਪਰਮ ਸਿਆਨਪ ਏਹ." (ਗਉ ਬਾਵਨ ਕਬੀਰ) ਪ੍ਰਤਿਬੰਧਕਾਂ ਨੂੰ ਦੇਖਕੇ ਪਿੱਛੇ ਨਾ ਹਟੀਏ। ੪. ਡਿੰਗ. ਸੰਗ੍ਯਾ- ਨਾਭੀ. ਤੁੰਨ. ਧੁੰਨੀ....
ਫ਼ਾ. [شور] ਸ਼ੋਰ. ਰੌਲਾ. ਡੰਡ. ਗੌਗਾ. "ਛੂਟਿ ਗਇਓ ਜਮ ਕਾ ਸਭ ਸੋਰ." (ਮਲਾ ਪੜਤਾਲ ਮਃ ੪) ੨. ਲੂਣ. ਨਮਕ। ੩. ਜਨੂਨ. ਸੌਦਾ. "ਰਾਜਿ ਮਾਲਿ ਮਨਿ ਸੋਰੁ." (ਜਪੁ) ਰਾਜ ਅਤੇ ਸੰਪਦਾ ਲਈ ਜੋ ਦਿਲ ਵਿੱਚ ਪਾਗਲਾਨਾ ਖਿਆਲ ਹੈ। ੪. ਸੰ. सौर ਸੌਰ. ਵਿ- ਸੁਰਾ (ਸ਼ਰਾਬ) ਦਾ. "ਰਾਚਿ ਰਹੇ ਬਨਿਤਾ ਬਿਨੋਦ ਕੁਸੁਮ ਰੰਗ ਬਿਖ ਸੋਰ." (ਬਾਵਨ) ਰਚ ਰਹੇ ਹਨ ਇਸਤ੍ਰੀ ਦੇ ਆਨੰਦ ਵਿੱਚ ਅਤੇ ਕਸੁੰਭੀ ਰੰਗ ਦੀ ਸ਼ਰਾਬ ਦੀ ਜ਼ਹਿਰ ਵਿੱਚ। ੫. ਸੰਗ੍ਯਾ- ਟੇਢੀ ਚਾਲ. ਕੁਟਲ ਗਤਿ....
ਸੰ. उपासक. ਵਿ- ਪਾਸ ਬੈਠਣ ਵਾਲਾ. ਸੇਵਕ। ੨. ਪੂਜਾ ਕਰਨਵਾਲਾ। ੩. ਭਗਤ....
ਵਿ- ਪੂਜਾ ਕਰਨ ਵਾਲਾ। ੨. ਸੰਗ੍ਯਾ- ਪੁਜਾਰੀ....
ਦੇਖੋ, ਏਕ. "ਏਕੁ ਅਧਾਰੁ ਨਾਮੁ ਧਨੁ ਮੋਰਾ." (ਦੇਵ ਮਃ ੫) ੨. ਕਰਤਾਰ. ਵਾਹਗੁਰੂ. "ਏਕੁ ਅਰਾਧਿ ਪਰਾਛਤ ਗਏ." (ਸੁਖਮਨੀ) ੩. ਐਕ੍ਯ. ਇੱਤਿਫ਼ਾਕ. ਮੇਲ ਜੋਲ. "ਪੰਚਾ ਤੇ ਏਕੁ ਛੂਟਾ." (ਸਾਰ ਮਃ ੫. ਪੜਤਾਲ)...
ਦੋ ਅਤੇ ਪਚਾਸ, ਦ੍ਵਾਪੰਚਾਸ਼ਤ. ਬਵੰਜਾ- ੫੨। ੨. ਵਾਮਨ. ਬਾਉਨਾ. "ਬਾਵਨ ਰੂਪ ਕੀਆ ਤੁਧ ਕਰਤੇ." (ਮਾਰੂ ਸੋਲਹੇ ਮਃ ੫) ੩. ਬਾਵਨ ਚੰਦਨ, "ਬਾਵਨ ਬੀਖੂ ਬਾਨੈ ਬੀਖੇ ਬਾਸੁ ਤੇ ਸੁਖ ਲਾਗਿਬਾ." (ਪ੍ਰਭਾ ਨਾਮਦੇਵ) ਦੇਖੋ, ਬਾਵਨ ਚੰਦਨ। ੪. ਦੇਖੋ. ਵਾਮਨ....
ਫ਼ਾ. [نوَکر] ਸੰਗ੍ਯਾ- ਚਾਕਰ. ਤਨਖ਼੍ਹਾਹ ਲੈਣ ਵਾਲਾ, ਸੇਵਕ....
ਸੰ. भट्. ਧਾ- ਬੋਲਣਾ, ਵਿਵਾਦ ਕਰਨਾ, ਭਾੜੇ ਪੁਰ ਲੈਣਾ। ੨. ਸੰਗ੍ਯਾ- ਭਾੜੇ ਲਿਆ ਹੋਇਆ ਸਿਪਾਹੀ. ਭਾਵ- ਯੋਧਾ। ੩. ਨੌਕਰ। ੪. ਭਾੜਾ। ੫. ਦੇਖੋ, ਭੱਟ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. ਸੰਗ੍ਯਾ- ਬਣਾਉਣ ਦੀ ਕ੍ਰਿਯਾ। ੨. ਕਰਤਾਰ ਦੀ ਰਚੀ ਹੋਈ ਸ੍ਰਿਸ੍ਟਿ. "ਵਾਹਗੁਰੂ ਤੇਰੀ ਸਭ ਰਚਨਾ." (ਸਵੈਯੇ ਮਃ ੪. ਕੇ) ੩. ਕਵਿ ਦਾ ਰਚਿਆ ਕਾਵ੍ਯ. Composition। ੪. ਰੌਨਕ. "ਕੁਛ ਰਚਨਾ ਤੁਮਰੇ ਢਿਗ ਹੈਨ." (ਗੁਪ੍ਰਸੂ) ੫. ਅਭੇਦ ਹੋਣਾ. ਲੀਨ ਹੋਣਾ. "ਮਨ ਸਚੈ ਰਚਨੀ." (ਮਃ ੩. ਵਾਰ ਸੂਹੀ) "ਗੁਰਸਬਦੀ ਰਚਾ." (ਮਃ ੩. ਵਾਰ ਮਾਰੂ ੧)...
ਦੇਖੋ, ਭੱਟ. "ਅਬ ਰਾਖਹੁ ਦਾਸ ਭਾਟ ਕੀ ਲਾਜ." (ਸਵੈਯੇ ਮਃ ੪. ਕੇ) ੨. ਸੰ. ਭਾੜਾ. ਕਿਰਾਇਆ. ਮਹਿਸੂਲ ਭਾਟਕ....
ਸੰ. ਲੱਜਾ. ਸੰਗ੍ਯਾ- ਸ਼ਰਮ. ਹ਼ਯਾ. "ਲਾਜ ਨ ਆਵੈ ਅਗਿਆਨਮਤੀ." (ਬਿਲਾ ਛੰਤ ਮਃ ੫) ੨. ਇਲਾਜ ਦਾ ਸੰਖੇਪ। ੩. ਸੰ. ਲਾਜਾ. ਭੁੰਨਿਆ ਹੋਇਆ ਅੰਨ. ਖ਼ਾਸ ਕਰਕੇ ਭੁੰਨੇ ਹੋਏ ਧਾਨਾਂ ਦੀਆਂ ਖਿੱਲਾਂ. "ਕੰਚਨ ਫੂਲ ਸੁ ਲਾਜ ਬਿਖੇਰਤ." (ਗੁਪ੍ਰਸੂ)¹੪. ਸੰ. लाज्. ਧਾ- ਭੁੰਨਣਾ, ਦੋਸ ਲਗਾਉਣਾ। ੫. ਦੇਖੋ, ਲਾਜੁ ੨....
ਪੂਰਵ ਦੇਸ਼ ਨਿਵਾਸੀ ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ ਦਾ ਦਰਬਾਰੀ, ਜਿਸ ਦੀ ਗੈਂਡੇ ਦੀ ਢਾਲ ਦੀ ਇਤਿਹਾਸ ਵਿੱਚ ਬਡੀ ਪ੍ਰਸੰਸਾ ਲਿਖੀ ਹੈ.#੨. ਰਾਜਾ ਲਾਲਸਿੰਘ. ਮਿੱਸਰ ਜੱਸਾਮੱਲ ਦਾ ਪੁਤ੍ਰ, ਮਹਾਰਾਜਾ ਦਲੀਪਸਿੰਘ ਦਾ ਵਜ਼ੀਰ, ਜੋ ਸਨ ੧੮੪੫ ਵਿੱਚ ਜਵਾਹਰਸਿੰਘ ਵਜ਼ੀਰ ਦੇ ਮਾਰੇ ਜਾਣ ਪਿੱਛੋਂ ਮੁਕ਼ੱਰਿਰ ਹੋਇਆ, ਅਤੇ ਸਿੱਖਰਾਜ ਦੇ ਨਾਸ਼ ਕਰਨ ਦਾ ਕਾਰਣ ਬਣਿਆ.¹ ਮਹਾਰਾਣੀ ਜਿੰਦਕੌਰ ਨੂੰ ਕੈਦ ਕਰਨ ਸਮੇਂ ਇਸ ਨੂੰ ਭੀ ਸਰਕਾਰੀ ਕੈਦੀ ਕਰਕੇ ਆਗਰੇ ਭੇਜਿਆ ਗਿਆ, ਫੇਰ ਦੇਹਰੇਦੂਨ ਰਿਹਾ. ਜਿੱਥੇ ਇਸ ਦਾ ਦੇਹਾਂਤ ਸਨ ੧੮੬੬ ਵਿੱਚ ਹੋਇਆ. ਇਸ ਦੀ ਔਲਾਦ ਹੁਣ ਦੇਹਰੇਦੂਨ ਵਸਦੀ ਹੈ। ੩. ਕਵਿ ਲਾਲਸਿੰਘ, ਜਿਸ ਦੀ ਛਾਪ "ਦਾਸ" ਹੈ. ਦੇਖੋ, ਓਜਵਿਲਾਸ ਅਤੇ ਫੂਲਮਾਲਾ ਰਾਮਾਯਣ। ੪. ਬਾਬਾ ਆਲਾਸਿੰਘ ਪਟਿਆਲਾਪਤਿ ਦਾ ਤੀਜਾ ਪੁਤ੍ਰ, ਜਿਸ ਦਾ ਜਨਮ ਸੰਮਤ ੧੭੮੦ ਅਤੇ ਦੇਹਾਂਤ ਪਿਤਾ ਦੇ ਹੁੰਦੇ ਹੀ ਸੰਮਤ ੧੮੦੫ ਵਿੱਚ ਹੋਇਆ. ਇਸ ਦੇ ਕੋਈ ਸੰਤਾਨ ਨਹੀਂ ਸੀ....
ਦੇਖੋ, ਕਵ ਧਾ. ਜੋ ਰਚਨਾ ਕਰੇ, ਵ੍ਯਾਖ੍ਯਾਨ ਕਰੇ ਸੋ ਕਵਿ. ਵਿਦ੍ਵਾਨਾਂ ਨੇ ਚਾਰ ਪ੍ਰਕਾਰ ਦੇ ਕਵੀ ਲਿਖੇ ਹਨ-#ਪਾਠ ਚੁਰਾਵੈ ਭਾਰਯਾ, ਅਰਥ ਚੁਰਾਵੈ ਪੂਤ,#ਭਾਵ ਚੁਰਾਵੈ ਮੀਤ ਸੋ, ਸੁਤੇ ਕਹੈ ਅਵਧੂਤ.#ਅਰ੍ਥ ਹੈ ਮੂਲ ਭਲੀ ਤੁਕ ਡਾਰ ਸੁ#ਅਛਰ ਪੁਤ੍ਰ ਹੈਂ ਦੇਖਕੈ ਜੀਜੈ,#ਛੰਦ ਹੈਂ ਫੂਲ ਨਵੋ ਰਸ ਸੋ ਫਲ ਦਾਨ ਕੇ#ਬਾਰਿ ਸੋਂ ਸੀਂਚਬੋ ਕੀਜੈ,#"ਦਾਨ" ਕਹੈ ਯੌਂ ਪ੍ਰਬੀਨਨ ਸੋਂ ਸੁਥਰੀ#ਕਵਿਤਾ ਸੁਨਕੈ ਰਸ ਪੀਜੈ,#ਕੀਰਤਿ ਕੇ ਬਿਰਵਾ ਕਵਿ ਹੈਂ ਇਨ ਕੋ#ਕਬਹੂੰ ਕੁਮਲਾਨ ਨ ਦੀਜੈ.#ਕਹਾਂ ਗੁਰੁ ਕਰਨ ਦਧੀਚਿ ਬਲਿ ਬੇਨੁ ਕਹਾਂ#ਸਾਕੇ ਸਾਲਿਵਾਹਨ ਕੇ ਅਜਹੂੰ ਲੌ ਗਾਏ ਹੈਂ,#ਕਹਾਂ ਪ੍ਰਿਥੁ ਪਾਰਥ ਪੁਰੂਰਵਾ ਪੁਹਮਿਪਤਿ#ਹਰੀਚੰਦ ਪੂਰਨ ਔ ਭੋਜ ਵਿਦਤਾਏ ਹੈਂ,#ਕਹੈ "ਮਤਿਰਾਮ" ਕੋਊ ਕਵਿਨ ਕੋ ਨਿੰਦੋ ਮਤ#ਕਵਿਨ ਪ੍ਰਤਾਪ ਸਬ ਦੇਸਨ ਮੇ ਛਾਏ ਹੈਂ,#ਢੂੰਡ ਦੇਖੋ ਤੀਨ ਲੋਕ ਅਮੀ ਹੈ ਕਵਿਨ ਮੁਖ#ਕੇਤੇ ਮੂਏ ਮੂਏ ਰਾਜਾ ਕਵਿਨ ਜਿਵਾਏ ਹੈਂ.#੨. ਸੰਗ੍ਯਾ- ਵਾਲਮੀਕਿ। ੩. ਸ਼ੁਕ੍ਰ। ੪. ਬ੍ਰਹਮਾ। ੫. ਪੰਡਿਤ। ੬. ਬੰਗਾਲ ਵਿੱਚ ਵੈਦ੍ਯ ਨੂੰ ਕਵਿ ਆਖਦੇ ਹਨ....
ਸੰਗ੍ਯਾ- ਮੁਹਰ ਦਾ ਚਿੰਨ੍ਹ. ਮੁਦ੍ਰਾ. "ਸਤਿਗੁਰਿ ਕਰਿਦੀਨੀ ਧੁਰ ਕੀ ਛਾਪ." (ਆਸਾ ਅਃ ਮਃ ੫) ੨. ਉਹ ਅੰਗੂਠੀ, ਜਿਸ ਦੇ ਥੇਵੇ ਉੱਤੇ ਅੱਖਰ ਖੁਦੇ ਹੋਏ ਹੋਣ। ੩. ਚਿੰਨ੍ਹ. ਨਿਸ਼ਾਨ। ੪. ਕਵੀ ਦਾ ਸੰਕੇਤ ਕੀਤਾ। ਨਾਉਂ. Nome de plume. ਤਖ਼ੱਲੁਸ. ਜੈਸੇ ਭਾਈ ਨੰਦਲਾਲ ਜੀ ਦੀ ਛਾਪ "ਗੋਯਾ" ਹੈ। ੫. ਵਪਾਰੀ ਦਾ ਸੰਕੇਤ ਚਿੰਨ੍ਹ. Trade mark....
ਭਾਈ ਲਾਲ. ਢਿੱਲੋਂ ਜਾਤਿ ਦਾ ਜੱਟ, ਜੋ ਪੱਟੀ ਦੇ ਪਰਗਨੇ ਸੁਰਸਿੰਘ ਦਾ ਚੌਧਰੀ ਸੀ. ਇਹ ਲੰਗਾਹ ਚੌਧਰੀ ਦੇ ਭਾਈਚਾਰੇ ਵਿੱਚੋਂ ਸੀ. ਸ਼੍ਰੀ ਗੁਰੂ ਅਰਜਨਦੇਵ ਦਾ ਸਿੱਖ ਹੋਕੇ ਇਹ ਕਰਣੀ ਵਾਲਾ ਹੋਇਆ. ਅਮ੍ਰਿਤਸਰ ਜੀ ਬਣਨ ਸਮੇਂ ਭਾਈ ਲੰਗਾਹ ਨਾਲ ਮਿਲੇਕ ਇਸ ਨੇ ਵਡੀ ਸੇਵਾ ਕੀਤੀ. "ਪੱਟੀ ਅੰਦਰ ਚੌਧਰੀ ਢਿੱਲੋਂ ਲਾਲ ਲੰਗਾਹ ਸੁਹੰਦਾ." (ਭਾਗੁ) ਦੇਖੋ, ਲੰਗਾਹ। ੨. ਫ਼ਾ. [لال] ਵਿ- ਸੁਰਖ਼. ਅਰੁਣ. ਰਕ੍ਤ. "ਲਾਲ ਚੋਲਨਾ ਤੈ ਤਨਿ ਸੋਹਿਆ." (ਆਸਾ ਮਃ ੫) ਭਾਵ- ਸੁਹਾਗ ਦਾ ਲਿਬਾਸ। ੩. ਮਜੀਠੀ ਰੰਗ ਦਾ. "ਮੁੰਧੇ, ਸੂਹਾ ਪਰਹਰਹੁ, ਲਾਲੁ ਕਰਹੁ ਸੀਗਾਰੁ." (ਮਃ ੩. ਵਾਰ ਸੂਹੀ) ਸੂਹਾ (ਕੁਸੁੰਭੀ) ਮਾਯਿਕ ਰੰਗ ਹੈ, ਮਜੀਠੀ ਰੰਗ ਕਰਤਾਰ ਦਾ ਅਟਲ ਪ੍ਰੇਮ ਹੈ। ੪. ਪਿਆਰਾ. ਪ੍ਰਿਯ. "ਰੰਗੁਲਾ ਸਖੀਏ ਮੇਰਾ ਲਾਲੁ." (ਸ੍ਰੀ ਮਃ ੧) ੫. ਸੰਗ੍ਯਾ- ਬੱਚਾ. ਪੁਤ੍ਰ. "ਬੋਲ ਉਠੇ ਨੰਦਲਾਲ ਤਬੈ ਇਹ ਗ੍ਵਾਰ ਖਿਝਾਵਨ ਮੋਇ ਗਿਝੀ ਹੈ." (ਕ੍ਰਿਸਨਾਵ) ੬. ਇੱਕ ਚੁਰਚੁਰੇ ਜੇਹਾ ਛੋਟਾ ਪੰਛੀ, ਜਿਸ ਦੇ ਖੰਭ (ਪੰਖ) ਸਫੇਦ ਚਿੱਤੀਆਂ ਸਹਿਤ ਲਾਲ ਹੁੰਦੇ ਹਨ. ਸੁਰਖ਼. Fringilla Amandava. ਇਸ ਦੀ ਮਦੀਨ ਦਾ. ਨਾਮ "ਮੁਨੀਆਂ" ਹੈ. "ਤੀਤਰ ਚਕੋਰ ਚਾਰੁ ਦਾਸਤਾਂ- ਹਜਾਰ ਲਾਲ, ਪਿੰਜਰੇ ਮਝਾਰ ਪਾਇ ਧਰੇ ਪਾਂਤਿ ਪਾਂਤਿ ਕੇ." (ਗੁਪ੍ਰਸੂ) ੭. ਗੁੰਗਾ. ਜੋ ਬੋਲਣ ਦੀ ਸ਼ਕਤੀ ਨਹੀਂ ਰਖਦਾ। ੮. ਮਾਣਕ (ਮਾਣਿਕ੍ਯ). ਲਾਲ ਰੰਗ ਦਾ ਰਤਨ. ਇਹ ਫ਼ਾਰਸੀ ਸ਼ਬਦ [لعل] ਲਅ਼ਲ ਭੀ ਹੈ. "ਲਾਲ ਜਵੇਹਰ ਰਤਨ ਪਦਾਰਥ." (ਪ੍ਰਭਾ ਮਃ ੧) "ਲਾਲੁ ਰਤਨੁ ਹਰਿਨਾਮੁ" (ਸੂਹੀ ਅਃ ਮਃ ੧) ੯. ਮਰਾ. ਲੱਲ ਅਥਵਾ ਲੱਲਾ. ਜੀਵਾਂ ਦੇ ਫਸਾਉਣ ਲਈ ਫੈਲਾਇਆ ਚੋੱਗਾ ਚਾਟ ਆਦਿ. Bait. "ਆਪੇ ਮਾਛੀ ਮਾਛੁਲੀ ਆਪੇ ਪਾਣੀ ਜਾਲੁ। ਆਪੇ ਜਾਲ ਮਣਕੜਾ ਆਪੇ ਅੰਦਰ ਲਾਲੁ." (ਸ੍ਰੀ ਮਃ ੧) ਮਾਹੀਗੀਰ ਮੱਛੀਆਂ ਜਮਾਂ ਕਰਨ ਲਈ ਪਹਿਲਾਂ ਪਾਣੀ ਅੰਦਰ ਧਾਨਾਂ ਦੀਆਂ ਖਿੱਲਾਂ, ਆਟੇ ਦੀਆਂ ਗੋਲੀਆਂ, ਤੂਤੀਆਂ ਆਦਿ ਵਿਖੇਰ ਦਿੰਦੇ ਹਨ, ਜਦ ਮੱਛੀਆਂ ਆ ਜਮਾਂ ਹੁੰਦੀਆਂ ਹਨ, ਤਦ ਜਾਲ ਪਾਕੇ ਫਸਾ ਲੈਂਦੇ ਹਨ। ੧੦. ਸਿੱਧ ਦਾ ਲਾਲ ਪੀਰ, ਜਿਸ ਦੇ ਨਾਮ ਹਨ- ਅਮਰਲਾਲ, ਉਡੇਰੋਲਾਲ, ਦਰਿਆਲਾਲ, ਲਾਲ ਸਾਹਿਬ ਅਤੇ ਲਾਲਸਾਈਂ. ਦੇਖੋ, ਦਰਯਾਪੰਥੀ। ੧੧. ਚੂੜ੍ਹਿਆਂ ਦਾ ਪੀਰ ਲਾਲਬੇਗ. ਦੇਖੋ, ਸਹਾ ਅਤੇ ਲਾਲਬੇਗ....
ਸੰ. ਸਿੰਹ. ਹਿੰਸਾ ਕਰਨ ਵਾਲਾ ਜੀਵ. ਸ਼ੇਰ. "ਸਿੰਘ ਰੁਚੈ ਸਦ ਭੋਜਨੁ ਮਾਸ." (ਬਸੰ ਮਃ ੫) ਭਾਵੇਂ ਸ਼ਾਰਦੂਲ (ਕੇਸ਼ਰੀ), ਚਿਤ੍ਰਕ ਵ੍ਯਾਘ੍ਰ (ਬਾਘ) ਆਦਿ ਸਾਰੇ ਸਿੰਹ (ਸਿੰਘ) ਕਹੇ ਜਾ ਸਕਦੇ ਹਨ, ਪਰ ਇਹ ਖ਼ਾਸ ਨਾਮ ਖ਼ਾਸ ਖ਼ਾਸ ਜੀਵਾਂ ਦੇ ਹਨ. ਪਾਠਕਾਂ ਦੇ ਗ੍ਯਾਨ ਲਈ ਇੱਥੇ ਚਿਤ੍ਰ ਦੇਕੇ ਸਪਸ੍ਟ ਕੀਤਾ ਜਾਂਦਾ ਹੈ. ਦੇਖੋ, ਸਾਰਦੂਲ। ੨. ਖੰਡੇ ਦਾ ਅਮ੍ਰਿਤਧਾਰੀ ਗੁਰੂ ਨਾਨਕਪੰਥੀ ਖਾਲਸਾ। ੩. ਵਿ- ਸ਼ਿਰੋਮਣਿ. ਪ੍ਰਧਾਨ। ੪. ਸ਼੍ਰੇਸ੍ਠ. ਉੱਤਮ। ੫. ਬਹਾਦੁਰ. ਸ਼ੂਰਵੀਰ। ੬. ਦੇਖੋ, ਫੀਲੁ। ੭. ਸਿੰਹਰਾਸ਼ਿ. ਦੇਖੋ, ਸਿੰਹ....
ਦੇਖੋ, ਬਾਬਾ। ੨. ਸਾਧੂ. ਬਜ਼ੁਰਗ। ੩. ਬੇਦੀ ਤੇਹਣ ਅਥਵਾ ਭੱਲਾ ਸਾਹਿਬਜ਼ਾਦਾ। ੪. ਬੱਚਾ. ਬਾਲਕ। ੫. ਨਾਮਦੇਵ ਭਗਤ ਦੇ ਮੰਦਿਰ ਦਾ ਪੁਜਾਰੀ. ਦੇਖੋ, ਨਾਮਦੇਵ....
ਭੰਡਾਰੀ ਗੋਤ੍ਰ ਦਾ ਸ਼੍ਰੀ ਗੁਰੂ ਅਰਜਨਦੇਵ ਜੀ ਦਾ ਆਤਮਗ੍ਯਾਨੀ ਸਿੱਖ। ੨. ਦੇਖੋ, ਰਾਮਦਾਸ ਸਤਿਗੁਰੂ। ੩. ਸ਼੍ਰੀ ਗੁਰੂ ਰਾਮਦਾਸ ਜੀ ਤੋਂ ਲੈ ਕੇ ਸ਼੍ਰੀ ਗੁਰੂ ਤੇਗਬਹਾਦੁਰ ਸਾਹਿਬ ਤੀਕ ਸ਼੍ਰੀ ਗੁਰੂ ਨਾਨਕਦੇਵ ਦੇ ਗੱਦੀਨਸ਼ੀਨਾਂ ਲਈ ਮੁਗਲ ਬਾਦਸ਼ਾਹਾਂ ਦਾ ਥਾਪਿਆ ਹੋਇਆ ਸ਼ਬਦ. "ਰਾਮਦਾਸ ਦਿੱਲੀ ਮਹਿ ਆਇ." (ਗੁਵਿ ੧੦) ੪. ਰਾਮ ਦਾ ਦਾਸ. ਕਰਤਾਰ ਦਾ ਸੇਵਕ। ੫. ਦੇਵਮੰਦਿਰਾਂ ਵਿੱਚ ਕੀਰਤਨ ਕਰਨ ਵਾਲਾ ਭਗਤੀਆ. "ਘੂੰਘਰ ਬਾਂਧਿ ਭਏ ਰਾਮਦਾਸਾ." (ਮਾਰੂ ਮਃ ੫) ੬. ਰਾਮਚੰਦ੍ਰ ਜੀ ਦਾ ਉਪਾਸਕ. ਬੈਰਾਗੀ ਸਾਧੁ. "ਜੋਗੀ ਜਤੀ ਬੈਸਨੋ ਰਾਮਦਾਸ." (ਗੌਂਡ ਮਃ ੫) ੭. ਦਬਿਸਤਾਨੇ ਮਜਾਹਬ ਅਨੁਸਾਰ ਗੁਰੂ ਦੇ ਮਸੰਦਾਂ ਦੀ ਪਦਵੀ ਭੀ ਰਾਮਦਾਸ ਸੀ। ੮. ਛਤ੍ਰਪਤਿ ਸ਼ਿਵਾ ਜੀ ਦਾ ਗੁਰੂ ਮਹਾਤਮਾ ਰਾਮਦਾਸ, ਜਿਸ ਦਾ ਵਿਸ਼ੇਸਣ "ਸਮਰ੍ਥ" ਸੀ....
ਦੇਖੋ, ਰਾਕ੍ਸ਼੍ਸ....
ਸੰ. ਸੰਗ੍ਯਾ- ਚੋਰ. ਲੁਟੇਰਾ। ੨. ਵੈਰੀ। ੩. ਅਗਨਿ (ਅੱਗ). ੪. ਇੱਕ ਅਸਭ੍ਯ ਜਾਤਿ, ਜਿਸ ਦਾ ਜਿਕਰ ਰਿਗਵੇਦ ਵਿੱਚ ਹੈ. ਆਰਯਾਂ ਨੇ, ਭਾਰਤ ਦੇ ਅਸਭ੍ਯ ਲੋਕ ਜੋ ਕਾਲੇ ਰੰਗ ਦੇ ਸਨ, ਉਨ੍ਹਾਂ ਦਾ ਨਾਮ "ਦਸ੍ਯੁ" ਥਾਪਿਆ ਸੀ....
¹ ਸੰ. पन्च. ਧਾ- ਪ੍ਰਸਿੱਧ ਕਰਨਾ, ਫੈਲਾਉਣਾ (ਪਸਾਰਨਾ) ੨. पञ्जन. ਵਿ- ਪਾਂਚ. ਚਾਰ ਉੱਪਰ ਇੱਕ- ੫। ੩. ਸੰਗ੍ਯਾ- ਪੰਜ ਅਥਵਾ ਜਾਦਾ ਮਨੁੱਖਾਂ ਦਾ ਸਮੁਦਾਯ। ੪. ਚੌਧਰੀ. ਨੰਬਰਦਾਰ, ਜੋ ਪੰਜਾਂ ਵਿੱਚ ਸਰਕਰਦਾ ਹੈ, "ਮਿਲਿ ਪੰਚਹੁ ਨਹੀ ਸਹਸਾ ਚੁਕਾਇਆ." (ਸੋਰ ਮਃ ੫) ੫. ਸਾਧੁਜਨ. ਗੁਰਮੁਖ.#"ਪੰਚ ਮਿਲੇ ਸੁਖ ਪਾਇਆ." (ਸੂਹੀ ਛੰਤ ਮਃ ੧)#"ਪੰਚ ਪਰਵਾਨ ਪੰਚ ਪਰਧਾਨੁ." (ਜਪੁ) ੬. ਸਿੱਖ ਧਰਮ ਅਨੁਸਾਰ ਪੰਜ ਪ੍ਯਾਰੇ. ਰਹਿਣੀ ਦੇ ਪੂਰੇ ਪੰਜ ਗੁਰਸਿੱਖ.#"ਗੁਰਘਰ ਕੀ ਮਰਯਾਦਾ ਪੰਚਹੁਁ,#ਪੰਚਹੁਁ ਪਾਹੁਲ ਪੂਰਬ ਪੀਨ।#ਹੁਇ ਤਨਖਾਹੀ ਬਖਸ਼ਹਿਂ ਪੰਚਹੁਁ,#ਪਾਹੁਲ ਦੇਂ ਮਿਲ ਪੰਚ ਪ੍ਰਬੀਨ।#ਲਖਹੁ ਪੰਚ ਕੀ ਬਡ ਬਡਿਆਈ,#ਪੰਚ ਕਰਹਿਂ ਸੋ ਨਿਫਲ ਨ ਚੀਨ." (ਗੁਪ੍ਰਸੂ)#੭. ਪੰਜ ਗਿਣਤੀ ਵਾਲੇ ਪਦਾਰਥ. ਕਾਮਾਦਿ ਪੰਚ ਵਿਕਾਰ. "ਤਉ ਪੰਚ ਪ੍ਰਗਟ ਸੰਤਾਪੈ." (ਸ੍ਰੀ ਬੇਣੀ) "ਪੰਚ ਮਨਾਏ, ਪੰਚ ਰੁਸਾਏ, ਪੰਚ ਵਸਾਏ, ਪੰਚ ਗਵਾਏ." (ਆਸਾ ਅਃ ਮਃ ੫)#ਸਤ੍ਯ, ਸੰਤੋਖ, ਦਯਾ, ਧਰਮ ਅਤੇ ਧੀਰਯ ਮਨਾਏ, ਕਾਮ, ਕ੍ਰੋਧ, ਲੋਭ, ਮੋਹ ਅਤੇ ਅਹੰਕਾਰ ਰੁਸਾਏ, ਪੰਜ ਤੱਤਾਂ ਦੇ ਗੁਣ ਛਿਮਾ ਆਦਿ ਵਸਾਏ, ਪੰਜ ਵਿਸੇ ਸ਼ਬਦ ਆਦਿ ਗਵਾਏ। ੮. ਪਨਚ (ਧਨੁਖ) ਅਤੇ ਪ੍ਰਤ੍ਯੰਚਾ (ਚਿੱਲੇ) ਦੀ ਥਾਂ ਭੀ ਪੰਚ ਸ਼ਬਦ ਆਇਆ ਹੈ, ਦੇਖੋ, ਅਰਪੰਚ....
ਸੰ. त्रीणि- ਤ੍ਰੀਣਿ. ਵਿ- ਤਿੰਨ. "ਤੀਨਿ ਗੁਣਾ ਮਹਿ ਬਿਆਪਿਆ." (ਗਉ ਥਿਤੀ ਮਃ ੫) ੨. ਕ੍ਰਿ. ਵਿ- ਤਿੰਨੇ. ਤੀਨੋ. "ਤੀਨਿ ਦੇਵ ਅਰੁ ਕੋੜਿ ਤੇਤੀਸਾ." (ਗੂਜ ਮਃ ੫) ੩. ਤੇਹਾਂ. ਤਿੰਨਾਂ. "ਤੀਨਿ ਭਵਨ ਮਹਿ ਗੁਰ ਗੋਪਾਲਾ." (ਓਅੰਕਾਰ)...
ਸੰ. दोषिन. ਵਿ- ਦੋਸ ਵਾਲਾ. ਕਲੰਕੀ. ਐ਼ਬੀ. "ਦੋਖੀ ਆਪਣਾ ਕੀਤਾ ਪਾਇਆ." (ਭੈਰ ਮਃ ੫) ੨. ਸੰ. द्बेषिन- ਦ੍ਵੇਸੀ. ਵਿਰੋਧੀ. "ਸੰਤ ਕਾ ਦੋਖੀ ਮਹਾ ਹਤਿਆਰਾ." (ਸੁਖਮਨੀ)...
ਅ਼. [غُلام] ਗ਼ੁਲਾਮ. ਸੰਗ੍ਯਾ- ਲੁੱਟ ਵਿੱਚ ਹੱਥ ਆਇਆ ਜਾਂ ਮੁੱਲ ਲਿਆ ਹੋਇਆ ਸੇਵਕ.¹ ਗੋੱਲਾ. ਪੁਰਾਣੇ ਸਮੇਂ ਯੁੱਧ ਵਿੱਚੋਂ ਵੈਰੀ ਦੇ ਫੜੇ ਹੋਏ ਆਦਮੀਆਂ ਨੂੰ ਜਾਨੋ ਨਹੀਂ ਮਾਰਦੇ ਸਨ. ਸਗੋਂ ਕਾਬੂ ਕਰਕੇ ਕੈਦ ਕਰ ਲੈਂਦੇ ਸਨ. ਕੁਝ ਚਿਰ ਮਗਰੋਂ ਜਾਂਤਾਂ ਇਨ੍ਹਾਂ ਤੋਂ ਕਰੜੀ ਮਿਹਨਤ ਦੇ ਕੰਮ ਕਰਾਉਂਦੇ, ਜਾਂ ਡੰਗਰਾਂ ਵਾਂਙ ਵੇਚ ਛਡਦੇ. ਇਸ ਤਰਾਂ ਖਰੀਦੇ ਜਾਂ ਫੜੇ ਹੋਏ ਮਨੁੱਖ ਨੂੰ ਗ਼ੁਲਾਮ ਕਿਹਾ ਜਾਂਦਾ ਸੀ.²#ਅਸਲ ਵਿੱਚ ਗ਼ੁਲਾਮ ਉਸ ਨੂੰ ਆਖਦੇ ਸਨ ਜੋ ਪਸ਼ੂ ਸਮਾਨ ਕਿਸੇ ਹੋਰ ਮਨੁੱਖ ਦੀ ਮਾਲਕੀਅਤ ਹੁੰਦਾ ਸੀ, ਅਰ ਸਭ ਤਰਾਂ ਆਪਣੇ ਮਾਲਿਕ ਦੇ ਅਧੀਨ ਹੁੰਦਾ ਹੋਇਆ ਆਪਣੀ ਇੱਛਾ ਅਨੁਸਾਰ ਕੋਈ ਕੰਮ ਭੀ ਕਰਨ ਦੇ ਸਮਰਥ ਨਹੀਂ ਸੀ.#ਭਾਵੇਂ ਭਾਰਤ ਵਿੱਚ ਭੀ ਕਦੇ ਗੁਲਾਮੀ ਪ੍ਰਚਲਿਤ ਸੀ, ਪਰ ਇਸ ਦਾ ਪੂਰਾ ਜੋਰ ਪਹਿਲਾਂ ਉਨ੍ਹਾਂ ਦੇਸ਼ਾਂ ਵਿੱਚ ਰਿਹਾ ਹੈ ਜਿੱਥੇ ਹੁਣ ਕੁਝ ਸਦੀਆਂ ਤੋਂ ਇਸਲਾਮੀ ਕੌਮਾਂ ਆਬਾਦ ਹਨ. ਇਨ੍ਹਾਂ ਤਬਕਿਆਂ ਵਿੱਚ ਗੁਲਾਮੀ ਮੁਹ਼ੰਮਦ ਸਾਹਿਬ ਦੇ ਜਨਮ ਤੋਂ ਬਹੁਤ ਵਰ੍ਹੇ ਪਹਿਲਾਂ ਤੋਂ ਚਲੀ ਆਉਂਦੀ ਸੀ, ਇਨ੍ਹਾਂ ਦੇਸ਼ਾਂ ਤੋਂ ਹੀ ਇਹ ਯੂਰਪ ਵਿੱਚ ਫੈਲੀ, ਅਰ ਅੰਤ ਨੂੰ ਅਮਰੀਕਾ ਵਿੱਚ ਤਕੜੇ ਪੈਰ ਜਮਾਕੇ ਸਨ ੧੮੬੫ ਵਿੱਚ ਸਦਾ ਲਈ ਸਭ੍ਯ ਦੇਸ਼ਾਂ ਤੋਂ ਲੋਪ ਹੋ ਗਈ. ਗੁਲਾਮੀ ਦਾ ਇਤਿਹਾਸ ਨਰਕ ਵਿੱਚ ਬਿਲਕਦੇ ਜੀਵਾਂ ਦਾ ਕਥਾ ਤੋਂ ਭੀ ਜਾਦਾ ਦੁਖਦਾਈ ਕਿਹਾ ਜਾਵੇ, ਤਾਂ ਅਯੋਗ ਨਹੀਂ, ਦੇਖੋ, Ingram ਕ੍ਰਿਤ History of Slavery and Serfdom (1895)....
ਲੀਆ. ਲੀਏ. "ਕਰਿ ਕਿਰਪਾ ਅਪੁਨੇ ਕਰਿਲੀਤ." (ਟੋਡੀ ਮਃ ੫) ਆਪਣੇ ਕਰ ਲੀਤੇ. "ਲੀਤੜਾ ਲਬਿ ਰੰਗਾਏ." (ਤਿਲੰ ਮਃ ੧) "ਦਾਨੁ ਸਭਨੀ ਹੈ ਲੀਤਾ." (ਵਡ ਛੰਤ ਮਃ ੫)...
ਸੰ. ਵਿ- ਛਿੱਦਾ. ਜੋ ਸੰਘਣਾ ਨਹੀਂ। ੨. ਨਾ ਰਲਿਆ ਹੋਇਆ. ਵੱਖ। ੩. ਚੁਣਿਆ ਹੋਇਆ. ਚੀਦਾ. "ਵਿਰਲਾ ਕੋ ਪਾਏ ਗੁਰਸਬਦ ਵੀਚਾਰਾ." (ਗਉ ਮਃ ੩) "ਐਸੇ ਜਨ ਵਿਰਲੇ ਸੰਸਾਰੇ." (ਮਾਰੂ ਸੋਲਹੇ ਮਃ ੧)...
ਸਰਵ- ਕੋਪਿ. ਕੋਈਇੱਕ. "ਕੋਈ ਬੋਲੈ ਰਾਮ ਕੋਈ ਖੁਦਾਇ." (ਰਾਮ ਮਃ ੫)...
ਹੋਵੇ. ਭਵਤੁ। ੨. ਹੋਵੇਗਾ. "ਨਾ ਕੋ ਹੋਆ ਨਾ ਕੋ ਹੋਇ." (ਸੋਦਰੁ) ੩. ਕ੍ਰਿ. ਵਿ- ਹੋਕੇ. "ਹੋਇ ਆਮਰੋ ਗ੍ਰਿਹ ਮਹਿ ਬੈਠਾ." (ਸੋਰ ਮਃ ੫)...
ਸੰਗ੍ਯਾ- ਮੱਛੀਆਂ ਫੜਨ ਵਾਲਾ ਧੀਵਰ। ੨. ਦੁਧੀਰਾ (Cormorant). ੩. ਬਗੁਲਾ....
ਸੰ. ਵਿ- ਧੀ (ਬੁੱਧਿ) ਵਰ (ਉੱਤਮ). ਤੇਜ਼ ਅ਼ਕ਼ਲ ਵਾਲਾ. ਉੱਤਮ ਬੁੱਧਿ ਵਾਲਾ। ੨. ਸੰਗ੍ਯਾ- ਮੱਛੀ ਫੜਨ ਵਾਲਾ. ਮਾਹੀਗੀਰ. ਮਛੂਆ. ਝੀਵਰ ਸ਼ਬਦ ਦਾ ਮੂਲ ਇਹੀ ਹੈ। ੨. ਮਲਾਹ. ਕੇਵਟ....