dhikapālaदिकपाल
ਸੰਗ੍ਯਾ- ਦਿਸ਼ਾ ਦੇ ਪਾਲਣ ਵਾਲਾ ਦੇਵਤਾ. ਪੁਰਾਣਾਂ ਅਨੁਸਾਰ ਦਸ਼ ਦਿਸ਼ਾ ਦੇ ਪਾਲਕ ਦਸ਼ ਦੇਵਤਾ ਹਨ- ਪੂਰਵ ਦਾ ਇੰਦ੍ਰ, ਅਗਨਿ ਕੋਣ ਦਾ ਅਗਨਿ, ਦਕ੍ਸ਼ਿਣ ਦਾ ਯਮ, ਨੈਰ਼ਿਤੀ ਕੋਣ ਦਾ ਨੈਰਿਤ ਰਾਖਸ, ਪੱਛਮ ਦਾ ਵਰੁਣ, ਵਾਯਵੀ ਕੋਣ ਦਾ ਵਾਯੁ, ਉੱਤਰ ਦਾ ਕੁਬੇਰ, ਈਸ਼ਾਨ ਦਾ ਸ਼ਿਵ, ਊਰਧ (ਉੱਪਰ ਵੱਲ) ਦਾ ਬ੍ਰਹਮਾ ਅਤੇ ਅਧੋ (ਹੇਠ ਵੱਲ) ਦਾ ਸ਼ੇਸਨਾਗ। ੨. ਦੇਖੋ, ਦਿਗਪਾਲ। ੩. ਇੱਕ ਛੰਦ. ਦੇਖੋ, ਦਿਗਪਾਲ ੨.
संग्या- दिशा दे पालण वाला देवता. पुराणां अनुसार दश दिशा दे पालक दश देवता हन- पूरव दा इंद्र, अगनि कोण दा अगनि, दक्शिण दा यम, नैऱिती कोण दा नैरित राखस, पॱछम दा वरुण, वायवी कोण दा वायु, उॱतर दा कुबेर, ईशान दा शिव, ऊरध (उॱपर वॱल) दा ब्रहमा अते अधो (हेठ वॱल) दा शेसनाग। २. देखो, दिगपाल। ३. इॱक छंद. देखो, दिगपाल २.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਦਿਸ਼ਾ. ਸੰਗ੍ਯਾ- ਤ਼ਰਫ਼. ਓਰ. ਸਿਮਤ. ਵਿਦ੍ਵਾਨਾਂ ਨੇ ਚਾਰ ਦਿਸ਼ਾ (Cardinal Points) ਪੂਰਵ, ਪੱਛਮ, ਉੱਤਰ ਅਤੇ ਦੱਖਣ (ਪੂਰ੍ਵ, ਪਸ਼੍ਚਿਮ, ਉੱਤਰ, ਦਕ੍ਸ਼ਿਣ- ਮਸ਼ਰਿਕ਼. ਮਗ਼ਰਿਬ, ਸ਼ੁਮਾਲ, ਜਨੂਬ- East, West, North, South) ਮੰਨੀਆਂ ਹਨ. ਇਨ੍ਹਾਂ ਨਾਲ ਚਾਰ ਉਪਦਿਸ਼ਾ (ਕੋਣਾਂ) ਮਿਲਾਉਣ ਤੋਂ ਅੱਠ ਦਿਸ਼ਾ ਹੁੰਦੀਆਂ ਹਨ. ਜਿਨ੍ਹਾਂ ਦਾ ਨਕ਼ਸਾ ਇਹ ਹੈ:-:#ਉੱਤਰ#ਵਾਯਵੀ ਕੋਣ...
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਦ੍ਯੋਤਮਾਨ੍ (ਦੀਪ੍ਤਿਮਾਨ੍) ਵ੍ਯਕ੍ਤਿ. द्योतना देवः । ੨. ਸ੍ਵਰਗਨਿਵਾਸੀ ਅਮਰ. ਸੁਰ. ਦੇਖੋ, ਤੇਸੀਸ ਕੋਟਿ ਅਤੇ ਵੈਦਿਕ ਦੇਵਤੇ। ੩. ਉੱਤਮ ਪੁਰੁਸ. "ਸਾਧੁਕਰਮ ਜੋ ਪੁਰਖ ਕਮਾਵੈ। ਨਾਮ ਦੇਵਤਾ ਜਗਤ ਕਹਾਵੈ." (ਵਿਚਿਤ੍ਰ) "ਮਾਣਸ ਤੇ ਦੇਵਤੇ ਭਏ ਧਿਆਇਆ ਨਾਮ ਹਰੇ." (ਵਾਰ ਸ਼੍ਰੀ ਮਃ ੩) ੪. ਪਵਿਤ੍ਰ ਪਦਾਰਥ. "ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ." (ਵਾਰ ਆਸਾ) ੫. ਕਾਤ੍ਯਾਯਨ ਰ਼ਿਸਿ ਨੇ ਲਿਖਿਆ ਹੈ ਕਿ ਵੇਦਮੰਤ੍ਰਾਂ ਕਰਕੋ ਜੋ ਪ੍ਰਤਿਪਾਦ੍ਯ (ਦੱਸਣ ਯੋਗ੍ਯ) ਵਸ੍ਤੁ ਹੈ, ਉਹੀ ਦੇਵਤਾ ਹੈ....
ਸੰ. ਵਿ- ਅਨੁਕੂਲ। ੨. ਸਮਾਨ. ਜੇਹਾ....
ਸੰਗ੍ਯਾ- ਇੱਕ ਪ੍ਰਕਾਰ ਦਾ ਸਾਗ. ਚੂਕ. ਸੰ. ਪਾਲੰਕ. Spinach। ੨. ਸੰ. ਵਿ- ਪਾਲਣ ਵਾਲਾ। ੩. ਸੰਗ੍ਯਾ- ਘੋੜੇ ਦਾ ਸਾਈਸ. ਘੁੜਵਾਲ। ੪. ਪਾਲਿਤ ਪੁਤ੍ਰ. ਦੱਤਕ ਪੁਤ੍ਰ. ਪਾਲਿਆ ਹੋਇਆ (ਗੋਦੀ ਲਿਆ) ਲੜਕਾ। ੫. ਕਰਤਾਰ. ਵਾਹਗੁਰੂ....
ਦੇਖੋ, ਪੂਰਬ....
ਦੇਵਰਾਜ. ਦੇਖੋ, ਇੰਦਰ. "ਇੰਦ੍ਰ ਕੋਟਿ ਜਾਕੇ ਸੇਵਾ ਕਰਹਿ." (ਭੈਰ ਅਃ ਕਬੀਰ) ੨. ਕੁਟਜ ਬਿਰਛ. ਦੇਖੋ, ਇੰਦ੍ਰਜੌਂ ਅਤੇ ਕੁਟਜ....
ਦੇਖੋ ਅਗਨ। ੨. ਅੱਗ. ਆਤਿਸ਼. (ਦੇਖੋ, L. lgnis) ਨਿਰੁਕਤ ਵਿੱਚ ਅਰਥ ਕੀਤਾ ਹੈ ਕਿ ਅਗ੍ਰਨੀਃ ਅਰਥਾਤ ਜੋ ਜੱਗ ਵਿੱਚ ਸਭ ਤੋਂ ਪਹਿਲਾਂ ਲਿਆਂਦੀ ਜਾਵੇ, ਸੋ ਅਗਨਿ ਹੈ. ਦੇਖੋ, ਤਿੰਨ ਅਗਨੀਆਂ। ੩. ਤ੍ਰਿਸਨਾ. "ਕਲਿਯੁਗ ਰਥੁ ਅਗਨਿ ਕਾ ਕੂੜ ਅਗੈ ਰਥਵਾਹੁ." (ਵਾਰ ਆਸਾ ਮਃ ੧)...
ਸੰ. ਸੰਗ੍ਯਾ- ਕੂਣਾ. ਗੋਸ਼ਾ. ਕਿਨਾਰਾ। ੨. ਦੋ ਦਿਸ਼ਾ ਦੇ ਮੱਧ ਦੀ ਦਿਸ਼ਾ. ਉਪਦਿਸ਼ਾ. ਦੇਖੋ, ਦਿਸ਼ਾ। ੩. ਸਾਰੰਗੀ ਦਾ ਬਾਲਦਾਰ ਕਮਾਨਚਾ. ਗਜ਼। ੪. ਤਲਵਾਰ ਆਦਿਕ ਸ਼ਸਤ੍ਰਾਂ ਦੀ ਧਾਰ। ੫. ਢੋਲ ਦਾ ਡੱਗਾ....
ਸੰ. ਵਿ- ਸੱਜਾ. ਦਾਹਿਨਾ। ੨. ਚਤੁਰ. ਦਾਨਾ। ੩. ਸੰਗ੍ਯਾ- ਦਕ੍ਸ਼ਿਣ ਦਿਸ਼ਾ. ਸੂਰਯ ਵੱਲ ਪ੍ਰਾਤਹ ਕਾਲ ਮੂੰਹ ਕਰਕੇ ਖੜੇ ਹੋਣ ਤੋਂ ਜੋ ਦਿਸ਼ਾ ਦਕ੍ਸ਼ਿਣ (ਸੱਜੇ) ਪਾਸੇ ਹੋਵੇ। ੪. ਵਿਸ੍ਨੁ। ੫. ਕਾਵ੍ਯ ਅਨੁਸਾਰ ਉਹ ਨਾਇਕ, ਜਿਸ ਦਾ ਪ੍ਰੇਮ ਆਪਣੀਆਂ ਸਾਰੀਆਂ ਇਸਤ੍ਰੀਆਂ ਨਾਲ ਸਮਾਨ ਹੋਵੇ। ੬. ਉਦਰ. ਪੇਟ....
ਸੰ. नैर्ऋति. ਸੰਗ੍ਯਾ- ਦੱਖਣ ਪੱਛਮ ਦੀ ਕੋਣ, ਜਿਸ ਦਾ ਸ੍ਵਾਮੀ ਨੈਰ਼ਿਤ ਹੈ....
ਦੇਖੋ, ਰਾਕ੍ਸ਼੍ਸ....
ਸੰ. ਸੰਗ੍ਯਾ- ਜਲਾਂ ਦਾ ਸ੍ਵਾਮੀ ਦੇਵਤਾ. ਪੁਰਾਣਾਂ ਵਿੱਚ ਇਸ ਨੂੰ ਕਰਦਮ ਦਾ ਪੁਤ੍ਰ ਅਤੇ ਮਗਰਮੱਛ ਪੁਰ ਸਵਾਰੀ ਕਰਨ ਵਾਲਾ ਮੰਨਿਆ ਹੈ. ਇਹ ਸੱਪ ਦੇ ਫਨ ਦੀ ਸਿਰ ਪੁਰ ਛਤਰੀ ਰਖਦਾ ਹੈ. ਇਸ ਦੀ ਪੁਰੀ "ਵਸੁਧਾ" ਨਗਰ ਹੈ. ਸ਼ਸਤ੍ਰ ਪਾਸ਼ (ਫਾਹੀ) ਹੈ. ਵਰੁਣ ਪੱਛਮ (ਪਸ਼੍ਚਿਮ) ਦਿਸ਼ਾ ਦਾ ਸ੍ਵਾਮੀ ਹੋਣ ਕਰਕੇ ਦਿਕਪਾਲਾਂ ਵਿੱਚ ਭੀ ਗਿਣਿਆ ਜਾਂਦਾ ਹੈ. ਵਰੁਣ ਨੂੰ ਅਦਿਤਿ ਦੇ ਗਰਭ ਤੋਂ ਕਸ਼੍ਯਪ ਦਾ ਪੁਤ੍ਰ ਭੀ ਲਿਖਿਆ ਹੈ। ੨. ਜਲ। ੩. ਸੂਰਜ....
ਦੇਖੋ, ਉਪਦਿਸ਼ਾ, ਦਿਸ਼ਾ ਅਤੇ ਬਾਇਵ....
ਸੰ. ਸੰਗ੍ਯਾ- ਜੋ ਚਲਦਾ ਰਹਿੰਦਾ ਹੈ, ਪਵਨ. ਪੌਣ. ਸੰਸਕ੍ਰਿਤ ਦੇ ਵਿਦ੍ਵਾਨਾਂ ਨੇ ਵਾਯੁ ਦੇ ਸੱਤ ਭੇਦ ਕਲਪੇ ਹਨ. ਜਮੀਨ ਉੱਤੇ ਅਤੇ ਜਮੀਨ ਤੋਂ ਬਾਰਾਂ ਯੋਜਨ ਤੀਕ ਅਕਾਸ ਵਿੱਚ ਫੈਲਣ ਵਾਲਾ, ਜਿਸ ਵਿੱਚ ਬਿਜਲੀ ਅਤੇ ਬੱਦਲ ਆਸਰਾ ਲੈਂਦੇ ਹਨ "ਭੂਵਾਯੁ" ਹੈ. ਇਸ ਤੋਂ ਉੱਪਰ ਆਵਹ, ਉਸ ਉੱਪਰ ਪ੍ਰਵਹ, ਉਸ ਤੋਂ ਪਰੇ ਉਦਵਹ, ਇਸੇ ਤਰਾਂ ਸੁਵਹ, ਪਰਿਵਹ ਅਤੇ ਪਰਾਵਹੁ ਹੈ.#ਸ਼ਕੁੰਤਲਾ ਨਾਟਕ ਅੰਗ ੭. ਦੀ ਟਿੱਪਣੀ ਵਿੱਚ ਲਿਖਿਆ ਹੈ ਕਿ ਬੱਦਲ ਬਿਜਲੀ ਨੂੰ ਪ੍ਰੇਰਣ ਵਾਲਾ ਆਵਹ, ਸੂਰਜ ਨੂੰ ਚਲਾਉਣ ਵਾਲਾ ਪ੍ਰਵਹ, ਚੰਦ੍ਰਮਾਂ ਨੂੰ ਘੁਮਾਉਣ ਵਾਲਾ ਸੰਵਹ, ਨਛਤ੍ਰਾਂ (ਤਾਰਿਆਂ) ਨੂੰ ਪ੍ਰੇਰਣ ਵਾਲਾ ਉਦਵਹ, ਸੱਤਗ੍ਰਹਾਂ ਨੂੰ ਘੁਮਾਉਣ ਵਾਲਾ ਸੁਵਹ, ਸੱਤ ਰਿਖੀਆਂ ਅਤੇ ਸੁਰਗ ਨੂੰ ਧਾਰਨ ਕਰਨ ਵਾਲਾ ਵਿਵਹ ਅਤੇ ਪ੍ਰਣ ਨੂੰ ਧਾਰਨ ਕਰਨ ਵਾਲਾ ਪਰਿਵਹ ਵਾਯੁ ਹੈ। ੨. ਸਰੀਰ ਦਾ ਇੱਕ ਧਾਤੁ, ਜੋ ਦਸ ਪ੍ਰਾਣਰੂਪ ਹੋਕੇ ਵਿਆਪਿਆ ਹੋਇਆ ਹੈ. ਦੇਖੋ, ਦਸਪ੍ਰਾਣ....
ਸੰ. उत्त्र. ਸੰਗ੍ਯਾ- ਉਦੀਚੀ ਦਿਸ਼ਾ. ਦੱਖਣ ਦੇ ਮੁਕਾਬਲੇ ਦੀ ਦਿਸ਼ਾ। ੨. ਜਵਾਬ। ੩. ਪਰਲੋਕ। ੪. ਰਾਜਾ ਵਿਰਾਟ ਦਾ ਪੁਤ੍ਰ, ਜੋ ਪਰੀਛਤ (ਪਰੀਕਿਤ) ਦਾ ਮਾਮਾ ਸੀ। ੫. ਇੱਕ ਅਰਥਾਲੰਕਾਰ ਅਤੇ ਸ਼ਬਦਾਲੰਕਾਰ. ਦੇਖੋ, ਪ੍ਰਸ਼੍ਨੋੱਤਰ ਅਤੇ ਪ੍ਰਹੇਲਿਕਾ। ੬. ਦੂਜਾ ਪਾਸਾ। ੭. ਵਿ- ਪਿਛਲਾ। ੮. ਅਗਲਾ....
ਸੰਗ੍ਯਾ- ਕੁ (ਨਿੰਦਿਤ) ਹੈ ਬੇਰ (ਦੇਹ) ਜਿਸ ਦਾ.¹ ਤਿੰਨ ਪੈਰ ਅਤੇ ਅੱਠ ਦੰਦਾਂ ਵਾਲਾ ਦੇਵਤਿਆਂ ਦਾ ਖ਼ਜ਼ਾਨਚੀ. ਇਹ ਤ੍ਰਿਣਵਿੰਦੁ ਦੀ ਪੁਤ੍ਰੀ ਇਲਵਿਲਾ ਦੇ ਪੇਟ ਤੋਂ ਵਿਸ਼੍ਰਵਾ ਦਾ ਪੁਤ੍ਰ ਹੈ. ਇਸ ਦੀ ਪੁਰੀ ਦਾ ਨਾਉਂ ਅਲਕਾ ਹੈ. ਇਹ ਯਕ੍ਸ਼੍ ਅਤੇ ਕਿੰਨਰਾਂ ਦਾ ਰਾਜਾ ਹੈ. ਕੁਬੇਰ ਰਾਵਣ ਦਾ ਮਤੇਰ ਭਾਈ ਹੈ....
ਸੰ. ਈਸ਼ਾਨ. ਸੰਗ੍ਯਾ- ਸ਼ਿਵ. ਰੁਦ੍ਰ। ੨. ਪੂਰਵ ਅਤੇ ਉੱਤਰ ਦੇ ਵਿਚਕਾਰ ਦੀ ਉਪਦਿਸ਼ਾ। ੩. ਸ੍ਵਾਮੀ. ਮਾਲਿਕ....
ਸੰ. ਸ਼ਿਵ. ਸੰਗ੍ਯਾ- ਸੁੱਖ। ਮੁਕਤਿ। ਮਹਾਦੇਵ. ਪਾਰਵਤੀ ਦਾ ਪਤਿ. "ਸਿਵ ਸਿਵ ਕਰਤੇ ਜੋ ਨਰ ਧਿਆਵੈ." (ਗੌਂਡ ਨਾਮਦੇਵ) ੪. ਜਲ। ੫. ਸੇਂਧਾ ਲੂਣ। ੬. ਗੁੱਗਲ। ੭. ਬਾਲੂਰੇਤ। ੮. ਪਾਰਾ। ੯. ਸ਼ਾਂਤਿ."ਆਪੇ ਸਿਵ ਵਰਤਾਈਅਨੁ ਅੰਤਰਿ." (ਮਾਰੂ ਸੋਲਹੇ ਮਃ ੫) ੧੦. ਪਾਰਬ੍ਰਹਮ. ਕਰਤਾਰ. "ਜਹਿ ਦੇਖਾ ਤਹਿ ਰਵਿਰਹੇ ਸਿਵ ਸਕਤੀ ਕਾ ਮੇਲ." (ਸ੍ਰੀ ਮਃ ੧) ੧੧. ਆਤਮਗਿਆਨ। ੧੨. ਬ੍ਰਹਮਾ. ਦੇਖੋ, ਮਹੇਸ਼। ੧੩. ਗਿਆਰਾਂ ਸੰਖ੍ਯਾਬੋਧਕ. ਕਿਉਂਕਿ ਸ਼ਿਵ ੧੧. ਮੰਨੇ ਹਨ। ੧੪. ਗੁਣ। ੧੫. ਸਿਵਾ (ਸ਼ਵਦਾਹ ਦੀ ਚਿਤਾ) ਲਈ ਭੀ ਸਿਵ ਸ਼ਬਦ ਇੱਕ ਥਾਂ ਆਇਆ ਹੈ- "ਤਨਿਕ ਅਗਨਿ ਕੇ ਸਿਵ ਭਏ." (ਚਰਿਤ੍ਰ ੯੧) ਦੇਖੋ, ਸਿਵਾ ੯। ੧੬. ਸੰ. सिव् ਧਾ- ਸਿਉਂਣਾ. ਬੀਜਣਾ. ਸਿੰਜਣਾ. ਸੇਵਾ ਕਰਨਾ....
ਸੰ. ऊर्द्घध्व- ਊਰ੍ਧ੍ਵ. ਵਿ- ਖੜਾ। ੨. ਉੱਚਾ। ੩. ਉੱਪਰ ਦਾ। ੪. ਕ੍ਰਿ. ਵਿ- ਉੱਪਰ ਵੱਲ ਭਾਵ- ਸੁਰਗ ਵੱਲ. "ਊਰਧ ਗੇ ਅਉਦੇਸ." (ਰਾਮਾਵ) ਅਵਧ ਈਸ਼ ਦਸ਼ਰਥ, ਸ੍ਵਰਗ ਨੂੰ ਗਏ। ੫. ਇਸ ਪਿੱਛੋਂ। ੬. ਦੇਖੋ, ਉਰਧ। ੭. ਅਧੋ (ਨੀਚੇ) ਵਾਸਤੇ ਭੀ ਊਰਧ ਸ਼ਬਦ ਆਇਆ ਹੈ. "ਊਰਧ ਮੁਖ ਮਹਾ ਗੁਬਾਰੇ." (ਮਾਰੂ ਅੰਜੁਲੀ ਮਃ ੫)...
ਸੰਗ੍ਯਾ- ਵੱਲੀ. ਬੇਲ। ੨. ਚੱਜ. ਢਬ. ਕਾਰਯ ਦੀ ਨਿਪੁਣਤਾ, ਜਿਵੇਂ ਉਸ ਨੂੰ ਲਿਖਣ ਦਾ ਵੱਲ ਨਹੀਂ। ੩. ਤਰਫ. ਦਿਸ਼ਾ. ਓਰ. ਜਿਵੇਂ- ਉਹ ਗੁਰਦ੍ਵਾਰੇ ਵੱਲ ਗਿਆ ਹੈ। ੪. ਵਿ- ਤਨਦੁਰੁਸ੍ਤ. ਅਰੋਗ. ਨਰੋਆ. ਚੰਗਾ ਭਲਾ. ਦੇਖੋ, ਅੰ. Well....
ਬ੍ਰਹਮਾ. ਚਤੁਰਾਨਨ. ਪਿਤਾਮਹ. ਪੁਰਾਣਾਂ ਅਨੁਸਾਰ ਜਗਤ ਰਚਣ ਵਾਲਾ ਦੇਵਤਾ, ਜਿਸ ਦੀ ਤਿੰਨ ਦੇਵਤਿਆਂ ਵਿੱਚ ਗਿਣਤੀ ਹੈ. "ਪ੍ਰਿਥਮੇ ਬ੍ਰਹਮਾ ਕਾਲੈ ਘਰਿ ਆਇਆ." (ਗਉ ਅਃ ਮਃ ੧) ੨. ਦੇਖੋ, ਬ੍ਰਹਮ ੨। ੩. ਬ੍ਰਾਹਮਣ. "ਬ੍ਰਹਮ ਜਾਨਤ ਤੇ ਬ੍ਰਹਮਾ." (ਬਾਵਨ) "ਕਾਇਆ ਬ੍ਰਹਮਾ. ਮਨੁ ਹੈ ਧੋਤੀ." (ਆਸਾ ਮਃ ੧)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਕ੍ਰਿ. ਵਿ- ਥੱਲੇ. ਨੀਚੇ. ਤਲੇ। ੨. ਸੰ. हेठ् ਧਾ- ਰੋਕਣਾ. ਕ੍ਰੂਰ ਹੋਣਾ....
ਦੇਖੋ, ਦਿਕਪਾਲ। ੨. ਇੱਕ ਛੰਦ. ਇਸ ਦਾ ਨਾਉਂ "ਮ੍ਰਿਦੁਗਤਿ" ਭੀ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ੨੪ ਮਾਤ੍ਰਾ, ਬਾਰਾਂ ਬਾਰਾਂ ਪੁਰ ਦੇ ਵਿਸ਼੍ਰਾਮ, ਪੰਜਵੀਂ ਅਤੇ ਸਤਾਰਵੀਂ ਮਾਤਾ ਲਘੁ, ਅੰਤ ਦੋ ਗੁਰੁ.#ਉਦਾਹਰਣ-#ਅੰਮ੍ਰਿਤ ਪ੍ਰਦਾਨ ਕਰਤਾ, ਦਾਸਾਨ ਰਾਜ ਦਾਤਾ,#ਹਿਤ ਦੇਸ਼ ਪੁਤ੍ਰ ਪ੍ਯਾਰੇ, ਵਾਰੰਤ ਤਾਤ ਮਾਤਾ,#ਸ੍ਵਰਤ਼ ਗ੍ਯਾਨ ਸ਼ਾਂਤੀ, ਆਗਾਰ ਰਾਜ੍ਯਨੀਤੀ,#ਐਸੇ ਮਹਾਨ ਗੁਰੁ ਸੇ, ਕੀਜੈ ਅਖੰਡ ਪ੍ਰੀਤੀ....
ਸੰ. छन्द् ਧਾ- ਬਲਵਾਨ ਹੋਣਾ, ਢਕਣਾ, ਆਛਾਦਨ ਕਰਨਾ, ਲਪੇਟਣਾ। ੨. ਸੰਗ੍ਯਾ- ਉਹ ਕਾਵ੍ਯ, ਜਿਸ ਵਿੱਚ ਮਾਤ੍ਰਾ, ਅੱਖਰ, ਗਣ ਆਦਿ ਦੇ ਨਿਯਮਾਂ ਦੀ ਪਾਬੰਦੀ ਹੋਵੇ, ਪਦ੍ਯ, ਨਜਮ। ੩. ਵੇਦ। ੪. ਉਹ ਵਿਦ੍ਯਾ, ਜਿਸ ਤੋਂ ਛੰਦਾਂ ਦੇ ਨਿਯਮਾਂ ਦਾ ਗ੍ਯਾਨ ਹੋਵੇ, ਪਿੰਗਲ. ਇਹ ਸ਼ਾਸਤ੍ਰ, ਵੇਦਾਂ ਦੇ ਛੀ ਅੰਗਾਂ ਵਿੱਚੋਂ ਹੈ। ੫. ਅਭਿਲਾਖਾ. ਇੱਛਾ. "ਤਜੇ ਸਰਬ ਆਸਾ ਰਹੇ ਏਕ ਛੰਦੰ." (ਦੱਤਾਵ) ੬. ਬੰਧਨ. "ਸਭ ਚੂਕੇ ਜਮ ਕੇ ਛੰਦੇ." (ਬਿਲਾ ਮਃ ੪) ੭. ਢੱਕਣ. ਪੜਦਾ. ਨਿਰੁਕ੍ਤ ਵਿੱਚ ਲਿਖਿਆ ਹੈ ਕਿ ਦੇਵਤਿਆਂ ਨੇ ਮੌਤ ਅਰ ਦੁੱਖਾਂ ਤੋਂ ਡਰਕੇ ਜਿਨ੍ਹਾਂ ਮੰਤ੍ਰਾਂ ਨਾਲ ਆਪਣੇ ਤਾਈਂ ਢਕਿਆ, ਉਨ੍ਹਾਂ ਦੀ ਛੰਦ ਸੰਗ੍ਯਾ ਹੋ ਗਈ. ਇਸੇ ਕਰਕੇ ਵੇਦ ਦਾ ਨਾਉਂ "ਛੰਦ" ਪਿਆ....