dhichahi, dhichaiदिचहि, दिचै
ਦੀਜੀਏ. ਦੇਈਏ. "ਦੋਹੀ ਦਿਚੈ ਦੁਰਜਨਾ." (ਸਵਾ ਮਃ ੧) ੨. ਦੇਓ. ਦੀਜੀਏ. "ਮੋਹਿ ਨਿਰਗੁਣ ਦਿਚੈ ਥਾਉ." (ਵਾਰ ਗੂਜ ਮਃ ੫)
दीजीए. देईए. "दोही दिचै दुरजना." (सवा मः १) २. देओ. दीजीए. "मोहि निरगुण दिचै थाउ." (वार गूज मः ५)
ਸੰਗ੍ਯਾ- ਦੁਹਾਈ. ਸਹਾਇਤਾ ਲਈ ਪੁਕਾਰ. "ਸਿਵ ਸਿਵ ਕਰਤ ਸਗਲ ਕਰ ਜੋਰਹਿ ਸਰਬ ਮਇਆ ਠਾਕੁਰ ਤੇਰੀ ਦੋਹੀ." (ਗਉ ਮਃ ੫) ੨. ਨੋਟਿਸ. ਇਤੱਲਾ. "ਦੋਹੀ ਦਿਚੈ ਦੁਰਜਨਾ." (ਸਵਾ ਮਃ ੧) ਪਾਮਰਾਂ ਨੂੰ ਨੋਟਿਸ ਦਿਓ ਕਿ ਉਹ ਫੇਰ ਇਸ ਪਾਸੇ ਨਾ ਆਉਣ। ੩. ਢੰਡੌਰਾ. ਡੌਂਡੀ ਪਿੱਟਕੇ ਦਿੱਤੀ ਹੋਈ ਖ਼ਬਰ. "ਸਭ ਜਗ ਮਹਿ ਦੋਹੀ ਫੇਰੀਐ ਬਿਨੁ ਨਾਵੈ ਸਿਰਿ ਕਾਲੁ." (ਸ੍ਰੀ ਅਃ ਮਃ ੧) "ਲਹਿਣੇ ਦੀ ਫੇਰਾਈਐ ਨਾਨਕਾ ਦੋਹੀ." (ਵਾਰ ਰਾਮ ੩) ੪. ਦ੍ਰੋਹੀ ਦੀ ਥਾਂ ਭੀ ਦੋਹੀ ਸ਼ਬਦ ਆਇਆ ਹੈ. "ਮਾਨ ਮੋਹੀ ਪੰਚ ਦੋਹੀ." (ਕਾਨ ਮਃ ੫) ੫. ਦੁਹੀ. ਦੁਹਨ. ਕੀਤੀ. ਚੋਈ....
ਦੀਜੀਏ. ਦੇਈਏ. "ਦੋਹੀ ਦਿਚੈ ਦੁਰਜਨਾ." (ਸਵਾ ਮਃ ੧) ੨. ਦੇਓ. ਦੀਜੀਏ. "ਮੋਹਿ ਨਿਰਗੁਣ ਦਿਚੈ ਥਾਉ." (ਵਾਰ ਗੂਜ ਮਃ ੫)...
ਸੰ. ਸਪਾਦ. ਸੰਗ੍ਯਾ- ਇੱਕ ਪੂਰਾ ਅਤੇ ਚੌਥਾ ਹਿੱਸਾ ਨਾਲ ਹੋਰ ਮਿਲਿਆ ਹੋਇਆ ੧. ੧/੪, ਜੈਸੇ- ਸਵਾ ਰੁਪਯਾ, ਸਵਾ ਮਣ ਆਦਿ....
ਮੁਝੇ. ਮੈਨੂੰ. "ਮੋਹਿ ਸੰਤਹ ਟਹਲ ਦੀਜੈ ਗੁਣਤਾਸਿ." (ਆਸਾ ਮਃ ੫) ੨. ਮੈ. ਅਹੰ. "ਮੋਹਿ ਅਨਾਥ ਤੁਮਰੀ ਸਰਨਾਈ." (ਬਿਲਾ ਮਃ ੫) ੩. ਮੈਨੇ. "ਗੁਰ ਕੈ ਬਚਨਿ ਮੋਹਿ ਪਰਮ ਗਤਿ ਪਾਈ." (ਗਉ ਅਃ ਮਃ ੫) ੪. ਮੁਹੱਬਤ ਮੇਂ. ਸਨੇਹ ਵਿੱਚ. "ਮਾਇਆ ਮੋਹਿ ਮਨੁ ਰੰਗਿਆ, ਮੁਹਿ ਸੁਧਿ ਨ ਕਾਈ." (ਵਡ ਛੰਤ ਮਃ ੩) ੫. ਮੁਝ ਮੇਂ. ਮੇਰੇ ਵਿੱਚ. "ਮੋਹਿ ਅਵਗਨ ਪ੍ਰਭੁ ਸਦਾ ਦਇਆਲਾ." (ਮਲਾ ਮਃ ੫) ੬. ਮੈਥੋਂ. ਮੇਰੇ ਸੇ. "ਐਸੇ ਬਿਪ੍ਰ ਫਜੂਲ ਕੋ ਮੋਹਿ ਨ ਰਾਖ੍ਯੋ ਜਾਇ." (ਚਰਿਤ੍ਰ ੯੧) ੭. ਦੇਖੋ, ਮੋਹ ਅਤੇ ਮੋਹੁ....
ਸੰ. ਨਿਗੁਣ. ਵਿ- ਮਾਇਆ ਦੇ ਸਤ ਰਜ ਤਮ ਗੁਣ ਤੋਂ ਰਹਿਤ। ੨. ਸ਼ੁੱਧ ਬ੍ਰਹਮ. "ਨਿਰਗੁਣ ਰਾਮ ਤਿਨੀ ਬੂਝਿ ਲਹਿਆ." (ਆਸਾ ਪਟੀ ਮਃ ੩) ੩. ਬਿਨਾ ਸਿਫ਼ਤ. ਗੁਣਹੀਨ. ਖ਼ੂਬੀ ਤੋਂ ਬਿਨਾ. "ਨਿਰਗੁਣ ਨਿਸਤਾਰੇ." (ਆਸਾ ਮਃ ਪ) ੪. ਕਮਜ਼ੋਰ. ਬਲ ਰਹਿਤ. "ਇਕ ਨਿਰਗੁਣ ਬੈਲ ਹਮਾਰ." (ਗਉ ਰਵਿਦਾਸ)...
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....