dhitisuta, dhitinandha, dhitiputraदितिसुत, दितिनंद, दितिपुत्र
ਸੰਗ੍ਯਾ- ਦੈਤ੍ਯ. ਦਿਤਿ ਦੀ ਸੰਤਾਨ। ੨. ਹਿਰਣ੍ਯਾਕ੍ਸ਼੍. "ਸੂਰ ਦਿਤਿਨੰਦ ਪਰ." (ਗੁਪ੍ਰਸੂ) ਜਿਵੇਂ ਸੂਰ (ਵਰਾਹ ਅਵਤਾਰ) ਦਿਤਿਪੁਤ੍ਰ (ਹਿਰਣ੍ਯਾਕ੍ਸ਼੍) ਪੁਰ ਬਲਵਾਨ ਹੈ.
संग्या- दैत्य. दिति दीसंतान। २. हिरण्याक्श्. "सूर दितिनंद पर." (गुप्रसू) जिवें सूर (वराह अवतार) दितिपुत्र (हिरण्याक्श्) पुर बलवान है.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਦੈਤ ੨....
ਸੰ. ਦੱਤਿ. ਸੰਗ੍ਯਾ- ਦਾਨ. ਬਖ਼ਸ਼ਿਸ਼. "ਖਰਚੇ ਦਿਤਿ ਖਸੰਮ ਦੀ." (ਵਾਰ ਰਾਮ ੩) ੨. ਸੰ. ਦਿਤਿ. ਦਕ੍ਸ਼੍ ਦੀ ਪੁਤ੍ਰੀ ਅਤੇ ਕਸ਼੍ਯਪ ਦੀ ਇਸਤ੍ਰੀ, ਜਿਸ ਤੋਂ ਦੈਤ ਪੈਦਾ ਹੋਏ. "ਬਿਨਤਾ ਕਦ੍ਰ ਦਿਤਿ ਅਦਿਤਿ ਏ ਰਿਖਿ ਬਰੀ ਬਨਾਇ." (ਵਿਚਿਤ੍ਰ) ਰਿਖਿ (ਕਸ਼੍ਯਪ) ਨੇ ਵਿਆਹੀਆਂ....
ਸੰ. सन्तान ਸੰਗ੍ਯਾ- ਔਲਾਦ. ਵੰਸ਼। ੨. ਕਲਪ ਬਿਹਛ. ਸੁਰਤਰੁ. "ਜਾਨਿਯੋ ਸੰਤਾਨ ਕੇ ਸਮਾਨ ਬਨੈ ਅਬਨ, ਦਾਨੀ ਮਨ ਕਾਮਨਾ, ਨ ਦਾਨੀ ਮੋਖ ਗ੍ਯਾਨ ਹੈ." (ਨਾਪ੍ਰ) ੩. ਵਿਸਤਾਰ. ਫੈਲਾਉ। ੪. ਇੰਤਜਾਮ. ਪ੍ਰਬੰਧ। ੫. ਨਿੱਤ ਵਹਿਣ ਵਾਲਾ ਜਲ ਦਾ ਪ੍ਰਵਾਹ....
ਦੇਖੋ, ਹਰਣਖ ਅਤੇ ਪ੍ਰਹਿਲਾਦ....
ਸੰ. ਸ਼ੂਲ. ਸੰਗ੍ਯਾ- ਕੰਡੇ ਵਾਂਙ ਚੁਭਣ ਵਾਲੀ ਢਿੱਡਪੀੜ. "ਭਯੋ ਸੂਰ ਰਾਜਾ ਜੂ ਮਰ੍ਯੋ." (ਚਰਿਤ੍ਰ ੨੧੮) ਦੇਖੋ, ਸੂਲ ਰੋਗ। ੨. ਕੰਡਾ. ਕੰਟਕ. ਭਾਵ- ਵੈਰੀ. "ਸੂਰ ਸੁਰਾਨ ਕੇ ਹਾਨ ਕਰੇ." (ਗੁਪ੍ਰਸੂ) ੩. ਤ੍ਰਿਸੂਲ. ਭਾਲਾ. ਨੇਜਾ. "ਹਤੇ ਸਤ੍ਰੁ ਗਨ ਗਹਿ ਕਰ ਸੂਰ." (ਗੁਪ੍ਰਸੂ) ੪. ਸੰ. ਸੂਰ. ਸੂਰਜ. "ਨਾਮ ਜਪਤ ਕੋਟਿ ਸੂਰ ਉਜਿਆਰਾ." (ਜੈਤ ਮਃ ੫) "ਕੇਤੇ ਇੰਦ ਚੰਦ ਸੂਰ ਕੇਤੇ." (ਜਪੁ) ੫. ਭਾਵ- ਆਤਮਿਕ ਰੌਸ਼ਨੀ. ਗਿਆਨ ਦਾ ਪ੍ਰਕਾਸ਼. "ਉਗਵੈ ਸੂਰ ਅਸੁਰ ਸੰਘਾਰੈ." (ਓਅੰਕਾਰ) ਅਸੁਰ ਤੋਂ ਭਾਵ ਵਿਕਾਰ ਹੈ। ੬. ਯੋਗਭ੍ਯਾਸ ਦੇ ਸੰਕੇਤ ਅਨੁਸਾਰ ਸੱਜੀ ਨਾਸਿਕਾ ਦ੍ਵਾਰਾ ਚਲਦਾ ਸ੍ਵਾਸ, ਜਿਸ ਦਾ ਦੇਵਤਾ ਸੂਰਜ ਮੰਨਿਆ ਹੈ. "ਸੂਰ ਸਤ ਖੋੜਸਾ ਦਤ ਕੀਆ." (ਮਾਰੂ ਜੈਦੇਵ) ੭. ਪੰਡਿਤ. ਦਾਨਾ। ੮. ਸੰ. ਸ਼ੂਰ. ਯੋਧਾ. ਬਹਾਦੁਰ. "ਅਸੰਖ ਸੂਰ ਮੁਹ ਭਖ ਸਾਰ." (ਜਪੁ) ੯. ਸੰ. ਸ਼ੌਰ੍ਯ. ਸੂਰਮਤਾ. ਬਹਾਦੁਰੀ. "ਖਤ੍ਰੀ ਸਬਦੰ ਸੂਰ ਸਬਦੰ." (ਵਾਰਾ ਆਸਾ) ੧੦. ਸੰ. ਸ਼ੂਕਰ. ਸੂਅਰ. ਵਰਾਹ. "ਸੂਰ ਤਮ ਵ੍ਰਿੰਦ ਪਰ, ਸੂਰ ਰਣ ਦੁੰਦ ਪਰ, ਸੂਰ ਦਿਤਿਨੰਦ ਪਰ.¹ (ਗੁਪ੍ਰਸੂ)#ਕੁਰਾਨ ਵਿੱਚ ਸੂਰ ਦਾ ਮਾਸ ਹਰਾਮ ਲਿਖਿਆ ਹੈ. ਦੇਖੋ, ਸੂਰਤ ਬਕਰ, ਆਯਤ ੭੧, ਯਹੂਦੀ ਸੂਰ ਨੂੰ ਇਸ ਲਈ ਅਪਵਿਤ੍ਰ ਮੰਨਦੇ ਹਨ ਕਿ ਪੈਗੰਬਰ ਮੂਸਾ ਨੇ ਸੂਰ ਦੀ ਅਪਵਿਤ੍ਰ ਪਸ਼ੂਆਂ ਵਿੱਚ ਗਿਣਤੀ ਕੀਤੀ ਹੈ.² ਸਿੱਖ ਸੂਰ ਨੂੰ ਖਾਣ ਵਾਲੇ ਪਸ਼ੂਆਂ ਵਿੱਚ ਗਿਣਦੇ ਹਨ, ਪਰ ਖਾਸ ਕਰਕੇ ਵਿਧਿ ਨਹੀਂ। ੧੧. ਅ਼. [صوُر] ਸੂਰ. ਤੁਰ੍ਹੀ. ਬਿਗੁਲ। ੧੨. ਇਸਰਾਫ਼ੀਲ ਫਰਿਸ਼ਤੇ ਦਾ ਰਣਸਿੰਹਾ, ਜੋ ਪ੍ਰਲੈ ਵੇਲੇ ਵੱਜੇਗਾ, ਜਿਸ ਤੋਂ ਮੁਰਦੇ ਕਬਰਾਂ ਵਿੱਚੋ ਉਠ ਖੜੇ ਹੋਣਗੇ. ਦੋਖੋ, ਕੁਰਾਨ ਸੂਰਤ ੩੯, ਆਯਤ ੬੮। ੧੩. ਫ਼ਾ. [سۇر] ਲੋਦੀ ਵੰਸ਼ ਦੇ ਪਠਾਣਾਂ ਦੀ ਇੱਕ ਜਾਤਿ. ਹੁਮਾਯੂੰ ਨੂੰ ਜਿੱਤਣ ਵਾਲਾ ਸ਼ੇਰਸ਼ਾਹ ਇਸੇ ਜਾਤਿ ਦਾ ਸੀ। ੧੪. ਸ਼ਾਦੀ ਦੀ ਸਭਾ। ੧੫. ਸੁਰਖ ਰੰਗ। ੧੬. ਸ਼ਹਰਪਨਾਹ. ਫਸੀਲ....
ਸੰਗ੍ਯਾ- ਦੈਤ੍ਯ. ਦਿਤਿ ਦੀ ਸੰਤਾਨ। ੨. ਹਿਰਣ੍ਯਾਕ੍ਸ਼੍. "ਸੂਰ ਦਿਤਿਨੰਦ ਪਰ." (ਗੁਪ੍ਰਸੂ) ਜਿਵੇਂ ਸੂਰ (ਵਰਾਹ ਅਵਤਾਰ) ਦਿਤਿਪੁਤ੍ਰ (ਹਿਰਣ੍ਯਾਕ੍ਸ਼੍) ਪੁਰ ਬਲਵਾਨ ਹੈ....
ਸੰ. ਸੰਗ੍ਯਾ- ਸੂਰ। ੨. ਸੂਰ ਦੀ ਸ਼ਕਲ ਦਾ ਵਿਸਨੁ ਦਾ ਅਵਤਾਰ. ਪੁਰਾਣਕਥਾ ਹੈ ਕਿ ਹਿਰਨ੍ਯਾਕ੍ਸ਼੍ ਅਸੁਰ ਪ੍ਰਿਥਿਵੀ ਨੂੰ ਡੋਬਕੇ ਪਾਤਾਲ ਲੈ ਗਿਆ. ਵਰਾਹ ਨੇ ਇੱਕ ਹਜ਼ਾਰ ਵਰ੍ਹਾ ਲੜਾਈ ਕਰਕੇ ਅਸੁਰ ਨੂੰ ਮਾਰਿਆ ਅਤੇ ਜ਼ਮੀਨ ਆਪਣੇ ਟਿਕਾਣੇ ਠਹਿਰਾਈ. ਦੇਵੀਭਾਗਵਤ ਦੇ ੮. ਵੇਂ ਸਕੰਧ ਦੇ ਦੂਜੇ ਅਧ੍ਯਾਯ ਵਿੱਚ ਵਰਾਹ ਦੀ ਉਤਪੱਤੀ ਬ੍ਰਹਮਾ ਦੇ ਨੱਕ ਵਿੱਚੋਂ ਹੋਈ ਦੱਸੀ ਹੈ. ਦੇਖੋ, ਦਸ ਅਵਤਾਰ....
ਸੰ. ਸੰਗ੍ਯਾ- ਜਨਮ. "ਮਾਨੁਖਾ ਅਵਤਾਰ ਦੁਰਲਭ." (ਆਸਾ ਰਵਦਾਸ) ੨. ਜਨਮ ਗ੍ਰਹਿਣ. ਜਨਮ ਧਾਰਨਾ। ੩. ਉਤਰਨਾ. ਹੇਠ ਆਉਣ ਦੀ ਕ੍ਰਿਯਾ। ੪. ਪੁਰਾਣਮਤ ਅਨੁਸਾਰ ਕਿਸੇ ਦੇਵਤਾ ਦਾ ਕਿਸੇ ਦੇਹ ਵਿੱਚ ਪ੍ਰਗਟ ਹੋਣਾ. ਦੇਖੋ, ਚੌਬੀਸ ਅਵਤਾਰ ਅਤੇ ਦਸ ਅਵਤਾਰ. "ਅਵਤਾਰ ਨਾ ਜਾਨਹਿ ਅੰਤ। ਪਰਮੇਸਰ ਪਾਰਬ੍ਰਹਮ ਬਿਅੰਤ." (ਰਾਮ ਮਃ ੫)#੫. ਇੱਕ ਮਾਤ੍ਰਿਕ ਛੰਦ, ਜਿਸ ਦਾ ਲੱਛਣ ਹੈ ਚਾਰ ਚਰਣ, ਪ੍ਰਤਿ ਚਰਣ ੨੩ ਮਾਤ੍ਰਾ. ੧੩. ਅਤੇ ੧੦. ਤੇ ਵਿਸ਼੍ਰਾਮ, ਅੰਤ ਲਘੁ ਗੁਰੁ. ਦਸਮ ਗ੍ਰੰਥ ਵਿੱਚ ਅਰਧ ਅਵਤਾਰ ਦੇਖੀਦਾ ਹੈ, ਜਿਸ ਦਾ ਸਿਰਲੇਖ ਲਿਖਾਰੀ ਦੀ ਭੁੱਲ ਨਾਲ ਦੋਹਰਾ ਹੋ ਗਿਆ ਹੈ, ਯਥਾ:-#"ਅਸਥਨ ਮੁਖ ਲੈ ਕ੍ਰਿਸ੍ਨ ਤਿਹ, ਊਪਰ ਸੋਇ ਗਏ,#ਧਾਇ ਤਬੈ ਬ੍ਰਿਜ ਲੋਕ ਸਭ, ਗੋਦ ਉਠਾਇ ਲਏ."#(ਕ੍ਰਿਸਨਾਵ)...
ਸੰਗ੍ਯਾ- ਦੈਤ੍ਯ. ਦਿਤਿ ਦੀ ਸੰਤਾਨ। ੨. ਹਿਰਣ੍ਯਾਕ੍ਸ਼੍. "ਸੂਰ ਦਿਤਿਨੰਦ ਪਰ." (ਗੁਪ੍ਰਸੂ) ਜਿਵੇਂ ਸੂਰ (ਵਰਾਹ ਅਵਤਾਰ) ਦਿਤਿਪੁਤ੍ਰ (ਹਿਰਣ੍ਯਾਕ੍ਸ਼੍) ਪੁਰ ਬਲਵਾਨ ਹੈ....
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਵਿ- ਬਲ ਵਾਲਾ. ਤਾਕਤਵਰ....