dhiniदिनि
ਦਿਨ ਵਿੱਚ. "ਰਾਤੀ ਕਾਲੁ ਘਟੈ ਦਿਨਿ ਕਾਲੁ." (ਵਾਰ ਮਲਾ ਮਃ ੧) ਕਾਲ (ਉਮਰ) ਘਟੈ.
दिन विॱच. "राती कालु घटै दिनि कालु." (वार मला मः १) काल (उमर) घटै.
ਸੰ. ਸੰਗ੍ਯਾ- ਸੂਰ੍ਯ ਚੜ੍ਹਨ ਤੋਂ ਲੈ ਕੇ ਛਿਪਣ ਤੀਕ ਦਾ ਵੇਲਾ. "ਦਿਨ ਤੇ ਸਰਪਰ ਪਉਸੀ ਰਾਤਿ." (ਆਸਾ ਮਃ ੫) ੨. ਅੱਠ ਪਹਿਰ (੨੪ ਘੰਟੇ) ਦਾ ਸਮਾਂ।¹ ੩. ਸੰ. ਦਾਨ ਦੇਣਾ. "ਪੰਥ ਬਤਾਵੈ ਪ੍ਰਭ ਕਾ, ਕਹੁ ਤਿਨ ਕਉ ਕਿਆ ਦਿਨਥੇ?" (ਕਲਿ ਮਃ ੪) ਦੇਖੋ, ਦਿਨਥੇ....
ਰਤ ਹੋਈ. ਪ੍ਰੇਮ ਵਿੱਚ ਮਗਨ ਭਈ। ੨. ਰੱਤੀ ਭਰ. ਤਨਿਕ. "ਤਿਤੁ ਤਨਿ ਮੈਲੁ ਨ ਰਾਤੀ, ਹਰਿ ਪ੍ਰਭੁ ਰਾਤੀ." (ਸੂਹੀ ਛੰਤ ਮਃ ੩) ਮੈਲ ਰੱਤੀ ਭਰ ਨਹੀਂ, ਕਰਤਾਰ ਵਿੱਚ ਰਤ ਹੈ। ੩. ਰਕ੍ਤ ਹੋਈ. ਲਾਲ ਭਈ. ਮਜੀਠੇ ਰੰਗ ਵਿੱਚ ਰੰਗੀ. "ਰੰਗਿ ਚਲੂਲੈ ਰਾਤੀ." (ਧਨਾ ਮਃ ੪) ੪. ਰਾਤ੍ਰਿ. ਰਾਤ. ਰਾਤ ਦਾ ਬਹੁਵਚਨ. ਰਾਤਾਂ. "ਰਾਤੀ ਹੋਵਨਿ ਕਾਲੀਆ." (ਮਃ ੧. ਵਾਰ ਸੂਹੀ) ੫. ਰਾਤ ਨੂੰ. ਰਾਤ ਸਮੇ. "ਦਿਨ ਰਾਤੀ ਆਰਾਧਹੁ." (ਗੂਜ ਮਃ ੫)...
ਦੇਖੋ, ਕਾਲ. "ਕਾਲੁ ਨ ਚਾਂਪੈ ਹਰਿਗੁਣ ਗਾਇ. (ਓਅੰਕਾਰ) ੨. ਦੇਖੋ, ਕਾਲੂ। ੩. ਕਲ੍ਹ. ਕਲ੍ਯ. ਵੀਤ ਗਿਆ ਦਿਨ. "ਛਿਨੁ ਛਿਨੁ ਕਰਿ ਗਇਓ ਕਾਲੁ ਤੈਸੇ ਜਾਤੁ ਆਜੁ ਹੈ." (ਜੈਜਾ ਮਃ ੯)...
ਦਿਨ ਵਿੱਚ. "ਰਾਤੀ ਕਾਲੁ ਘਟੈ ਦਿਨਿ ਕਾਲੁ." (ਵਾਰ ਮਲਾ ਮਃ ੧) ਕਾਲ (ਉਮਰ) ਘਟੈ....
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰਗ੍ਯਾ- ਕੰਡੇਦਾਰ ਝਾੜ। ੨. ਫੋੜਾ। ੩. ਸੰ. ਚਮੜਾ। ੪. ਬਿੱਛੂ ਦਾ ਕੰਡਾ....
ਸੰਗ੍ਯਾ- ਸਮਾਂ. ਵੇਲਾ. "ਹਰਿ ਸਿਮਰਤ ਕਾਟੈ ਸੋ ਕਾਲ." (ਬਿਲਾ ਮਃ ੫) ਦੇਖੋ, ਕਾਲਪ੍ਰਮਾਣ। ੨. ਮ੍ਰਿਤ੍ਯੁ. ਮੌਤ. "ਕਾਲ ਕੈ ਫਾਸਿ ਸਕਤ ਸਰੁ ਸਾਂਧਿਆ." (ਆਸਾ ਮਃ ੫) ੩. ਯਮ। ੪. ਦੁਰਭਿੱਖ. ਦੁਕਾਲ. ਕਹਿਤ. "ਕਾਲ ਗਵਾਇਆ ਕਰਤੈ ਆਪਿ." (ਮਲਾ ਮਃ ੫) ੫. ਮਹਾਕਾਲ. ਜੋ ਸਾਰੀ ਵਿਸ਼੍ਵ ਨੂੰ ਲੈ ਕਰਦਾ ਹੈ. "ਕਾਲ ਕ੍ਰਿਪਾਲੁ ਹਿਯੈ ਨ ਚਿਤਾਰ੍ਯੋ." (੩੩ ਸਵੈਯੇ) ੬. ਕਾਲਸ ਦਾ ਸੰਖੇਪ. ਸਿਆਹੀ. "ਕਾਲ ਮਤਿ ਲਾਗੀ." (ਸ੍ਰੀ ਬੇਣੀ) ੭. ਵਿ- ਕਾਲਾ. ਸਿਆਹ. "ਨਿੰਦਕ ਕੇ ਮੁਖ ਹੋਏ ਕਾਲ." (ਬਿਲਾ ਮਃ ੫) ੮. ਸੰਗ੍ਯਾ- ਜਨਮਸਮਾਂ. ਜਨਮ. "ਕਾਲ ਬਿਕਾਲ ਸਬਦਿ ਭਏ ਨਾਸ." (ਬਿਲਾ ਅਃ ਮਃ ੧) ਜਨਮ ਮਰਣ ਗੁਰਉਪਦੇਸ਼ ਕਰਕੇ ਨਾਸ਼ ਹੋ ਗਏ। ੯. ਕਲ੍ਹ. ਆਉਣ ਵਾਲਾ ਦਿਨ. "ਜੋ ਉਪਜਿਓ ਸੋ ਬਿਨਸ ਹੈ ਪਰੋ ਆਜੁ ਕੇ ਕਾਲ." (ਸ. ਮਃ ੯) ਪਰਸੋਂ ਅੱਜ ਜਾਂ ਕਲ੍ਹ। ੧੦. ਲੋਹਾ। ੧੧. ਸ਼ਨਿਗ੍ਰਹਿ. ਛਨਿੱਛਰ। ੧੨. ਸ਼ਿਵ। ੧੩. ਕੋਕਿਲਾ. ਕੋਇਲ। ੧੪. ਵ੍ਯਾਕਰਣ ਅਨੁਸਾਰ ਕ੍ਰਿਯਾ ਦੇ ਵਾਪਰਨ ਦਾ ਸਮਾਂ. Tense. ਵਰਤਮਾਨ- ਮੈਂ ਪੜ੍ਹਦਾ ਹਾਂ, ਭੂਤ- ਮੈਂ ਪੜ੍ਹਿਆ, ਭਵਿਸ਼੍ਯ- ਮੈਂ ਪੜ੍ਹਾਂਗਾ....
ਅ਼. [عُمر] . ਉਮ੍ਰ. ਸੰਗ੍ਯਾ- ਅਵਸਥਾ. ਆਯੁ. ਜੀਵਨ ਦੀ ਹਾਲਤ ਅਤੇ ਉਸ ਦੀ ਅਵਧਿ (ਮਿਆਦ). ਚਰਕ ਸੰਹਿਤਾ ਵਿੱਚ ਲਿਖਿਆ ਹੈ ਕਿ ਸ਼ਰੀਰ, ਇੰਦ੍ਰੀਆਂ, ਮਨ ਅਤੇ ਆਤਮਾ ਇਨ੍ਹਾਂ ਚੌਹਾਂ ਦੇ ਸੰਜੋਗ ਦੀ ਦਸ਼ਾ "ਆਯੁ" ਉਮਰ ਹੈ.#ਵੇਦਾਂ ਵਿੱਚ ਆਦਮੀ ਦੀ ਉਮਰ ਸੋ ਵਰ੍ਹਾ¹ ਮਨੁ ਨੇ ਚਾਰ ਸੋ (੪੦੦) ਵਰ੍ਹਾ ਸਤਜੁਗ ਦੀ, ਅਤੇ ਸੌ ਸੌ ਵਰ੍ਹਾ ਘਟਾਕੇ, ਕਲਿਜੁਗ ਦੀ ਸੌ ਵਰ੍ਹਾ ਲਿਖੀ ਹੈ² ਪੁਰਾਣਾਂ ਵਿੱਚ ਹਜਾਰਾਂ ਅਤੇ ਲੱਖਾਂ ਵਰ੍ਹਿਆਂ ਦੀ ਲਿਖੀ ਹੈ. "ਜੋ ਜੋ ਵੰਞੈ ਡੀਹੜਾ ਸ ਉਮਰ ਹਥ ਪਵੰਨਿ." (ਸ. ਫਰੀਦ) ਦੇਖੋ, ਉਮਰ ਹਥ ਪਵੰਨਿ." (ਸ. ਫਰੀਦ) ਦੇਖੋ, ਉਮਰ ਹਥ ਪਵੰਨਿ। ੨. ਦੇਖੋ, ਉਮਰ ਖਿਤਾਬ ਅਤੇ ਖਲੀਫਾ....