dhilakusāदिलकुसा
ਫ਼ਾ. [دِلکُشا] ਵਿ- ਦਿਲ ਖੋਲ੍ਹਣਵਾਲਾ. ਦਿਲ ਖ਼ੁਸ਼ ਕਰਨ ਵਾਲਾ.
फ़ा. [دِلکُشا] वि- दिल खोल्हणवाला. दिल ख़ुश करन वाला.
ਫ਼ਾ. [دِل] Heart. ਸੰਗ੍ਯਾ- ਇਹ ਖ਼ੂਨ ਦੀ ਚਾਲ ਦਾ ਕੇਂਦ੍ਰ ਹੈ, ਜੋ ਛਾਤੀ ਵਿੱਚ ਦੋਹਾਂ ਫੇਫੜਿਆਂ ਦੇ ਮੱਧ ਰਹਿਂਦਾ ਹੈ, ਇਸਤ੍ਰੀ ਨਾਲੋਂ ਮਰਦ ਦੇ ਦਿਲ ਦਾ ਵਜਨ ਜਾਦਾ ਹੁੰਦਾ ਹੈ, ਇਹ ਸਾਰੇ ਸ਼ਰੀਰ ਨੂੰ ਸ਼ਾਹਰਗ (aorta) ਦ੍ਵਾਰਾ ਲਹੂ ਪੁਚਾਉਂਦਾ ਹੈ. ਦਿਲ ਦੇ ਸੱਜੇ ਦੋ ਖਾਨਿਆਂ ਵਿੱਚ ਗੰਦਾ ਖੂਨ ਅਤੇ ਖੱਬੇ ਦੋ ਖਾਨਿਆਂ ਵਿੱਚ ਸਾਫ ਖੂਨ ਹੁੰਦਾ ਹੈ. ਇਸੇ ਦੀ ਹਰਕਤ ਨਾਲ ਨਬਜ ਦੀ ਹਰਕਤ ਹੋਇਆ ਕਰਦੀ ਹੈ. ਜੇ ਦਿਲ ਥੋੜੇ ਸਮੇਂ ਲਈ ਭੀ ਬੰਦ ਹੋਵੇ ਤਾਂ ਪ੍ਰਾਣੀ ਦੀ ਤੁਰਤ ਮੌਤ ਹੋ ਜਾਂਦੀ ਹੈ. ਦਿਲ ਦੀ ਹਰਕਤ, ਅਰਥਾਤ ਸੰਕੋਚ ਅਤੇ ਫੈਲਾਉ ਤੋਂ ਹੀ ਖ਼ੂਨ ਵਿੱਚ ਗਰਮੀ ਪੈਦਾ ਹੁੰਦੀ ਹੈ, ਜੋ ਜੀਵਨ ਦਾ ਮੂਲ ਹੈ. ਇਸ ਦੀ ਹਰਕਤ ਤੋਂ ਹੀ ਨਬਜ ਦੀ ਚਾਲ ਤੇਜ ਅਤੇ ਸੁਸਤ ਹੁੰਦੀ ਹੈ. ਇਹ ਚਾਲ, ਦਿਲ ਤੋਂ ਉਮਗੇ ਹੋਏ ਲਹੂ ਦਾ ਤਰੰਗ ਹੈ. ਦਿਲ ਇੱਕ ਮਿੰਟ ਵਿੱਚ ੭੨ ਵਾਰ ਸੁੰਗੜਦਾ ਅਤੇ ਫੈਲਦਾ ਹੈ, ਜੋ ਪੂਰੀ ਅਰੋਗਤਾ ਵਿੱਚ ਨਬਜ ੭੨ ਵਾਰ ਧੜਕਦੀ ਹੈ, ਪਰ ਬੱਚਿਆਂ ਦੀ ੧੨੦ ਵਾਰ ਅਤੇ ਬਹੁਤ ਕਮਜੋਰ ਜਾਂ ਬੁੱਢਿਆਂ ਦੀ ੭੨ ਤੋਂ ਭੀ ਘੱਟ ਹੋਇਆ ਕਰਦੀ ਹੈ.#੨. ਮਨ. ਚਿੱਤ. ਅੰਤਹਕਰਣ. "ਦਿਲ ਮਹਿ ਸਾਂਈ ਪਰਗਟੈ." (ਸ. ਕਬੀਰ) ਇਸ ਦਾ ਨਿਵਾਸ ਵਿਦ੍ਵਾਨਾਂ ਨੇ ਦਿਮਾਗ ਵਿੱਚ ਮੰਨਿਆ ਹੈ। ੩. ਸੰਕਲਪ. ਖ਼ਿਆਲ....
ਸੰਗ੍ਯਾ- ਖੋਹਣ (ਖਸੋਟਨ) ਦੀ ਕ੍ਰਿਯਾ. "ਖੁਸਿ ਖੁਸਿ ਲੈਂਦਾ ਵਸਤੁ ਪਰਾਈ." (ਮਾਰੂ ਅਃ ਮਃ ੫. ਅੰਜੁਲੀ) ੨. ਫ਼ਾ. [خوش] ਖ਼ੁਸ਼. ਵਿ- ਪ੍ਰਸੰਨ. ਆਨੰਦ। ੩. ਪਸੰਦ। ੪. ਅੱਛਾ. ਹੱਛਾ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....