dhilāsāदिलासा
ਸੰਗ੍ਯਾ- ਦਿਲ ਦੇ ਆਸ਼੍ਵਾਸਨ ਦੀ ਕ੍ਰਿਯਾ. ਤਸੱਲੀ. ਧੀਰ੍ਯ. "ਸਤਿਗੁਰਿ ਦੀਆ ਦਿਲਾਸਾ." (ਸੋਰ ਮਃ ੫)
संग्या- दिल दे आश्वासन दी क्रिया. तसॱली. धीर्य. "सतिगुरि दीआ दिलासा." (सोर मः ५)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ. [دِل] Heart. ਸੰਗ੍ਯਾ- ਇਹ ਖ਼ੂਨ ਦੀ ਚਾਲ ਦਾ ਕੇਂਦ੍ਰ ਹੈ, ਜੋ ਛਾਤੀ ਵਿੱਚ ਦੋਹਾਂ ਫੇਫੜਿਆਂ ਦੇ ਮੱਧ ਰਹਿਂਦਾ ਹੈ, ਇਸਤ੍ਰੀ ਨਾਲੋਂ ਮਰਦ ਦੇ ਦਿਲ ਦਾ ਵਜਨ ਜਾਦਾ ਹੁੰਦਾ ਹੈ, ਇਹ ਸਾਰੇ ਸ਼ਰੀਰ ਨੂੰ ਸ਼ਾਹਰਗ (aorta) ਦ੍ਵਾਰਾ ਲਹੂ ਪੁਚਾਉਂਦਾ ਹੈ. ਦਿਲ ਦੇ ਸੱਜੇ ਦੋ ਖਾਨਿਆਂ ਵਿੱਚ ਗੰਦਾ ਖੂਨ ਅਤੇ ਖੱਬੇ ਦੋ ਖਾਨਿਆਂ ਵਿੱਚ ਸਾਫ ਖੂਨ ਹੁੰਦਾ ਹੈ. ਇਸੇ ਦੀ ਹਰਕਤ ਨਾਲ ਨਬਜ ਦੀ ਹਰਕਤ ਹੋਇਆ ਕਰਦੀ ਹੈ. ਜੇ ਦਿਲ ਥੋੜੇ ਸਮੇਂ ਲਈ ਭੀ ਬੰਦ ਹੋਵੇ ਤਾਂ ਪ੍ਰਾਣੀ ਦੀ ਤੁਰਤ ਮੌਤ ਹੋ ਜਾਂਦੀ ਹੈ. ਦਿਲ ਦੀ ਹਰਕਤ, ਅਰਥਾਤ ਸੰਕੋਚ ਅਤੇ ਫੈਲਾਉ ਤੋਂ ਹੀ ਖ਼ੂਨ ਵਿੱਚ ਗਰਮੀ ਪੈਦਾ ਹੁੰਦੀ ਹੈ, ਜੋ ਜੀਵਨ ਦਾ ਮੂਲ ਹੈ. ਇਸ ਦੀ ਹਰਕਤ ਤੋਂ ਹੀ ਨਬਜ ਦੀ ਚਾਲ ਤੇਜ ਅਤੇ ਸੁਸਤ ਹੁੰਦੀ ਹੈ. ਇਹ ਚਾਲ, ਦਿਲ ਤੋਂ ਉਮਗੇ ਹੋਏ ਲਹੂ ਦਾ ਤਰੰਗ ਹੈ. ਦਿਲ ਇੱਕ ਮਿੰਟ ਵਿੱਚ ੭੨ ਵਾਰ ਸੁੰਗੜਦਾ ਅਤੇ ਫੈਲਦਾ ਹੈ, ਜੋ ਪੂਰੀ ਅਰੋਗਤਾ ਵਿੱਚ ਨਬਜ ੭੨ ਵਾਰ ਧੜਕਦੀ ਹੈ, ਪਰ ਬੱਚਿਆਂ ਦੀ ੧੨੦ ਵਾਰ ਅਤੇ ਬਹੁਤ ਕਮਜੋਰ ਜਾਂ ਬੁੱਢਿਆਂ ਦੀ ੭੨ ਤੋਂ ਭੀ ਘੱਟ ਹੋਇਆ ਕਰਦੀ ਹੈ.#੨. ਮਨ. ਚਿੱਤ. ਅੰਤਹਕਰਣ. "ਦਿਲ ਮਹਿ ਸਾਂਈ ਪਰਗਟੈ." (ਸ. ਕਬੀਰ) ਇਸ ਦਾ ਨਿਵਾਸ ਵਿਦ੍ਵਾਨਾਂ ਨੇ ਦਿਮਾਗ ਵਿੱਚ ਮੰਨਿਆ ਹੈ। ੩. ਸੰਕਲਪ. ਖ਼ਿਆਲ....
ਦੇਖੋ, ਆਸਾਸਨ. "ਆਸ੍ਵਾਸਨ ਯੁਤ ਸੀਖ ਉਚਾਰ." (ਗੁਪ੍ਰਸੂ)...
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਅ਼. [تشّلی] ਸੰਗ੍ਯਾ- ਢਾਰਸ. ਧੀਰਯ। ੨. ਵ੍ਯਾਕੁਲਤਾ ਦੀ ਸ਼ਾਂਤਿ. ਇਸ ਦਾ ਮੂਲ ਸਲਵ (ਖੁਸ਼ ਹੋਣਾ) ਹੈ. "ਨਹੀ ਤਸੱਲਾ ਕਿਸਤੇ ਹੋਈ." (ਗੁਪ੍ਰਸੂ)...
ਸਦਗੁਰੂ ਨੇ. "ਸਤਿਗੁਰਿ ਸਚੁ ਦ੍ਰਿੜਾਇਆ." (ਵਾਰ ਸ੍ਰੀ ਮਃ ੩)...
ਦਿੱਤਾ. "ਦੀਆ ਆਦਰੁ ਲੀਆ ਬੁਲਾਇ." (ਭੈਰ ਕਬੀਰ) ੨. ਸੰਗ੍ਯਾ- ਦੀਪਕ. ਦੀਵਾ. "ਤਿਹ ਰਾਵਨ ਘਰਿ ਦੀਆ ਨ ਬਾਤੀ." (ਆਸਾ ਕਬੀਰ)...
ਸੰਗ੍ਯਾ- ਦਿਲ ਦੇ ਆਸ਼੍ਵਾਸਨ ਦੀ ਕ੍ਰਿਯਾ. ਤਸੱਲੀ. ਧੀਰ੍ਯ. "ਸਤਿਗੁਰਿ ਦੀਆ ਦਿਲਾਸਾ." (ਸੋਰ ਮਃ ੫)...
ਫ਼ਾ. [شور] ਸ਼ੋਰ. ਰੌਲਾ. ਡੰਡ. ਗੌਗਾ. "ਛੂਟਿ ਗਇਓ ਜਮ ਕਾ ਸਭ ਸੋਰ." (ਮਲਾ ਪੜਤਾਲ ਮਃ ੪) ੨. ਲੂਣ. ਨਮਕ। ੩. ਜਨੂਨ. ਸੌਦਾ. "ਰਾਜਿ ਮਾਲਿ ਮਨਿ ਸੋਰੁ." (ਜਪੁ) ਰਾਜ ਅਤੇ ਸੰਪਦਾ ਲਈ ਜੋ ਦਿਲ ਵਿੱਚ ਪਾਗਲਾਨਾ ਖਿਆਲ ਹੈ। ੪. ਸੰ. सौर ਸੌਰ. ਵਿ- ਸੁਰਾ (ਸ਼ਰਾਬ) ਦਾ. "ਰਾਚਿ ਰਹੇ ਬਨਿਤਾ ਬਿਨੋਦ ਕੁਸੁਮ ਰੰਗ ਬਿਖ ਸੋਰ." (ਬਾਵਨ) ਰਚ ਰਹੇ ਹਨ ਇਸਤ੍ਰੀ ਦੇ ਆਨੰਦ ਵਿੱਚ ਅਤੇ ਕਸੁੰਭੀ ਰੰਗ ਦੀ ਸ਼ਰਾਬ ਦੀ ਜ਼ਹਿਰ ਵਿੱਚ। ੫. ਸੰਗ੍ਯਾ- ਟੇਢੀ ਚਾਲ. ਕੁਟਲ ਗਤਿ....