dhuālaदुआल
ਸੰਗ੍ਯਾ- ਦੀਵਾਰ. ਕੰਧ। ੨. ਫ਼ਾ. [دُوال] ਦੁਵਾਲ. ਚਮੜੇ ਦਾ ਤਸਮਾ. "ਦੁਆਲ ਪਾਰੰ ਪਧਾਰੰ." (ਵਿਚਿਤ੍ਰ) ਦੇਖੋ, ਚਿਲਤਾ। ੩. ਬਾਜ਼ ਦੇ ਪੈਰੀਂ ਪਾਇਆ ਚਮੜੇ ਦਾ ਤਸਮਾ। ੪. ਤਲਵਾਰ, ਜੋ ਬਹੁਤ ਚਮਕੀਲੀ ਹੋਵੇ। ੫. ਨਗਾਰਾ ਬਜਾਉਣ ਦੀ ਚੰਮ ਦੀ ਬੱਧਰੀ। ੬. ਛਲ. ਕਪਟ.
संग्या- दीवार. कंध। २. फ़ा. [دُوال] दुवाल. चमड़े दा तसमा. "दुआल पारं पधारं." (विचित्र) देखो, चिलता। ३. बाज़ दे पैरीं पाइआ चमड़े दा तसमा। ४. तलवार, जो बहुत चमकीली होवे। ५. नगारा बजाउण दी चंम दी बॱधरी। ६. छल. कपट.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ. [دیوار] ਅਥਵਾ [دیوال] ਸੰਗ੍ਯਾ- ਕੰਧ. ਭੀਤ, ਭਿੱਤਿ....
ਸੰਗ੍ਯਾ- ਦੀਵਾਰ. ਭਿੱਤਿ। ੨. ਭਾਵ- ਦੇਹ, ਜੋ ਜੀਵਾਤਮਾ ਬਿਨਾ ਕੰਧ ਸਮਾਨ ਜੜ੍ਹ ਹੈ. "ਉਡੈ ਨ ਹੰਸਾ ਪੜੈ ਨ ਕੰਧ." (ਸਿਧਗੋਸਟਿ ੩. ਜੜ੍ਹਮਤਿ. ਬੁੱਧਿ- ਹੀਨ. "ਪਾਹ ਕੀ ਪ੍ਰਿਤਮਾ ਕੋ ਅੰਧ ਕੰਧ ਹੈ ਪੁਜਾਰੀ." (ਭਾਗੁ ਕ) ੪. ਸਿੰਧੀ. ਕੰਧ. ਗਰਦਨ. ਗ੍ਰੀਵਾ. ਸੰ. ਕੰਧਰ. ਜੋ ਕੰ (ਸਿਰ) ਨੂੰ ਧਾਰਨ ਕਰਦੀ ਹੈ. "ਨਚੇ ਕੰਧਹੀਣੰ ਕਬੰਧੰ." (ਚੰਡੀ ੨) ੫. ਸੰ. स्कन्ध ਸ੍ਕੰਧ. ਕੰਨ੍ਹਾ. ਮੋਢਾ. ਕੰਧਾ. "ਕੰਧਿ ਕੁਹਾੜਾ ਸਿਰ ਘੜਾ." (ਸ. ਫਰੀਦ) ਦੇਖੋ, ਮਾਂਦਲ। ੬. ਦੇਖੋ, ਕੰਧੁ। ੭. ਕੰ (ਜਲ) ਨੂੰ ਜੋ ਧਾਰਨ ਕਰੇ, ਮੇਘ ਬਾਦਲ। ੮. ਉੜੀਸੇ ਦੀ ਇੱਕ ਅਸਭ੍ਯ ਜਾਤਿ....
ਦੇਖੋ, ਦੁਆਲ ੨....
ਫ਼ਾ. [تسمہ] ਸੰਗ੍ਯਾ- ਚੰਮ ਦੀ ਰੱਸੀ. ਬੱਧਰੀ....
ਸੰਗ੍ਯਾ- ਦੀਵਾਰ. ਕੰਧ। ੨. ਫ਼ਾ. [دُوال] ਦੁਵਾਲ. ਚਮੜੇ ਦਾ ਤਸਮਾ. "ਦੁਆਲ ਪਾਰੰ ਪਧਾਰੰ." (ਵਿਚਿਤ੍ਰ) ਦੇਖੋ, ਚਿਲਤਾ। ੩. ਬਾਜ਼ ਦੇ ਪੈਰੀਂ ਪਾਇਆ ਚਮੜੇ ਦਾ ਤਸਮਾ। ੪. ਤਲਵਾਰ, ਜੋ ਬਹੁਤ ਚਮਕੀਲੀ ਹੋਵੇ। ੫. ਨਗਾਰਾ ਬਜਾਉਣ ਦੀ ਚੰਮ ਦੀ ਬੱਧਰੀ। ੬. ਛਲ. ਕਪਟ....
ਵਿ- ਅਨੇਕ ਰੰਗ ਦਾ. ਰੰਗ ਬਰੰਗਾ। ੨. ਅਜੀਬ. ਅਦਭੁਤ. ਅਣੋਖਾ। ੩. ਸੰਗ੍ਯਾ- ਇੱਕ ਸ਼ਬਦਾਲੰਕਾਰ. ਕਾਰਯ ਦੇ ਫਲ ਤੋਂ ਉਲਟਾ ਯਤਨ ਕਰਨਾ, ਐਸਾ ਵਰਣਨ "ਵਿਚਿਤ੍ਰ" ਅਲੰਕਾਰ ਹੈ.#ਜਹਾਂ ਕਰਤ ਉੱਦਮ ਕਛੁ ਫਲ ਚਾਹਤ ਵਿਪਰੀਤ,#ਵਰਣਤ ਤਹਾ ਵਿਚਿਤ੍ਰ ਹੈਂ ਜੇ ਕਵਿੱਤਰਸ ਪ੍ਰੀਤਿ.#(ਲਲਿਤਲਲਾਮ)#ਉਦਾਹਰਣ-#ਭੈ ਬਿਨ ਨਿਰਭਉ ਕਿਉ ਥੀਐ,#ਗੁਰੁਮੁਖਿ ਸਬਦਿ ਸਮਾਇ. (ਸ੍ਰੀ ਮਃ ੧)#ਆਪਸ ਕਉ ਜੋ ਜਾਣੈ ਨੀਚਾ,#ਸੋਊ ਗਨੀਐ ਸਭ ਤੇ ਊਚਾ. (ਸੁਖਮਨੀ)#ਨਿਰਭਯ ਹੋਣ ਲਈ ਭੈ ਧਾਰਨਾ ਅਤੇ ਉੱਚਪਦਵੀ ਲਈ ਨੰਮ੍ਰਤਾ ਧਾਰਨੀ, ਉਲਟਾ ਯਤਨ ਹੈ.#ਗਰੀਬੀ ਗਦਾ ਹਮਾਰੀ.#ਖੰਨਾ ਸਗਲ ਰੇਨ ਛਾਰੀ,#ਤਿਸੁ ਆਗੈ ਕੋਨ ਟਿਕੈ ਵੇਕਾਰੀ. (ਸੋਰ ਮਃ ੫)#ਫਤੇ ਪਾਉਣ ਲਈ ਗਰੀਬੀ ਧਾਰਨੀ ਅਰ ਪੈਰਾਂ ਦੀ ਖ਼ਾਕ ਹੋਣਾ, ਉਲਟਾ ਯਤਨ ਹੈ.#ਫਰੀਦਾ, ਲੋੜੇ ਦਾਖ ਬਿਜਉਰੀਆਂ ਕਿਕਰਿ ਬੀਜੈ ਜਟੁ,#ਹੰਢੈ ਉਂਨ ਕਤਾਇਦਾ ਪੈਧਾ ਲੋੜੈ ਪਟੁ. (ਸ. ਫਰੀਦ)...
ਫ਼ਾ. [چِلتہ] ਸੰਗ੍ਯਾ- ਕੁੜਤੇ ਦੀ ਸ਼ਕਲ ਦਾ ਕਵਚ. ਖ਼ਫ਼ਤਾਨ. "ਚਿਲਤਾ ਕਰਕੈ ਸਭ ਸਾਜ ਹੀ ਸੋਂ ਬਰਨੋ ਹਥਿਆਰ." (ਗੁਰੁ ਸੋਭਾ) "ਬਿਧ੍ਯੰ ਚਿਲਤਿਅੰ ਦ੍ਵਾਲ ਪਾਰੰ ਪਧਾਰੰ." (ਵਿਚਿਤ੍ਰ) ਖ਼ਫ਼ਤਾਨ ਵਿੰਨ੍ਹਕੇ ਪੇਟੀ ਦੇ ਤਸਮੇ ਤੋਂ ਤੀਰ ਪਾਰ ਹੋ ਗਿਆ. ਕਈ ਅਞਾਣ ਲਿਖਾਰੀਆਂ ਨੇ "ਚਿਲਕਤੰ" ਪਾਠ ਲਿਖ ਦਿੱਤਾ ਹੈ....
ਸੰ. ਵਾਦ੍ਯ. ਬਾਜਾ. "ਸੁਨੀਐ ਬਾਜੈ ਬਾਜ ਸੁਹਾਵੀ." (ਮਲਾ ਮਃ ੫) "ਸੁਨਤ ਹਨੇ ਬਾਜਨ ਪਰ ਡੰਕੇ." (ਗੁਪ੍ਰਸੂ) ੨. ਬਾਜੇ ਦੀ ਧੁਨਿ। ੩. ਵਜਾਉਣ ਦਾ ਪ੍ਰਕਾਰ. ਵਾਦਨ ਦੇ ਭੇਦ. "ਅਨਿਕ ਨਾਦ ਅਨਿਕ ਬਾਜ." (ਭੈਰ ਪੜਤਾਲ ਮਃ ੫) ੪. ਸੰ. ਵਾਜ. ਜਲ। ੫. ਯਗ੍ਯ। ੬. ਤੀਰ ਦਾ ਪੰਖ। ੭. ਵੇਗ. ਤੇਜ਼ੀ। ੮. ਗਮ੍ਯਤਾ. ਪਹੁਂਚ. "ਬਾਜ ਹਮਾਰੀ ਥਾਨ ਥਨੰਤਰਿ." (ਭੈਰ ਮਃ ੫) ੯. ਸੰ. ਵਾਜੀ (वाजिन्). ਘੋੜਾ. "ਫਿਰ੍ਯੋ ਦੇਸ ਦੇਸੰ ਨਰੇਸਾਨ ਬਾਜੰ." (ਰਾਮਾਵ) ੧੦. ਫ਼ਾ. [باز] ਬਾਜ਼. ਇੱਕ ਸ਼ਿਕਾਰੀ ਪੰਛੀ, ਜੋ ਗੁਲਾਬਚਸ਼ਮ ਪੰਛੀਆਂ ਦਾ ਰਾਜਾ ਹੈ. ਇਹ ਜੁੱਰਰਹ ਦੀ ਮਦੀਨ ਹੈ. ਇਸ ਦਾ ਕੱਦ ਜੁਰਰੇ ਨਾਲੋਂ ਵਡਾ ਹੁੰਦਾ ਹੈ. ਬਾਜ ਸਰਦ ਦੇਸਾਂ ਤੋਂ ਫੜਕੇ ਪੰਜਾਬ ਵਿੱਚ ਲਿਆਈਦਾ ਹੈ. ਇੱਥੇ ਆਂਡੇ ਨਹੀਂ ਦਿੰਦਾ. ਦਸ ਬਾਰਾਂ ਵਰ੍ਹੇ ਇਹ ਸ਼ਿਕਾਰ ਦਾ ਕੰਮ ਦਿੰਦਾ ਹੈ. ਗਰਮੀਆਂ ਵਿੱਚ ਇਸ ਨੂੰ ਠੰਡੇ ਥਾਂ ਕੁਰੀਚ (ਕਰੀਜ) ਬੈਠਾਉਂਦੇ ਹਨ, ਜਦ ਕਿ ਇਹ ਪੁਰਾਣੇ ਖੰਭ ਸਿੱਟਕੇ ਨਵੇਂ ਬਦਲਦਾ ਹੈ. ਇਹ ਤਿੱਤਰ ਮੁਰਗਾਬੀ ਅਤੇ ਸਹੇ ਦਾ ਚੰਗਾ ਸ਼ਿਕਾਰ ਕਰਦਾ ਹੈ. ਪੁਰਾਣੇ ਸਮੇਂ ਅਮੀਰ ਲੋਕ ਬਾਜ਼ ਨੂੰ ਆਪਣੇ ਹੱਥ ਤੇ ਰੱਖਦੇ ਅਤੇ ਬਹੁਤ ਸ਼ਿਕਾਰ ਖੇਡਦੇ ਸਨ. ਦੇਖੋ, ਸ਼ਿਕਾਰੀ ਪੰਛੀਆਂ ਦਾ ਚਿਤ੍ਰ. "ਸੀਹਾ ਬਾਜਾ ਚਰਗਾ ਕੁਹੀਆ, ਏਨਾ ਖਵਾਲੇ ਘਾਹ." (ਮਃ ੧. ਵਾਰ ਮਾਝ) ੧੧ਕ੍ਰਿ. ਵਿ- ਫਿਰ. ਪੁਨ ਵਾਪਿਸ. "ਦੀਜੈ ਬਾਜ ਦੇਸ ਹਮੈ ਮੇਟੀਐ ਕਲੇਸ." (ਚੰਡੀ ੧) ੧੨. ਔਰ. ਅਤੇ। ੧੩. ਸੰਗ੍ਯਾ- ਸ਼ਰਾਬ। ੧੪. ਕਰ. ਮਹਿਸੂਲ। ੧੫. ਵਿ- ਸ਼੍ਰੇਸ੍ਟ. ਉੱਤਮ. "ਬਿਸੁਕਰਮਾ ਤੇ ਬਾਜ." (ਚਰਿਤ੍ਰ ੧੪੩) ਵਿਸ੍ਵਕਰਮਾਂ ਨਾਲੋਂ ਵਧੀਆ। ੧੬. ਪੁਤ੍ਯ- ਜੋ ਸ਼ਬਦਾਂ ਦੇ ਅੰਤ ਲਗਕੇ ਕਰਤਾ, ਖੇਡਣ ਵਾਲਾ, ਧਾਰਕ ਆਦਿ ਅਰਥ ਕਰ ਦਿੰਦਾ ਹੈ, ਜਿਵੇਂ ਦਗ਼ਾਬਾਜ਼, ਜੂਏਬਾਜ਼, ਕਬੂਤਰਬਾਜ਼ ਆਦਿ। ੧੭. ਅ਼. [بعض] ਬਅ਼ਜ ਸਰਵ- ਕੋਈ। ੧੮. ਫ਼ਾ. [باج] ਸੰਗ੍ਯਾ- ਸਰਕਾਰੀ ਮੁਆ਼ਮਲਾ ਕਰ. ਖ਼ਿਰਾਜ। ੧੯. ਖ਼ਾ. ਖੁਰਪਾ. ਰੰਬਾ. ਦੇਖੋ, ਬਾਜ ਦਾ ਸ਼ਿਕਾਰ....
ਪ੍ਰਾਪਤ (ਹਾਸਿਲ) ਕੀਤਾ. "ਅਬ ਮੈ ਸੁਖ ਪਾਇਓ" (ਜੈਤ ਮਃ ੫) "ਹਰਿ ਪਾਇਅੜਾ ਬਡ ਭਾਗੀਈ." (ਗਉ ਮਃ ੪) "ਪਾਇਅੜੇ ਸਰਬ ਸੁਖਾ." (ਵਾਰ ਵਡ ਮਃ ੪) "ਪਾਇਆ ਨਿਹਚਲੁਥਾਨੁ." (ਵਾਰ ਗੂਜ ੨. ਮਃ ੫) ੨. ਭੋਜਨ ਛਕਿਆ, ਮੇਦੇ ਵਿੱਚ ਪਾਇਆ. "ਖੀਰ ਸਮਾਨਿ ਸਾਗੁ ਮੈ ਪਾਇਆ." (ਮਾਰੂ ਕਬੀਰ) ੩. ਪਹਿਨਾਇਆ. ਪਰਿਧਾਨ ਕਰਾਇਆ, "ਕਾਲਾ ਖਿਧੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ." (ਵਾਰ ਗਉ ੧. ਮਃ ੪) ਵਿਮੁਖ ਨੇ ਵਿਮੁਖ ਨੂੰ ਪਹਿਰਾਇਆ। ੪. ਫ਼ਾ. [پایا] ਪਾਯਾ. ਹਸ੍ਤੀ. ਹੋਂਦ. "ਗੁਰਚਰਣ ਲਾਗਿ ਹਮ ਬਿਨਵਤਾ ਪੂਛਤ ਕਹ ਜੀਉ ਪਾਇਆ." (ਆਸਾ ਕਬੀਰ) ੫. ਦੇਖੋ, ਪਾਯਹ....
ਦੇਖੋ, ਤਰਵਾਰ....
ਵਿ- ਸੰ. ਬਹੁਤਰ. ਬਹੁਤ ਜਾਦਾ. ਬਹੁਤ. ਸਹਿਤ. "ਬਹੁਤਾ ਕਹੀਐ ਬਹੁਤਾ ਹੋਇ." (ਜਪੁ) "ਸਾਧ ਬਹੁਤੇਰੇ ਡਿਠੇ." (ਸਵੈਯੇ ਮਃ ੩. ਕੇ) "ਬਹੁਤੁ ਸਿਆਣਪ ਲਾਗੈ ਧੂਰਿ." (ਆਸਾ ਮਃ ੧) ੨. ਬਾਣੀਏ ਤੋਲਣ ਵੇਲੇ ਤਿੰਨ ਕਹਿਣ ਦੀ ਥਾਂ "ਬਹੁਤੇ" ਸ਼ਬਦ ਦਾ ਬਰਤਾਉ ਕਰਦੇ ਹਨ....
ਫ਼ਾ. [نقارہ] ਨੱਕ਼ਾਰਹ. ਸੰਗ੍ਯਾ- ਧੌਂਸਾ. ਦੁੰਦੁਭਿ....
ਸੰਗ੍ਯਾ- ਚਰ੍ਮ. ਚਾਮ. ਤੁਚਾ. ਖੱਲ....
ਸੰ. ਸੰਗ੍ਯਾ- ਛਲ. ਫ਼ਰੇਬ. "ਕੂੜਿ ਕਪਟਿ ਕਿਨੈ ਨ ਪਾਇਓ." (ਸ੍ਰੀ ਮਃ ੪) ੨. ਦੇਖੋ, ਕਪਾਟ. "ਖੋਲਿ ਕਪਟ ਗੁਰੁ ਮੇਲੀਆ." (ਜੈਤ ਛੰਤ ਮਃ ੫) "ਨਾਨਕ ਮਿਲਹੁ ਕਪਟ ਦਰ ਖੋਲਹੁ." (ਤੁਖਾਰੀ ਬਾਰਹਮਾਹਾ)...