dhugana, dhuganā, dhuganīदुगण, दुगणा, दुगणी
ਵਿ- ਦ੍ਵੈ ਗੁਣ. ਦੋ ਗੁਣਾਂ. ਦੋ ਗੁਣੀ. "ਤੋ ਪਹਿ ਦੁਗਣੀ ਮਜੂਰੀ ਦੈਹਉ." (ਸੋਰ ਨਾਮਦੇਵ) ੨. ਸੰਗ੍ਯਾ- द्बैगुण्य- ਦ੍ਵੈਗੁਨ੍ਯ. ਦੇਖੋ, ਬਿੰਨਿ.
वि- द्वै गुण. दो गुणां. दो गुणी. "तो पहि दुगणी मजूरी दैहउ." (सोर नामदेव) २. संग्या- द्बैगुण्य- द्वैगुन्य. देखो, बिंनि.
ਸੰ. ਦ੍ਵਯ. ਵਿ- ਦੋ। ੨. ਕ੍ਰਿ. ਵਿ- ਦ੍ਵੋ. ਦੋਨੋ. ਦੋਵੇਂ....
ਸੰ. गुण ਸੰਗ੍ਯਾ- ਵਿਸ਼ੇਸਣ. ਸਿਫ਼ਤ. "ਗੁਣ ਏਹੋ ਹੋਰੁ ਨਾਹੀ ਕੋਇ." (ਆਸਾ ਮਃ ੧) ਕਰਤਾਰ ਦੀ ਇਹੀ ਸਿਫ਼ਤ ਹੈ ਕਿ ਉਸ ਤੁੱਲ ਹੋਰ ਨਹੀਂ। ੨. ਸ਼ੀਲ. ਸਦਵ੍ਰਿੱਤਿ ਨੇਕ. ਐ਼ਮਾਲ. "ਵਿਣੁ ਗੁਣ ਕੀਤੇ ਭਗਤਿ ਨ ਹੋਇ." (ਜਪੁ) "ਬਿਨੁ ਗੁਣ ਜਨਮੁ ਵਿਣਾਸੁ." (ਸ੍ਰੀ ਅਃ ਮਃ ੧)#੩. ਮਾਇਆ ਦੇ ਸਤ ਰਜ ਤਮ ਗੁਣ. "ਰਜ ਗੁਣ ਤਮ ਗੁਣ ਸਤ ਗੁਣ ਕਹੀਐ ਏਹ ਤੇਰੀ ਸਭ ਮਾਇਆ." (ਕੇਦਾ ਕਬੀਰ) ੪. ਸੁਭਾਉ. ਪ੍ਰਕ੍ਰਿਤਿ. "ਐਸੋ ਗੁਣ ਮੇਰੋ ਪ੍ਰਭੁ ਜੀ ਕੀਨ." (ਟੋਡੀ ਮਃ ੫) ੫. ਰੱਸੀ. ਤਾਗਾ. ਡੋਰਾ. "ਗੁਣ ਕੈ ਹਾਰ ੫. ਪਰੋਵੈ. (ਤੁਖਾ ਛੰਤ ਮਃ ੧) ਗੁਣਰੂਪ ਗੁਣ (ਤਾਗੇ) ਨਾਲ ਹਾਰ ਪਰੋਵੈ. "ਕਵਣੁ ਸੁ ਅਖਰੁ ਕਵਣ ਗੁਣ?" (ਸ. ਫਰੀਦ) ੬. ਕਮਾਣ ਦਾ ਚਿੱਲਾ. "ਕੋਟਿ ਦੋਇ ਧਾਰੀ ਧਨੁਖ ਗੁਣ ਬਿਨ ਗਹਿਤ ਨ ਕੋਇ." (ਵ੍ਰਿੰਦ) ੭. ਦੀਵੇ ਦੀ ਬੱਤੀ। ੮. ਨੀਤਿ ਦੇ ਛੀ ਅੰਗ. ਦੇਖੋ, ਖਟ ਅੰਗ। ੯. ਨ੍ਯਾਯਮਤ ਦੇ ਚੌਬੀਸ ਗੁਣ. ਦੇਖੋ, ਖਟਸ਼ਾਸਤ੍ਰ। ੧੦. ਕਾਵ੍ਯ ਦੇ- ਓਜ, ਪ੍ਰਤਾਪ, ਮਾਧੁਰਯ, ਤਿੰਨ ਗੁਣ। ੧੧. ਵਿਦ੍ਯਾ. ਹੁਨਰ ਆਦਿ ਔਸਾਫ਼. "ਤੇ ਨਰ ਅਸਲਿ ਖਰ, ਜਿ ਬਿਨੁ ਗੁਣ ਗਰਬੁ ਕਰੰਤਿ." (ਵਾਰ ਸਾਰ ਮਃ ੧) ੧੨. ਤਾਸੀਰ. ਅਸਰ। ੧੩. ਇੰਦ੍ਰੀਆਂ ਦੇ ਵਿਸੇਸ਼ਬਦ, ਸਪਰਸ਼, ਰੂਪ, ਰਸ, ਗੰਧ। ੧੪. ਰਤਨ. "ਸਰੀਰਿ ਸਰੋਵਰਿ ਗੁਣ ਪਰਗਟਿ ਕੀਏ." (ਆਸਾ ਮਃ ੪) ੧੫. ਫਲ. ਲਾਭ. "ਜਿਨੀ ਕੰਮੀ ਨਾਹ ਗੁਣ, ਤੇ ਕੰਮੜੇ ਵਿਸਾਰ." (ਸ. ਫਰੀਦ) ੧੬. ਤਿੰਨ ਸੰਖ੍ਯਾ ਬੋਧਕ, ਕਿਉਂਕਿ ਮਾਇਆ ਦੇ ਗੁਣ ਤਿੰਨ ਹਨ। ੧੭. ਕਰਮ. ਕ੍ਰਿਯਾ। ੧੮. ਇਨਸਾਫ਼. ਨਿਆਉਂ. ਨ੍ਯਾਯ. "ਅਦਲੁ ਕਰੇ ਗੁਣਕਾਰੀ." (ਰਾਮ ਅਃ ਮਃ ੧) ਦੇਖੋ, ਗੁਨ। ੧੯. ਦੇਖੋ, ਗੁਣਨ. "ਉਨ ਤੇ ਦੁਗੁਣ ਦਿੜੀ ਉਨ ਮਾਏ." (ਗਉ ਮਃ ੫) ੨੦. ਫੁੱਲ. ਪੁਸ੍ਪ. "ਬ੍ਰਹਮ ਨਾਮ ਗੁਣ ਸਾਖ ਤਰੋਵਰ ਨਿਤ ਚੁਨਿ ਚੁਨਿ ਪੂਜ ਕਰੀਜੈ." (ਕਲਿ ਅਃ ਮਃ ੪) ਬ੍ਰਹਮ੍ਬਿਰਛ ਦੀ ਸ਼ਾਖਾ ਨਾਮ ਹੈ, ਸ਼ੁਭਗੁਣ ਗੁਣ (ਫੁੱਲ) ਹਨ, ਉਨ੍ਹਾਂ ਨੂੰ ਚੁਣਕੇ ਪੂਜਾ ਕਰੋ। ੨੧. ਵ੍ਯਾਕਰਣ ਤਿੰਨ ਅਨੁਸਾਰ ਗੁਣ- ਅ, ਏ, ਓ....
ਗੁਣਾਂ ਨਾਲ. ਗੁਣਾਂ ਕਰਕੇ. "ਅਵਗੁਣ ਗੁਣੀ ਬਖਸਾਇਆ." (ਆਸਾ ਅਃ ਮਃ ੩) ੨. गुणिन् ਗੁਣ ਵਾਲਾ. ਸਿਫਤ ਵਾਲਾ. "ਗੁਣ ਕਹਿ ਗੁਣੀ ਸਮਾਏ." (ਸੋਰ ਮਃ ੩) ੩. ਚਿੱਲੇ ਵਾਲਾ। ੪. ਸੰਗ੍ਯਾ- ਕਮਾਨ. ਧਨੁਖ....
ਦੇਖੋ, ਪਹ। ੨. ਵ੍ਯ- ਪਾਸ. ਕੋਲ. "ਜਿਸ ਮਾਨੁਖ ਪਹਿ ਕਰਉ ਬੇਨਤੀ." (ਗੂਜ ਮਃ ੫) "ਇਹੁ ਤਨੁ ਵੇਚੀ ਸੰਤ ਪਹਿ." (ਆਸਾ ਛੰਤ ਮਃ ੫) ੩. ਪ੍ਰਤ੍ਯ- ਤੇਂ. ਸੇ. ਤੋਂ. "ਤੋ ਪਹਿ ਦੁਗਣੀ ਮਜੂਰੀ ਦੈਹਉ."(ਸੋਰ ਨਾਮਦੇਵ) ਤੇਰੇ ਨਾਲੋਂ ਦੂਣੀ ਮਜ਼ਦੂਰੀ ਦੈਹੋਂ....
ਵਿ- ਦ੍ਵੈ ਗੁਣ. ਦੋ ਗੁਣਾਂ. ਦੋ ਗੁਣੀ. "ਤੋ ਪਹਿ ਦੁਗਣੀ ਮਜੂਰੀ ਦੈਹਉ." (ਸੋਰ ਨਾਮਦੇਵ) ੨. ਸੰਗ੍ਯਾ- द्बैगुण्य- ਦ੍ਵੈਗੁਨ੍ਯ. ਦੇਖੋ, ਬਿੰਨਿ....
ਫ਼ਾ. [مزوُری] ਮਜ਼ਦੂਰੀ. ਸੰਗ੍ਯਾ- ਮਜ਼ਦੂਰ ਦੀ ਕ੍ਰਿਯਾ। ੨. ਉਜਰਤ. ਮਿਹਨਤਾਨਾ. "ਬਿਨੁ ਮਜੂਰੀ ਭਾਰੁ ਪਹੁਚਾਵਣਿਆ." (ਮਾਝ ਅਃ ਮਃ ੩) "ਮਸਕਤਿ ਲਹਹੁ ਮਜੂਰੀਆ." (ਮਃ ੧. ਵਾਰ ਸੂਹੀ) ਦੇਖੋ, ਮਜੂਰ....
ਫ਼ਾ. [شور] ਸ਼ੋਰ. ਰੌਲਾ. ਡੰਡ. ਗੌਗਾ. "ਛੂਟਿ ਗਇਓ ਜਮ ਕਾ ਸਭ ਸੋਰ." (ਮਲਾ ਪੜਤਾਲ ਮਃ ੪) ੨. ਲੂਣ. ਨਮਕ। ੩. ਜਨੂਨ. ਸੌਦਾ. "ਰਾਜਿ ਮਾਲਿ ਮਨਿ ਸੋਰੁ." (ਜਪੁ) ਰਾਜ ਅਤੇ ਸੰਪਦਾ ਲਈ ਜੋ ਦਿਲ ਵਿੱਚ ਪਾਗਲਾਨਾ ਖਿਆਲ ਹੈ। ੪. ਸੰ. सौर ਸੌਰ. ਵਿ- ਸੁਰਾ (ਸ਼ਰਾਬ) ਦਾ. "ਰਾਚਿ ਰਹੇ ਬਨਿਤਾ ਬਿਨੋਦ ਕੁਸੁਮ ਰੰਗ ਬਿਖ ਸੋਰ." (ਬਾਵਨ) ਰਚ ਰਹੇ ਹਨ ਇਸਤ੍ਰੀ ਦੇ ਆਨੰਦ ਵਿੱਚ ਅਤੇ ਕਸੁੰਭੀ ਰੰਗ ਦੀ ਸ਼ਰਾਬ ਦੀ ਜ਼ਹਿਰ ਵਿੱਚ। ੫. ਸੰਗ੍ਯਾ- ਟੇਢੀ ਚਾਲ. ਕੁਟਲ ਗਤਿ....
ਬੰਬਈ ਦੇ ਇਲਾ ਜਿਲਾਸਤਾਰਾ ਵਿੱਚ ਨਰਸੀਬਾਂਮਨੀ ਗ੍ਰਾਮ ਵਿੱਚ ਦਾਮਸ਼ੇਟੀ ਛੀਪੇ शिल्पिन् ਦੇ ਘਰ ਗੋਨਾਬਾਈ ਦੇ ਉਦਰ ਤੋਂ ਸੰਮਤ ੧੩੨੮ ਵਿੱ ਨਾਮਦੇਵ ਜੀ ਦਾ ਜਨਮ ਹੋਇਆ ਇਨ੍ਹਾਂ ਦੀ ਸ਼ਾਦੀ ਗੋਬਿੰਦਸ਼ੇਟੀ ਦੀ ਬੇਟੀ ਰਾਜਾਬਾਈ ਨਾਲ ਹੋਈ ਜਿਸ ਤੋਂ ਚਾਰ ਪੁਤ੍ਰ ਨਾਰਾਯਣ ਮਹਾਦੇਵ ਗੋਵਿੰਦ ਵਿੱਠਲ ਅਤੇ ਇੱਕ ਬੇਟੀ ਲਿੰਬਾ ਬਾਈ ਉਪਜੇ ਨਾਮਦੇਵ ਜੀ ਦੀ ਪਹਿਲੀ ਅਵਸਥਾ ਸ਼ਿਵ ਅਤੇ ਵਿਸਨੁ ਦੀ ਪੂਜਾ ਵਿੱਚ ਵੀਤੀ ਪਰ ਵਿਸ਼ੋਬਾ ਖੇਚਰ ਅਤੇ ਗ੍ਯਾਨਦੇਵ ਆਦਿਕ ਗ੍ਯਾਨੀਆਂ ਦੀ ਸੰਗਤਿ ਨਾਲ ਇਨ੍ਹਾਂ ਨੂੰ ਆਤਮਗ੍ਯਾਨ ਦੀ ਪ੍ਰਾਪਤੀ ਹੋਈ ਨਾਮਦੇਵ ਜੀ ਦੀ ਉਮਰ ਦਾ ਵਡਾ ਹਿੱਸਾ ਪੰਡਰਪੁਰ ਪੁੰਡਰੀਪੁਰ ਵਿੱਚ ਜੋ ਜਿਲਾ ਸ਼ੋਲਾਪੁਰ ਵਿੱਚ ਹੈ ਵੀਤਿਆ ਅਤੇ ਉਸੇ ਥਾਂ ਸੰਮਤ ੧੪੦੮ ਵਿੱਚ ਦੇਹਾਂਤ ਹੋਇਆ ਦੇਖੋ, ਔਂਢੀ ਮਰਾਠੀ ਮਹਾਰਾਸ੍ਟ੍ਰ ਭਾਸਾ ਵਿੱਚ ਨਾਮਦੇਵ ਜੀ ਦੇ ਬਹੁਤ ਪਦ ਪਾਏ ਜਾਂਦੇ ਹਨ ਜੋ "ਅਭੰਗ" ਕਰਕੇ ਪ੍ਰਸਿੱਧ ਹਨ ਕਰਤਾਰ ਦੇ ਸਭ ਨਾਮਾਂ ਵਿੱਚੋਂ ਬਹੁਤ ਪ੍ਯਾਰਾ ਨਾਮ ਇਨ੍ਹਾਂ ਦੀ ਰਸਨਾ ਤੇ "ਵਿੱਠਲ" ਰਹਿੰਦਾ ਸੀ, ਜਿਸ ਦੀ ਵ੍ਯਾਖ੍ਯਾ "ਬੀਠਲ" ਸ਼ਬਦ ਪੁਰ ਕੀਤੀ ਗਈ ਹੈ.#ਦੇਸ਼ਾਟਨ ਕਰਦੇ ਹੋਏ ਇੱਕ ਬਾਰ ਇਹ ਮਹਾਤਮਾ ਪੰਜਾਬ ਵਿੱਚ ਭੀ ਪਧਾਰੇ ਹਨ, ਅਰ ਉਨ੍ਹਾਂ ਦੀ ਯਾਦਗਾਰ ਦੇ ਕਈ ਅਸਥਾਨ ਪਾਏ ਜਾਂਦੇ ਹਨ, ਜਿਨ੍ਹਾਂ ਵਿੱਚੋਂ ਸਿਰੋਮਣਿ ਘੁੰਮਣ (ਜਿਲਾ ਗੁਰਦਾਸਪੁਰ) ਵਿੱਚ ਹੈ, ਜੋ ਸਰਦਾਰ ਜੱਸਾ ਸਿੰਘ ਰਾਮਗੜ੍ਹੀਏ ਨੇ ਬਣਵਾਇਆ ਹੈ. ਉੱਥੇ ਹਰ ਸਾਲ ੨. ਮਾਘ ਨੂੰ ਭਾਰੀ ਮੇਲਾ ਹੁੰਦਾ ਹੈ. ਮੰਦਿਰ ਦੇ ਪੁਜਾਰੀ ਅਤੇ ਪ੍ਰਚਾਰਕਾਂ ਦੀ ਸੰਗ੍ਯਾ ਬਾਵੇ ਹੈ.#ਨਾਮਦੇਵ ਜੀ ਇੱਕ ਵਾਰ ਮੁਹ਼ੰਮਦ ਤੁਗ਼ਲਕ਼ ਮੁਤਅੱਸਬ ਦਿੱਲੀਪਤਿ ਦੇ ਪੰਜੇ ਵਿੱਚ ਭੀ ਫਸਗਏ ਸਨ, ਪਰ ਕਰਤਾਰ ਦੀ ਕ੍ਰਿਪਾ ਨਾਲ ਛੁਟਕਾਰਾ ਹੋਇਆ.#ਨਾਭਾ ਜੀ ਨੇ ਭਗਤਮਲ ਵਿੱਚ ਨਾਮਦੇਵ ਜੀ ਦਾ ਜੀਵਨ ਹੋਰ ਤਰਾਂ ਲਿਖਿਆ ਹੈ, ਪਰ ਮਹਾਰਾਸਟ੍ਰ ਦੇਸ਼ ਦੇ ਵਿਦ੍ਵਾਨਾਂ ਦਾ ਲੇਖ ਸਭ ਤੋਂ ਵਧਕੇ ਪ੍ਰਮਾਣ ਯੋਗ੍ਯ ਹੈ. ਨਾਮਦੇਵ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ.#"ਨਾਮਦੇਉ ਤ੍ਰਿਲੋਚਨ ਕਬੀਰ ਦਾਸਰੋ." (ਗੂਜ ਮਃ ੫)#"ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ." (ਸੂਹੀ ਮਃ ੪)#"ਨਾਮਦੇਇ ਸਿਮਰਨੁ ਕਰਿ ਜਾਨਾ." (ਬਿਲਾ ਨਾਮਦੇਵ)#"ਨਾਮਦੇਵ ਹਰਿਜੀਉ ਬਸਹਿ ਸੰਗਿ." (ਬਸੰ ਅਃ ਮਃ ੫)...
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਕ੍ਰਿ. ਵਿ- ਗ੍ਯਾਤਾ (ਗ੍ਯਾਨੀ) ਹੋਕੇ. ਜਾਣਕੇ. ਦੇਖੋ, ਬਿੰਨ. "ਇਕ ਬਿੰਨਿ ਦੁਗਣ ਜੁਤਉ ਰਹੈ ਜਾਸੁ ਮੰਤ੍ਰਿ ਮਾਨਵਹਿ ਲਹਿ." (ਸਵੈਯੇ ਮਃ ੩. ਕੇ) ਜਿਸ ਦੇ ਮੰਤ੍ਰ ਨੂੰ ਪ੍ਰਾਪਤ ਕਰਕੇ ਪੁਰਖ ਇੱਕ ਦਾ ਗ੍ਯਾਨੀ ਹੋਇਆ, ਦ੍ਵੈਤ (ਸੰਸਾਰ) ਵਿੱਚ ਜੁੜਿਆ ਰਹਿਂਦਾ ਹੈ. ਭਾਵ- ਦੁਨੀਆਂ ਛੱਡ ਕੇ ਸੰਨ੍ਯਾਸੀ ਨਹੀਂ ਹੁੰਦਾ, ਅਰਥਾਤ ਰਾਜਜੋਗ ਭੋਗਦਾ ਹੈ....