dhuguna, dhugunā, dhugunī, dhuguni, dhugunīदुगुण, दुगुणा, दुगुणी, दुगुनि, दुगुनी
ਵਿ- ਦ੍ਵਿ ਗੁਣ. ਦੋ ਗੁਣਾਂ. ਦੋ ਗੁਣੀ. "ਖਟ ਕਰਮਾ ਤੇ ਦੁਗੁਣੇ ਪੂਜਾ ਕਰਤਾ ਨਾਇ." (ਸ੍ਰੀ ਅਃ ਮਃ ੫)
वि- द्वि गुण. दो गुणां. दो गुणी. "खट करमा ते दुगुणे पूजा करता नाइ." (स्री अः मः ५)
ਵਿ- ਦੋ...
ਸੰ. गुण ਸੰਗ੍ਯਾ- ਵਿਸ਼ੇਸਣ. ਸਿਫ਼ਤ. "ਗੁਣ ਏਹੋ ਹੋਰੁ ਨਾਹੀ ਕੋਇ." (ਆਸਾ ਮਃ ੧) ਕਰਤਾਰ ਦੀ ਇਹੀ ਸਿਫ਼ਤ ਹੈ ਕਿ ਉਸ ਤੁੱਲ ਹੋਰ ਨਹੀਂ। ੨. ਸ਼ੀਲ. ਸਦਵ੍ਰਿੱਤਿ ਨੇਕ. ਐ਼ਮਾਲ. "ਵਿਣੁ ਗੁਣ ਕੀਤੇ ਭਗਤਿ ਨ ਹੋਇ." (ਜਪੁ) "ਬਿਨੁ ਗੁਣ ਜਨਮੁ ਵਿਣਾਸੁ." (ਸ੍ਰੀ ਅਃ ਮਃ ੧)#੩. ਮਾਇਆ ਦੇ ਸਤ ਰਜ ਤਮ ਗੁਣ. "ਰਜ ਗੁਣ ਤਮ ਗੁਣ ਸਤ ਗੁਣ ਕਹੀਐ ਏਹ ਤੇਰੀ ਸਭ ਮਾਇਆ." (ਕੇਦਾ ਕਬੀਰ) ੪. ਸੁਭਾਉ. ਪ੍ਰਕ੍ਰਿਤਿ. "ਐਸੋ ਗੁਣ ਮੇਰੋ ਪ੍ਰਭੁ ਜੀ ਕੀਨ." (ਟੋਡੀ ਮਃ ੫) ੫. ਰੱਸੀ. ਤਾਗਾ. ਡੋਰਾ. "ਗੁਣ ਕੈ ਹਾਰ ੫. ਪਰੋਵੈ. (ਤੁਖਾ ਛੰਤ ਮਃ ੧) ਗੁਣਰੂਪ ਗੁਣ (ਤਾਗੇ) ਨਾਲ ਹਾਰ ਪਰੋਵੈ. "ਕਵਣੁ ਸੁ ਅਖਰੁ ਕਵਣ ਗੁਣ?" (ਸ. ਫਰੀਦ) ੬. ਕਮਾਣ ਦਾ ਚਿੱਲਾ. "ਕੋਟਿ ਦੋਇ ਧਾਰੀ ਧਨੁਖ ਗੁਣ ਬਿਨ ਗਹਿਤ ਨ ਕੋਇ." (ਵ੍ਰਿੰਦ) ੭. ਦੀਵੇ ਦੀ ਬੱਤੀ। ੮. ਨੀਤਿ ਦੇ ਛੀ ਅੰਗ. ਦੇਖੋ, ਖਟ ਅੰਗ। ੯. ਨ੍ਯਾਯਮਤ ਦੇ ਚੌਬੀਸ ਗੁਣ. ਦੇਖੋ, ਖਟਸ਼ਾਸਤ੍ਰ। ੧੦. ਕਾਵ੍ਯ ਦੇ- ਓਜ, ਪ੍ਰਤਾਪ, ਮਾਧੁਰਯ, ਤਿੰਨ ਗੁਣ। ੧੧. ਵਿਦ੍ਯਾ. ਹੁਨਰ ਆਦਿ ਔਸਾਫ਼. "ਤੇ ਨਰ ਅਸਲਿ ਖਰ, ਜਿ ਬਿਨੁ ਗੁਣ ਗਰਬੁ ਕਰੰਤਿ." (ਵਾਰ ਸਾਰ ਮਃ ੧) ੧੨. ਤਾਸੀਰ. ਅਸਰ। ੧੩. ਇੰਦ੍ਰੀਆਂ ਦੇ ਵਿਸੇਸ਼ਬਦ, ਸਪਰਸ਼, ਰੂਪ, ਰਸ, ਗੰਧ। ੧੪. ਰਤਨ. "ਸਰੀਰਿ ਸਰੋਵਰਿ ਗੁਣ ਪਰਗਟਿ ਕੀਏ." (ਆਸਾ ਮਃ ੪) ੧੫. ਫਲ. ਲਾਭ. "ਜਿਨੀ ਕੰਮੀ ਨਾਹ ਗੁਣ, ਤੇ ਕੰਮੜੇ ਵਿਸਾਰ." (ਸ. ਫਰੀਦ) ੧੬. ਤਿੰਨ ਸੰਖ੍ਯਾ ਬੋਧਕ, ਕਿਉਂਕਿ ਮਾਇਆ ਦੇ ਗੁਣ ਤਿੰਨ ਹਨ। ੧੭. ਕਰਮ. ਕ੍ਰਿਯਾ। ੧੮. ਇਨਸਾਫ਼. ਨਿਆਉਂ. ਨ੍ਯਾਯ. "ਅਦਲੁ ਕਰੇ ਗੁਣਕਾਰੀ." (ਰਾਮ ਅਃ ਮਃ ੧) ਦੇਖੋ, ਗੁਨ। ੧੯. ਦੇਖੋ, ਗੁਣਨ. "ਉਨ ਤੇ ਦੁਗੁਣ ਦਿੜੀ ਉਨ ਮਾਏ." (ਗਉ ਮਃ ੫) ੨੦. ਫੁੱਲ. ਪੁਸ੍ਪ. "ਬ੍ਰਹਮ ਨਾਮ ਗੁਣ ਸਾਖ ਤਰੋਵਰ ਨਿਤ ਚੁਨਿ ਚੁਨਿ ਪੂਜ ਕਰੀਜੈ." (ਕਲਿ ਅਃ ਮਃ ੪) ਬ੍ਰਹਮ੍ਬਿਰਛ ਦੀ ਸ਼ਾਖਾ ਨਾਮ ਹੈ, ਸ਼ੁਭਗੁਣ ਗੁਣ (ਫੁੱਲ) ਹਨ, ਉਨ੍ਹਾਂ ਨੂੰ ਚੁਣਕੇ ਪੂਜਾ ਕਰੋ। ੨੧. ਵ੍ਯਾਕਰਣ ਤਿੰਨ ਅਨੁਸਾਰ ਗੁਣ- ਅ, ਏ, ਓ....
ਗੁਣਾਂ ਨਾਲ. ਗੁਣਾਂ ਕਰਕੇ. "ਅਵਗੁਣ ਗੁਣੀ ਬਖਸਾਇਆ." (ਆਸਾ ਅਃ ਮਃ ੩) ੨. गुणिन् ਗੁਣ ਵਾਲਾ. ਸਿਫਤ ਵਾਲਾ. "ਗੁਣ ਕਹਿ ਗੁਣੀ ਸਮਾਏ." (ਸੋਰ ਮਃ ੩) ੩. ਚਿੱਲੇ ਵਾਲਾ। ੪. ਸੰਗ੍ਯਾ- ਕਮਾਨ. ਧਨੁਖ....
ਵਿ- ਕਰਮੀ. ਕਰਮ ਕਰਨ ਵਾਲਾ। ੨. ਖ਼ੁਸ਼ਨਸੀਬ. ਚੰਗੇ ਭਾਗਾਂ ਵਾਲਾ. "ਕਹੁ ਨਾਨਕ ਕਉਨ ਉਹ ਕਰਮਾ। ਜਾਕੈ ਮਨਿ ਵਸਿਆ ਹਰਿਨਾਮਾ." (ਆਸਾ ਮਃ ੫)...
ਸੰਗ੍ਯਾ- ਪੂਜਨ (ਅਰ੍ਚਨ) ਦੀ ਕ੍ਰਿਯਾ. ਸਨਮਾਨ. ਸੇਵਾ. "ਅਚੁਤ ਪੂਜਾ ਜੋਗ ਗੋਪਾਲ." (ਬਿਲਾ ਮਃ ੫)#੨. ਵ੍ਯੰਗ- ਤਾੜਨਾ. ਮਾਰ ਕੁਟਾਈ. "ਏਕ ਗਦਾ ਉਨ ਕਰ ਮੇ ਧਰੀ। ਸਭ ਭੂਪਨ ਕੀ ਪੂਜਾ ਕਰੀ." (ਕ੍ਰਿਸਨਾਵ)...
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਨਾਮ. ਨਾਮ ਵਿੱਚ. "ਨਾਇ ਰਤੇ ਸੇ ਜਿਣਿਗਏ." (ਵਾਰ ਆਸਾ) ੨. ਨ੍ਹਾਕੇ. ਸਨਾਨ ਕਰਕੇ. "ਵਿਣੁ ਭਾਣੇ ਕੇ ਨਾਇ ਕਰੀ." (ਜਪੁ) ੩. ਨ੍ਹਾਤੇ ਤੋਂ ਸਨਾਨ ਕਰਨ ਪੁਰ. "ਨਾਇ ਨਿਵਾਜਾ ਨਾਤੈ ਪੂਜਾ." (ਵਾਰ ਮਾਝ ਮਃ ੧) ੪. ਫ਼ਾ. [نائے] ਨਾਯ. ਬੰਸਰੀ. "ਨਾਇ ਨਫੀਰੀ ਜਾਤ ਨ ਗਨੀ." (ਚੰਡੀ ੨) ੫. ਅ਼. [نوَع] ਨੌਅ਼. ਪ੍ਯਾਸ. ਭਾਵ- ਹ਼ਿਰਸ. ਤ੍ਰਿਸਨਾ ਅਗਨਿ. "ਬੁਝੈ ਬਲੰਤੀ ਨਾਇ." (ਸ. ਕਬੀਰ) ੬. ਸੰ. ਨਾਯ. ਨੀਤਿ. "ਸਭ ਸੈਨ ਜੁਰੇ ਮੁਹਿ ਨਾਇ ਬਧੈਹੈ." (ਕ੍ਰਿਸਨਾਵ) ਸਭ ਦੇ ਸੰਮੁਖ ਵਧ ਕਰਨਾ ਨੀਤਿ ਹੈ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....