dhutara, dhutaruदुतर, दुतरु
ਸੰ. ਦੁਸ੍ਤਰ. ਵਿ- ਜਿਸ ਤੋਂ ਤਰਕੇ ਪਾਰ ਹੋਣਾ ਔਖਾ ਹੋਵੇ. "ਕਿਉਕਰਿ ਦੁਤਰੁ ਤਰਿਆ ਜਾਇ?" (ਗਉ ਮਃ ੩) "ਜਾਕੈ ਰਾਮ ਵਸੈ ਮਨ ਮਾਹੀ। ਸੋ ਜਨ ਦੁਤਰੁ ਪੇਖਤ ਨਾਹੀ." (ਰਾਮ ਮਃ ੫) ੨. ਸੰ. ਦੁਰ਼ੁੱਤਰ. ਸੰਗ੍ਯਾ- ਬੇਅਦਬੀ ਦਾ ਜਵਾਬ. ਗੁਸਤਾਖ਼ਾਨਾ ਉੱਤਰ. "ਕਿਨੈ ਨ ਦੁਤਰੁ ਭਾਖੇ." (ਧਨਾ ਮਃ ੫) ੩. ਜਿਸ ਸਵਾਲ ਦਾ ਜਵਾਬ ਔਖਾ ਹੋਵੇ.
सं. दुस्तर. वि- जिस तों तरके पार होणा औखा होवे. "किउकरि दुतरु तरिआ जाइ?" (गउ मः ३) "जाकै राम वसै मन माही। सो जन दुतरु पेखत नाही." (राम मः ५) २. सं. दुऱुॱतर. संग्या- बेअदबी दा जवाब. गुसताख़ाना उॱतर. "किनै न दुतरु भाखे." (धना मः ५) ३. जिस सवाल दा जवाब औखा होवे.
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰਗ੍ਯਾ- ਪਾੜ. ਸੰਨ੍ਹ. ਨਕ਼ਬ. "ਇਸ ਕੋ ਪਾਰ ਦਯੋ ਦਰਸਾਵੈ." (ਗੁਪ੍ਰਸੂ) ੨. ਸੰ. पार्. ਧਾ- ਸਮਾਪਤ ਕਰਨਾ, ਪੂਰਾ ਕਰਨਾ। ੩. ਸੰਗ੍ਯਾ- ਦੂਜਾ ਕਿਨਾਰਾ. ਪਰਲਾ ਕਿਨਾਰਾ. ਅਪਰ ਤਟ. "ਪਾਰ ਪਰੇ ਜਗਸਾਗਰ ਤੇ." (ਗੁਪ੍ਰਸੂ) ੪. ਅੰਤ. ਹੱਦ. "ਪਾਰ ਨ ਪਾਇ ਸਕੈ ਪਦਮਾਪਤਿ." (ਅਕਾਲ) ੫. ਕ੍ਰਿ. ਵਿ- ਪਰਲੇ ਪਾਸੇ. ਦੂਜੀ ਵੱਲ। ੬. ਦੇਖੋ, ਪਾਰਿ. ਪਾੜਕੇ. "ਉਰ ਤੇ ਪਰਦਾ ਭ੍ਰਮ ਕੋ ਸਭ ਪਾਰ." (ਗੁਪ੍ਰਸੂ) ੭. ਫ਼ਾ. [پار] ਪਿਛਲਾ ਸਾਲ. ਵੀਤਿਆ ਵਰ੍ਹਾ। ੮. ਫ਼ਾ. [پارہ] ਪਾਰਹ. ਖੰਡ ਟੁਕੜਾ. ਟੂਕ. "ਸਿਰ ਕਰਵਤ ਸਹਿ ਤਰੁ ਪਾਰ ਪਾਰ ਹੈ." (ਭਾਗੁ ਕ) ਪਾਰਹ ਪਾਰਹ ਹੁੰਦਾ ਹੈ....
ਕ੍ਰਿ- ਭੂ. ਭਵਨ. ਹੋਣਾ। ੨. ਹੋਣ ਯੋਗ ਕਰਮ. "ਹੋਣਾ ਸਾ ਸੋਈ ਫੁਨਿ ਹੋਸੀ." (ਗਉ ਮਃ ੫)...
ਦੇਖੋ, ਅਉਖਾ....
ਸੰ. ਦੁਸ੍ਤਰ. ਵਿ- ਜਿਸ ਤੋਂ ਤਰਕੇ ਪਾਰ ਹੋਣਾ ਔਖਾ ਹੋਵੇ. "ਕਿਉਕਰਿ ਦੁਤਰੁ ਤਰਿਆ ਜਾਇ?" (ਗਉ ਮਃ ੩) "ਜਾਕੈ ਰਾਮ ਵਸੈ ਮਨ ਮਾਹੀ। ਸੋ ਜਨ ਦੁਤਰੁ ਪੇਖਤ ਨਾਹੀ." (ਰਾਮ ਮਃ ੫) ੨. ਸੰ. ਦੁਰ਼ੁੱਤਰ. ਸੰਗ੍ਯਾ- ਬੇਅਦਬੀ ਦਾ ਜਵਾਬ. ਗੁਸਤਾਖ਼ਾਨਾ ਉੱਤਰ. "ਕਿਨੈ ਨ ਦੁਤਰੁ ਭਾਖੇ." (ਧਨਾ ਮਃ ੫) ੩. ਜਿਸ ਸਵਾਲ ਦਾ ਜਵਾਬ ਔਖਾ ਹੋਵੇ....
ਕ੍ਰਿ. ਵਿ- ਜਾਕੇ. ਪਹੁਚਕੇ. "ਜਾਇ ਪੁਛਾ ਤਿਨ ਸਜਣਾ." (ਸ੍ਰੀ ਮਃ ੪) ੨. ਸੰਗ੍ਯਾ- ਉਤਪੱਤੀ. ਜਨਮ. "ਹੈ ਭੀ ਹੋਸੀ ਜਾਇ ਨ ਜਾਸੀ." (ਜਪੁ) ਹੈ, ਭਯਾ, ਹੋਸੀ, ਨਾ ਜਨਮੈ ਨ ਜਾਸੀ (ਮਰਸੀ). ੩. ਜਾਵੇ. ਮਿਟੇ. "ਜਿਤੁ ਭਉ ਖਸਮ ਨ ਜਾਇ." (ਵਾਰ ਆਸਾ) ੪. ਜਾਂਦਾ. ਜਾਤਾ. "ਵਡਾ ਨ ਹੋਵੈ ਘਾਟਿ ਨ ਜਾਇ." (ਸੋਦਰੁ) ੫. ਫ਼ਾ. [جائے] ਜਾਯ. ਸੰਗ੍ਯਾ- ਜਗਾ. ਥਾਂ. "ਦੂਜੀ ਨਾਹੀ ਜਾਇ." (ਵਾਰ ਆਸਾ) "ਦਰਗਹਿ ਮਿਲੈ ਤਿਸੈ ਹੀ ਜਾਇ." (ਧਨਾ ਮਃ ੫) ੬. ਦੇਖੋ, ਆਖੈ....
ਜਿਸ ਦੀ. ਜਿਸ ਦੇ. "ਜਾਕੀ ਪ੍ਰੀਤਿ ਸਦਾ ਸੁਖ ਹੋਇ." (ਗਉ ਮਃ ੫) "ਜਾਂਕੇ ਚਾਕਰ ਕਉ ਨਹੀ ਡਾਨ." (ਗਉ ਅਃ ਮਃ ੫) "ਜਾਕੈ ਅੰਤਰਿ ਬਸੈ ਪ੍ਰਭੁ ਆਪਿ" (ਸੁਖਮਨੀ)...
ਸੰ. राम. ਸੰਗ੍ਯਾ- ਜਿਸ ਵਿੱਚ ਯੋਗੀਜਨ ਰਮਣ ਕਰਦੇ ਹਨ. ਪਾਰਬ੍ਰਹਮ. ਸਰਵਵ੍ਯਾਪੀ ਕਰਤਾਰ.¹ "ਸਾਧੋ, ਇਹੁ ਤਨੁ ਮਿਥਿਆ ਜਾਨਉ। ਯਾ ਭੀਤਰਿ ਜੋ ਰਾਮੁ ਬਸਤ ਹੈ ਸਾਚੋ ਤਾਹਿ ਪਛਾਨੋ." (ਬਸੰ ਮਃ ੯) "ਰਮਤ ਰਾਮੁ ਸਭ ਰਹਿਓ ਸਮਾਇ." (ਗੌਂਡ ਮਃ ੫)#੨. ਪਰਸ਼ੁਰਾਮ. "ਮਾਰਕੈ ਛਤ੍ਰਿਨ ਕੁੰਡਕੈ ਛੇਤ੍ਰ ਮੇ ਮਾਨਹੁ ਪੈਠਕੈ ਰਾਮ ਜੂ ਨ੍ਹਾਯੋ." (ਚੰਡੀ ੧)#੩. ਸੂਰਯਵੰਸ਼ੀ ਅਯੋਧ੍ਯਾਪਤਿ ਰਾਜਾ ਦਸ਼ਰਥ ਦੇ ਸੁਪੁਤ੍ਰ, ਜੋ ਰਾਣੀ ਕੌਸ਼ਲ੍ਯਾ ਦੇ ਉਦਰ ਤੋਂ ਚੇਤ ਸੁਦੀ ੯. ਨੂੰ ਜਨਮੇ. ਆਪ ਨੇ ਵਸ਼ਿਸ੍ਟ ਅਤੇ ਵਾਮਦੇਵ ਤੋਂ ਵੇਦ ਵੇਦਾਂਗ ਪੜ੍ਹੇ ਅਰ ਵਿਸ਼੍ਵਾਮਿਤ੍ਰ ਤੋਂ ਸ਼ਸਤ੍ਰਵਿਦ੍ਯਾ ਸਿੱਖੀ. ਵਿਸ਼੍ਵਾਮਿਤ੍ਰ ਦੇ ਜੱਗ ਵਿੱਚ ਵਿਘਨ ਕਰਨ ਵਾਲੇ ਸੁਬਾਹੁ ਮਰੀਚ ਆਦਿਕਾਂ ਨੂੰ ਦੰਡ ਦੇਕੇ ਜਨਕਪੁਰੀ ਜਾਕੇ ਸ਼ਿਵ ਦੇ ਧਨੁਖ ਨੂੰ ਤੋੜਕੇ ਸੀਤਾ ਨੂੰ ਵਰਿਆ. ਪਿਤਾ ਦੀ ਆਗ੍ਯਾ ਨਾਲ ੧੪. ਵਰ੍ਹੇ ਬਨ ਵਿੱਚ ਰਹੇ ਅਰ ਰਿਖੀਆਂ ਨੂੰ ਦੁੱਖ ਦੇਣ ਵਾਲੇ ਦੁਰਾਚਾਰੀਆਂ ਨੂੰ ਦੰਡ ਦੇਕੇ ਸ਼ਾਂਤਿ ਅਸਥਾਪਨ ਕੀਤੀ. ਸੀਤਾ ਹਰਣ ਵਾਲੇ ਰਾਵਣ ਨੂੰ ਦੱਖਣ ਦੇ ਜੰਗਲੀ ਲੋਕਾਂ (ਵਾਨਰ ਵਨਨਰਾਂ) ਦੀ ਸਹਾਇਤਾ ਨਾਲ ਮਾਰਕੇ ਸੀਤਾ ਸਹਿਤ ਅਯੋਧ੍ਯਾ ਆਕੇ ਰਾਜਸਿੰਘਸਨ ਤੇ ਵਿਰਾਜੇ.#ਆਪ ਦੀ ਮਹਿਮਾ ਭਰੇ ਰਾਮਾਯਣ, ਅਨੇਕ ਕਵੀਆਂ ਨੇ ਲਿਖੇ ਹਨ, ਪਰ ਸਭ ਤੋਂ ਪੁਰਾਣਾ ਵਾਲਮੀਕਿ ਕ੍ਰਿਤ ਰਾਮਾਯਣ ਹੈ, ਜਿਸ ਵਿੱਚ ਲਿਖਿਆ ਹੈ ਕਿ ਰਾਮ ਸ਼ੁਭਗੁਣਾਂ ਦਾ ਪੁੰਜ, ਅਰ ਉਦਾਹਰਣਰੂਪ ਜੀਵਨ ਰਖਦੇ ਸਨ. ਇਸ ਕਵੀ ਦੇ ਲੇਖ ਅਨੁਸਾਰ ਰਾਮਚੰਦ੍ਰ ਜੀ ਨੇ ੧੦੦੦੦ ਵਰ੍ਹੇ ਰਾਜ ਕਰਕੇ ਆਪਣੇ ਪੁਤ੍ਰਾਂ ਨੂੰ ਕੋਸ਼ਲ ਦੇ ਰਾਜ ਤੇ ਥਾਪਕੇ ਸਰਯੂ ਨਦੀ ਦੇ ਕਿਨਾਰੇ "ਗੋਪਤਾਰ" ਘਾਟ ਉੱਤੇ ਪ੍ਰਾਣ ਤਿਆਗੇ. "ਰਾਮ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰ." (ਸਃ ਮਃ ੯)#ਸ਼੍ਰੀ ਰਾਮਚੰਦ੍ਰ ਜੀ ਦੀ ਵੰਸ਼ਾਵਲੀ ਵਾਲਮੀਕ ਰਾਮਾਯਣ ਵਿੱਚ ਇਉਂ ਲਿਖੀ ਹੈ- ਸੂਰਜ ਦਾ ਪੁਤ੍ਰ. ਮਨੁ, ਮਨੁ ਦਾ ਪੁਤ੍ਰ ਇਕ੍ਸ਼੍ਵਾਕੁ (ਜਿਸਨੇ ਅ਼ਯੋਧਯਾ ਪੁਰੀ ਵਸਾਈ), ਇਕ੍ਵਾਕੁ ਦਾ ਕੁਕ੍ਸ਼ਿ, ਉਸ ਦਾ ਵਿਕੁਕਿ, ਉਸ ਦਾ ਵਾਣ, ਉਸ ਦਾ ਅਨਰਣ੍ਯ, ਉਸ਼ ਦਾ ਪ੍ਰਿਥੁ, ਉਸ ਦਾ ਤ੍ਰਿਸ਼ੰਕੁ, ਉਸ ਦਾ ਧੁੰਧੁਮਾਰ, ਉਸ ਦਾ ਯੁਵਨਾਸ਼੍ਤ, ਉਸ ਦਾ ਮਾਂਧਾਤਾ, ਉਸ ਦਾ ਸੁਸੰਧਿ, ਉਸ ਦਾ ਧ੍ਰੁਵਸੰਧਿ, ਉਸ ਦਾ ਭਰਤ, ਉਸ ਦਾ ਅਸਿਤ, ਉਸ ਦਾ ਸਗਰ, ਉਸ ਦਾ ਅਸਮੰਜਸ, ਉਸ ਦਾ ਅੰਸ਼ੁਮਾਨ, ਉਸ ਦਾ ਦਿਲੀਪ, ਉਸ ਦਾ ਭਗੀਰਥ, ਉਸ ਦਾ ਕਕੁਤਸ੍ਥ, ਉਸ ਦਾ ਰਘੁ (ਜਿਸ ਤੋਂ ਰਘੁਵੰਸ਼ ਪ੍ਰਸਿੱਧ ਹੋਇਆ), ਰਘੁ ਦਾ ਪੁਤ੍ਰ ਪ੍ਰਵ੍ਰਿੱਧ (ਜਿਸ ਦੇ ਪੁਰਸਾਦ ਅਤੇ ਕਲਾਮਾਸਪਾਦ ਨਾਮ ਭੀ ਹੋਏ), ਪ੍ਰਵ੍ਰਿੱਧ ਦਾ ਸ਼ੰਖਣ, ਉਸ ਦਾ ਸੁਦਰਸ਼ਨ, ਉਸ ਦਾ ਅਗਨਿਵਰਣ, ਉਸ ਦਾ ਸ਼ੀਘ੍ਰਗ, ਉਸ ਦਾ ਮਰੁ, ਉਸ ਦਾ ਪ੍ਰਸ਼ੁਸ਼੍ਰੁਕ, ਉਸ ਦਾ ਅੰਥਰੀਸ, ਉਸ ਦਾ ਨਹੁਸ, ਉਸ ਦਾ ਯਯਾਤਿ, ਉਸ ਦਾ ਨਾਭਾਗ, ਉਸ ਦਾ ਅਜ, ਉਸ ਦਾ ਪੁਤ੍ਰ ਦਸ਼ਰਥ, ਦਸ਼ਰਥ ਦੇ ਸੁਪੁਤ੍ਰ ਰਾਮ, ਭਰਤ, ਲਕ੍ਸ਼੍ਮਣ ਅਤੇ ਸਤ੍ਰੁਘਨ.#ਟਾਡ ਰਾਜਸ੍ਥਾਨ ਦਾ ਹਿੰਦੀ ਅਨੁਵਾਦਕ ਪੰਡਿਤ ਬਲਦੇਵਪ੍ਰਸਾਦ ਮੁਰਾਦਾਬਾਦ ਨਿਵਾਸੀ, ਰਾਮਚੰਦ੍ਰ ਜੀ ਦੀ ਵੰਸ਼ਾਵਲੀ ਇਉਂ ਲਿਖਦਾ ਹੈ:-:#੧. ਸ਼੍ਰੀ ਨਾਰਾਯਣ#।#੨. ਬ੍ਰਹਮਾ#।#੩. ਮਰੀਚਿ#।#੪. ਕਸ਼੍ਯਪ#।#੫. ਵਿਵਸ੍ਟਤ੍ਰ (ਸੂਰ੍ਯ)#।#੬. ਵੈਲਸ੍ਵਤ ਮਨੁ#।#੭. ਇਕ੍ਸ਼੍ਵਾਕੁ#।#੮. ਕੁਕ੍ਸ਼ਿ#।#੯. ਵਿਕੁਕ੍ਸ਼ਿ (ਸ਼ਸ਼ਾਦ)#।#੧੦. ਪੁਰੰਜਯ (ਕਕੁਤਸ੍ਥ)#।#੧੧. ਅਨੇਨਾ#।#੧੨. ਪ੍ਰਿਥੁ#।#੧੩. ਵਿਸ਼੍ਵਗੰਧਿ#।#੧੪. ਆਰ੍ਦ੍ਰ (ਚੰਦ੍ਰਭਾਗ)#।#੧੫. ਯਵਨ (ਯੁਵਨਾਸ਼੍ਵ)#।#੧੬ ਸ਼੍ਰਾਵਸ਼੍ਤ#।#੧੭. ਵ੍ਰਿਹਦਸ਼੍ਵ#।#੧੮. ਕੁਵਲਯਾਸ਼੍ਵ (ਧੁੰਧੁਮਾਰ)#।#੧੯. ਦ੍ਰਿਢਾਸ਼੍ਵ#।#੨੦. ਹਰ੍ਯਸ਼੍ਵ#।#੨੧. ਨਿਕੁੰਭ#।#੨੨. ਵਰ੍ਹਣਾਸ਼੍ਵ (ਬਹੁਲਾਸ਼੍ਵ)#।#੨੩. ਕ੍ਰਿਸ਼ਾਸ਼੍ਵ#।#੨੪. ਸੇਨਜਿਤ#।#੨੫. ਯੁਵਨਾਸ਼੍ਵ (੨)#।#੨੬. ਮਾਂਧਾਤਾ#।#੨੭. ਪੁਰੁਕੁਤ੍ਸ#।#੨੮. ਤ੍ਰਿਸਦਸ੍ਯੁ#।#੨੯. ਅਨਰਣ੍ਯ#।#੩੦. ਹਰ੍ਯਸ਼੍ਵ (੨)#।#੩੧. ਤ੍ਰਿਬੰਧਨ (ਅਤ੍ਰਾਰੁਣ)#।#੩੨. ਸਤ੍ਯਵ੍ਰਤ#।#੩੩. ਤ੍ਰਿਸ਼ੰਕੁ#।#੩੪. ਹਰਿਸ਼੍ਚੰਦ੍ਰ#।#੩੫. ਰੋਹਿਤ#।#੩੬. ਹਰਿਤ#।#੩੭. ਚੰਪ#।#੩੮. ਵਸੁਦੇਵ#।#੩੯. ਵਿਜਯ#।#੪੦. ਭਰੁਕ#।#੪੧. ਵ੍ਰਿਕ#।#੪੨. ਵਾਹੁਕ (ਅਸਿਤ)#।#੪੩. ਸਗਰ#।#੪੪. ਅਸਮੰਜਸ#।#੪੫. ਅੰਸ਼ੁਮਾਨ#।#੪੬. ਦਿਲੀਪ#।#੪੭. ਭਗੀਰਥ#।#੪੮. ਸ਼੍ਰੂਤਸੇਨ#।#੪੯. ਨਾਭਾਗ (ਨਾਭ)#।#੫੦. ਸਿੰਧੁਦ੍ਵੀਪ#।#੫੧. ਅੰਬਰੀਸ#।#੫੨. ਅਯੁਤਾਯੁ#।#੫੩. ਰਿਤੁਪਰ੍ਣ#।#੫੪. ਸਰ੍ਵਕਾਮ#।#੫੫. ਸੁਦਾਸ#।#੫੬. ਸੌਦਾਸ#।#੫੭. ਅਸ਼ਮ੍ਕ#।#੫੮. ਮੂਲਕ (ਵਲਿਕ)#।#੫੯. ਸਤ੍ਯਵ੍ਰਤ (੨)#।#੬੦. ਐਡਵਿਡ#।#੬੧. ਵਿਸ਼੍ਵਸਹ#।#੬੨. ਖਟ੍ਵੰਗ#।#੬੩. ਦੀਰ੍ਘਬਾਹੁ#।#੬੪. ਦਿਲੀਪ (੨)#।#੬੫. ਰਘੁ#।#੬੬. ਅਜ#।#੬੭. ਦਸ਼ਰਥ#।#੬੮. ਰਾਮਚੰਦ੍ਰ ਜੀ#।#।...
ਵਸਦਾ ਹੈ. ਦੇਖੋ, ਵਸ ਧਾ। ੨. ਵਰਸਦਾ (ਵਰ੍ਹਦਾ) ਹੈ. "ਭਾਣੇ ਵਿਚਿ ਅਮ੍ਰਿਤ ਵਸੈ." (ਮਾਝ ਅਃ ਮਃ ੩) ੩. ਵਰਸੇ. ਦੇਖੋ, ਵ੍ਰਿਸ. "ਨਾਨਕ ਸਾਵਣਿ ਜੇ ਵਸੈ." (ਮਃ ੩. ਵਾਰ ਮਲਾ)...
ਕ੍ਰਿ. ਵਿ- ਮੇ. ਅੰਦਰ. "ਪ੍ਰੀਤਮ ਜਾਨਿਲੇਹੁ ਮਨ ਮਾਹੀ." (ਸੋਰ ਮਃ ੯) ੨. ਸੰਗ੍ਯਾ- ਮਾਹਿਸੀ (ਮੈਂਹ) ਚਰਾਉਣ ਵਾਲਾ. ਮੱਝਾਂ ਦਾ ਪਾਲੀ। ੩. ਰਾਂਝਾ, ਜੋ ਮਹੀਆਂ ਚਰਾਇਆ ਕਰਦਾ ਸੀ। ੪. ਪਿਆਰਾ. ਪ੍ਰੇਮੀ. ਮਿਤ੍ਰ- ਹੀਰ ਰਾਂਝੇ ਨੂੰ ਮਾਹੀ ਨਾਮ ਤੋਂ ਪੁਕਰਾਦੀ ਸੀ, ਇਸ ਕਰਕੇ ਪਿਆਰੇ ਅਰਥ ਵਿੱਚ ਮਾਹੀ ਸ਼ਬਦ ਵਰਤਿਆ ਗਿਆ ਹੈ. "ਸੁਣਕੈ ਸੱਦ ਮਾਹੀ ਦਾ ਮੇਹੀ ਪਾਣੀ ਘਾਹ ਮੁਤੋਨੇ." (ਦਸਮਗ੍ਰੰਥ) ੫. ਜੱਟਾਂ ਦੀ ਇੱਕ ਜਾਤਿ। ੬. ਫ਼ਾ. [ماہی] ਮੱਛੀ....
ਵ੍ਯ- ਨਾਂ. ਨਹੀਂ. "ਨਾਹੀ ਬਿਨ ਹਰਿਨਾਉ ਸਰਬਸਿਧਿ." (ਪ੍ਰਭਾ ਮਃ ੫) ੨. ਨ੍ਹਾਉਂਦਾ. ਸਨਾਨ ਕਰਦਾ. "ਬਾਹਰਿ ਕਾਹੇ ਨਾਹਿ?" (ਰਾਮ ਮਃ ੧) ੩. ਅ਼. [ناہی] ਵਰਜਣ ਵਾਲਾ. ਪ੍ਰਤਿਬੰਧਕ. "ਠਾਹੀ ਦੇਖਿ ਨ ਭਾਜੀਐ, ਪਰਮ ਸਿਆਨਪ ਏਹ." (ਗਉ ਬਾਵਨ ਕਬੀਰ) ਪ੍ਰਤਿਬੰਧਕਾਂ ਨੂੰ ਦੇਖਕੇ ਪਿੱਛੇ ਨਾ ਹਟੀਏ। ੪. ਡਿੰਗ. ਸੰਗ੍ਯਾ- ਨਾਭੀ. ਤੁੰਨ. ਧੁੰਨੀ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ. [بےادبی] ਸੰਗ੍ਯਾ- ਬੇਅਦਬ ਹੋਣ ਦਾ ਭਾਵ. ਗੁਸ੍ਤਾਖੀ....
ਦੇਖੋ, ਜਬਾਬ....
ਸੰ. उत्त्र. ਸੰਗ੍ਯਾ- ਉਦੀਚੀ ਦਿਸ਼ਾ. ਦੱਖਣ ਦੇ ਮੁਕਾਬਲੇ ਦੀ ਦਿਸ਼ਾ। ੨. ਜਵਾਬ। ੩. ਪਰਲੋਕ। ੪. ਰਾਜਾ ਵਿਰਾਟ ਦਾ ਪੁਤ੍ਰ, ਜੋ ਪਰੀਛਤ (ਪਰੀਕਿਤ) ਦਾ ਮਾਮਾ ਸੀ। ੫. ਇੱਕ ਅਰਥਾਲੰਕਾਰ ਅਤੇ ਸ਼ਬਦਾਲੰਕਾਰ. ਦੇਖੋ, ਪ੍ਰਸ਼੍ਨੋੱਤਰ ਅਤੇ ਪ੍ਰਹੇਲਿਕਾ। ੬. ਦੂਜਾ ਪਾਸਾ। ੭. ਵਿ- ਪਿਛਲਾ। ੮. ਅਗਲਾ....
ਸਰਵ- ਕਿਸੇ ਨੇ. "ਕਿਨੈ ਵਿਰਲੈ ਚਖਿ ਡੀਠੀ." (ਗਉ ਮਃ ੩)...
ਭਾਸਣ ਕਰੇ. ਆਖੇ। ੨. ਭਾਸਾ. ਬੋਲੀ. "ਸਭਹੁ ਨਿਰਾਰੀ ਭਾਖੇ." (ਰਾਮ ਮਃ ੫) ਨਿਰਾਲੀ (ਭਿੰਨ) ਭਾਸਾ। ੩. ਭਕ੍ਸ਼੍ਣ ਕੀਤੇ. ਖਾਧੇ। ੪. ਜਾਣੇ. ਸਮਝੇ. ਦੇਖੋ, ਭਾਖੀ ੪....
ਸੰ. ਧਨਿਕਾ. ਸੰਗ੍ਯਾ- ਜੁਆਨ ਇਸਤ੍ਰੀ। ੨. ਭਾਵ- ਰੂਹ. "ਭੀਤਰਿ ਬੈਠੀ ਸਾ ਧਨਾ." (ਗਉ ਮਃ ੧)...
ਅ਼. [سوال] ਸੰਗ੍ਯਾ- ਪ੍ਰਸ਼ਨ। ੨. ਯਾਚਨਾ. ਮੰਗਣਾ....