dhuraदुर
ਵ੍ਯ- ਤ੍ਰਿਸਕਾਰ ਬੋਧਕ ਸ਼ਬਦ. ਦੁਰ ਹੋ। ੨. ਸੰ. दुर. ਇਹ ਸ਼ਬਦਾਂ ਦੇ ਮੁੱਢ ਲੱਗਕੇ ਬੁਰਾ, ਦੁੱਖ, ਨਿੰਦਿਤ ਆਦਿ ਅਰਥ ਦਿੰਦਾ ਹੈ, ਜਿਵੇਂ- ਦੁਰਦਸ਼ਾ, ਦੁਰਗਮ ਅਤੇ ਦੁਰਮਤਿ ਆਦਿ। ੩. ਫ਼ਾ. [دُر] ਸੰਗ੍ਯਾ- ਮੋਤੀ. ਮੁਕ੍ਤਾ. ਗੌਹਰ। ੪. ਮੋਤੀ ਅਥਵਾ ਮੋਤੀ ਦੀ ਸ਼ਕਲ ਦਾ ਕਰਣ ਭੂਸਣ.
व्य- त्रिसकार बोधक शबद. दुर हो। २. सं. दुर. इह शबदां दे मुॱढ लॱगके बुरा, दुॱख, निंदित आदि अरथ दिंदा है, जिवें- दुरदशा, दुरगम अते दुरमति आदि। ३. फ़ा. [دُر] संग्या- मोती. मुक्ता. गौहर। ४. मोती अथवा मोती दी शकल दा करण भूसण.
ਦੇਖੋ, ਤਿਰਸਕਾਰ, "ਹਨਐ ਤਾਂਕੋ ਤ੍ਰਿਸਕਾਰ ਵਿਸਾਲਾ." (ਨਾਪ੍ਰ)...
ਵਿ- ਗਿਆਨ ਕਰਾਉਣ ਵਾਲਾ। ੨. ਜਗਾਉਣ ਵਾਲਾ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਵ੍ਯ- ਤ੍ਰਿਸਕਾਰ ਬੋਧਕ ਸ਼ਬਦ. ਦੁਰ ਹੋ। ੨. ਸੰ. दुर. ਇਹ ਸ਼ਬਦਾਂ ਦੇ ਮੁੱਢ ਲੱਗਕੇ ਬੁਰਾ, ਦੁੱਖ, ਨਿੰਦਿਤ ਆਦਿ ਅਰਥ ਦਿੰਦਾ ਹੈ, ਜਿਵੇਂ- ਦੁਰਦਸ਼ਾ, ਦੁਰਗਮ ਅਤੇ ਦੁਰਮਤਿ ਆਦਿ। ੩. ਫ਼ਾ. [دُر] ਸੰਗ੍ਯਾ- ਮੋਤੀ. ਮੁਕ੍ਤਾ. ਗੌਹਰ। ੪. ਮੋਤੀ ਅਥਵਾ ਮੋਤੀ ਦੀ ਸ਼ਕਲ ਦਾ ਕਰਣ ਭੂਸਣ....
ਸੰਗ੍ਯਾ- ਮੂਲ. ਜੜ. "ਪੇਡੁ ਮੁੰਢਾਹੂੰ ਕਟਿਆ ਤਿਸੁ ਡਾਲ ਸੁਕੰਦੇ." (ਮਃ ੫. ਵਾਰ ਗਉ ੧)#੨. ਆਦਿ. ਮੁੱਢ. "ਮੁੰਢਹੁ ਘੁਥਾਜਾਇ." (ਸ੍ਰੀ ਅਃ ਮਃ ੩) "ਮੁੰਢੈ ਦੀ ਖਸਲਤਿ ਨ ਗਈਆ." (ਮਃ ੩. ਵਾਰ ਬਿਹਾ) ੩. ਭਾਵ- ਕਰਤਾਰ, ਜੋ ਸਭ ਦਾ ਮੂਲ ਹੈ. "ਮੁੰਢਹੁ ਭੁਲੇ ਮੁੰਢ ਤੇ, ਕਿਥੈ ਪਾਇਨਿ ਹਥੁ?" (ਮਃ ੫. ਗਉ ਵਾਰ ੧)...
ਵਿ- ਖ਼ਰਾਬ. ਮੰਦ. ਜੋ ਚੰਗਾ ਨਹੀਂ. "ਬੁਰਾ ਭਲਾ ਨ ਪਛਾਣਦੀ." (ਸ੍ਰੀ ਮਃ ੫) ੨. ਸੰਗ੍ਯਾ- ਵਿਧਵਾ ਹੋਣ ਪੁਰ ਮਾਪਿਆਂ ਵੱਲੋਂ ਇਸਤ੍ਰੀ ਨੂੰ ਮਿਲਿਆ ਧਨ ਵਸਤ੍ਰ ਗਹਿਣੇ ਆਦਿ ਸਾਮਾਨ। ੩. ਅੰਗੂਠੇ ਅਤੇ ਉਂਗਲ ਦਾ ਪਾਕਾ. ਦੇਖੋ, ਬੁਰਨਾਮਾ....
ਵਿ- ਜਿਸ ਦੀ ਨਿੰਦਾ ਕੀਤੀਗਈ ਹੈ. ਬਦਨਾਮ. ਨਿੰਦਿਆ ਹੋਇਆ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਸੰ. अर्थ्. ਧਾ- ਮੰਗਣਾ. ਚਾਹੁਣਾ. ਢੂੰਡਣਾ ਘੇਰਨਾ. ੨. ਸੰ. अर्थ- ਅਰ੍ਥ. ਸੰਗ੍ਯਾ- ਸ਼ਬਦ ਦਾ ਭਾਵ. ਪਦ ਦਾ ਤਾਤਪਰਯ. "ਧਰ੍ਯੋ ਅਰਥ ਜੋ ਸਬਦ ਮਝਾਰਾ। ਬਾਰ ਬਾਰ ਉਰ ਕਰਹੁ ਵਿਚਾਰਾ." (ਗੁਪ੍ਰਸੂ) ੩. ਪ੍ਰਯੋਜਨ. ਮਤਲਬ. "ਪੁਛਿਆ ਢਾਢੀ ਸਦਿਕੈ, ਕਿਤੁ ਅਰਥ ਤੂੰ ਆਇਆ?" (ਵਾਰ ਸ੍ਰੀ ਮਃ ੪)#"ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ." (ਤੁਖਾ ਛੰਤ ਮਃ ੪) ੪. ਧਨ. ਪਦਾਰਥ. "ਅਰਥ ਧਰਮ ਕਾਮ ਮੋਖ ਕਾ ਦਾਤਾ." (ਬਿਲਾ ਮਃ ੫) ੫. ਕਾਰਨ. ਹੇਤੁ. ਸਬਬ। ੬. ਸ਼ਬਦ, ਸਪਰਸ਼ ਰੂਪ, ਰਸ, ਗੰਧ, ਇਹ ਪੰਜ ਵਿਸੇ। ੭. ਫਲ. ਨਤੀਜਾ। ੮. ਸੰਪਤਿ. ਵਿਭੂਤਿ. "ਅਰਥ ਦ੍ਰਬੁ ਦੇਖ ਕਛੁ ਸੰਗਿ ਨਾਹੀ ਚਲਨਾ." (ਧਨਾ ਮਃ ੯) ੯. ਵਿ- ਅ- ਰਥ. ਰਥ ਰਹਿਤ. ਰਥ ਤੋਂ ਬਿਨਾ....
ਸੰ. ਦੁਰ੍ਦਸ਼ਾ. ਸੰਗ੍ਯਾ- ਬੁਰੀ ਹ਼ਾਲਤ. ਮੰਦ ਅਵਸਥਾ....
ਵਿ- ਦੁਰ੍ਗਮ. ਜਿੱਥੇ ਜਾਣਾ ਔਖਾ ਹੋਵੇ. "ਦੁਰਗਮ ਸਥਾਨ ਸੁਗਰ੍ਮ." (ਸਹਸ ਮਃ ੫) ੨. ਦੁਰਗ ਦੈਤ ਦਾ ਨਾਉਂ ਭੀ ਦੁਰਗਮ ਲਿਖਿਆ ਹੈ. ਦੇਖੋ, ਦੁਰਗਾ ੨....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਦੁਰ੍ਮਤਿ. ਵਿ- ਕਮ ਅ਼ਕ਼ਲ ਵਾਲਾ. ਬੇਸਮਝ. ਖਲ. "ਦੁਰਮਤਿ ਸਿਉ ਨਾਨਕ ਫਧਿਓ." (ਸਃ ਮਃ ੯) ੨. ਸੰਗ੍ਯਾ- ਬੇਸਮਝੀ. ਨਾਦਾਨੀ. ਮੂਰਖਤਾ. "ਤਜਿ ਸਕਲ ਦੁਹਕ੍ਰਿਤ ਦੁਰਮਤੀ." (ਗੂਜ ਜੈਦੇਵ)...
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਮੁਕ੍ਤਾ. ਸਿੱਪੀ ਵਿੱਚੋਂ ਪੈਦਾ ਹੋਇਆ ਇੱਕ ਚਮਤਕਾਰੀ ਰਤਨ. "ਮੋਤੀ ਤ ਮੰਦਿਰ ਊਸਰਹਿ." (ਸ੍ਰੀ ਮਃ ੧) ਦੇਖੋ, ਗਜਮੁਕਤਾ। ੨. ਭਾਵ- ਉੱਜਲਦੰਦ. "ਉਜਲ ਮੋਤੀ ਸੋਹਣੇ ਰਤਨਾ ਨਾਲਿ ਜੜੰਨਿ। ਤਿਨ ਜਰੁ ਵੈਰੀ ਨਾਨਕਾ ਜਿ ਬੁੱਢੇ ਥੀਇ ਮਰੰਨਿ." (ਮਃ ੧. ਵਾਰ ਸੂਹੀ) ਮੋਤੀ ਦੰਦ, ਰਤਨ ਨੇਤ੍ਰ, ਜਰੁ ਬੁਢਾਪਾ, ਬੁੱਢਾ ਵਿਸਯ ਵਿਕਾਰਾਂ ਨਾਲ ਆਪਣੇ ਤਾਈਂ ਕਮਜ਼ੋਰ ਕਰਨ ਵਾਲਾ....
ਦੇਖੋ, ਮੁਕਤਾ....
ਦੇਖੋ, ਗਉਹਰ. ੨. ਸੰ. ਗਾਈਆਂ ਲੈ ਜਾਣ ਵਾਲਾ। ੩. ਗਾਈਆਂ ਚੁਰਾਉਣ ਵਾਲਾ....
ਵ੍ਯ- ਯਾ. ਵਾ. ਕਿੰਵਾ. ਜਾਂ....
ਸੰ. ਵਿ- ਕਲਾ ਸਹਿਤ. ਹੁਨਰ ਜਾਣਨ ਵਾਲਾ। ੨. ਸਗਲ. ਸਾਰਾ. ਸੰਪੂਰਣ. ਤਮਾਮ. "ਸਕਲ ਸੈਨ ਇਕ ਠਾਂ ਭਈ." (ਗੁਪ੍ਰਸੂ) ੩. ਸੰ. शकल- ਸ਼ਕਲ. ਸੰਗ੍ਯਾ- ਟੁਕੜਾ. ਖੰਡ. "ਨਖ ਸਸਿ ਸਕਲ ਸੇ ਉਪਮਾ ਨ ਲਟੀ ਸੀ." (ਨਾਪ੍ਰ) ੪. ਛਿਲਕਾ. ਵਲਕਲ। ੫. ਤਰਾਜੂ ਦਾ ਪਲੜਾ. ਦੇਖੋ, ਅੰ. Scales । ੬. ਅ਼. [شکل] ਸੂਰਤ. ਮੂਰਤਿ। ੭. ਨੁਹਾਰ. ਮੁੜ੍ਹੰਗਾ....
ਸੰ. ਸੰਗ੍ਯਾ- ਪ੍ਰਧਾਨ ਕਾਰਣ. ਮੁੱਖ ਹੇਤੁ. ਸਬਬ ੩. ਇੰਦ੍ਰੀਆਂ। ੪. ਸ਼ਰੀਰ. ਦੇਹ। ੫. ਸ਼ਸਤ੍ਰ. ਹਥਿਆਰ। ੬. ਵ੍ਯਾਕਰਣ ਅਨੁਸਾਰ ਕ੍ਰਿਯਾ ਨੂੰ ਸਿੱਧ ਕਰਨ ਵਾਲਾ ਤੀਜਾ ਕਾਰਕ। ੭. ਜੋਤਿਸ ਅਨੁਸਾਰ ਵਵ ਬਾਲਵ ਆਦਿ ਗਿਆਰਾਂ ਕਰਣ, ਜੋ ਤਿਥੀਆਂ ਦਾ ਵਿਭਾਗ ਹੈ। ੮. ਸੰ. ਕਰ੍ਣ. ਕੰਨ. "ਕਰਣ ਦੇਹੁ ਨਹਿ ਨਿੰਦਾ ਓਰ." (ਗੁਪ੍ਰਸੂ)। ੯. ਕੁਆਰੀ ਕੁੰਤੀ ਦੇ ਉਦਰ ਤੋਂ ਸੂਰਜ ਦਾ ਪੁਤ੍ਰ, ਜਿਸਦਾ ਨਾਉਂ "ਵਸੁਸੇਣ" ਸੀ. ਇਹ ਵਡਾ ਦਾਨੀ ਅਤੇ ਯੋਧਾ ਲਿਖਿਆ ਹੈ. ਇਸ ਨੇ ਸ਼ਸਤ੍ਰਵਿਦ੍ਯਾ ਦ੍ਰੋਣਾਚਾਰਯ ਤੋਂ ਸਿੱਖੀ ਸੀ. ਪਰਸ਼ੁਰਾਮ ਦਾ ਭੀ ਇਹ ਚੇਲਾ ਸੀ. ਕੁਰੁਕ੍ਸ਼ੇਤ੍ਰ ਦੇ ਜੰਗ ਵਿੱਚ ਇਸ ਨੂੰ ਅਰਜੁਨ ਨੇ ਮਾਰਿਆ. ਮਹਾਭਾਰਤ ਵਿੱਚ ਕਥਾ ਹੈ ਕਿ ਭੋਜਰਾਜ ਦੀ ਪੁਤ੍ਰੀ ਕੁੰਤੀ ਨੂੰ ਦੁਰਵਾਸਾ ਨੇ ਰੀਝਕੇ ਅਜਿਹਾ ਮੰਤ੍ਰ ਦਸਿਆ, ਜਿਸ ਤੋਂ ਉਹ ਮਨਭਾਉਂਦੇ ਦੇਵਤਾ ਨੂੰ ਬੁਲਾ ਸਕੇ. ਕੁੰਤੀ ਨੇ ਸੂਰਜ ਨੂੰ ਬੁਲਾਇਆ ਅਤੇ ਉਸ ਦੇ ਸੰਯੋਗ ਤੋਂ ਕਵਚ ਕੁੰਡਲਧਾਰੀ ਪ੍ਰਤਾਪੀ ਪੁਤ੍ਰ ਕਰਣ ਜੰਮਿਆ, ਜਿਸ ਨੂੰ ਕੁੰਤੀ ਨੇ ਲੋਕਲਾਜ ਕਰਕੇ ਤੁਲਹੇ ਵਿੱਚ ਰੱਖਕੇ ਅਸ਼੍ਵ ਨਦੀ ਵਿੱਚ ਵਹਾ ਦਿੱਤਾ.#ਅਧਿਰਥ ਸੂਤ ਨੇ ਨਦੀ ਤੋਂ ਕੱਢਕੇ ਬਾਲਕ ਆਪਣੀ ਇਸਤ੍ਰੀ ਰਾਧਾ ਨੂੰ ਪਾਲਣ ਲਈ ਦਿੱਤਾ. ਕਰਣ ਦੁਰਯੋਧਨ ਦਾ ਸਾਥੀ ਅਤੇ ਪਾਂਡਵਾਂ ਦਾ ਵੈਰੀ ਸੀ. ਇਸ ਦੀ ਇਸਤ੍ਰੀ ਦਾ ਨਾਉਂ ਪਦਮਾਵਤੀ ਅਤੇ ਰਹਿਣ ਦੀ ਥਾਂ ਮਾਲਿਨੀ ਸੀ. "ਭਏ ਕਰਣ ਸੈਨਾਪਤੀ ਛਤ੍ਰਪਾਲੰ। ਮਚ੍ਯੋ ਜੁੱਧ ਕ੍ਰੁੱਧੰ ਮਹਾ ਬਿਕਰਾਲੰ." (ਜਨਮੇਜਯ) ੧੦. ਨੌਕਾ ਦਾ ਤਿਕੋਣਾ ਤਖ਼ਤਾ, ਜੋ ਪਿਛਲੇ ਪਾਸੇ ਹੁੰਦਾ ਹੈ। ਦੇਖੋ. ਪਤਵਾਰ. ੧੧. ਅ਼. [قرن] ਕ਼ਰਨ. ਵਾਹ਼ਿਦ ਅਦ੍ਵਿਤੀਯ (ਅਦੁਤੀ). "ਕਰਣ ਕਰੀਮ ਨ ਜਾਤੋ ਕਰਤਾ." (ਮਾਰੂ ਅੰਜਲੀ ਮਃ ੫)...