dhusatachaukarhīदुसटचउकड़ी
ਸੰਗ੍ਯਾ- ਦੁਸ੍ਟਮੰਡਲੀ. ਪਾਮਰਾਂ ਦੀ ਟੋਲੀ. "ਦੁਸਟਚਉਕੜੀ ਸਦਾ ਕੂੜ ਕਮਾਵਹਿ, ਨਾ ਬੂਝਹਿ ਵੀਚਾਰੇ." (ਸੋਰ ਮਃ ੩) ੨. ਦੁਰਯੋਧਨ, ਦੁਃਸ਼ਾਸਨ, ਕਰਣ ਅਤੇ ਸ਼ਕੁਨਿ, ਇਨ੍ਹਾਂ ਚੌਹਾਂ ਦੀ ਟੋਲੀ.
संग्या- दुस्टमंडली. पामरां दी टोली. "दुसटचउकड़ी सदा कूड़ कमावहि, ना बूझहि वीचारे." (सोर मः ३) २. दुरयोधन, दुःशासन, करण अते शकुनि, इन्हां चौहां दी टोली.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਦੁਸ੍ਟਮੰਡਲੀ. ਪਾਮਰਾਂ ਦੀ ਟੋਲੀ. "ਦੁਸਟਚਉਕੜੀ ਸਦਾ ਕੂੜ ਕਮਾਵਹਿ, ਨਾ ਬੂਝਹਿ ਵੀਚਾਰੇ." (ਸੋਰ ਮਃ ੩) ੨. ਦੁਰਯੋਧਨ, ਦੁਃਸ਼ਾਸਨ, ਕਰਣ ਅਤੇ ਸ਼ਕੁਨਿ, ਇਨ੍ਹਾਂ ਚੌਹਾਂ ਦੀ ਟੋਲੀ....
ਵ੍ਯ- ਨਿਤ੍ਯ. ਹਮੇਸ਼ਹ. "ਸਦਾ ਸਦਾ ਆਤਮ ਪਰਗਾਸੁ." (ਆਸਾ ਮਃ ੫) ੨. ਅ਼. [صدا] ਸਦਾ. ਸੰਗ੍ਯਾ- ਧ੍ਵਨਿ. ਸ਼ਬਦ. ਆਵਾਜ਼। ੩. ਫ਼ਕੀਰ ਦੀ ਦੁਆ. ਆਸ਼ੀਰਵਾਦ। ੪. ਪੁਕਾਰ. ਗੁਹਾਰ. "ਰੈਣ ਦਿਨਸ ਦੁਇ ਸਦੇ ਪਏ." (ਬਸੰ ਮਃ ੪) ਦੇਖੋ, ਸੱਦਾ....
ਸੰਗ੍ਯਾ- ਕੂਟ. ਅਸਤ੍ਯ. ਝੂਠ. "ਕੂੜ ਕਪਟ ਕਮਾਵੈ ਮਹਾਦੁਖ ਪਾਵੈ." (ਸੂਹੀ ਛੰਤ ਮਃ ੪) "ਕੂੜ ਬੋਲਿ ਬਿਖੁ ਖਾਵਣਿਆ." (ਮਾਝ ਅਃ ਮਃ ੩)...
ਕੰਮ (ਇਸਤਾਮਾਲ) ਵਿੱਚ ਲਾਵਹਿ. "ਹੋਵਹਿ ਰਾਜੇ ਰਸ ਕਸ ਬਹੁਤੁ ਕਮਾਵਹਿ." (ਵਾਰ ਮਾਝ ਮਃ ੧) ੨. ਦੇਖੋ, ਕਮਾਉਣਾ....
ਫ਼ਾ. [شور] ਸ਼ੋਰ. ਰੌਲਾ. ਡੰਡ. ਗੌਗਾ. "ਛੂਟਿ ਗਇਓ ਜਮ ਕਾ ਸਭ ਸੋਰ." (ਮਲਾ ਪੜਤਾਲ ਮਃ ੪) ੨. ਲੂਣ. ਨਮਕ। ੩. ਜਨੂਨ. ਸੌਦਾ. "ਰਾਜਿ ਮਾਲਿ ਮਨਿ ਸੋਰੁ." (ਜਪੁ) ਰਾਜ ਅਤੇ ਸੰਪਦਾ ਲਈ ਜੋ ਦਿਲ ਵਿੱਚ ਪਾਗਲਾਨਾ ਖਿਆਲ ਹੈ। ੪. ਸੰ. सौर ਸੌਰ. ਵਿ- ਸੁਰਾ (ਸ਼ਰਾਬ) ਦਾ. "ਰਾਚਿ ਰਹੇ ਬਨਿਤਾ ਬਿਨੋਦ ਕੁਸੁਮ ਰੰਗ ਬਿਖ ਸੋਰ." (ਬਾਵਨ) ਰਚ ਰਹੇ ਹਨ ਇਸਤ੍ਰੀ ਦੇ ਆਨੰਦ ਵਿੱਚ ਅਤੇ ਕਸੁੰਭੀ ਰੰਗ ਦੀ ਸ਼ਰਾਬ ਦੀ ਜ਼ਹਿਰ ਵਿੱਚ। ੫. ਸੰਗ੍ਯਾ- ਟੇਢੀ ਚਾਲ. ਕੁਟਲ ਗਤਿ....
ਦੇਖੋ, ਦੁਰਜੋਧਨ....
ਸੰ. ਸੰਗ੍ਯਾ- ਪ੍ਰਧਾਨ ਕਾਰਣ. ਮੁੱਖ ਹੇਤੁ. ਸਬਬ ੩. ਇੰਦ੍ਰੀਆਂ। ੪. ਸ਼ਰੀਰ. ਦੇਹ। ੫. ਸ਼ਸਤ੍ਰ. ਹਥਿਆਰ। ੬. ਵ੍ਯਾਕਰਣ ਅਨੁਸਾਰ ਕ੍ਰਿਯਾ ਨੂੰ ਸਿੱਧ ਕਰਨ ਵਾਲਾ ਤੀਜਾ ਕਾਰਕ। ੭. ਜੋਤਿਸ ਅਨੁਸਾਰ ਵਵ ਬਾਲਵ ਆਦਿ ਗਿਆਰਾਂ ਕਰਣ, ਜੋ ਤਿਥੀਆਂ ਦਾ ਵਿਭਾਗ ਹੈ। ੮. ਸੰ. ਕਰ੍ਣ. ਕੰਨ. "ਕਰਣ ਦੇਹੁ ਨਹਿ ਨਿੰਦਾ ਓਰ." (ਗੁਪ੍ਰਸੂ)। ੯. ਕੁਆਰੀ ਕੁੰਤੀ ਦੇ ਉਦਰ ਤੋਂ ਸੂਰਜ ਦਾ ਪੁਤ੍ਰ, ਜਿਸਦਾ ਨਾਉਂ "ਵਸੁਸੇਣ" ਸੀ. ਇਹ ਵਡਾ ਦਾਨੀ ਅਤੇ ਯੋਧਾ ਲਿਖਿਆ ਹੈ. ਇਸ ਨੇ ਸ਼ਸਤ੍ਰਵਿਦ੍ਯਾ ਦ੍ਰੋਣਾਚਾਰਯ ਤੋਂ ਸਿੱਖੀ ਸੀ. ਪਰਸ਼ੁਰਾਮ ਦਾ ਭੀ ਇਹ ਚੇਲਾ ਸੀ. ਕੁਰੁਕ੍ਸ਼ੇਤ੍ਰ ਦੇ ਜੰਗ ਵਿੱਚ ਇਸ ਨੂੰ ਅਰਜੁਨ ਨੇ ਮਾਰਿਆ. ਮਹਾਭਾਰਤ ਵਿੱਚ ਕਥਾ ਹੈ ਕਿ ਭੋਜਰਾਜ ਦੀ ਪੁਤ੍ਰੀ ਕੁੰਤੀ ਨੂੰ ਦੁਰਵਾਸਾ ਨੇ ਰੀਝਕੇ ਅਜਿਹਾ ਮੰਤ੍ਰ ਦਸਿਆ, ਜਿਸ ਤੋਂ ਉਹ ਮਨਭਾਉਂਦੇ ਦੇਵਤਾ ਨੂੰ ਬੁਲਾ ਸਕੇ. ਕੁੰਤੀ ਨੇ ਸੂਰਜ ਨੂੰ ਬੁਲਾਇਆ ਅਤੇ ਉਸ ਦੇ ਸੰਯੋਗ ਤੋਂ ਕਵਚ ਕੁੰਡਲਧਾਰੀ ਪ੍ਰਤਾਪੀ ਪੁਤ੍ਰ ਕਰਣ ਜੰਮਿਆ, ਜਿਸ ਨੂੰ ਕੁੰਤੀ ਨੇ ਲੋਕਲਾਜ ਕਰਕੇ ਤੁਲਹੇ ਵਿੱਚ ਰੱਖਕੇ ਅਸ਼੍ਵ ਨਦੀ ਵਿੱਚ ਵਹਾ ਦਿੱਤਾ.#ਅਧਿਰਥ ਸੂਤ ਨੇ ਨਦੀ ਤੋਂ ਕੱਢਕੇ ਬਾਲਕ ਆਪਣੀ ਇਸਤ੍ਰੀ ਰਾਧਾ ਨੂੰ ਪਾਲਣ ਲਈ ਦਿੱਤਾ. ਕਰਣ ਦੁਰਯੋਧਨ ਦਾ ਸਾਥੀ ਅਤੇ ਪਾਂਡਵਾਂ ਦਾ ਵੈਰੀ ਸੀ. ਇਸ ਦੀ ਇਸਤ੍ਰੀ ਦਾ ਨਾਉਂ ਪਦਮਾਵਤੀ ਅਤੇ ਰਹਿਣ ਦੀ ਥਾਂ ਮਾਲਿਨੀ ਸੀ. "ਭਏ ਕਰਣ ਸੈਨਾਪਤੀ ਛਤ੍ਰਪਾਲੰ। ਮਚ੍ਯੋ ਜੁੱਧ ਕ੍ਰੁੱਧੰ ਮਹਾ ਬਿਕਰਾਲੰ." (ਜਨਮੇਜਯ) ੧੦. ਨੌਕਾ ਦਾ ਤਿਕੋਣਾ ਤਖ਼ਤਾ, ਜੋ ਪਿਛਲੇ ਪਾਸੇ ਹੁੰਦਾ ਹੈ। ਦੇਖੋ. ਪਤਵਾਰ. ੧੧. ਅ਼. [قرن] ਕ਼ਰਨ. ਵਾਹ਼ਿਦ ਅਦ੍ਵਿਤੀਯ (ਅਦੁਤੀ). "ਕਰਣ ਕਰੀਮ ਨ ਜਾਤੋ ਕਰਤਾ." (ਮਾਰੂ ਅੰਜਲੀ ਮਃ ੫)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਸ਼ਕੁਨਿ. ਸੰਗ੍ਯਾ- ਪੰਛੀ। ੨. ਇੱਕ ਖਾਸ ਸਰਪ। ੩. ਇੱਕ ਦੈਤ, ਜੋ ਹਰਣਾਖਸ ਦਾ ਪੁਤ੍ਰ ਅਤੇ ਵ੍ਰਿਕ ਦਾ ਪਿਤਾ ਸੀ. "ਸਕੁਨਿ ਪੁਲੋਮਨ ਅਤਿ ਬਲ ਜਾਂਕਾ." (ਨਾਪ੍ਰ) ੪. ਸੁਬਲ ਦਾ ਪੁਤ੍ਰ ਅਤੇ ਗਾਂਧਾਰੀ ਦਾ ਭਾਈ, ਕੌਰਵਾਂ ਦਾ ਮਾਮਾ, ਜੋ ਜੂਆ ਖੇਡਣ ਵਿੱਚ ਵਡਾ ਚਤੁਰ ਸੀ. ਯੁਧਿਸ੍ਠਿਰ ਨੂੰ ਜੂਏ ਵਿੱਚ ਇਸੇ ਨੇ ਹਰਾਇਆ ਸੀ....