dhundhabha, dhundhabhiदुंदभ, दुंदभि
ਸੰ. दुन्दुभि- ਦੁੰਦੁਭਿ. ਸੰਗ੍ਯਾ- ਨਗਾਰਾ. ਧੌਂਸਾ ਨਿਰੁਕ੍ਤ ਵਿੱਚ ਲਿਖਿਆ ਹੈ ਕਿ ਸ਼ਬਦ ਦੇ ਅਨੁਕਰਣ ਤੋਂ ਇਹ ਨਾਉਂ ਹੈ। ੨. ਵਰੁਣ ਦੇਵਤਾ। ੩. ਇੱਕ ਰਾਖਸ, ਜਿਸ ਨੂੰ ਬਾਲੀ ਨੇ ਮਾਰਿਆ। ੪. ਜ਼ਹਿਰ. ਵਿਸ.
सं. दुन्दुभि-दुंदुभि. संग्या- नगारा. धौंसा निरुक्त विॱच लिखिआ है कि शबद दे अनुकरण तों इह नाउं है। २. वरुण देवता। ३. इॱक राखस, जिस नूं बाली ने मारिआ। ४. ज़हिर. विस.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ. [نقارہ] ਨੱਕ਼ਾਰਹ. ਸੰਗ੍ਯਾ- ਧੌਂਸਾ. ਦੁੰਦੁਭਿ....
ਸੰਗ੍ਯਾ- ਵਡਾ ਨਗਾਰਾ....
ਦੇਖੋ, ਨਿਰੁਕਤ ਅਤੇ ਨਿਰੁਕਤਿ....
ਵਿ- ਲਿਖਿਤ. ਲਿਖਿਆ ਹੋਇਆ. "ਲਿਖਿਆ ਮੇਟਿ ਨ ਸਕੀਐ." (ਮਃ ੩. ਵਾਰ ਸ੍ਰੀ) "ਲਿਖਿਅੜਾ ਸਾਹ ਨਾ ਟਲੈ." (ਵਡ ਅਲਾਹਣੀ ਮਃ ੧) ਇੱਥੇ ਸਾਹੇ ਤੋਂ ਭਾਵ ਮੌਤ ਦਾ ਵੇਲਾ ਹੈ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਸੰ. ਸੰਗ੍ਯਾ- ਨਕ਼ਲ। ੨. ਕਿਸੇ ਕਾਰਜ ਨੂੰ ਵੇਖਕੇ ਉਸ ਤੁੱਲ ਕਰਨ ਦੀ ਕ੍ਰਿਯਾ। ੩. ਪੈਰਵੀ। ੪. ਕਿਸੇ ਧੁਨਿ ਦੀ ਨਕਲ ਤੋਂ ਬਣਿਆ ਸ਼ਬਦ, ਜੈਸੇ- ਘੜੰਮ, ਧੜੰਮ, ਚੀਂ ਚੀਂ, ਗੜਗੜ, ਤੜਾਕ ਆਦਿ. Onomato poeia....
ਸੰ. ਸੰਗ੍ਯਾ- ਜਲਾਂ ਦਾ ਸ੍ਵਾਮੀ ਦੇਵਤਾ. ਪੁਰਾਣਾਂ ਵਿੱਚ ਇਸ ਨੂੰ ਕਰਦਮ ਦਾ ਪੁਤ੍ਰ ਅਤੇ ਮਗਰਮੱਛ ਪੁਰ ਸਵਾਰੀ ਕਰਨ ਵਾਲਾ ਮੰਨਿਆ ਹੈ. ਇਹ ਸੱਪ ਦੇ ਫਨ ਦੀ ਸਿਰ ਪੁਰ ਛਤਰੀ ਰਖਦਾ ਹੈ. ਇਸ ਦੀ ਪੁਰੀ "ਵਸੁਧਾ" ਨਗਰ ਹੈ. ਸ਼ਸਤ੍ਰ ਪਾਸ਼ (ਫਾਹੀ) ਹੈ. ਵਰੁਣ ਪੱਛਮ (ਪਸ਼੍ਚਿਮ) ਦਿਸ਼ਾ ਦਾ ਸ੍ਵਾਮੀ ਹੋਣ ਕਰਕੇ ਦਿਕਪਾਲਾਂ ਵਿੱਚ ਭੀ ਗਿਣਿਆ ਜਾਂਦਾ ਹੈ. ਵਰੁਣ ਨੂੰ ਅਦਿਤਿ ਦੇ ਗਰਭ ਤੋਂ ਕਸ਼੍ਯਪ ਦਾ ਪੁਤ੍ਰ ਭੀ ਲਿਖਿਆ ਹੈ। ੨. ਜਲ। ੩. ਸੂਰਜ....
ਦ੍ਯੋਤਮਾਨ੍ (ਦੀਪ੍ਤਿਮਾਨ੍) ਵ੍ਯਕ੍ਤਿ. द्योतना देवः । ੨. ਸ੍ਵਰਗਨਿਵਾਸੀ ਅਮਰ. ਸੁਰ. ਦੇਖੋ, ਤੇਸੀਸ ਕੋਟਿ ਅਤੇ ਵੈਦਿਕ ਦੇਵਤੇ। ੩. ਉੱਤਮ ਪੁਰੁਸ. "ਸਾਧੁਕਰਮ ਜੋ ਪੁਰਖ ਕਮਾਵੈ। ਨਾਮ ਦੇਵਤਾ ਜਗਤ ਕਹਾਵੈ." (ਵਿਚਿਤ੍ਰ) "ਮਾਣਸ ਤੇ ਦੇਵਤੇ ਭਏ ਧਿਆਇਆ ਨਾਮ ਹਰੇ." (ਵਾਰ ਸ਼੍ਰੀ ਮਃ ੩) ੪. ਪਵਿਤ੍ਰ ਪਦਾਰਥ. "ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ." (ਵਾਰ ਆਸਾ) ੫. ਕਾਤ੍ਯਾਯਨ ਰ਼ਿਸਿ ਨੇ ਲਿਖਿਆ ਹੈ ਕਿ ਵੇਦਮੰਤ੍ਰਾਂ ਕਰਕੋ ਜੋ ਪ੍ਰਤਿਪਾਦ੍ਯ (ਦੱਸਣ ਯੋਗ੍ਯ) ਵਸ੍ਤੁ ਹੈ, ਉਹੀ ਦੇਵਤਾ ਹੈ....
ਦੇਖੋ, ਰਾਕ੍ਸ਼੍ਸ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. ਬਾਲਾ. ਇਸਤ੍ਰੀ "ਬਾਲੀ ਰੋਵੈ ਨਾਹਿ ਭਤਾਰੁ." (ਮਃ ੧. ਵਾਰ ਰਾਮ ੧) "ਬਰਸੈ ਨਿਸਿ ਕਾਲੀ ਕਿਉ ਸੁਖ ਬਾਲੀ?" (ਤੁਖਾ ਬਾਰਹਮਾਹਾ) ੨. ਸੰ. ਬਾਲਿਕਾ. ਕੰਨਾ ਦਾ ਗਹਿਣਾ. ਡੰਡੀ. ਛੋਟਾ ਤੁੰਗਲ। ੩. ਬਾਲ੍ਯ ਅਵਸਥਾ ਵਾਲੀ "ਧਨ ਬਾਲੀ ਭੋਲੀ" (ਵਡ ਛੰਤ ਮਃ ੩) ੪. ਵਤੀ. ਵਾਲੀ. "ਮੁੰਧ ਜੋਬਨ ਬਾਲੀ ਰਾਮ ਰਾਜੇ." (ਆਸਾ ਛੰਤ ਮਃ ੪) ੫. ਦੇਖੋ, ਬਾਲਿ ੧....
ਫ਼ਾ. [زہر] ਜ਼ਹਿਰ. ਸੰਗ੍ਯਾ- ਕ੍ਰੋਧ। ੨. ਵਿਸ. ਵਿਖ. ਮਹੁਰਾ. "ਆਨ ਜਹਿਰ ਚੀਜ ਨ ਭਾਇਆ." (ਵਾਰ ਮਲਾ ਮਃ ੧)...