dhētaदेत
ਕ੍ਰਿ. ਵਿ- ਦਿੰਦੇ ਹੋਏ. ਦੇਤੇ. "ਚਾਰ ਪਦਾਰਥ ਦੇਤ ਨ ਬਾਰ." (ਬਿਲਾ ਕਬੀਰ)
क्रि. वि- दिंदे होए. देते. "चार पदारथ देत न बार." (बिला कबीर)
ਸੰ. ਚਤੁਰ. ਸੰਗ੍ਯਾ- ਚਹਾਰ. ਚਤ੍ਵਰ- ੪. "ਚਾਰ ਪਦਾਰਥ ਜੇ ਕੋ ਮਾਂਗੈ." (ਸੁਖਮਨੀ) ੨. ਸੰ. ਚਾਰ. ਗੁਪਤਦੂਤ. ਗੁਪਤ ਰੀਤਿ ਨਾਲ ਵਿਚਰਨ ਵਾਲਾ. "ਲੇ ਕਰ ਚਾਰ ਚਲ੍ਯੋ ਤਤਕਾਲ." (ਗੁਪ੍ਰਸੂ) ੩. ਜੇਲ. ਕੈਦਖ਼ਾਨਾ। ੪. ਗਮਨ. ਜਾਣਾ। ੫. ਦਾਸ. ਸੇਵਕ। ੬. ਆਚਾਰ. ਰੀਤਿ. ਰਸਮ। ੭. ਪ੍ਰਚਾਰ. "ਚੇਤ ਨਾ ਕੋ ਚਾਰ ਕੀਓ." (ਅਕਾਲ) ੮. ਚਾਲ ਦੀ ਥਾਂ ਭੀ ਚਾਰ ਸ਼ਬਦ ਆਇਆ ਹੈ. "ਲਖੀ ਤਿਹ ਪਾਵਚਾਰ." (ਰਾਮਾਵ) ਪੈਰਚਾਲ। ੯. ਦੇਖੋ, ਚਾਰੁ। ੧੦. ਅਭਿਚਾਰ (ਮੰਤ੍ਰਪ੍ਰਯੋਗ) ਦੀ ਥਾਂ ਭੀ ਚਾਰ ਸ਼ਬਦ ਵਰਤਿਆ ਹੈ. "ਜਬ ਲਗ ਮੰਤ੍ਰਚਾਰ ਤੈਂ ਕਰਹੈਂ." (ਚਰਿਤ੍ਰ ੩੯੪)...
ਸੰ. ਪਦਾਰ੍ਥ. ਸੰਗ੍ਯਾ- ਪਦ ਦਾ ਅਰਥ. ਤੁਕ ਅਤੇ ਸ਼ਬਦ ਦਾ ਭਾਵ। ੨. ਕਿਸੇ ਦਰਸ਼ਨ (ਸ਼ਾਸਤ੍ਰ) ਦਾ ਮੰਨਿਆ ਹੋਇਆ ਵਿਸਯ, ਜੈਸੇ ਵੈਸ਼ੇਸਿਕ ਦਰਸ਼ਨ ਅਨੁਸਾਰ ਦ੍ਰਵ੍ਯ. ਗੁਣ, ਕਰਮ, ਸਾਮਾਨ੍ਯ, ਵਿਸ਼ੇਸ ਅਤੇ ਸਮਵਾਯ, ਇਹ ਛੀ ਪਦਾਰਥ ਹਨ. ਗੌਤਮ ਦੇ (ਨ੍ਯਾਯ) ਮਤ ਅਨੁਸਾਰ ਸੋਲਾਂ ਪਦਾਰਥ. ਦੇਖੋ, ਖਟਸ਼ਾਸਤ੍ਰ। ੩. ਪੁਰਾਣਾਂ ਅਨੁਸਾਰ ਧਰਮ, ਅਰਥ, ਕਾਮ ਅਤੇ ਮੋਕ੍ਸ਼੍। ੪. ਚੀਜ਼. ਵਸਤੁ। ੫. ਧਨ। ੬. ਸ਼੍ਰੀ ਗੁਰੂ ਰਾਮਦਾਸ ਜੀ ਦਾ ਇੱਕ ਪ੍ਰੇਮੀ ਸਿੱਖ....
ਕ੍ਰਿ. ਵਿ- ਦਿੰਦੇ ਹੋਏ. ਦੇਤੇ. "ਚਾਰ ਪਦਾਰਥ ਦੇਤ ਨ ਬਾਰ." (ਬਿਲਾ ਕਬੀਰ)...
ਸੰਗ੍ਯਾ- ਰੋਹੀ. ਜੰਗਲ. "ਟੀਡੁ ਲਵੈ ਮੰਝਿ ਬਾਰੇ." (ਤੁਖਾ ਬਾਰਹਮਾਹਾ) ਬਿੰਡੇ ਜੰਗਲ ਵਿੱਚ ਬੋਲਦੇ ਹਨ। ੨. ਨਾਨਕਿਆਨੇ ਦੇ ਆਸ ਪਾਸ ਦਾ ਦੇਸ਼. "ਬਾਰ ਦੇਸ਼ ਸਭ ਦੇਸ ਨਰੇਸੂ." (ਨਾਪ੍ਰ) ੩. ਚਿਰ. ਦੇਰੀ. ਢਿੱਲ. "ਚਾਰਿ ਪਦਾਰਥ ਦੇਤ ਨ ਬਾਰ." (ਬਿਲਾ ਕਬੀਰ) "ਬਿਨਸਤ ਲਗਤ ਨ ਬਾਰ." (ਸੋਰ ਮਃ ੯) ੪. ਕੁਰਬਾਨੀ. ਨਿਛਾਵਰ. "ਬਾਰਦੀਓ ਗੁਰੁ ਪੈ ਸਰਬੰਸ." (ਗੁਵਿ ੧੦) ੫. ਵਾਲ. ਰੋਮ. "ਤਿਨ ਕੇ ਬਾਰ ਨ ਬਾਂਕਨ ਪਾਏ." (ਵਿਚਿਤ੍ਰ) ਉਨ੍ਹਾਂ ਦੇ ਵਾਲ ਵਿੰਗੇ ਨਾ ਹੋਏ। ੬. ਬਾੜ. ਖੇਤ ਆਦਿ ਦੇ ਚਾਰੇ ਪਾਸੇ ਕੰਡੇਦਾਰ ਝਾੜੀ ਦੀ ਕੀਤੀ ਹੋਈ ਰੋਕ. "ਖੇਤ ਕੌ ਜੌ ਖਾਇ ਬਾਰ." (ਭਾਗੁ ਕ) "ਚਲੇ ਬਾਰਬੇ ਯਾਰ ਕੋ ਜਯੋਂ ਭਭੂਕੇ." ਅੱਗ ਦੇ ਭਭੂਕੇ ਦੀ ਤਰਾਂ ਬਾੜ ਨੂੰ ਬਾਲਣ (ਜਲਾਉਣ) ਲਈ ਚਲੇ। ੭. ਸੰ. ਬਾਲ. ਬਾਲਕ. "ਬਾਰ ਬਿਵਸਥਾ ਤੁਝਹਿ ਪਿਆਰੈ ਦੂਧ." (ਸੁਖਮਨੀ) "ਬਾਰਨ ਭੇਦ ਯੌਂ ਭਾਖ ਸਨਾਏ." (ਕ੍ਰਿਸਨਾਵ) ਬਾਲਕਿਆਂ ਨੇ ਸਾਰੀ ਕਥਾ ਖੋਲ੍ਹਕੇ ਦੱਸੀ। ੮. ਸੰ. ਬਾਲਾ. ਕੰਨ੍ਯਾ. ਇਸਤ੍ਰੀ. ਨਾਰੀ. "ਸੋਉ ਬਾਰ ਸਬੁੱਧਿ ਭਈ ਜਬਹੀ." (ਰਾਮਾਵ) ਉਹ ਕੰਨ੍ਯਾ ਜਦ ਬੋਧ ਸਹਿਤ ਹੋਈ. ਭਾਵ- ਬਾਲਿਗ਼ ਹੋਈ. "ਸੁਰੀ ਆਸੁਰੀ ਬਾਰ." (ਚਰਿਤ੍ਰ ੨੬੪) ਦੇਵ ਦੈਤਾਂ ਦੀਆਂ ਇਸਤ੍ਰੀਆਂ। ੯. ਸੰ. ਵਾਰ. ਸਮਾਂ. ਵ੍ਹ੍ਹੇਲਾ. "ਬਾਰ ਅੰਤ ਕੀ ਹੋਇ ਸਹਾਇ." (ਬਸੰ ਮਃ ੯) ੧੦. ਦ੍ਵਾਰ. ਦਰਵਾਜ਼ਾ. "ਖਰੇ ਬਾਰ ਪੈ ਦੀਨ ਗੁਹਾਰ." (ਨਾਪ੍ਰ) ੧੧. ਦਫ਼ਅ਼. ਮਰਤਬਾ. "ਜਾਰੈ ਦੂਜੀ ਬਾਰ." (ਸ. ਕਬੀਰ) ੧੨. ਸੰ. ਵਾਰਿ ਅਤੇ (वार. ). ਜਲ. "ਬਾਰਬਾਰ ਬਰ ਬਾਰ ਕੋ ਬਾਰਦ ਬਰਸਤ ਬ੍ਰਿੰਦ." (ਗੁਪ੍ਰਸੂ) "ਬਹੁ ਬਾਰ ਨਿਹਾਰਕੈ ਬਾਰ ਤਬੈ ਬਿਨ ਬਾਰ ਨਬਾਬ ਕੋ ਮੈ ਸੁਧ ਦੀਨੀ." (ਨਾਪ੍ਰ) ਬਹੁਤ ਵਾਰ ਵੇਈਂ ਨਦੀ ਦਾ ਜਲ ਦੇਖਕੇ, ਬਿਨਾ ਢਿੱਲ ਨਵਾਬ ਦੌਲਤਖਾਂ ਨੂੰ ਗੁਰੂ ਨਾਨਕਦੇਵ ਦੇ ਗ਼ਾਯਬ ਹੋਣ ਦੀ ਮੈ ਖ਼ਬਰ ਦਿੱਤੀ। ੧੩. ਬਾਲਣਾ. ਮਚਾਉਣਾ. ਜ੍ਵਲਨ ਕਰਨਾ. "ਦੀਪਕ ਸਤਿਗੁਰੁ ਸਬਦ ਕਰ ਰਿਦੈ ਸਦਨ ਮਹਿ ਬਾਰ." (ਨਾਪ੍ਰ) "ਹਮਰੇ ਅਵਗਨ ਬਿਖਿਆ ਬਿਖੈ ਕੇ ਬਹੁ ਬਾਰ ਬਾਰ ਨਿਮਖੇ." (ਨਟ ਮਃ ੪) ਪਲ ਵਿੱਚ ਸਾੜ ਦਿੱਤੇ। ੧੪. ਪ੍ਰਹਾਰ. ਆਘਾਤ. "ਕਰਵਾਰ ਉਭਾਰਤ ਬਾਰ ਕਰ੍ਯੋ." (ਗੁਪ੍ਰਸੂ) ੧੫. ਵਾਰਨਾ. ਵਰਜਨ. ਹਟਾਉਣਾ. "ਬਾਰ ਬਾਰ ਬਾਰੀ ਬਰਿਆਈ." (ਨਾਪ੍ਰ) ਬਾੜ ਹਟਾਕੇ ਭੈਂਸਾਂ (ਮੱਝਾਂ) ਵਾੜ ਦਿੱਤੀਆਂ ਮੱਲੋਜੋਰੀ। ੧੬. ਪੁਨਹ. ਫਿਰ. "ਬਾਰ ਬਾਰ ਹਰਿ ਕੇ ਗੁਨ ਗਾਵਉ." (ਗਉ ਬਾਰ ੭. ਕਬੀਰ) ਇਸ ਥਾਂ ਬਾਰ ਪਦ ਦੇ ਅਰਥ ਹਨ ਹਰੇਕ ਵਾਰ ਵਿੱਚ ਬਾਰੰਬਾਰ। ੧੭. ਸੰ. ਵਾਰ ਦਿਨ. ਸੋਮ, ਮੰਗਲ ਆਦਿ ਦਿਨ. ਦੇਖੋ, ਬਾਰ ੧੬. ਦਾ ਉਦਾਹਰਣ। ੧੮. ਆਸ਼੍ਰਯ. ਅਸਥਾਨ। ੧੯. ਫ਼ਾ. [بار] ਬੋਝ. ਭਾਰ। ੨੦. ਫਲ। ੨੧. ਦਰਬਾਰ ਸਭਾ। ੨੨ ਪ੍ਰਵੇਸ਼. ਦਖਲ। ੨੩ ਅਰਜੀ. ਅਰਦਾਸ। ੨੪ ਫਸੀਲ. ਗ੍ਰਾਮ ਆਦਿ ਦਾ ਵਲਗਣ। ੨੫ ਭੋਜਨ। ੨੬ ਕਰਤਾਰ. ਖੁਦਾ। ੨੭ ਸ਼ੋਕ. ਰੰਜ। ੨੮ ਮੂਲ ਕਾਰਣ. "ਬਾਰੰਬਾਰ ਬਾਰ ਪ੍ਰਭੂ ਜਪੀਐ." (ਸੁਖਮਨੀ) ੨੯ ਸਿੰਧੀ. ਖਲਹਾਨ ਵਿੱਚ ਅੰਨ ਦਾ ਢੇਰ। ੩੦ ਦਰਿਆ ਦਾ ਡੂੰਘਾ ਥਾਂ। ੩੧ ਇਹ ਸ਼ਬਦ ਦੇ ਅੰਤ ਲੱਗਕੇ ਵਰਸਾਉਣ ਵਾਲਾ ਅਰਥ ਦਿੰਦਾ ਹੈ, ਜੈਸੇ- ਗੌਹਰਬਾਰ (ਮੋਤੀ ਬਰਸਾਉਣ ਵਾਲਾ)#ਬਾਜਤ ਬਧਾਈ ਆਜ ਕਾਲੂ ਬੇਦੀ ਬਰ ਘਰ,#ਤਾਂਕੀ ਧੁਨਿ ਧਮਕ ਧਸੀ ਹੈ ਪਰੁ ਬਾਰ ਬਾਰ,#ਦੇਨ ਕੋ ਬਧਾਈ ਧਾਈ ਧਾਈ ਸੁ ਲੁਗਾਈ ਆਵੈਂ#ਮਾਈ ਔਰ ਧਾਈ ਧਾਈ ਹਰਖ ਸੋਂ ਬਾਰ ਬਾਰ,#ਬਿਗਸ ਬਿਗਸ ਬੇਦੀਬੰਸ ਬਾਰੇ ਬਾਰੇ ਬੂਢੇ,#ਬਖਸੀਸੈਂ ਬਖਸੈਂ ਬਤੀਸਰਨ ਬਾਰ ਬਾਰ,#ਬਿਪ੍ਰਨ ਪੈ ਬਸੁ ਬਹੁ ਬਰਸੇ ਸੁ ਬੇਦਿ ਬਰ,#ਬੰਦਿਨ ਪੈ ਬਸਨਾਦਿ ਬਾਲਕ ਪੈ ਬਾਰ ਬਾਰ.#(ਰਤਨਹਰੀ)#ਯਾਰ ਧਨ ਤਨ ਮਨ ਗੋਬਿੰਦ ਮ੍ਰਿਗਿੰਦ ਪਾਂਹਿ,#ਬੈਰਿਨ ਕੋ ਬਾਰ ਬਾਰਿ ਹਿੰਦਨ ਕੀ ਬਾਰ ਕੀ,#ਬਾਰ ਥੀ ਉਮਰ ਬਾਰ ਬੈਰਿਨ ਕੇ ਪਠ੍ਯੋ ਬਾਪ,#ਬਾਰ ਦੀਨੋ ਸੀਸ ਹਿਤ ਦੇਸ਼ ਸਮ ਬਾਰ ਕੀ,#ਬਾਰ ਬਾਰ ਚਾਰ ਨਾਉ ਕੌਮ ਕੀ ਉਬਾਰ ਲੀਨੀ,#ਬੂਡਤੀ ਥੀ ਬਾਰ ਨਾ ਲਗਾਈ ਬਾਰ ਬਾਰ ਕੀ,#ਬਾਰ ਤੋਂ ਅਨੇਕ ਬਾਰ ਚੂਕਤ ਅਚੂਕ ਪਿਤਾ!#ਹੂਜੀਓ ਕ੍ਰਿਪਾਲ ਮੇਰੀ ਬਾਰ ਕੇਹੀ ਬਾਰ ਕੀ?#(ਮੁਨਸ਼ਾ ਸਿੰਘ)...
ਸੰਗ੍ਯਾ- ਖੁੱਡ. ਦਰਾਰ. ਦੇਖੋ, ਬਿਲ. "ਅੰਧ ਬਿਲਾ ਤੇ ਕਾਢਹੁ ਕਰਤੇ." (ਦੇਵ ਮਃ ੫) ੨. ਅ਼. [بِلا] ਵ੍ਯ- ਬਿਨਾ. ਬਗੈਰ. ਰਹਿਤ। ੩. ਦੇਖੋ, ਬਿੱਲਾ....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....