dhēvanāgarīदेवनागरी
ਸੰਸਕ੍ਰਿਤ ਅਕ੍ਸ਼੍ਰਾਂ ਦੀ ਲਿਖਤ, ਜਿਸ ਵਿੱਚ ਵਿਸ਼ੇਸ ਹਿੰਦੀ ਬੋਲੀ ਲਿਖੀ ਜਾਂਦੀ ਹੈ, ਜਿਵੇਂ ਫ਼ਾਰਸੀ ਅੱਖਰਾਂ ਵਿੱਚ ਉਰਦੂ ਭਾਸਾ ਲਿਖੀਦੀ ਹੈ. ਬਹੁਤ ਲੋਕ ਆਖਦੇ ਹਨ ਕਿ ਨਗਰ ਨਿਵਾਸੀ ਲੋਕਾਂ ਨੇ ਇਹ ਲਿਖਤ (ਲਿਪਿ) ਕੱਢੀ, ਤਦ ਨਾਗਰੀ ਨਾਉਂ ਹੋਇਆ. ਕਈ ਕਹਿਂਦੇ ਹਨ ਕਿ ਨਾਗਰ ਜਾਤਿ ਦੇ ਬ੍ਰਾਹਮ੍ਣਾਂ ਨੇ ਇਸ ਦਾ ਪ੍ਰਚਾਰ ਕੀਤਾ ਤਦ ਨਾਗਰੀ ਸਦ਼ਾਈ.
संसक्रित अक्श्रां दी लिखत, जिस विॱच विशेस हिंदी बोली लिखी जांदी है, जिवें फ़ारसी अॱखरां विॱच उरदू भासा लिखीदी है. बहुत लोक आखदे हन कि नगर निवासी लोकां ने इह लिखत (लिपि) कॱढी, तद नागरी नाउं होइआ. कई कहिंदे हन कि नागर जाति दे ब्राहम्णां ने इस दा प्रचार कीता तद नागरी सद़ाई.
ਵਿ- ਜਿਸ ਦਾ ਸੰਸਕਾਰ ਕੀਤਾ ਗਿਆ ਹੈ। ੨. ਸ਼ੁੱਧ ਕੀਤਾ। ੩. ਸੁਧਾਰਿਆ। ੪. ਵ੍ਯਾਕਰਣ ਦੀ ਰੀਤਿ ਅਨੁਸਾਰ ਸੁਧਾਰੀ ਹੋਈ ਬੋਲੀ। ੫. ਸੰਗ੍ਯਾ- ਦੇਵਭਾਸਾ. ਸੰਸਕ੍ਰਿਤ. (संस्कृत)...
ਸੰ. ਲਿਖਤ. ਸੰਗ੍ਯਾ- ਲਿਪਿ. ਦਸ੍ਤਖਤ. ਤਹਰੀਰ. ਲੇਖ. "ਪੂਰਬਿ ਲਿਖਤ ਲਿਖੇ ਗੁਰੂ ਪਾਇਆ." (ਸੋਹਿਲਾ)...
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਹਿੰਦ ਦਾ ਵਸਨੀਕ. ਭਾਰਤ ਦਾ ਨਿਵਾਸੀ। ੨. ਹਿੰਦੁਸਤਾਨ ਨਾਲ ਸੰਬੰਧਿਤ। ੩. ਦੇਵਨਾਗਰੀ ਵਰਣਮਾਲਾ। ੪. ਯੂ. ਪੀ. ਦੀ ਬੋਲੀ, ਜੋ ਸੰਸਕ੍ਰਿਤ ਨਾਲ ਬਹੁਤ ਸੰਬੰਧ ਰਖਦੀ ਹੈ। ੫. ਹਿੰਦੁਸਤਾਨ ਦੀ ਤਲਵਾਰ। ੬. ਸਿੰਧੀ ਦੇ ਥਾਂ ਫ਼ਾਰਸੀ ਲੇਖਕਾਂ ਨੇ ਹਿੰਦੀ ਸ਼ਬਦ ਵਰਤਿਆ ਹੈ....
ਬੋਲਾ ਦਾ ਇਸਤ੍ਰੀ ਲਿੰਗ. ਬਹਿਰੀ. ਜਿਸ ਨੂੰ ਕੰਨਾਂ ਤੋਂ ਸੁਣਾਈ ਨਹੀਂ ਦਿੰਦਾ. ਡੋਰੀ। ੨. ਸੰਗ੍ਯਾ- ਵਾਣੀ। ੩. ਭਾਸਾ। ੪. ਤਾਨਾ. ਤ਼ਨਜ. ਜਿਵੇਂ- ਉਸ ਨੇ ਬੋਲੀ ਮਾਰੀ....
ਫ਼ਾ. [فارسی] ਫ਼ਾਰਿਸੀ. ਸੰਗ੍ਯਾ- ਪਾਰਸ ਦੇਸ਼ ਦੀ ਭਾਸਾ. ਫ਼ਾਰਿਸੀ ਦੀਆਂ ਸੱਤ ਕਿਸਮਾਂ ਹਨ- ਫ਼ਾਰਿਸੀ. ਪਹਲਵੀ, ਦਰੀ, ਹਰਵੀ, ਜ਼ਾਬੁਲੀ, ਸਕਜ਼ੀ ਅਤੇ ਸਗਦੀ। ੨. ਫ਼ਾਰਿਸ ਦਾ ਵਸਨੀਕ। ੩. ਦੇਖੋ, ਪਾਰਸੀ....
ਤੁ [اُردوُ] ਸੰਗ੍ਯਾ- ਸੈਨਾ. ਫ਼ੌਜ। ੨. ਛਾਵਣੀ. ਫ਼ੌਜ ਦਾ ਨਿਵਾਸਅਸਥਾਨ. ਕੈਂਪ। ੩. ਫ਼ੌਜ ਦਾ ਬਾਜ਼ਾਰ। ੪. ਲਸ਼ਕਰੀ ਲੋਕਾਂ ਦੀ ਮਿਲੀ ਜੁਲੀ ਬੋਲੀ. ਇਸ ਦਾ ਅਰੰਭ ਖਿਲਜੀਆਂ ਦੇ ਰਾਜ ਵੇਲੇ ਸ਼ਾਹੀ ਫੌਜ ਦੇ ਬਜਾਰਾਂ ਵਿੱਚ ਹਿੰਦੂਆਂ ਅਤੇ ਮੁਸਲਮਾਨਾਂ ਦੀਆਂ ਬੋਲੀਆਂ ਦੇ ਮੇਲ ਜੋਲ ਤੋਂ ਹੋਇਆ, ਇਸ ਲਈ ਇਸ ਨੂੰ 'ਉਰਦੂ' ਜਾਂ ਲਸ਼ਕਰੀ ਬੋਲੀ ਆਖਣ ਲਗ ਪਏ. ਮੁਗਲਾਂ ਦੇ ਰਾਜ ਸਮੇਂ, ਖ਼ਾਸ ਕਰਕੇ ਸ਼ਾਹ ਜਹਾਨ ਦੇ ਵੇਲੇ ਆਕੇ ਇਹ ਬੋਲੀ ਆਮ ਪ੍ਰਚਲਿਤ ਹੋ ਗਈ. ਇਸ ਦਾ ਢਾਂਚਾ ਹਿੰਦੀ ਹੈ, ਪਰ ਇਸ ਵਿਚ ਅਰਬੀ ਤੁਰਕੀ ਅਤੇ ਫਾਰਸੀ ਸ਼ਬਦ ਭੀ ਪਾਏ ਜਾਂਦੇ ਹਨ, ਲਿਖਣ ਲਈ ਫਾਰਸੀ ਅੱਖਰ ਵਰਤੀਦੇ ਹਨ. ਭਾਵੇਂ ਇਹ ਸਾਰੇ ਉੱਤਰੀ ਹਿੰਦ ਵਿੱਚ ਸਮਝੀ ਜਾਂਦੀ ਹੈ, ਪਰ ਸੰਮਿਲਤ ਪ੍ਰਾਂਤ ਇਸ ਦਾ ਖਾਸ ਘਰ ਹੈ. ਭਾਵੇਂ ਮਿਲੀ ਜੁਲੀ ਕੋਈ ਬੋਲੀ ਹੋਵੇ, ਉਸ ਨੂੰ ਅਸੀਂ ਉਰਦੂ ਆਖ ਸਕਦੇ ਹਾਂ, ਪਰ ਫਾਰਸੀ ਸ਼ਬਦਾਂ ਨਾਲ ਮਿਲੀ ਭਾਰਤ ਦੀ ਬੋਲੀ ਖ਼ਾਸ ਕਰਕੇ ਉਰਦੂ ਪ੍ਰਸਿੱਧ ਹੈ. ਇਸ ਦੇ ਲਿਖਣ ਲਈ ਭੀ ਫਾਰਸੀ ਅੱਖਰ ਵਰਤੇ ਜਾਂਦੇ ਹਨ....
ਵਿ- ਸੰ. ਬਹੁਤਰ. ਬਹੁਤ ਜਾਦਾ. ਬਹੁਤ. ਸਹਿਤ. "ਬਹੁਤਾ ਕਹੀਐ ਬਹੁਤਾ ਹੋਇ." (ਜਪੁ) "ਸਾਧ ਬਹੁਤੇਰੇ ਡਿਠੇ." (ਸਵੈਯੇ ਮਃ ੩. ਕੇ) "ਬਹੁਤੁ ਸਿਆਣਪ ਲਾਗੈ ਧੂਰਿ." (ਆਸਾ ਮਃ ੧) ੨. ਬਾਣੀਏ ਤੋਲਣ ਵੇਲੇ ਤਿੰਨ ਕਹਿਣ ਦੀ ਥਾਂ "ਬਹੁਤੇ" ਸ਼ਬਦ ਦਾ ਬਰਤਾਉ ਕਰਦੇ ਹਨ....
ਸੰ. लोक्. ਧਾ- ਦੇਖਣਾ, ਬੋਲਣਾ, ਚਮਕਣਾ, ਪ੍ਰਕਾਸ਼ਿਤ ਹੋਣਾ। ੨. ਸੰਗ੍ਯਾ- ਭੁਵਨ. ਬ੍ਰਹਮਾਂਡ ਦਾ ਹਿੱਸਾ. ਤ਼ਬਕ. ਦੇਖੋ, ਸਾਤ ਆਕਾਸ ਅਤੇ ਸਾਤ ਪਾਤਾਲ। ੩. ਬ੍ਰਹਮਾਦਿ ਦੇਵਤਿਆਂ ਦੇ ਰਹਿਣ ਦੀਆਂ ਪੁਰੀਆਂ "ਇੰਦ੍ਰਲੋਕ ਸਿਵਲੋਕਹਿ ਜੈਬੋ." (ਧਨਾ ਕਬੀਰ) ੪. ਲੋਗ. ਜਨ. "ਲੋਕ ਅਵਗਣਾ ਕੀ ਬੰਨੈ ਗੰਠੜੀ." (ਮਃ ੧. ਵਾਰ ਮਾਰੂ ੧) ੫. ਖੁਲ੍ਹੀ ਥਾਂ। ੬. ਦਰਸ਼ਨ. ਦੀਦਾਰ। ੭. ਜਨ ਸਮੁਦਾਯ (ਗਰੋਹ) ਵਾਸਤੇ ਭੀ ਲੋਕ ਸ਼ਬਦ ਵਰਤੀਦਾ ਹੈ, ਜੈਸੇ- ਸਿੱਖ ਲੋਕ, ਹਿੰਦੂ ਲੋਕ, ਅੰਗ੍ਰੇਜ਼ ਲੋਕ ਆਦਿ....
ਸੰ. ਸੰਗ੍ਯਾ- ਨਗ (ਪਹਾੜ) ਜੇਹੇ ਹੋਣ ਘਰ ਜਿਸ ਵਿੱਚ. ਸ਼ਹਿਰ. ਪੁਰ. "ਨਗਰ ਮਹਿ ਆਪਿ ਬਾਹਰਿ ਫੁਨਿ ਆਪਨ." (ਬਿਲਾ ਮਃ ੫) ੨. ਭਾਵ- ਦੇਹ. ਸ਼ਰੀਰ. "ਕਾਮਿ ਕਰੋਧਿ ਨਗਰ ਬਹੁ ਭਰਿਆ." (ਸੋਹਿਲਾ) ੩. ਕੁੱਲੂ ਦੇ ਇਲਾਕੇ ਇੱਕ ਵਸੋਂ, ਜੋ ਕਿਸੇ ਵੇਲੇ ਕੁਲੂ ਦੀ ਰਾਜਧਾਨੀ ਸੀ। ੪. ਦੇਖੋ, ਕੋਟ ਕਾਂਗੜਾ। ੫. ਨਾਗਰ (ਚਤੁਰ) ਦੀ ਥਾਂ ਭੀ ਨਗਰ ਸ਼ਬਦ ਆਇਆ ਹੈ. "ਨਗਰਨ ਕੇ ਨਗਰਨ ਕਹਿ ਮੋਹੈਂ." (ਚਰਿਤ੍ਰ ੨੪੪) ਸ਼ਹਰ ਦੇ ਨਾਗਰਾਂ ਨੂੰ ਮੋਹ ਲੈਂਦੇ ਹਨ....
ਸੰ. ਸੰਗ੍ਯਾ- ਲਿਖਣ ਦੀ ਕ੍ਰਿਯਾ। ੨. ਤਹਰੀਰ. ਲੇਖ। ੩. ਦਸ੍ਤਖਤ. ਹਸ੍ਤਾਕ੍ਸ਼੍ਰ....
ਵਿ- ਕੰਠ (ਕਿਨਾਰੇ) ਨਾਲ ਸੰਬੰਧਿਤ। ੨. ਸੰਗ੍ਯਾ- ਕੰਠ ਪਹਿਰਨ ਦਾ ਇੱਕ ਇਸਤ੍ਰੀਆਂ ਦਾ ਭੂਸਣ। ੩. ਪਹਾੜ ਦੀ ਜੜ. ਦਾਮਨੇਕੋਹ। ੪. ਦਰਿਆ ਦੇ ਕਿਨਾਰੇ ਦੀ ਜ਼ਮੀਨ....
ਸੰ. ਵਿ- ਸ਼ਹਰ ਦੀ. ਨਗਰ ਨਾਲ ਹੈ ਜਿਸ ਦਾ ਸੰਬੰਧ। ੨. ਸੰਗ੍ਯਾ- ਚਤੁਰ ਇਸਤ੍ਰੀ. "ਚੰਚਲ ਮਨੋ ਨਾਗਰੀ ਨੈਨ." (ਗੁਪ੍ਰਸੂ) ੩. ਨਾਗਰ (ਸ਼ਹਰੀ) ਲੋਕਾਂ ਦੀ ਬੋਲੀ ਅਤੇ ਲਿਖਤ ਦੇਖੋ, ਦੇਵਨਾਗਰੀ....
ਸੰ. ਵਿ- ਨਗਰ ਦਾ. ਸ਼ਹਰੀ. "ਨਾਗਜਰਨਾ! ਮੇਰੀ ਜਾਤਿ ਬਿਖਿਆਤ ਚੰਮਾਰੰ." (ਮਲਾ ਰਵਿਦਾਸ) ੨. ਚਤੁਰ. ਸਭ੍ਯ. ਨਿਪੁਣ. "ਉਧਰੁ ਹਰਿ ਨਾਗਰ!" (ਸੂਹੀ ਅਃ ਮਃ ੫) ੩. ਸੰਗ੍ਯਾ- ਧਨ੍ਵੰਤਰਿ, ਜੋ ਮਹਾਨ ਚਤੁਰ ਹੈ. "ਕਲਪਤਰੁ ਸਿਖਰਿ ਸੁ ਨਾਗਰ ਨਦੀਚੇ ਨਾਥੰ." (ਧਨਾ ਤ੍ਰਿਲੋਚਨ) ੪. ਸੁੰਢ, ਸ਼ੁੰਠਿ। ੫. ਗੁਜਰਾਤੀ ਬ੍ਰਾਹਮਣਾਂ ਦੀ ਇੱਕ ਜਾਤਿ। ੬. ਨ- ਅਗ੍ਰ. ਵਿ- ਜੋ ਵਧੇ ਨਹੀਂ. "ਨਨ ਨਾਗਰੀ ਕੇ ਹ੍ਵੈ ਨਾਗਰ." (ਗੁਪ੍ਰਸੂ) ਸੁੰਦਰ ਇਸਤ੍ਰੀ ਦੇ ਨੇਤ੍ਰ ਵਧਕੇ ਨਹੀਂ ਹੋ ਸਕਦੇ, ਭਾਵ- ਘਟੀਆ ਹਨ। ੭. ਉੱਤਮ. ਸ਼੍ਰੇਸ੍ਠ ਬੋਧਕ ਭੀ ਨਾਗਰ ਸ਼ਬਦ ਆਇਆ ਹੈ. "ਟੂਟੀ ਨਾਗਰ ਲਜੁ." (ਸ. ਕਬੀਰ) ਉਮਰਰੂਪ ਉੱਤਮ ਰੱਸੀ ਟੁੱਟੀ....
ਸੰ. ਸੰਗ੍ਯਾ- ਜਨਮ. ਉਤਪੱਤਿ। ੨. ਸਮਾਜ ਵਿੱਚ ਇੱਕ ਤੋਂ ਦੂਜੇ ਨੂੰ ਵੱਖ ਕਰਨ ਵਾਲੀ ਵੰਡ. ਰੋਟੀ ਬੇਟੀ ਦੀ ਸਾਂਝ ਵਾਲੀ ਬਰਾਦਰੀਆਂ ਦੀ ਵੰਡ. ਇਸ ਦਾ ਮੂਲ ਨਸਲੀ ਭੇਦ, ਭੌਗੋਲਿਕ ਭੇਦ, ਇਤਿਹਾਸੀ ਵੈਰ, ਕਿਰਤ ਵਿਹਾਰ ਦੇ ਭੇਦ ਆਦਿ ਅਨੇਕ ਹਨ. ਜਾਤਿ ਦੀ ਵੰਡ ਕਿਸੇ ਨਾ ਕਿਸੇ ਸ਼ਕਲ ਵਿੱਚ ਸਾਰੇ ਦੇਸਾਂ ਅਤੇ ਧਰਮਾਂ ਵਿੱਚ ਵੇਖੀ ਜਾਂਦੀ ਹੈ, ਪਰ ਹਿੰਦੂਆਂ ਵਿੱਚ ਹੱਦੋਂ ਵਧਕੇ ਹੈ.#ਗੁਰੂ ਸਾਹਿਬਾਨ ਨੇ ਜਾਤਿ ਦੇ ਅਗ੍ਯਾਨ ਭਰੇ ਵਿਸ਼੍ਵਾਸਾਂ ਨੂੰ ਦੇਸ਼ ਲਈ ਹਾਨੀਕਾਰਕ ਜਾਣਕੇ ਇਸ ਦੇ ਵਿਰੁੱਧ ਆਵਾਜ਼ ਉਠਾਈ ਅਤੇ ਦੇਸ਼ ਦੇਸ਼ਾਂਤਰਾਂ ਵਿੱਚ ਵਿਚਰਕੇ ਆਪਣੀ ਪਵਿਤ੍ਰ ਬਾਣੀ ਦ੍ਵਾਰਾ ਨਿਸ਼ਚੇ ਕਰਾਇਆ ਕਿ ਸਾਰੀ ਮਨੁੱਖ ਜਾਤਿ ਉਸ ਇੱਕ ਪਿਤਾ ਦੀ ਸੰਤਾਨ ਹੈ. ਉੱਚ ਅਤੇ ਨੀਚ ਜਾਤਿ ਕੇਵਲ ਕਰਮਾਂ ਤੋਂ ਹੈ, ਯਥਾ- ਜਾਣਹੁ ਜੋਤਿ, ਨ ਪੂਛਹੁ ਜਾਤੀ, ਆਗੈ ਜਾਤਿ ਨ ਹੇ।#(ਆਸਾ ਮਃ ੧)#ਆਗੈ ਜਾਤਿ ਰੂਪੁ ਨ ਜਾਇ।ਤੇਹਾ ਹੋਵੈ ਜੇਹੇ ਕਰਮ ਕਮਾਇ.#(ਆਸਾ ਮਃ ੩)#ਭਗਤਿ ਰਤੇ ਸੇ ਊਤਮਾ, ਜਤਿ ਪਤਿ ਸਬਦੇ ਹੋਇ,#ਬਿਨੁ ਨਾਵੈ ਸਭ ਨੀਚ ਜਾਤਿ ਹੈ, ਬਿਸਟਾ ਕਾ ਕੀੜਾ ਹੋਇ.#(ਆਸਾ ਮਃ ੩)#ਜਾਤਿ ਕਾ ਗਰਬੁ ਨ ਕਰੀਅਹੁ ਕੋਈ,#ਬ੍ਰਹਮੁ ਬਿੰਦੇ ਸੋ ਬ੍ਰਹਮਣ ਹੋਈ.#ਜਾਤਿ ਕਾ ਗਰਬੁ ਨ ਕਰਿ ਮੂਰਖ ਗਵਾਰਾ,#ਇਸ ਗਰਬ ਤੇ ਚਲਹਿ ਬਹੁਤੁ ਵਿਕਾਰਾ.#ਚਾਰੇ ਬਰਨ ਆਖੈ ਸਭੁਕੋਈ,#ਬ੍ਰਹਮੁਬਿੰਦੁ ਤੇ ਸਭ ਓਪਤਿ ਹੋਈ.#ਮਾਟੀ ਏਕ ਸਗਲ ਸੰਸਾਰਾ,#ਬਹੁ ਬਿਧਿ ਭਾਂਡੇ ਘੜੇ ਕੁਮ੍ਹਾਰਾ.#ਪੰਚ ਤਤੁ ਮਿਲਿ ਦੇਹੀ ਕਾ ਆਕਾਰਾ,#ਘਟਿ ਵਧਿ ਕੋ ਕਰੈ ਬੀਚਾਰਾ.#ਕਹਤੁ ਨਾਨਕ ਇਹ ਜੀਉ ਕਰਮਬੰਧੁ ਹੋਈ,#ਬਿਨ ਸਤਿਗੁਰ ਭੇਟੇ ਮੁਕਤਿ ਨ ਹੋਈ.#(ਭੈਰ ਮਃ ੩)#ਜਾਤਿ ਜਨਮੁ ਨਹ ਪੂਛੀਐ, ਸਚੁਘਰੁ ਲੇਹੁ ਬਤਾਇ,#ਸਾ ਜਾਤਿ, ਸਾ ਪਤਿ ਹੈ, ਜੇਹੇ ਕਰਮ ਕਮਾਇ. (ਪ੍ਰਭਾ ਮਃ ੧)#ਗਰਭਵਾਸ ਮਹਿ ਕੁਲੁ ਨਹੀ ਜਾਤੀ,#ਬ੍ਰਹਮਬਿੰਦੁ ਤੇ ਸਭ ਉਤਪਾਤੀ.#ਕਹੁਰੇ ਪੰਡਿਤ, ਬਾਮਨ ਕਬਕੇ ਹੋਏ,#ਬਾਮਨ ਕਹਿ ਕਹਿ ਜਨਮੁ ਮਤ ਖੋਏ.#ਜੌ ਤੂੰ ਬ੍ਰਾਹਮਣ ਬ੍ਰਾਹਮਣੀ ਜਾਇਆ,#ਤਉ ਆਨ ਬਾਟ ਕਾਹੇ ਨਹੀ ਆਇਆ?#ਤੁਮ ਕਤ ਬ੍ਰਾਹਮਣ, ਹਮ ਕਤ ਸੂਦ?#ਹਮ ਕਤ ਲੋਹੂ ਤੁਮ ਕਤ ਦੂਧ?#ਕਹੁ ਕਬੀਰ ਜੋ ਬ੍ਰਹਮੁ ਬੀਚਾਰੈ,#ਸੋ ਬ੍ਰਹਮਣੁ ਕਹੀਅਤੁ ਹੈ ਹਮਾਰੈ. (ਗਉ ਕਬੀਰ)#ਕੋਊ ਭਯੋ ਮੁੰਡੀਆ ਸੰਨ੍ਯਾਸੀ ਕੋਊ ਯੋਗੀ ਭਯੋ,#ਭਯੋ ਬ੍ਰਹਮਚਾਰੀ ਕੋਊ ਯਤੀ ਅਨੁਮਾਨਬੋ,#ਹਿੰਦੂ ਔ ਤੁਰਕ ਕੋਊ ਰਾਫ਼ਜ਼ੀ ਇਮਾਮ ਸ਼ਾਫ਼ੀ,#ਮਾਨਸ ਕੀ ਜਾਤਿ ਸਭ ਏਕੈ ਪਹਿਚਾਨਬੋ.#ਦੇਹੁਰਾ ਮਸੀਤ ਸੋਈ, ਪੂਜਾ ਔ ਨਿਮਾਜ ਓਈ,#ਮਾਨਸ ਸਭੈ ਏਕ, ਪੈ ਅਨੇਕ ਕੋ ਪ੍ਰਭਾਵ ਹੈ.#ਦੇਵਤਾ ਅਦੇਵ ਜੱਛ ਗੰਧ੍ਰਬ ਤੁਰਕ ਹਿੰਦੂ,#ਨ੍ਯਾਰੇ ਨ੍ਯਾਰੇ ਦੇਸਨ ਕੇ ਭੇਸ ਕੋ ਸੁਭਾਵ ਹੈ.#ਏਕੈ ਨੈਨ, ਏਕੈ ਕਾਨ, ਏਕੈ ਦੇਹ, ਏਕੈ ਬਾਨ,#ਖ਼ਾਕ ਬਾਦ ਆਤਸ਼ ਔ ਆਬ ਕੋ ਰਲਾਵ ਹੈ.#ਅੱਲਹ ਅਭੇਖ ਸੋਈ, ਪੁਰਾਨ ਔ ਕੁਰਾਨ ਓਈ,#ਏਕਹੀ ਸਰੂਪ ਸਭੈ ਏਕ ਹੀ ਬਨਾਵ ਹੈ.#(ਅਕਾਲ)#ਸਾਧੁ ਕਰਮ ਜੋ ਪੁਰਖ ਕਮਾਵੈਂ,#ਨਾਮ ਦੇਵਤਾ ਜਗਤ ਕਹਾਵੈਂ.#ਕੁਕ੍ਰਿਤ ਕਰਮ ਜੇ ਜਗ ਮੈ ਕਰਹੀਂ,#ਨਾਮ ਅਸੁਰ ਤਿਨ ਕੋ ਜਗ ਧਰਹੀਂ. (ਵਿਚਿਤ੍ਰ)#ਘਿਉ ਭਾਂਡਾ ਨ ਵਿਚਾਰੀਐ,#ਭਗਤਾਂ ਜਾਤਿ ਸਨਾਤਿ ਨ ਕਾਈ.#(ਭਾਗੁ, ਵਾਰ ੨੫)#ਪ੍ਰਿਥੀਮੱਲ ਅਰੁ ਤੁਲਸਾ ਦੋਇ,#ਹੁਤੇ ਜਾਤਿ ਕੇ ਭੱਲੇ ਸੋਇ,#ਸੁਨ ਦਰਸ਼ਨ ਕੋ ਤਬ ਚਲ ਆਏ,#ਨਮੋ ਕਰੀ ਬੈਠੇ ਢਿਗ ਥਾਏ.#ਉਰ ਹੰਕਾਰੀ ਗਿਰਾ ਉਚਾਰੀ:-#"ਏਕੋ ਜਾਤ ਹਮਾਰ ਤੁਮਾਰੀ."ਸ਼੍ਰੀਗੁਰੁ ਅਮਰ ਭਨ੍ਯੋ ਸੁਨ ਸੋਇ:-#"ਜਾਤਿ ਪਾਤਿ ਗੁਰੁ ਕੀ ਨਹਿਂ ਕੋਇ.#ਉਪਜਹਿਂ ਜੇ ਸ਼ਰੀਰ ਜਗ ਮਾਹੀਂ,#ਇਨ ਕੀ ਜਾਤਿ ਸਾਚ ਸੋ ਨਾਹੀਂ,#ਬਿਨਸਜਾਤ ਇਹ ਜਰਜਰਿ ਹੋਇ,#ਆਗੇ ਜਾਤਿ ਜਾਤ ਨਹਿ ਕੋਇ.#'ਆਗੈ ਜਾਤਿ ਨ ਜੋਰੁ ਹੈ, ਅਗੈ ਜੀਉ ਨਵੇ,#ਜਿਨ ਕੀ ਲੇਖੈ ਪਤਿ ਪਵੈ, ਚੰਗੇ ਸੇਈ ਕੇਇ. '#ਇਮ ਸ਼੍ਰੀ ਨਾਨਕ ਬਾਕ ਉਚਾਰਾ,#ਆਗੇ ਜਾਤਿ ਨ ਜੋਰ ਸਿਧਾਰਾ,#ਉਪਜੈ ਤੁਨ ਇਤਹੀ ਬਿਨਸੰਤੇ,#ਆਗੇ ਸੰਗ ਨ ਕਿਸੇ ਚਲੰਤੇ.#ਸਿਮਰ੍ਯੋ ਜਿਨ ਸਤਿਨਾਮੁ ਸਦੀਵਾ,#ਸਿੱਖਨ ਸੇਵ ਕਰੀ ਮਨ ਨੀਵਾਂ,#ਤਿਨ ਕੀ ਪਤ ਲੇਖੇ ਪਰਜਾਇ,#ਜਾਤਿ ਕੁਜਾਤਿ ਨ ਪਰਖਹਿ ਕਾਇ." (ਗੁਪ੍ਰਸੂ)#੩. ਕੁਲ. ਵੰਸ਼. "ਫਾਂਧੀ ਲਗੀ ਜਾਤਿ ਫਹਾਇਨਿ." (ਵਾਰ ਮਲਾ ਮਃ ੧) ੪. ਗੋਤ੍ਰ. ਗੋਤ। ੫. ਚਮੇਲੀ। ੬. ਜਾਯਫਲ। ੭. ਸ੍ਰਿਸ੍ਟਿ. ਮਖ਼ਲੂਕ਼ਾਤ. "ਜੋਤਿ ਕੀ ਜਾਤਿ, ਜਾਤਿ ਕੀ ਜੋਤੀ." (ਗਉ ਕਬੀਰ) ਪ੍ਰਕਾਸ਼ਰੂਪ ਕਰਤਾਰ ਦੀ ਸ੍ਰਿਸ੍ਟਿ ਦੀ ਜੋ ਰੋਸ਼ਨ ਬੁੱਧਿ ਹੈ. "ਜਾਤਿ ਮਹਿ ਜੋਤਿ, ਜੋਤਿ ਮਹਿ ਜਾਤਾ." (ਵਾਰ ਆਸਾ) ਸਿਰ੍ਸ੍ਟਿ ਵਿੱਚ ਸ੍ਰਸ੍ਟਾ ਵਿੱਚ ਸ੍ਰਿਸ੍ਟੀ ਹੈ, ਸ੍ਰਿਸ੍ਟਿ। ੮. ਦੇਖੋ, ਸ੍ਵਭਾਵੋਕ੍ਤਿ....
ਸੰਗ੍ਯਾ- ਕਿਸੇ ਕਾਰਜ ਦੇ ਚਲਾਉਣ ਅਤੇ ਫੈਲਾਉਣ ਦੀ ਕ੍ਰਿਯਾ। ੨. ਚਲਨ. ਰਿਵਾਜ। ੩. ਪ੍ਰਸਿੱਧਿ. ਸ਼ੁਹਰਤ....
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...