dhēvīदेवी
ਸੰਗ੍ਯਾ- ਦੇਵਤਾ ਦੀ ਇਸਤ੍ਰੀ. ਦੇਖੋ, ਦੇਵਪਤਨੀ। ੨. ਦੁਰਗਾ. "ਕੋਟਿ ਦੇਵੀ ਜਾਕਉ ਸੇਵਹਿ." (ਆਸਾ ਛੰਤ ਮਃ ੫) ੩. ਸਦਾਚਾਰ ਵਾਲੀ ਇਸਤ੍ਰੀ. ਪਤਿਵ੍ਰਤਾ ਇਸਤ੍ਰੀ। ੪. ਵਿ- ਦੇਣਵਾਲੀ. "ਮਤੀ ਦੇਵੀ ਦੇਵਰ ਜੇਸਟ." (ਆਸਾ ਮਃ ੫) ੫. ਦੇਵੀਂ. ਦੇਵਤਿਆਂ. ਨੇ "ਅਠਸਠਿ ਤੀਰਥ ਦੇਵੀ ਥਾਪੇ." (ਵਾਰ ਮਾਝ ਮਃ ੧) ੬. ਸੰਗ੍ਯਾ- ਇੱਕ ਛੰਦ. ਦੇਖੋ, ਤ੍ਰਿਗਤਾ ਦਾ ਰੂਪ ੨.
संग्या- देवता दी इसत्री. देखो, देवपतनी। २. दुरगा. "कोटि देवी जाकउ सेवहि." (आसा छंत मः ५) ३. सदाचार वाली इसत्री. पतिव्रता इसत्री। ४. वि- देणवाली. "मती देवी देवर जेसट." (आसा मः ५) ५. देवीं. देवतिआं. ने "अठसठि तीरथ देवी थापे." (वार माझ मः १) ६. संग्या- इॱक छंद. देखो, त्रिगता दा रूप २.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦ੍ਯੋਤਮਾਨ੍ (ਦੀਪ੍ਤਿਮਾਨ੍) ਵ੍ਯਕ੍ਤਿ. द्योतना देवः । ੨. ਸ੍ਵਰਗਨਿਵਾਸੀ ਅਮਰ. ਸੁਰ. ਦੇਖੋ, ਤੇਸੀਸ ਕੋਟਿ ਅਤੇ ਵੈਦਿਕ ਦੇਵਤੇ। ੩. ਉੱਤਮ ਪੁਰੁਸ. "ਸਾਧੁਕਰਮ ਜੋ ਪੁਰਖ ਕਮਾਵੈ। ਨਾਮ ਦੇਵਤਾ ਜਗਤ ਕਹਾਵੈ." (ਵਿਚਿਤ੍ਰ) "ਮਾਣਸ ਤੇ ਦੇਵਤੇ ਭਏ ਧਿਆਇਆ ਨਾਮ ਹਰੇ." (ਵਾਰ ਸ਼੍ਰੀ ਮਃ ੩) ੪. ਪਵਿਤ੍ਰ ਪਦਾਰਥ. "ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ." (ਵਾਰ ਆਸਾ) ੫. ਕਾਤ੍ਯਾਯਨ ਰ਼ਿਸਿ ਨੇ ਲਿਖਿਆ ਹੈ ਕਿ ਵੇਦਮੰਤ੍ਰਾਂ ਕਰਕੋ ਜੋ ਪ੍ਰਤਿਪਾਦ੍ਯ (ਦੱਸਣ ਯੋਗ੍ਯ) ਵਸ੍ਤੁ ਹੈ, ਉਹੀ ਦੇਵਤਾ ਹੈ....
ਸੰਗ੍ਯਾ- ਕਪੜਾ ਤਹਿ ਕਰਨ ਦਾ ਇੱਕ ਔਜ਼ਾਰ, ਜਿਸ ਨੂੰ ਦਰਜ਼ੀ ਅਤੇ ਧੋਬੀ ਵਰਤਦੇ ਹਨ। ੨. ਸੰ. ਸਤ੍ਰੀ. ਨਾਰੀ। ੩. ਧਰਮਪਤਨੀ. ਵਹੁਟੀ. "ਇਸਤ੍ਰੀ ਤਜ ਕਰਿ ਕਾਮ ਵਿਆਪਿਆ." (ਮਾਰੂ ਅਃ ਮਃ ੧) ਦੇਖੋ, ਨਾਰੀ....
ਦੇਵਤਾ ਦੀ ਪਤਨੀ (ਇਸਤ੍ਰੀ). ਪੁਰਾਣਾਂ ਵਿੱਚ ਦੇਵਤਿਆਂ ਦੀਆਂ ਜੋ ਇਸਤ੍ਰੀਆਂ ਲਿਖੀਆਂ ਹਨ ਉਹ ਬਹੁਤ ਪ੍ਰਸਿੱਧ ਹਨ, ਜੈਸੇ- ਸ਼ਿਵ ਦੀ ਪਾਰਵਤੀ, ਵਿਸਨੁ ਦੀ ਲਕ੍ਸ਼੍ਮੀ, ਇੰਦ੍ਰ ਦੀ ਸ਼ਚੀ ਆਦਿ. ਪਰ "ਵੈਤਨਾਸੂਤ੍ਰ" ਵਿੱਚ ਇਹ ਲਿਖੀਆਂ ਹਨ:-#ਅਗਨਿ ਦੀ ਪ੍ਰਿਥਿਵੀ, ਵਾਤ ਦੀ ਵਾਚ, ਇੰਦ੍ਰ ਦੀ ਸੇਨਾ, ਬ੍ਰਿਹਸਪਤਿ ਦੀ ਧੇਨਾ, ਪੂਸਨ ਦੀ ਪਥ੍ਯਾ, ਵਸੁ ਦੀ ਗਾਯਤ੍ਰੀ. ਰੁਦ੍ਰ ਦੀ ਤਿਸ੍ਟੁਭ, ਆਦਿਤ੍ਯ ਦੀ ਜਗਤੀ, ਮਿਤ੍ਰ ਦੀ ਅਨੁਸਟੁਭ, ਵਰੁਣ ਦੀ ਵਿਰਾਜ, ਵਿਸਨੁ ਦੀ ਪੰਕ੍ਤਿ. ਸੋਮ ਦੀ ਦਿੱਕ੍ਸ਼ਾ....
ਦੁਰ੍ਗ ਦੈਤ ਦੇ ਮਾਰਨ ਵਾਲੀ ਦੇਵੀ (ਦੁਰ੍ਗਾ). ਦੇਖੋ, ਦੁਰਗ ੩. "ਦੁਰਗਾ ਸਭ ਸੰਘਾਰੇ ਰਾਖਸ ਖੜਗ ਲੈ." (ਚੰਡੀ ੩) "ਦੁਰਗਾ ਕੋਟਿ ਜਾਕੈ ਮਰਦਨ ਕਰੈ." (ਭੈਰ ਅਃ ਕਬੀਰ) ੨. ਦੁਰਗ ਅਥਵਾ ਦੁਰਗਮ ਦੈਤ ਲਈ ਭੀ ਦੁਰਗਾ ਸ਼ਬਦ ਆਇਆ ਹੈ. "ਇਤਿ ਮਹਿਖਾਸੁਰ ਦੈਤ ਮਾਰੇ ਦੁਰਗਾ ਆਇਆ। ਚੌਦਹਿ ਲੋਕਹਿ ਰਾਣੀ ਸਿੰਘ ਨਚਾਇਆ ॥" (ਚੰਡੀ ੩) ੩. ਸ਼੍ਰੀ ਗੁਰੂ ਅਮਰਦਾਸ ਜੀ ਦਾ ਇੱਕ ਸਿੱਖ। ੪. ਭੰਭੀ ਜਾਤਿ ਦਾ ਬ੍ਰਾਹਮਣ, ਜੋ ਮਿਹੜੇ ਪਿੰਡ ਦਾ ਵਸਨੀਕ ਸੀ. ਜਿਸ ਨੇ ਆਪਣੇ ਯਕ਼ੀਨ ਅਨੁਸਾਰ ਸ਼੍ਰੀ ਗੁਰੂ ਅਮਰਦਾਸ ਜੀ ਦੇ ਚਰਨ ਦੀ ਪਦਮਰੇਖਾ ਦੇਖਕੇ ਆਖਿਆ ਸੀ ਕਿ ਆਪ ਚਕ੍ਰਵਰਤੀ ਸ਼ਹਨਸ਼ਾਹ ਬਣੋਗੇ, ਇਹ ਸਤਿਗੁਰੂ ਦਾ ਸਿੱਖ ਹੋਕੇ ਪਰਮਪਦ ਦਾ ਅਧਿਕਾਰੀ ਬਣਿਆ। ੫. ਸ਼੍ਰੀ ਗੁਰੂ ਅਰਜਨ ਸਾਹਿਬ ਦਾ ਇੱਕ ਪ੍ਰੇਮੀ ਸਿੱਖ....
ਸੰ. ਸੰਗ੍ਯਾ- ਕਰੋੜ. ਸੌ ਲੱਖ. "ਕਈ ਕੋਟਿ ਪ੍ਰਭ ਕਉ ਖੋਜੰਤੇ." (ਸੁਖਮਨੀ) ਦੇਖੋ, ਸੰਖ੍ਯਾ। ੨. ਵਾਦ ਵਿਵਾਦ ਦਾ ਪੂਰਬਪੱਖ. "ਕਥੀ ਕੋਟੀ ਕੋਟਿ ਕੋਟਿ." (ਜਪੁ) ਕੋਟਿ (ਕ੍ਰੋੜਾਂ) ਹੀ ਕੋਟਿ (ਦਲੀਲਾਂ) ਨਾਲ ਕ੍ਰੋੜਹਾ ਵਕਤਿਆਂ ਨੇ ਆਖੀ ਹੈ. ਦੇਖੋ, ਕਥਿ। ੩. ਕਮਾਣ ਦਾ ਗੋਸ਼ਾ. ਦੇਖੋ, ਕੋਟੀ। ੪. ਸ਼ਸਤ੍ਰ ਦੀ ਤਿੱਖੀ ਧਾਰ....
ਸੰਗ੍ਯਾ- ਦੇਵਤਾ ਦੀ ਇਸਤ੍ਰੀ. ਦੇਖੋ, ਦੇਵਪਤਨੀ। ੨. ਦੁਰਗਾ. "ਕੋਟਿ ਦੇਵੀ ਜਾਕਉ ਸੇਵਹਿ." (ਆਸਾ ਛੰਤ ਮਃ ੫) ੩. ਸਦਾਚਾਰ ਵਾਲੀ ਇਸਤ੍ਰੀ. ਪਤਿਵ੍ਰਤਾ ਇਸਤ੍ਰੀ। ੪. ਵਿ- ਦੇਣਵਾਲੀ. "ਮਤੀ ਦੇਵੀ ਦੇਵਰ ਜੇਸਟ." (ਆਸਾ ਮਃ ੫) ੫. ਦੇਵੀਂ. ਦੇਵਤਿਆਂ. ਨੇ "ਅਠਸਠਿ ਤੀਰਥ ਦੇਵੀ ਥਾਪੇ." (ਵਾਰ ਮਾਝ ਮਃ ੧) ੬. ਸੰਗ੍ਯਾ- ਇੱਕ ਛੰਦ. ਦੇਖੋ, ਤ੍ਰਿਗਤਾ ਦਾ ਰੂਪ ੨....
ਦੇਖੋ, ਜਾ ਅਤੇ ਕਉ. ਸ਼ਰਵ- ਜਿਸ ਨੂੰ, ਜਿਸ ਦਾ, ਜਿਸ ਦੀ, ਜਿਸ ਦੇ. ਜਾਕਉ ਅਪਨੀ ਕਰੈ ਬਖਸੀਸ." (ਸੁਖਮਨੀ) "ਜਾਕਾ ਕੀਆ ਸਭੁਕਿਛੁ ਹੋਇ." (ਭੈਰ ਮਃ ੫)...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਸੰਗ੍ਯਾ- ਛਾਤ. ਛਾਯਾ. ਸਕ਼ਫ਼ ਇਸ ਦਾ ਮੂਲ ਛਾਦਿਤ ਹੈ। ੨. ਛਤ੍ਰ. ਆਤਪਤ੍ਰ। ੩. ਦੇਖੋ, ਛੱਤ ਬਨੂੜ....
ਸੰਗ੍ਯਾ- ਉੱਤਮ ਕ੍ਰਿਯਾ. ਨੇਕ ਚਲਨ. ਭਲਾ ਬਿਉਹਾਰ....
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....
ਵਿ- ਪਤਿ (ਭਰਤਾ) ਵਿੱਚ ਪੂਰੀ ਸ਼੍ਰੱਧਾ ਰੱਖਣ ਵਾਲੀ ਇਸਤ੍ਰੀ. ਉਹ ਪਤਨੀ. ਜਿਸ ਨੇ ਇਹ ਵ੍ਰਤ (ਨਿਯਮ) ਧਾਰਨ ਕੀਤਾ ਹੈ ਕਿ ਬਿਨਾ ਖਸਮ ਤੋਂ ਹੋਰ ਨਾਲ ਪ੍ਰੇਮ ਨਹੀਂ ਕਰਨਾ....
ਸੰ. ਮਤਿ ਅ਼ਕ਼ਲ. "ਸੁਆਮੀ ਪੰਡਿਤਾ! ਤੁਮ ਦੇਹੁ ਮਤੀ." (ਬਸੰ ਮਃ ੧) ੨. ਮੱਤਤਾ ਕਰਕੇ. ਨਸ਼ੇ ਦੀ ਮਸਤੀ ਵਿੱਚ. "ਅਮਲ ਗਲੋਲਾ ਕੂੜ ਕਾ ××× ਮਤੀ ਮਰਣੁ ਵਿਸਾਰਿਆ." (ਸ੍ਰੀ ਮਃ ੧)...
ਸੰਗ੍ਯਾ- ਪਤਿ ਦਾ ਛੋਟਾ ਭਾਈ. "ਮਤੀ ਦੇਵੀ ਦੇਵਰ ਜੇਸਟ." (ਆਸਾ ਮਃ ੫)...
ਸੰ. ਜ੍ਯੇਸ੍ਠ. ਵਿ- ਵਡਾ. ਬਜ਼ੁਰਗ। ੨. ਕਰਤਾਰ. ਵਾਹਗੁਰੂ। ੩. ਪਤਿ ਦਾ ਵਡਾ ਭਾਈ. ਜੇਠ. "ਮਤੀ ਦੇਵੀ ਦੇਵਰ ਜੇਸਟ." (ਆਸਾ ਮਃ ੫) ੪. ਜ੍ਯੈਸ੍ਠ. ਜੇਸ੍ਠਾ ਨਛਤ੍ਰ ਵਾਲੀ ਪੂਰਨਮਾਸੀ ਦਾ ਮਹੀਨਾ ਜੇਠ....
੬੮। ੨. ਗੁਰੁਬਾਣੀ ਵਿੱਚ ਅਠਸਠਿ ਗਿਣਤੀ ਹਿੰਦੂਆਂ ਦੇ ਅਠਾਹਠ ਤੀਰਥਾਂ ਦਾ ਬੋਧ ਕਰਾਉਂਦੀ ਹੈ. "ਸੁਣਿਐ ਅਠਸਠਿ ਕਾ ਇਸਨਾਨੁ." (ਜਪੁ) ਗੁਰੂ ਸਾਹਿਬ ਦਾ ਅਠਸਠ ਤੋਂ ਭਾਵ ਸਰਵ ਤੀਰਥ ਹੈ.#ਹਿੰਦੂਮਤ ਦੇ ਗ੍ਰੰਥਾਂ ਵਿੱਚ ਮਤਭੇਦ ਕਰਕੇ ਤੀਰਥਾਂ ਦੀ ਗਿਣਤੀ ਵਿੱਚ ਬਹੁਤ ਫਰਕ ਹੈ. ਅਨੇਕ ਗ੍ਰੰਥਾਂ ਵਿੱਚ ਗਿਣਤੀ ਬਹੁਤ ਵਧਕੇ ਹੈ. ਮਤਸ੍ਯ ਪੁਰਾਣ ਦੇ ਸ਼੍ਰਾੱਧ ਕਲਪ ਦੇ ੨੨ਵੇਂ ਅਧਯਾਯ ਵਿੱਚ ੨੨੨ ਤੀਰਥ ਦੱਸੇ ਹਨ. ਭਵਿਸ਼੍ਯ ਪੁਰਾਣ ਦੇ ਨਾਗਰ ਖੰਡ ਦੇ ਅਧ੍ਯਾਯ ੧੦੨ ਵਿੱਚ ਹੋਰ ਗਿਣਤੀ ਹੈ.#ਕਪਿਲ ਤੰਤ੍ਰ ਵਿੱਚ ਅਠਾਸਠ ਤੀਰਥ ਇਹ ਲਿਖੇ ਹਨ- ਓਅੰਕਾਰ, ਅਯੋਧ੍ਯਾ, ਅਵੰਤਿਕਾ, ਏਰਾਵਤੀ, ਸ਼ਤਦ੍ਰੁ, ਸਰਸ੍ਵਤੀ, ਸਰਯੂ, ਸਿੰਧੁ, ਸ਼ਿਪ੍ਰਾ, ਸ਼ੋਣ, ਸ਼੍ਰੀਸ਼ੈਲ, ਸ਼੍ਰੀ ਰੰਗ, ਹਰਿਦ੍ਵਾਰ, ਕਪਾਲਮੋਚਨ, ਕਪਿਲੋਦਕ, ਕਾਸ਼ੀ, ਕਾਂਚੀ, ਕਾਲੰਜਰ, ਕਾਵੇਰੀ, ਕੁਰੁਕ੍ਸ਼ੇਤ੍ਰ, ਕੇਦਾਰਨਾਥ ਕੌਸ਼ਿਕੀ, ਗਯਾ, ਗੋਕਰਣ, ਗੋਦਾਵਰੀ, ਗੋਮਤੀ, ਗੋਵਰਧਨ, ਗੰਗਾ ਸਾਗਰ, ਗੰਡਕਾ, ਘਰਘਰਾ, ਚਰਮਨ੍ਵਤੀ, ਚਿਤ੍ਰਕੂਟ, ਚੰਦ੍ਰਭਾਗਾ, ਜਗੰਨਾਥ, ਜ੍ਵਾਲਾਮੁਖੀ, ਤਪਤੀ, ਤਾਮ੍ਰਪਰਣੀ, ਤੁੰਗਭਦ੍ਰਾ, ਦਸ਼ਾਮ੍ਵਮੇਧ, ਦ੍ਰਿਸ਼ਦਵਤੀ, ਦ੍ਵਾਰਿਕਾ, ਧਾਰਾ, ਨਰਮਦਾ, ਨਾਗਤੀਰਥ, ਨੈਮਿਸ, ਪੁਸਕਰ, ਪ੍ਰਯਾਗ ਤ੍ਰਿਵੇਣੀ ਸੰਗਮ, ਪ੍ਰਿਥੂਦਕ, ਬਦਰੀ ਨਾਰਾਇਣ, ਭਦ੍ਰੇਸ਼੍ਵਰ, ਭੀਮੇਸ਼੍ਵਹ, ਭ੍ਰਿਗੁਤੁੰਗ, ਮਹਾਂਕਾਲ, ਮਾਹਬੋਧਿ, ਮਥੁਰਾ ਮਾਨਸਰੋਵਰ, ਮਾਯਾਪੁਰੀ, ਮੰਦਾਕਿਨੀ, ਯਮੁਨਾ, ਰਾਮੇਸ਼੍ਵਰ, ਵਿਤਸਤਾ, ਵਿੰਧ੍ਯ, ਵਿਪਾਸ਼, ਵਿਮੇਲਸ਼੍ਵਰ, ਵੇਣਾ, ਵੇਤ੍ਰਵਤੀ, ਵੈਸਨਵੀ ਅਤੇ ਵੈਦ੍ਯਨਾਥ....
ਸੰ. ਤੀਰ੍ਥ. ਸੰਗ੍ਯਾ- ਜਿਸ ਦ੍ਵਾਰਾ ਪਾਪ ਤੋਂ ਬਚ ਜਾਈਏ. ਪਵਿਤ੍ਰ ਅਸਥਾਨ. ਜਿੱਥੇ ਧਰਮਭਾਵ ਨਾਲ ਲੋਕ ਪਾਪ ਦੂਰ ਕਰਨ ਲਈ ਜਾਣ. ਸੰਸਾਰ ਦੇ ਸਾਰੇ ਮਤਾਂ ਨੇ ਆਪਣੇ ਆਪਣੇ ਨਿਸ਼ਚੇ ਅਨੁਸਾਰ ਅਨੇਕ ਪਵਿਤ੍ਰ ਥਾਂ ਤੀਰਥ ਮੰਨ ਰੱਖੇ ਹਨ, ਕਿਤਨਿਆਂ ਨੇ ਦਰਸ਼ਨ ਅਤੇ ਸਪਰਸ਼ ਮਾਤ੍ਰ ਤੋਂ ਹੀ ਤੀਰਥਾਂ ਨੂੰ ਮੁਕਤਿ ਦਾ ਸਾਧਨ ਨਿਸ਼ਚੇ ਕੀਤਾ ਹੈ. ਗੁਰਮਤ ਅਨੁਸਾਰ ਧਰਮ ਦੀ ਸਿਖ੍ਯਾ ਅਤੇ ਇਤਿਹਾਸ ਦੀ ਘਟਨਾ ਤੋਂ ਕੋਈ ਲਾਭ ਲੈਣ ਲਈ ਤੀਰਥਾਂ ਤੇ ਜਾਣਾ ਉੱਤਮ ਹੈ, ਪਰ ਤੀਰਥਾਂ ਦਾ ਮੁਕਤਿ ਨਾਲ ਸਾਕ੍ਸ਼ਾਤ ਸੰਬੰਧ ਨਹੀਂ ਹੈ.#ਗੁਰੂ ਸਾਹਿਬ ਨੇ ਯਥਾਰਥ ਤੀਰਥ ਜੋ ਸੰਸਾਰ ਨੂੰ ਦੱਸਿਆ ਹੈ, ਉਹ ਇਹ ਹੈ:-#"ਤੀਰਥਿ ਨਾਵਣ ਜਾਉ, ਤੀਰਥੁ ਨਾਮੁ ਹੈ। ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ." (ਧਨਾ ਮਃ ੧. ਛੰਤ) "ਤੀਰਥ ਧਰਮ ਵੀਚਾਰ ਨਾਵਣ ਪੁਰਬਾਣਿਆ." (ਵਾਰ ਮਲਾ ਮਃ ੧)#ਲੋਕਾਂ ਦੇ ਮੰਨੇ ਹੋਏ ਤੀਰਥਾਂ ਬਾਬਤ ਸਤਿਗੁਰੂ ਫਰਮਾਉਂਦੇ ਹਨ:-#"ਤੀਰਥ ਨ੍ਹਾਤਾ ਕਿਆ ਕਰੇ ਮਨ ਮਹਿ ਮੈਲ ਗੁਮਾਨ." (ਸ੍ਰੀ ਅਃ ਮਃ ੧)"ਅਨੇਕ ਤੀਰਥ ਜੇ ਜਤਨ ਕਰੈ, ਤਾਂ ਅੰਤਰ ਕੀ ਹਉਮੈ ਕਦੇ ਨ ਜਾਇ." (ਗੂਜ ਮਃ ੩)#"ਤੀਰਥਿ ਨਾਇ ਨ ਉਤਰਸਿ ਮੈਲ। ਕਰਮ ਧਰਮ ਸਭ ਹਉਮੈ ਫੈਲ." (ਰਾਮ ਮਃ ੫)#੨. ਧਰਮ ਦੱਸਣ ਵਾਲਾ ਸ਼ਾਸਤ੍ਰ। ੩. ਉਪਾਯ. ਯਤਨ। ੪. ਯੋਨਿ. ਭਗ। ੫. ਗੁਰੂ। ੬. ਅਗਨਿ। ੭. ਕਰਤਾਰ। ੮. ਸੰਨ੍ਯਾਸੀਆਂ ਦੀ ਇੱਕ ਖ਼ਾਸ ਜਮਾਤ, ਜਿਸ ਦੇ ਨਾਮ ਦੇ ਪਿੱਛੇ ਤੀਰਥ ਸ਼ਬਦ ਲਾਇਆ ਜਾਂਦਾ ਹੈ. "ਤੀਰਥਨ ਬੀਚ ਜੇ ਸਿੱਖ ਕੀਨ। ਤੀਰਥ ਸੁ ਨਾਮ ਤਿਨ ਕੇ ਪ੍ਰਬੀਨ." (ਦੱਤਾਵ) ਦੇਖੋ, ਦਸ ਨਾਮ ਸੰਨ੍ਯਾਸੀ। ੯. ਅਤਿਥਿ. ਅਭ੍ਯਾਗਤ। ੧੦. ਮਾਤਾ ਪਿਤਾ। ੧੧. ਰਾਜ ਦਾ ਅੰਗ. ਨੀਤਿਸ਼ਾਸਤ੍ਰ ਵਿੱਚ ਅਠਾਰਾਂ ਤੀਰਥ ਲਿਖੇ ਹਨ-#ਮੰਤ੍ਰੀ, ਪੁਰੋਹਿਤ, ਯੁਵਰਾਜ (ਟਿੱਕਾ), ਰਾਜਾ, ਡਿਹੁਡੀ ਵਾਲਾ, ਜ਼ਨਾਨਖ਼ਾਨੇ ਦਾ ਅਫ਼ਸਰ, ਜੇਲ ਦਾ ਦਾਰੋਗ਼ਾ, ਧਨ ਇਕੱਠਾ ਕਰਨ ਵਾਲਾ (ਦੀਵਾਨ), ਕ਼ਾਨੂਨੀ ਸਲਾਹ਼ਕਾਰ, ਕੋਤਵਾਲ, ਇ਼ਮਾਰਤਾਂ ਦਾ ਅਫ਼ਸਰ, ਸਭਾਪਤੀ, ਅ਼ਦਾਲਤੀ, ਜੰਗੀ ਕਿਲੇ ਦਾ ਅਫ਼ਸਰ, ਜੰਗਲ ਦਾ ਅਫ਼ਸਰ, ਸਰਹ਼ੱਦੀ ਅਫ਼ਸਰ, ਸੈਨਾਪਤਿ ਅਤੇ ਦੂਤ (ਵਕੀਲ). ੧੨. ਬੇਰੀ ਗੋਤ ਦਾ ਗੁਰੂ ਅਰਜਨਦੇਵ ਦਾ ਇੱਕ ਪ੍ਰੇਮੀ ਸਿੱਖ। ੧੩. ਉੱਪਲ ਗੋਤ ਦਾ ਗੁਰੂ ਹਰਿਗੋਬਿੰਦ ਸਾਹਿਬ ਦਾ ਇੱਕ ਗ੍ਯਾਨੀ ਅਤੇ ਯੋਧਾ ਸਿੱਖ....
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰ. ਮਧ੍ਯ. ਵਿੱਚ. ਭੀਤਰ. "ਮਾਝ ਬਨਾਰਸਿ ਗਾਊ ਰੇ." (ਗਉ ਕਬੀਰ) ੨. ਇੱਕ ਰਾਗ, ਜੋ ਸੰਪੂਰਣ ਜਾਤਿ ਦਾ ਹੈ ਇਸ ਵਿੱਚ ਰਿਸਕ ਮੱਧਮ ਪੰਚਮ ਅਤੇ ਧੈਵਤ ਸ਼ੁਧ, ਗਾਂਧਾਰ ਅਤੇ ਨਿਸਾਦ ਦੋਵੇ, ਸ਼ੁੱਧ ਅਤੇ ਕੋਮਲ ਲਗਦੇ ਹਨ. ਗ੍ਰਹਸੁਰ ਅਤੇ ਵਾਦੀ ਸੜਜ, ਸੰਵਾਦੀ ਰਿਸ਼ਟ ਅਤੇ ਅਨੁਵਾਦੀ ਗਾਂਧਾਰ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਝ ਦਾ ਨੰਬਰ ਦੂਜਾ ਹੈ.#ਬਾਣੀਬਿਉਰੇ ਵਿੱਚ "ਬੁਧਪ੍ਰਕਾਸ਼ ਦਰਪਨ" ਦਾ ਹਵਾਲਾ ਦੇਕੇ ਲਿਖਿਆ ਹੈ-#ਸਿਰੀ ਰਾਗ ਮਧੁ ਮਾਧਵੀ ਅਰ ਮਲਾਰ ਸੁਰ ਜਾਨ,#ਇਨ ਮਿਲ ਮਾਝ ਬਖਾਨਹੀ ਲੀਜੋ ਗੁਨਿਜਨ ਮਾਨ....
ਸੰ. छन्द् ਧਾ- ਬਲਵਾਨ ਹੋਣਾ, ਢਕਣਾ, ਆਛਾਦਨ ਕਰਨਾ, ਲਪੇਟਣਾ। ੨. ਸੰਗ੍ਯਾ- ਉਹ ਕਾਵ੍ਯ, ਜਿਸ ਵਿੱਚ ਮਾਤ੍ਰਾ, ਅੱਖਰ, ਗਣ ਆਦਿ ਦੇ ਨਿਯਮਾਂ ਦੀ ਪਾਬੰਦੀ ਹੋਵੇ, ਪਦ੍ਯ, ਨਜਮ। ੩. ਵੇਦ। ੪. ਉਹ ਵਿਦ੍ਯਾ, ਜਿਸ ਤੋਂ ਛੰਦਾਂ ਦੇ ਨਿਯਮਾਂ ਦਾ ਗ੍ਯਾਨ ਹੋਵੇ, ਪਿੰਗਲ. ਇਹ ਸ਼ਾਸਤ੍ਰ, ਵੇਦਾਂ ਦੇ ਛੀ ਅੰਗਾਂ ਵਿੱਚੋਂ ਹੈ। ੫. ਅਭਿਲਾਖਾ. ਇੱਛਾ. "ਤਜੇ ਸਰਬ ਆਸਾ ਰਹੇ ਏਕ ਛੰਦੰ." (ਦੱਤਾਵ) ੬. ਬੰਧਨ. "ਸਭ ਚੂਕੇ ਜਮ ਕੇ ਛੰਦੇ." (ਬਿਲਾ ਮਃ ੪) ੭. ਢੱਕਣ. ਪੜਦਾ. ਨਿਰੁਕ੍ਤ ਵਿੱਚ ਲਿਖਿਆ ਹੈ ਕਿ ਦੇਵਤਿਆਂ ਨੇ ਮੌਤ ਅਰ ਦੁੱਖਾਂ ਤੋਂ ਡਰਕੇ ਜਿਨ੍ਹਾਂ ਮੰਤ੍ਰਾਂ ਨਾਲ ਆਪਣੇ ਤਾਈਂ ਢਕਿਆ, ਉਨ੍ਹਾਂ ਦੀ ਛੰਦ ਸੰਗ੍ਯਾ ਹੋ ਗਈ. ਇਸੇ ਕਰਕੇ ਵੇਦ ਦਾ ਨਾਉਂ "ਛੰਦ" ਪਿਆ....
ਇੱਕ ਛੰਦ. ਇਹ "ਅਕਵਾ" ਅਤੇ "ਅਜਬਾ" ਦਾ ਹੀ ਰੂਪ ਹੈ. ਅਰਥਾਤ ਪ੍ਰਤਿ ਚਰਣ- ਮ, ਗ, , . ਭੇਦ ਇਤਨਾ ਹੈ ਕਿ ਹਰੇਕ ਤੁਕ ਵਿੱਚ ਇੱਕ ਹੀ ਅੱਖਰ ਤਿੰਨ ਵਾਰ ਆਉਂਦਾ ਹੈ. ਇਹ ਛੰਦ ਯੁੱਧ ਸਮੇਂ ਜੁਝਾਊ ਮਾਰੂ ਲਈ ਵਰਤੀਦਾ ਹੈ.#ਉਦਾਹਰਣ-#ਤੱ ਤੱ ਤੀਰੰ। ਬੱ ਬੱ ਬੀਰੰ।#ਢੱ ਢੱ ਢਾਲੰ। ਜੱ ਜੱ ਜ੍ਵਾਲੰ ॥ (ਰਾਮਾਵ)#੨. ਇਸ ਦਾ ਪਾਠ "ਤਤ ਤੀਰੰ- ਬਬ ਬੀਰੰ" ਭੀ ਬਹੁਤ ਪੜ੍ਹਦੇ ਹਨ. ਐਸੀ ਦਸ਼ਾ ਵਿੱਚ ਲੱਛਣ ਹੈ ਪ੍ਰਤਿ ਚਰਣ- ਸ, ਗ. , . ਪਿੰਗਲ ਗ੍ਰੰਥਾਂ ਵਿੱਚ ਇਸ ਦਾ ਨਾਮ "ਦੇਵੀ" ਅਤੇ "ਰਮਾ" ਹੈ....
ਸੰ. रूप्. ਧਾ- ਆਕਾਰ ਬਣਾਉਣਾ, ਰਚਨਾ ਕਰਨਾ, ਸਮਝਾਕੇ ਕਹਿਣਾ ਬਹਸ ਕਰਨਾ। ੨. ਸੰਗ੍ਯਾ- ਨੇਤ੍ਰ ਕਰਕੇ ਗ੍ਰਹਣ ਕਰਨ ਯੋਗ੍ਯ ਗੁਣ. ਪੁਰਾਣੇ ਕਵੀਆਂ ਨੇ ਸੱਤ ਰੂਪ ਮੰਨੇ ਹਨ- ਚਿੱਟਾ, ਨੀਲਾ, ਪੀਲਾ ਲਾਲ, ਹਰਾ, ਭੂਰਾ ਅਤੇ ਚਿਤਕਬਰਾ। ੩. ਸ਼ਕਲ. ਸੂਰਤ। ੪. ਖੂਬਸੂਰਤੀ. "ਰੂਪਹੀਨ ਬੁਧਿ ਬਲਹੀਨੀ." (ਗਉ ਮਃ ੫) ੫. ਵੇਸ. ਲਿਬਾਸ. "ਆਗੈ ਜਾਤਿ ਰੂਪ ਨ ਜਾਇ." (ਆਸਾ ਮਃ ੩) ੬. ਸੁਭਾਉ। ੭. ਸ਼ਬਦ। ੮. ਦ੍ਰਿਸ਼੍ਯ ਕਾਵ੍ਯ. ਨਾਟਕ। ੯. ਵਿ- ਮਯ. ਅਭਿੰਨ. ਇਹ ਦੂਜੇ ਸ਼ਬਦ ਦੇ ਅੰਤ ਆਕੇ ਅਭੇਦਤਾ ਦਾ ਬੋਧ ਕਰਾਉਂਦਾ ਹੈ, ਜਿਵੇਂ- ਅਨਦਰੂਪ ਪ੍ਰਗਟਿਓ ਸਭ ਥਾਨਿ." (ਰਾਮ ਮਃ ੫) ਆਨੰਦ ਜਿਸ ਤੋਂ ਭਿੰਨ ਨਹੀਂ ਹੈ....