dhēhadhhara, dhēhadhhārīदेहधर, देहधारी
ਸੰਗ੍ਯਾ- ਦੇਹ ਰੱਖਣ ਵਾਲਾ. ਸ਼ਰੀਰੀ। ੨. ਮਨੁੱਖ. "ਦੇਹਧਾਰ ਅਰੁ ਦੇਵਾ ਡਰਪਹਿਂ."#(ਮਾਰੂ ਮਃ ੫)
संग्या- देह रॱखण वाला. शरीरी। २. मनुॱख. "देहधार अरु देवा डरपहिं."#(मारू मः ५)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. (दिह. ਧਾ- ਲੇਪਨ ਕਰਨਾ, ਵਧਣਾ). ਸੰਗ੍ਯਾ- ਸ਼ਰੀਰ. ਜਿਸਮ. ਤਨ. "ਜਿਹ ਪ੍ਰਸਾਦਿ ਪਾਈ ਦੁਰਲਭ ਦੇਹ." (ਸੁਖਮਨੀ) ੨. ਫ਼ਾ. [دہ] ਅਥਵਾ [دیہ] ਪਿੰਡ. ਗ੍ਰਾਮ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. शरीरिन ਸੰਗ੍ਯਾ- ਜੀਵਾਤਮਾ। ੨. ਪ੍ਰਾਣੀ. "ਦੇਹਿ ਬਿਮਲਮਤਿ ਸਦਾ ਸਰੀਰਾ." (ਆਸਾ ਕਬੀਰ) ਪ੍ਰਾਣੀ ਨੂੰ ਸਦਾ ਉੱਤਮ ਮਤਿ ਦੇਹ। ੩. ਸ਼ਰੀਰਿ (ਆਤਮਾ) ਨੂੰ. "ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ." (ਵਡ ਮਃ ੩) ਦੇਹ ਅਤੇ ਆਤਮਾ ਨੂੰ ਹਰਿਨਾਮ ਤੋਂ ਸੁਖ ਹੋਵੈ....
ਵ੍ਯ- ਔਰ. ਅਤੇ. ਦੋ ਸ਼ਬਦਾਂ ਨੂੰ ਜੋੜਨ ਵਾਲਾ ਸ਼ਬਦ. "ਮਾਇਆ ਫਾਸ ਬੰਧ ਨਹੀ ਫਾਰੈ ਅਰੁ ਮਨੁ ਸੁੰਨਿ ਨ ਲੂਕੇ." (ਆਸਾ ਕਬੀਰ)...
ਵਿ- ਦੇਣ ਵਾਲਾ. ਦਾਤਾ. "ਜੀਵਨਦੇਵਾ ਪਾਰ ਬ੍ਰਹਮਸੇਵਾ." (ਧਨਾ ਮਃ ੫) ੨. ਸੰਗ੍ਯਾ- ਦੇਵਤਾ. "ਸੋ ਮੂਰਤਿ ਹੈ ਦੇਵਾ." (ਗਉ ਮਃ ੫) ੩. ਦੇਵੀ. ਦੁਰਗਾ. "ਤ੍ਰਿਪੁੰਡੰ ਤਿਲਕ ਭਾਲ ਦੇਵਾ ਬਿਰਾਜੈ." (ਸਲੋਹ) ੪. ਸੰਬੋਧਨ. ਹੋ ਦੇਵ!...
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...