dhēharīदेहरी
ਸੰ. ਦੇਹਲੀ. ਸੰਗ੍ਯਾ- ਦਰਵਾਜ਼ੇ ਦੀ ਚੌਖਟ ਦੀ ਹੇਠਲੀ ਲੱਕੜ. ਦਹਲੀਜ਼. ਦੇਹਲ. "ਦੇਹਰੀ ਬੈਠੀ ਮਿਹਰੀ ਰੋਵੈ." (ਕੇਦਾ ਕਬੀਰ) ੨. ਦੇਹ. ਸ਼ਰੀਰ. ਬਦਨ.
सं. देहली. संग्या- दरवाज़े दी चौखट दी हेठली लॱकड़. दहलीज़. देहल. "देहरी बैठी मिहरी रोवै." (केदा कबीर) २. देह. शरीर. बदन.
ਦੇਖੋ, ਦੇਹਰੀ ੧। ੨. ਦਿਹਲੀ (ਦਿੱਲੀ) ਲਈ ਭੀ ਦੇਹਲੀ ਸ਼ਬਦ ਵਰਤੀਦਾ ਹੈ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ. [دہلیز] ਸੰਗ੍ਯਾ- ਦੇਹਲੀ. ਦੇਹਲ. ਦਰਵਾਜ਼ੇ ਦੀ ਚੌਖਟ ਦੀ ਹੇਠਲੀ ਲੱਕੜ. ਮੁਹਾਠ. ਬੂਹਾਠ....
ਦੇਖੋ, ਦੇਹਰੀ ੧....
ਸੰ. ਦੇਹਲੀ. ਸੰਗ੍ਯਾ- ਦਰਵਾਜ਼ੇ ਦੀ ਚੌਖਟ ਦੀ ਹੇਠਲੀ ਲੱਕੜ. ਦਹਲੀਜ਼. ਦੇਹਲ. "ਦੇਹਰੀ ਬੈਠੀ ਮਿਹਰੀ ਰੋਵੈ." (ਕੇਦਾ ਕਬੀਰ) ੨. ਦੇਹ. ਸ਼ਰੀਰ. ਬਦਨ....
ਮਹਰ (ਇਸਤ੍ਰੀਧਨ) ਲੈਣ ਵਾਲੀ, ਭਾਰਯਾ. ਵਹੁਟੀ. "ਦੇਹਰੀ ਬੈਠੀ ਮਿਹਰੀ ਰੋਵੈ." (ਕੇਦਾ ਕਬੀਰ) ਦੇਖੋ, ਮਹਰ ੨. "ਇਕ ਦਿਨ ਰਾਜਾ ਚੜ੍ਹਾ ਸਿਕਾਰਾ। ਸੰਗ ਲਏ ਮਿਹਰਿਯੈਂ ਅਪਾਰਾ." (ਚਰਿਤ੍ਰ ੩੭੫) ੨. ਫ਼ਾ. [مِہری] ਸਾਰੰਗੀ। ੩. ਬਾਂਸੁਰੀਂ ਮੁਰਲੀ....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਸੰ. (दिह. ਧਾ- ਲੇਪਨ ਕਰਨਾ, ਵਧਣਾ). ਸੰਗ੍ਯਾ- ਸ਼ਰੀਰ. ਜਿਸਮ. ਤਨ. "ਜਿਹ ਪ੍ਰਸਾਦਿ ਪਾਈ ਦੁਰਲਭ ਦੇਹ." (ਸੁਖਮਨੀ) ੨. ਫ਼ਾ. [دہ] ਅਥਵਾ [دیہ] ਪਿੰਡ. ਗ੍ਰਾਮ....
ਸੰ. ਸ਼ਰੀਰ. ਵਿ- ਜੋ ਪਲ ਪਲ ਵਿੱਚ ਸ਼੍ਰਿ- शृ (ਖੀਨ) ਹੋਵੇ.¹ "ਨਿਰਮਲ ਦੇਹ ਸਰੀਰ." (ਸ੍ਰੀ ਅਃ ਮਃ ੧) ੨. ਸੰਗ੍ਯਾ- ਦੇਹ. ਜਿਸਮ. "ਸਰੀਰ ਸ੍ਵਸ੍ਥ ਖੀਣ ਸਮਏ ਸਿਮਰੰਤਿ ਨਾਨਕ." (ਸਹਸ ਮਃ ੫) ੩. ਫ਼ਾ. [شریر] ਸ਼ਰੀਰ ਵਿ- ਨੇਕ. ਭਲਾ। ੪. ਸੁੰਦਰ। ੫. ਅ਼. ਖੋਟਾ. ਪਾਮਰ। ੬. ਸੰਗ੍ਯਾ- ਸਮੁੰਦਰ ਦਾ ਕਿਨਾਰਾ....
ਅ਼. [بدن] ਸੰਗ੍ਯਾ- ਦੇਹ. ਸ਼ਰੀਰ. ਜਿਸਮ. ਤਨੁ. "ਸਿਥਿਲ ਬਦਨ ਤੇ ਜਾਇ ਨ ਚਲ੍ਯੋ." (ਗੁਪ੍ਰਸੂ) ੨. ਸੰ. ਵਦਨ. ਮੁਖ. "ਜੈਸੇ ਦਰਪਨ ਮਾਹਿ ਬਦਨ ਪਰਵਾਨੀ." (ਕਾਨ ਨਾਮਦੇਵ) ਜੈਸੇ ਸ਼ੀਸ਼ੇ ਵਿੱਚ ਮੁਖ ਦਾ ਪ੍ਰਤਿਬਿੰਬ....