dhvārā, dhavārāद्वारा, दवारा
ਦੇਖੋ, ਦ੍ਵਾਰ। ੨. ਵ੍ਯ- ਜ਼ਰਿਅ਼ਹ ਸੇ. ਵਸੀਲੇ ਤੋਂ. "ਗੁਰੁ ਦ੍ਵਾਰਾ ਗੁਣ ਪ੍ਰਾਪਤ ਹੋਇ." (ਗੁਪ੍ਰਸੂ) ੩. ਦੇਖੋ, ਮਹਾਦੇਵੀ.
देखो, द्वार। २. व्य- ज़रिअ़ह से. वसीले तों. "गुरु द्वारा गुण प्रापत होइ." (गुप्रसू) ३. देखो, महादेवी.
ਦੇਖੋ, ਦੁਆਰ....
ਦੇਖੋ, ਗੁਰ ੩। ੨. ਸੰਗ੍ਯਾ- ਧਰਮਉਪਦੇਸ੍ਟ. ਧਰਮ ਦਾ ਆਚਾਰਯ. "ਗੁਰੁ ਈਸਰੁ ਗਰੁ ਗੋਰਖੁ ਬਰਮਾ." (ਜਪੁ) "ਤਿਨਿ ਕਉ ਕਿਆ ਉਪਦੇਸੀਐ ਜਿਨਿ ਗੁਰੁ ਨਾਨਕਦੇਉ?" (ਵਾਰ ਮਾਝ ਮਃ ੨)#ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਚਾਰ ਪ੍ਰਕਾਰ ਦੇ ਗੁਰੂ ਦੱਸੇ ਹਨ-#(ੳ) ਭ੍ਰਿੰਗੀਗੁਰੁ. ਭ੍ਰਿੰਗੀ ਖ਼ਾਸ ਜਾਤਿ ਦੇ ਕੀੜੇ ਨੂੰ ਆਪ ਜੇਹਾ ਕਰ ਲੈਂਦਾ ਹੈ, ਪਰ ਹਰੇਕ ਕ੍ਰਿਮਿ ਨੂੰ ਨਹੀਂ.#(ਅ) ਪਾਰਸ ਗੁਰੁ. ਲੋਹੇ ਨੂੰ ਸੋਨਾ ਕਰਦਾ ਹੈ, ਪਰ ਪਾਰਸਰੂਪ ਕਿਸੇ ਨੂੰ ਨਹੀਂ ਕਰਦਾ.#(ੲ) ਵਾਮਨਚੰਦਨ ਗੁਰੁ. ਖ਼ਾਸ ਰੁੱਤ ਵਿੱਚ ਪਾਸ ਦੇ ਬਿਰਛਾਂ ਨੂੰ ਸੁਗੰਧਿ ਵਾਲਾ ਕਰ ਦਿੰਦਾ ਹੈ, ਪਰ ਸਾਰੀ ਰੁੱਤਾਂ ਵਿੱਚ ਨਹੀਂ ਅਤੇ ਬਾਂਸ ਨੂੰ ਕਿਸੇ ਰੁੱਤ ਵਿੱਚ ਭੀ ਸੁਗੰਧਿ ਵਾਲਾ ਨਹੀਂ ਕਰਦਾ.#(ਸ) ਦੀਪਕ ਗੁਰੁ. ਆਪਣੇ ਤੁੱਲ ਹੀ ਦੂਜੇ ਦੀਪਕ ਨੂੰ ਜੋਤਿਵਾਲਾ ਕਰ ਦਿੰਦਾ ਹੈ। ੩. ਵ੍ਰਿਹਸਪਤਿ। ੪. ਉਸਤਾਦ. ਵਿਦ੍ਯਾ ਦੱਸਣ ਵਾਲਾ। ੫. ਦੋ ਮਾਤ੍ਰਾ ਵਾਲਾ ਅੱਖਰ. ਲਘੁ ਨਾਲੋਂ ਦੂਣਾ ਸਮਾਂ ਜਿਸ ਦੇ ਉੱਚਾਰਣ ਵਾਸਤੇ ਲੱਗੇ ਉਹ "ਗੁਰੁ" ਹੈ. ਕੰਨਾ, ਬਿਹਾਰੀ, ਦੋਲੈਂਕੇ, ਏਲਾਂ, ਦੁਲਾਈਆਂ, ਹੋੜਾ, ਕਨੌੜਾ, ਬਿੰਦੀ (ਅਨੁਸ੍ਵਾਰ ਅਥਵਾ ਟਿੱਪੀ) ਵਿਸਰਗ, ਇਜਾਫ਼ਤ ਅਤੇ ਅਧਿਕ ਵਾਲਾ ਅੱਖਰ ਗੁਰੁ ਹੁੰਦਾ ਹੈ. ਪਦ ਵਿੱਚ ਦੁੱਤ (ਦ੍ਵਿਤ੍ਵ) ਅਖਰ ਦੇ ਆਦਿ ਦਾ ਅੱਖਰ ਲਘੁ ਭੀ ਗੁਰੁ ਮੰਨਿਆ ਜਾਂਦਾ ਹੈ, ਜੈਸੇ "ਸ਼ਤ੍ਰੁ ਮਿਤ੍ਰ" ਵਿੱਚ "ਸ਼" ਅਤੇ "ਮਿ" ਗੁਰੂ ਹਨ. ਜੇ ਸੰਯੋਗੀ ਅੱਖਰ ਤੋਂ ਪਹਿਲੇ ਲਘੁ ਉੱਪਰ ਉੱਚਾਰਣ ਸਮੇਂ ਦਬਾਉ ਨਾ ਪਵੇ, ਤਦ ਗੁਰੁ ਨਹੀਂ ਹੁੰਦਾ, ਉਹ ਲਘੁ ਹੀ ਰਹਿੰਦਾ ਹੈ, ਜੈਸੇ- ਕ੍ਸ਼ਿਪ੍ਰ ਅਤੇ ਕਨ੍ਹੈਯਾ ਪਦ ਦਾ "ਕ੍ਸ਼" ਅਤੇ "ਕ" ਗੁਰੁ ਨਹੀਂ.#ਕਦੇ ਕਦੇ ਛੰਦ ਦੇ ਪਾਠ ਨੂੰ ਸਹੀ ਰੱਖਣ ਵਾਸਤੇ ਲਘੁ ਨੂੰ ਗੁਰੁ ਕਰਕੇ ਪੜ੍ਹੀਦਾ ਅਤੇ ਲਿਖੀਦਾ ਹੈ, ਜੈਸੇ- "ਨਾਥ ਨਿਰੰਜਨ ਤ੍ਵ ਸਰਨ." ਇਸ ਵਾਕ ਵਿੱਚ "ਤ੍ਵ" ਲਘੁ ਹੈ, ਪਰੰਤੁ ਛੱਪਯ ਦੀ ਮਾਤ੍ਰਾ ਪੂਰਨ ਕਰਨ ਲਈ "ਤਨਐ" ਪੜ੍ਹੀਦਾ ਹੈ, ਇਵੇਂ ਹੀ "ਰੱਛਾ ਹੋਇ ਤਾਂਹਿ ਸਭ ਕਾਲਾ। ਦੁਸ੍ਟ ਅਰਿਸ੍ਟ ਟਰਹਿਂ ਤਤਕਾਲਾ." ਇਸ ਥਾਂ ਕਾਲ ਅਤੇ ਤਤਕਾਲ ਦਾ "ਲ" ਦੀਰਘ ਲਿਖਿਆ ਹੈ.#ਗੁਰੁ ਦੇ ਨਾਮ ਗ, ਗੁ, ਗੋ, ਦੀਹ ਅਤੇ ਦੀਰਘ ਹਨ, ਇਸ ਦੀਆਂ ਮਾਤ੍ਰਾਂ ਦੋ ਗਿਣੀਆਂ ਜਾਂਦੀਆਂ ਹਨ ਅਤੇ ਲਿਖਣ ਦਾ ਸੰਕੇਤ ਇਹ "" ਹੈ।#੬. ਪਿਤਾ। ੭. ਰਾਜਾ। ੮. ਗੁਰੂ ਨਾਨਕਦੇਵ। ੯. ਪਾਰਬ੍ਰਹਮ. ਕਰਤਾਰ। ੧੦. ਵਿ- ਵਜ਼ਨਦਾਰ. ਭਾਰੀ। ੧੧. ਲੰਮਾ ਚੌੜਾ। ੧੨. ਸੰਗ੍ਯਾ- ਕਿਸੇ ਅਰਥ ਅਥਵਾ ਸਿੱਧਾਂਤ ਦੀ ਤਾਲਿਕਾ (ਕੁੰਜੀ)....
ਦੇਖੋ, ਦ੍ਵਾਰ। ੨. ਵ੍ਯ- ਜ਼ਰਿਅ਼ਹ ਸੇ. ਵਸੀਲੇ ਤੋਂ. "ਗੁਰੁ ਦ੍ਵਾਰਾ ਗੁਣ ਪ੍ਰਾਪਤ ਹੋਇ." (ਗੁਪ੍ਰਸੂ) ੩. ਦੇਖੋ, ਮਹਾਦੇਵੀ....
ਸੰ. गुण ਸੰਗ੍ਯਾ- ਵਿਸ਼ੇਸਣ. ਸਿਫ਼ਤ. "ਗੁਣ ਏਹੋ ਹੋਰੁ ਨਾਹੀ ਕੋਇ." (ਆਸਾ ਮਃ ੧) ਕਰਤਾਰ ਦੀ ਇਹੀ ਸਿਫ਼ਤ ਹੈ ਕਿ ਉਸ ਤੁੱਲ ਹੋਰ ਨਹੀਂ। ੨. ਸ਼ੀਲ. ਸਦਵ੍ਰਿੱਤਿ ਨੇਕ. ਐ਼ਮਾਲ. "ਵਿਣੁ ਗੁਣ ਕੀਤੇ ਭਗਤਿ ਨ ਹੋਇ." (ਜਪੁ) "ਬਿਨੁ ਗੁਣ ਜਨਮੁ ਵਿਣਾਸੁ." (ਸ੍ਰੀ ਅਃ ਮਃ ੧)#੩. ਮਾਇਆ ਦੇ ਸਤ ਰਜ ਤਮ ਗੁਣ. "ਰਜ ਗੁਣ ਤਮ ਗੁਣ ਸਤ ਗੁਣ ਕਹੀਐ ਏਹ ਤੇਰੀ ਸਭ ਮਾਇਆ." (ਕੇਦਾ ਕਬੀਰ) ੪. ਸੁਭਾਉ. ਪ੍ਰਕ੍ਰਿਤਿ. "ਐਸੋ ਗੁਣ ਮੇਰੋ ਪ੍ਰਭੁ ਜੀ ਕੀਨ." (ਟੋਡੀ ਮਃ ੫) ੫. ਰੱਸੀ. ਤਾਗਾ. ਡੋਰਾ. "ਗੁਣ ਕੈ ਹਾਰ ੫. ਪਰੋਵੈ. (ਤੁਖਾ ਛੰਤ ਮਃ ੧) ਗੁਣਰੂਪ ਗੁਣ (ਤਾਗੇ) ਨਾਲ ਹਾਰ ਪਰੋਵੈ. "ਕਵਣੁ ਸੁ ਅਖਰੁ ਕਵਣ ਗੁਣ?" (ਸ. ਫਰੀਦ) ੬. ਕਮਾਣ ਦਾ ਚਿੱਲਾ. "ਕੋਟਿ ਦੋਇ ਧਾਰੀ ਧਨੁਖ ਗੁਣ ਬਿਨ ਗਹਿਤ ਨ ਕੋਇ." (ਵ੍ਰਿੰਦ) ੭. ਦੀਵੇ ਦੀ ਬੱਤੀ। ੮. ਨੀਤਿ ਦੇ ਛੀ ਅੰਗ. ਦੇਖੋ, ਖਟ ਅੰਗ। ੯. ਨ੍ਯਾਯਮਤ ਦੇ ਚੌਬੀਸ ਗੁਣ. ਦੇਖੋ, ਖਟਸ਼ਾਸਤ੍ਰ। ੧੦. ਕਾਵ੍ਯ ਦੇ- ਓਜ, ਪ੍ਰਤਾਪ, ਮਾਧੁਰਯ, ਤਿੰਨ ਗੁਣ। ੧੧. ਵਿਦ੍ਯਾ. ਹੁਨਰ ਆਦਿ ਔਸਾਫ਼. "ਤੇ ਨਰ ਅਸਲਿ ਖਰ, ਜਿ ਬਿਨੁ ਗੁਣ ਗਰਬੁ ਕਰੰਤਿ." (ਵਾਰ ਸਾਰ ਮਃ ੧) ੧੨. ਤਾਸੀਰ. ਅਸਰ। ੧੩. ਇੰਦ੍ਰੀਆਂ ਦੇ ਵਿਸੇਸ਼ਬਦ, ਸਪਰਸ਼, ਰੂਪ, ਰਸ, ਗੰਧ। ੧੪. ਰਤਨ. "ਸਰੀਰਿ ਸਰੋਵਰਿ ਗੁਣ ਪਰਗਟਿ ਕੀਏ." (ਆਸਾ ਮਃ ੪) ੧੫. ਫਲ. ਲਾਭ. "ਜਿਨੀ ਕੰਮੀ ਨਾਹ ਗੁਣ, ਤੇ ਕੰਮੜੇ ਵਿਸਾਰ." (ਸ. ਫਰੀਦ) ੧੬. ਤਿੰਨ ਸੰਖ੍ਯਾ ਬੋਧਕ, ਕਿਉਂਕਿ ਮਾਇਆ ਦੇ ਗੁਣ ਤਿੰਨ ਹਨ। ੧੭. ਕਰਮ. ਕ੍ਰਿਯਾ। ੧੮. ਇਨਸਾਫ਼. ਨਿਆਉਂ. ਨ੍ਯਾਯ. "ਅਦਲੁ ਕਰੇ ਗੁਣਕਾਰੀ." (ਰਾਮ ਅਃ ਮਃ ੧) ਦੇਖੋ, ਗੁਨ। ੧੯. ਦੇਖੋ, ਗੁਣਨ. "ਉਨ ਤੇ ਦੁਗੁਣ ਦਿੜੀ ਉਨ ਮਾਏ." (ਗਉ ਮਃ ੫) ੨੦. ਫੁੱਲ. ਪੁਸ੍ਪ. "ਬ੍ਰਹਮ ਨਾਮ ਗੁਣ ਸਾਖ ਤਰੋਵਰ ਨਿਤ ਚੁਨਿ ਚੁਨਿ ਪੂਜ ਕਰੀਜੈ." (ਕਲਿ ਅਃ ਮਃ ੪) ਬ੍ਰਹਮ੍ਬਿਰਛ ਦੀ ਸ਼ਾਖਾ ਨਾਮ ਹੈ, ਸ਼ੁਭਗੁਣ ਗੁਣ (ਫੁੱਲ) ਹਨ, ਉਨ੍ਹਾਂ ਨੂੰ ਚੁਣਕੇ ਪੂਜਾ ਕਰੋ। ੨੧. ਵ੍ਯਾਕਰਣ ਤਿੰਨ ਅਨੁਸਾਰ ਗੁਣ- ਅ, ਏ, ਓ....
ਪ੍ਰ- ਆਪ੍- ਕ੍ਤ. ਵਿ- ਪ੍ਰਾਪ੍ਤ. ਮਿਲਿਆ. ਹਾਸਿਲ. ਪਾਇਆ....
ਹੋਵੇ. ਭਵਤੁ। ੨. ਹੋਵੇਗਾ. "ਨਾ ਕੋ ਹੋਆ ਨਾ ਕੋ ਹੋਇ." (ਸੋਦਰੁ) ੩. ਕ੍ਰਿ. ਵਿ- ਹੋਕੇ. "ਹੋਇ ਆਮਰੋ ਗ੍ਰਿਹ ਮਹਿ ਬੈਠਾ." (ਸੋਰ ਮਃ ੫)...
ਦੇਵੀਆਂ ਵਿੱਚੋਂ ਪ੍ਰਧਾਨ ਦੇਵੀ। ੨. ਮਾਤਾ ਭਾਗਣ ਦੇ ਉਦਰ ਤੋਂ ਮੰਡਿਆਲੀ ਨਿਵਾਸੀ ਦਯਾਰਾਮ (ਦ੍ਵਾਰਕਾਦਾਸ ਅਥਵਾ ਦ੍ਵਾਰਾ) ਮਰਵਾਹੇ ਖਤ੍ਰੀ ਦੀ ਸੁਪੁਤ੍ਰੀ, ਜਿਸ ਦਾ ਵਿਆਹ ੧੧. ਸਾਉਣ ਸੰਮਤ ੧੬੭੨ ਨੂੰ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਹੋਇਆ. ਸੰਮਤ ੧੭੦੨ ਵਿੱਚ ਕੀਰਤਪੁਰ ਜੋਤੀਜੋਤਿ ਸਮਾਈ. ਦੇਹਰਾ ਪਾਤਾਲਪੁਰੀ ਵਿੱਚ ਹੈ. ਗੋਤ੍ਰ ਨਾਮ ਕਰਕੇ ਇਤਿਹਾਸ ਵਿੱਚ ਇਸ ਦਾ ਨਾਮ ਮਾਤਾ "ਮਰਵਾਹੀ" ਭੀ ਲਿਖਿਆ ਹੈ....