dhanmaदंम
ਦੇਖੋ, ਦਮ। ੨. ਦੇਖੋ, ਦਾਮ। ੩. ਸੰ. द्रम्म्. ਸੋਲਾਂ ਪੈਸਾ ਭਰ ਤੋਲ। ੪. ਭਾਈ ਗੁਰਦਾਸ ਜੀ ਨੇ ਪੈਸੇ ਨੂੰ ਦੰਮ ਲਿਖਿਆ ਹੈ. "ਤ੍ਰੈ ਵੀਹਾਂ ਦੇ ਦੰਮ ਲੈ ਇੱਕ ਰੁਪਈਆ." (ਭਾਗੁ)
देखो, दम। २. देखो, दाम। ३. सं. द्रम्म्. सोलां पैसा भर तोल। ४. भाई गुरदास जी ने पैसे नूं दंम लिखिआ है. "त्रै वीहां दे दंम लै इॱक रुपईआ." (भागु)
ਸੰ. दामन. ਸੰਗ੍ਯਾ- ਰੱਸੀ. "ਪ੍ਰੇਮ ਦਾਮ ਤੇ ਐਂਚਨ ਹੋਏ." (ਗੁਪ੍ਰਸੂ) ੨. ਮਾਲਾ. ਜਪਨੀ। ੩. ਹਾਰ। ੪. ਸਮੂਹ. ਝੁੰਡ। ੫. ਲੋਕ. ਵਿਸ਼੍ਟ। ੬. ਫ਼ਾ. [دام] ਜਾਲ. ਫੰਧਾ। ੭. ਪੁਰਾਣਾ ਤਾਂਬੇ ਦਾ ਸਿੱਕਾ, ਜੋ ਰੁਪਯੇ ਦਾ ਪੰਜਾਹਵਾਂ ਹਿੱਸਾ ਲਿਖਿਆ ਹੈ. ਕਿਤਨਿਆਂ ਨੇ ਚਾਲੀਹਵਾਂ ਹਿੱਸਾ ਲਿਖਿਆ ਹੈ. ਦੇਖੋ, ਦੰਮ। ੮. ਮੁੱਲ. ਕ਼ੀਮਤ। ੯. ਧਨ. ਮਾਲ. "ਜਲ ਬਿਨੁ ਸਾਖ ਕੁਮਲਾਵਤੀ ਉਪਜਹਿ ਨਾਹੀ ਦਾਮ." (ਮਾਝ ਬਾਰਹਮਾਹਾ) ੧੦. ਰੁਪਯਾ. ਨਕ਼ਦੀ. "ਜਿਉ ਬਿਗਾਰੀ ਕੈ ਸਿਰਿ ਦੀਜਹਿ ਦਾਮ." (ਗਉ ਮਃ ੫) "ਜਿਉ ਕਿਰਪਨ ਕੇ ਨਿਰਾਰਥ ਦਾਮ." (ਸੁਖਮਨੀ)...
ਸੰਗ੍ਯਾ- ਆਨੇ ਦਾ ਪਾਦ. ਰੁਪਯੇ ਦਾ ਚੌਸਠਵਾਂ ਹਿੱਸਾ. ਤਿੰਨ ਪਾਈ ਦਾ ਸਿੱਕਾ। ੨. ਭਾਵ- ਰੁਪਯਾ. ਮਾਲ ਧਨ. ਜੈਸੇ- "ਉਸ ਪਾਸ ਬਹੁਤ ਪੈਸਾ ਹੈ." (ਲੋਕੋ) ੩. ਤਾਂਬੇ ਦਾ ਸਿੱਕਾ. "ਤਿਉ ਕੰਚਨੁ ਅਰੁ ਪੈਸਾ." (ਗਉ ਮਃ ੯) ਅਸ਼ਰਫ਼ੀ ਅਤੇ ਪੈਸਾ ਤੁੱਲ ਹੈ....
ਸੰ. ਸੰਗ੍ਯਾ- ਛਿਆਨਵੇ (੯੬) ਰੱਤੀਭਰ ਵਜ਼ਨ. ਤੋਲਾ। ੨. ਸੰ. ਤੋਲ. ਤਰਾਜੂ. ਤੱਕੜੀ। ੩. ਵਜ਼ਨ. ਭਾਰ ਦਾ ਮਾਨ.#ਸ਼ਾਰੰਗਧਰ ਵਿੱਚ ਤੇਲ ਇਸ ਤਰਾਂ ਹੈ:-#੩੦ ਪ੍ਰਮਾਣੁ ਦਾ ਤ੍ਰਸਰੇਣੁ (ਅਥਵਾ ਵੰਸ਼ੀ).#੬. ਤ੍ਰਸਰੇਣੁ ਦਾ ਮਰੀਚਿ.#੬. ਮਰੀਚਿ ਦਾ ਰਾਈ.#੩. ਰਾਈ ਸਰ੍ਸਪ.#੮. ਸਰ੍ਸਪ ਦਾ ਜੌਂ (ਯਵ).#੪. ਜੌਂ ਦੀ ਗੁੰਜਾ (ਰੱਤੀ).#੬. ਗੁੰਜਾ ਦਾ ਮਾਸ਼ਾ. ਮਾਸ਼ੇ ਦਾ ਨਾਉਂ "ਹੇਮ" ਅਤੇ "ਧਾਨ੍ਯਕ" ਭੀ ਹੈ.#ਕਈਆਂ ਨੇ ਅੱਠ ਖ਼ਸ਼ਖ਼ਾਸ਼ ਦੀ ਰਾਈ, ਚਾਰ ਰਾਈ ਦਾ ਚਾਵਲ, ਅੱਠ ਚਾਵਲ ਦੀ ਰੱਤੀ, ਅੱਠ ਰੱਤੀ ਦਾ ਮਾਸ਼ਾ, ਗ੍ਯਾਰਾਂ ਮਾਸ਼ੇ ਦਾ ਤੋਲਾ, ਦੋ ਤੋਲੇ ਦੀ ਸਰਸਾਹੀ, ਦੋ ਸਰਸਾਹੀ ਦਾ ਅੱਧ ਪਾ, ਦੋ ਅੱਧ ਪਾ ਦਾ ਪਾਈਆ, ਚਾਰ ਪਾਉ ਦਾ ਸੇਰ, ਪੰਜ ਸੇਰ ਦੀ ਪੰਜਸੇਰੀ, ਦ ਪੰਜਸੇਰੀ ਦੀ ਧੜੀ, ਦੋ ਧੜੀ ਦਾ ਧੌਣ (ਅਰ੍ਧਮਨ), ਦੋ ਧੌਣ ਦਾ ਮਣ, ਅਤੇ ਪੰਜ ਮਣ ਦਾ ਭਾਰ ਲਿਖਿਆ ਹੈ.#ਭਾਈ ਗੁਰਦਾਸ ਜੀ ਲਿਖਦੇ ਹਨ:-#ਏਕ ਮਨ ਆਠ ਖੰਡ ਖੰਡ ਖੰਡ ਪਾਂਚ ਟੂਕ,#ਟੂਕ ਟੂਕ ਚਾਰੁ ਫਾਰਿ ਫਾਰ ਦੋਇ ਫਾਰ ਹੈ.#ਤਾਹੂ ਤੇ ਪਈਸੇ ਔ ਪਈਸਾ ਏਕ ਪਾਂਚ ਟਾਂਕ,#ਟਾਂਕ ਟਾਂਕ ਮਾਸੇ ਚਾਰ ਅਨਿਕ ਪ੍ਰਕਾਰ ਹੈ.#ਮਾਸਾ ਏਕ ਆਠ ਰੱਤੀ ਰੱਤੀ ਆਠ ਚਾਵਰ ਕੀ,#ਹਾਟ ਹਾਟ ਕਨੁ ਕਨੁ ਤੋਲ ਤੁਲਾਧਾਰ ਹੈ.#ਪੁਰ ਪੁਰ ਪੂਰ ਰਹੇ ਸਕਲ ਸੰਸਾਰ ਵਿਖੈ,#ਵਸ ਆਵੈ ਕੈਸੋ ਜਾਂਕੋ ਏਤੋ ਵਿਸਤਾਰ ਹੈ. (ਭਾਗੁ ਕ)#ਇਸ ਕਬਿੱਤ ਵਿੱਚ "ਮਨ" ਸ਼ਬਦ ਦੋ ਅਰਥ ਰਖਦਾ ਹੈ- ਦਿਲ ਅਤੇ ਚਾਲੀ ਸੇਰ ਤੋਲ. ਅੱਠ ਖੰਡ- ਅੱਠ ਪੰਜਸੇਰੀਆਂ. ਪੰਚ ਟੂਕ- ਪੰਜ ਸੇਰ. ਚਾਰ ਫਾੜ- ਚਾਰ ਪਾਈਏ. ਐਸੇ ਹੀ ਅੱਧ ਪਾ, ਸਰਸਾਹੀ, ਟਾਂਕ, ਮਾਸਾ, ਰੱਤੀ, ਚਾਵਲ ਆਦਿ ਜਾਣੋ.#ਇਸ ਸਮੇਂ ਪ੍ਰਚਲਿਤ ਤੋਲ ਇਹ ਹੈ-#੮. ਚਾਵਲ, ਰੱਤੀ.#੮. ਰੱਤੀ, ਮਾਸ਼ਾ.#੧੨ ਮਾਸ਼ੇ, ਤੋਲਾ.#੫. ਤੋਲਾ, ਛਟਾਂਕ.#੪. ਛਟਾਂਕ, ਪਾਵ (ਪਾਈਆ).#੧੬ ਛਟਾਂਕ, ਸੇਰ.#੪੦ ਸੇਰ, ਮਨ....
ਪਸੰਦ ਆਈ. ਦੇਖੋ, ਭਾਉਣਾ. "ਸਾਈ ਸੋਹਾਗਣਿ, ਜੋ ਪ੍ਰਭੁ ਭਾਈ." (ਆਸਾ ਮਃ ੫) "ਸਤਿਗੁਰ ਕੀ ਸੇਵਾ ਭਾਈ." (ਮਾਰੂ ਸੋਲਹੇ ਮਃ ੪) ੨. ਭ੍ਰਾਤਾ. "ਹਰਿਰਸ ਪੀਵਹੁ ਛਾਈ." (ਸੋਰ ਮਃ ੫) ੩. ਸਿੱਖਾਂ ਵਿੱਚ ਇੱਕ ਉੱਚ ਪਦਵੀ, ਜੋ ਭ੍ਰਾਤ੍ਰਿਭਾਵ ਪ੍ਰਗਟ ਕਰਦੀ ਹੈ. ਗੁਰੂ ਨਾਨਕਦੇਵ ਨੇ ਸਭ ਤੋਂ ਪਹਿਲਾਂ ਇਹ ਪਦਵੀ ਭਾਈ ਮਰਦਾਨੇ ਅਤੇ ਬਾਲੇ ਨੂੰ ਦਿੱਤੀ. ਸ਼੍ਰੀ ਗੁਰੂ ਗੋਬਿੰਦਸਿੰਘ ਜੀ ਤਕ ਜੋ ਮੁਖੀਏ ਸਿੱਖ ਹੋਏ ਸਭ ਨੂੰ ਭਾਈ ਪਦਵੀ ਮਿਲਦੀ ਰਹੀ, ਜੈਸੇ- ਭਾਈ ਬੁੱਢਾ, ਭਾਈ ਗੁਰਦਾਸ, ਭਾਈ ਰੂਪਚੰਦ, ਭਾਈ ਨੰਦਲਾਲ ਆਦਿ. ਕਲਗੀਧਰ ਨੇ ਜੋ ਹੁਕਮਨਾਮਾ ਬਾਬਾ ਫੂਲ ਦੇ ਸੁਪੁਤ੍ਰਾਂ ਨੂੰ ਲਿਖਿਆ ਹੈ, ਉਸ ਵਿੱਚ ਭੀ ਭਾਈ ਤਿਲੋਕਾ, ਭਾਈ ਰਾਮਾ ਕਰਕੇ ਸੰਬੋਧਨ ਕੀਤਾ ਹੈ। ੪. ਸ਼੍ਰੀ ਗੁਰੂ ਗ੍ਰੰਥਸਾਹਿਬ ਦੀ ਕਥਾ ਅਕੇ ਪਾਠ ਕਰਨ ਵਾਲਾ ਮੰਦਿਰ ਦਾ ਸੇਵਕ, ਅਥਵਾ ਧਰਮਸਾਲੀਆ। ੫. ਸੰ. ਭਵ੍ਯ. ਪਿਆਰਾ. "ਰਾਖਿਲੈਹੁ ਭਾਈ ਮੇਰੇ ਕਉ." (ਸੋਰ ਮਃ ੫) ਪਿਆਰੇ ਹਰਿਗੋਬਿੰਦ ਜੀ ਦੀ ਰਖ੍ਯਾ ਕਰੋ....
ਵਿ- ਗੁਰੁਦਾਸ. ਸਤਿਗੁਰੂ ਦਾ ਸੇਵਕ। ੨. ਸੰਗ੍ਯਾ- ਭਾਈ ਗੁਰਦਾਸ. "ਆਦਿ ਬ੍ਰਿੱਧ ਗੁਰਦਾਸ ਗਨ ਚਹੁਁ ਦਿਸਿ ਮੇ ਗੁਰਦਾਸ." (ਗੁਪ੍ਰਸੂ)#ਭਾਈ ਗੁਰਦਾਸ ਜੀ ਸਤਿਗੁਰੂ ਦੇ ਸੱਚੇ ਸਿੱਖ, ਬੀਬੀ ਭਾਨੀ ਜੀ ਦੇ ਨੇੜਿਓਂ ਭਾਈ ਸਨ. ਇਨ੍ਹਾਂ ਨੇ ਚੌਥੇ ਸਤਗੁਰਾਂ ਤੋਂ ੧੬੩੬ ਵਿੱਚ ਸਿੱਖਧਰਮ ਧਾਰਣ ਕੀਤਾ ਅਤੇ ਗੁਰਬਾਣੀ ਦਾ ਸਿੱਧਾਂਤ ਪੰਜਵੇਂ ਸਤਿਗੁਰਾਂ ਤੋਂ ਸਮਝਿਆ. ਸਿੱਖਮਤ ਦੇ ਪ੍ਰਚਾਰਕ ਹੋ ਕੇ ਇਨ੍ਹਾਂ ਨੇ ਧਰਮ ਦੇ ਨਿਯਮ ਚੰਗੀ ਤਰ੍ਹਾਂ ਫੈਲਾਏ. ਲਹੌਰ, ਆਗਰਾ, ਕਾਸ਼ੀ ਆਦਿਕ ਅਸਥਾਨਾਂ ਵਿੱਚ ਸਿੱਖਧਰਮ ਦਾ ਪ੍ਰਚਾਰ ਕਰਦੇ ਰਹੇ. ਇਤਿਹਾਸਕਾਰਾਂ ਨੇ ਲਿਖਿਆ ਹੈ ਕਿ ਸਭ ਤੋਂ ਪਹਿਲਾ ਗੁਰੂ ਗ੍ਰੰਥਸਾਹਿਬ, ਜੋ ਗੁਰੂ ਅਰਜਨ ਦੇਵ ਜੀ ਨੇ ਲਿਖਵਾਇਆ ਹੈ, ਉਹ ਇਨ੍ਹਾਂ ਦੀ ਹੀ ਕਲਮ ਤੋਂ ਲਿਖਿਆ ਗਿਆ ਹੈ. ਭਾਈ ਸਾਹਿਬ ਦੀ ਬਾਣੀ (੪੦ ਵਾਰਾਂ ਅਤੇ ੫੫੬ ਕਬਿੱਤ ਆਦਿਕ ਛੰਦ) ਸਿੱਖ ਧਰਮ ਦੇ ਨਿਯਮਾਂ ਦਾ ਉੱਤਮ ਭੰਡਾਰ ਹੈ. ਇਹ ਆਖਣਾ ਅਤਿਉਕਤਿ ਨਹੀਂ ਕਿ ਸਿੱਖੀ ਦਾ ਰਹਿਤਨਾਮਾ ਭਾਈ ਸਾਹਿਬ ਦੀ ਬਾਣੀ ਤੋਂ ਵਧਕੇ ਹੋਰ ਕੋਈ ਨਹੀਂ. ਸ਼੍ਰੀ ਗੁਰੂ ਅਰਜਨ ਸਾਹਿਬ ਦਾ ਬਚਨ ਹੈ ਕਿ ਭਾਈ ਗੁਰਦਾਸ ਦੀ ਬਾਣੀ ਪੜ੍ਹਨ ਤੋਂ ਸਿੱਖੀ ਪ੍ਰਾਪਤ ਹੁੰਦੀ ਹੈ.#ਸ੍ਰੀ ਮਾਨ ਭਾਈ ਗੁਰਦਾਸ ਜੀ ਦਾ ਛੀਵੇਂ ਸਤਿਗੁਰਾਂ ਦੇ ਸਮੇਂ ਭਾਦੋਂ ਸੁਦੀ ੮, ਸੰਮਤ ੧੬੯੪ ਨੂੰ ਗੋਇੰਦਵਾਲ ਦੇਹਾਂਤ ਹੋਇਆ. ਸਤਿਗੁਰੂ ਨੇ ਅੰਤਿਮ ਸੰਸਕਾਰ ਆਪਣੇ ਹੱਥੀਂ ਕੀਤਾ।#੩. ਬਹਿਲੋ ਵੰਸ਼ੀ ਗੁਰਦਾਸ ਮਸੰਦ, ਜੋ ਬਾਬਾ ਰਾਮਰਾਇ ਦਾ ਮੁਸਾਹਿਬ ਸੀ. ਰਾਮਰਾਇ ਜੀ ਦੇ ਪਰਲੋਕ ਗਮਨ ਪਿੱਛੋਂ ਇਹ ਦਸ਼ਮੇਸ਼ ਦੀ ਸੇਵਾ ਵਿੱਚ ਰਿਹਾ. ਦੇਖੋ, ਤਾਰਾ।#੪. ਇੱਕ ਪ੍ਰੇਮੀ ਸਿੱਖ ਕਵੀ, ਜਿਸ ਨੇ ਭਾਈ ਗੁਰਦਾਸ ਜੀ ਦੀਆਂ ਵਾਰਾਂ ਨਾਲ ਆਪਣੀ ਰਚਨਾ ੪੧ ਵੀਂ ਵਾਰ ਜੋੜੀ ਹੈ, ਜਿਸ ਵਿੱਚ ਪਾਠ ਹੈ- "ਪੀਓ ਪਾਹੁਲ ਖੰਡਧਾਰ ਹੁਇ ਜਨਮ ਸੁਹੇਲਾ, ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰ ਚੇਲਾ." ਆਦਿ। ੫. ਸ਼ਿਕਾਰਪੁਰ ਨਿਵਾਸੀ ਇੱਕ ਉਦਾਸੀ ਸੰਤ, ਜਿਸ ਦੀ ਧਰਮਸਾਲਾ ਸਿੰਧ ਵਿੱਚ ਬਹੁਤ ਪ੍ਰਸਿੱਧ ਹੈ. ਇਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਰਯਾਯ ਭੀ ਲਿਖੇ ਹਨ....
ਦੇਖੋ, ਦਮ। ੨. ਦੇਖੋ, ਦਾਮ। ੩. ਸੰ. द्रम्म्. ਸੋਲਾਂ ਪੈਸਾ ਭਰ ਤੋਲ। ੪. ਭਾਈ ਗੁਰਦਾਸ ਜੀ ਨੇ ਪੈਸੇ ਨੂੰ ਦੰਮ ਲਿਖਿਆ ਹੈ. "ਤ੍ਰੈ ਵੀਹਾਂ ਦੇ ਦੰਮ ਲੈ ਇੱਕ ਰੁਪਈਆ." (ਭਾਗੁ)...
ਵਿ- ਲਿਖਿਤ. ਲਿਖਿਆ ਹੋਇਆ. "ਲਿਖਿਆ ਮੇਟਿ ਨ ਸਕੀਐ." (ਮਃ ੩. ਵਾਰ ਸ੍ਰੀ) "ਲਿਖਿਅੜਾ ਸਾਹ ਨਾ ਟਲੈ." (ਵਡ ਅਲਾਹਣੀ ਮਃ ੧) ਇੱਥੇ ਸਾਹੇ ਤੋਂ ਭਾਵ ਮੌਤ ਦਾ ਵੇਲਾ ਹੈ....
ਵਿ- ਤ੍ਰਯ. ਤਿੰਨ. "ਤ੍ਰੈ ਗੁਣ ਭਰਮ ਭੁਲਾਇ." (ਸ੍ਰੀ ਅਃ ਮਃ ੩) "ਜਲੁ ਤਰੰਗ ਅਗਨੀ ਪਵਨੈ ਫੁਨਿ ਤ੍ਰੈ ਮਿਲਿ ਜਗਤੁ ਉਪਾਇਆ." (ਪ੍ਰਭਾ ਅਃ ਮਃ ੧) ਦੇਖੋ, ਜਲਤਰੰਗ ੨। ੨. ਮਨ ਬਾਣੀ ਅਤੇ ਸ਼ਰੀਰ। ੩. ਮਨ, ਨੇਤ੍ਰ ਅਤੇ ਤੁਚਾ. "ਮਾਈ ਮਾਂਗਤ ਤ੍ਰੈ ਲੋਭਾਵਹਿ." (ਰਾਮ ਅਃ ਮਃ ੧)...
ਸੰ. ਰੌਪ੍ਯ. ਸੰਗ੍ਯਾ- ਰਜਤਮੁਦ੍ਰਾ. ਚਾਂਦੀ ਦਾ ਸਿੱਕਹ....
ਦੇਖੋ, ਭਾਗ. "ਭਾਗੁ ਪੂਰਾ ਤਿਨ ਜਾਗਿਆ." (ਮਃ ੫. ਵਾਰ ਸਾਰ)...