dhhaulaधउल
ਸੰ. ਧਵਲ. ਵਿ- ਚਿੱਟਾ. ਉਜਲਾ। ੨. ਨਿਰਮਲ। ੩. ਸੰਗ੍ਯਾ- ਚਿੱਟਾ ਬੈਲ. "ਧਉਲ ਧਰਮੁ ਦਇਆ ਕਾ ਪੂਤੁ." (ਜਪੁ) ''वृपोहि भगवान धर्मः ख्यातो लोकेषु भारत. '' (ਮਹਾਭਾਰਤ ਸ਼ਾਂਤਿ ਪਰਵ ਮੋਕ੍ਸ਼੍ਧਰਮ ਅਃ ੩੪੨ ਸ਼. ੮੬) ੪. ਹਿਮਾਲਯ। ੫. ਚਿੱਟਾ ਮੰਦਿਰ. "ਚੜ੍ਹੀ ਸਭ ਸੁਭ੍ਰ ਧਉਲ ਉਤਾਲ." (ਰਾਮਾਵ) "ਇਤਨੋ ਸੁਖ ਨਾ ਹਰਿਧਉਲਨ ਕੋ." (ਕ੍ਰਿਸਨਾਵ) ਇਤਨਾ ਆਨੰਦ ਹਰਿ (ਸੁਵਰਣ) ਮੰਦਿਰਾਂ ਦਾ ਭੀ ਨਹੀਂ। ੬. ਕੈਲਾਸ਼। ੭. ਧੱਫਾ. ਚਪੇੜ. ਦੇਖੋ, ਧੌਲ੍ਹ.
सं. धवल. वि- चिॱटा. उजला। २. निरमल। ३. संग्या- चिॱटा बैल. "धउल धरमु दइआ का पूतु." (जपु) ''वृपोहि भगवान धर्मः ख्यातो लोकेषु भारत. '' (महाभारत शांति परव मोक्श्धरम अः ३४२ श. ८६) ४. हिमालय। ५. चिॱटा मंदिर. "चड़्ही सभ सुभ्र धउल उताल." (रामाव) "इतनो सुख ना हरिधउलन को." (क्रिसनाव) इतना आनंद हरि (सुवरण) मंदिरां दा भी नहीं। ६. कैलाश। ७. धॱफा. चपेड़. देखो, धौल्ह.
ਸੰ. ਵਿ- ਚਿੱਟਾ. ਸਫ਼ੇਦ। ੨. ਸੰਗ੍ਯਾ- ਚਿੱਟਾ ਬੈਲ। ੩. ਪੁਰਾਣਾਂ ਅਨੁਸਾਰ ਉਹ ਬੈਲ, ਜਿਸ ਨੇ ਪ੍ਰਿਥਿਵੀ ਚੁੱਕੀ ਹੋਈ ਹੈ. "ਧਵਲੈ ਉਪਰਿ ਕੇਤਾ ਭਾਰੁ?" (ਜਪੁ) ੪. ਮੁਸ਼ਕ ਕਾਫ਼ੂਰ। ੫. ਚਿੱਟਾ ਕੁਸ੍ਠ. ਫੁਲਵਹਿਰੀ। ੬. ਦੇਖੋ, ਛੱਪਯ ਦਾ ਰੂਪ ੫....
ਦੇਖੋ, ਚਿਟਾ....
ਦੇਖੋ, ਉਜਲ. "ਸੋਈ ਕੰਮ ਕਮਾਇ ਜਿਤੁ ਮੁਖ ਉਜਲਾ." (ਆਸਾ ਮਃ ੫) "ਸਾਹਿਬ ਮੇਰਾ ਉਜਲਾ." (ਵਾਰ ਰਾਮ ੧. ਮਃ ੧)...
ਵਿ- ਨਿਰ੍ਮਲ. ਮੈਲ ਰਹਿਤ. ਸ਼ੁੱਧ. "ਨਿਰਮਲ ਉਦਕ ਗੋਬਿੰਦ ਕਾ ਨਾਮ." (ਗਉ ਮਃ ਪ) "ਨਿਰਮਲ ਤੇ, ਜੋ ਰਾਮਹਿ ਜਾਨ." (ਭੈਰ ਕਬੀਰ) ੨. ਸੰਗ੍ਯਾ- ਪਾਰਬ੍ਰਹਮ. ਕਰਤਾਰ. "ਜੋ ਨਿਰਮਲੁ ਸੇਵੇ ਸੁ ਨਿਰਮਲੁ ਹੋਵੈ." (ਮਾਝ ਅਃ ਮਃ ੩) ੩. ਪ੍ਰਕਾਸ਼. ਉਜਾਲਾ. "ਕਿਉ ਕਰਿ ਨਿਰਮਲੁ, ਕਿਉ ਕਰਿ ਅੰਧਿਆਰਾ ?" (ਸਿਧਗੋਸਟਿ) ੪. ਵਿ- ਰੌਸ਼ਨ. ਦੇਖੋ, ਚਾਖੈ ੨....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਬਲਦ. ਦੇਖੋ, ਬੈਲੁ। ੨. ਭਾਵ- ਮੂਰਖ. ਪਸ਼ੂ। ੩. ਵ੍ਯਸਨ. ਐਬ। ੪. ਸੰ. ਵਿ- ਬਿਲ (ਖੁੱਡ) ਵਿੱਚ ਰਹਿਣ ਵਾਲਾ....
ਸੰ. ਧਵਲ. ਵਿ- ਚਿੱਟਾ. ਉਜਲਾ। ੨. ਨਿਰਮਲ। ੩. ਸੰਗ੍ਯਾ- ਚਿੱਟਾ ਬੈਲ. "ਧਉਲ ਧਰਮੁ ਦਇਆ ਕਾ ਪੂਤੁ." (ਜਪੁ) ''वृपोहि भगवान धर्मः ख्यातो लोकेषु भारत. '' (ਮਹਾਭਾਰਤ ਸ਼ਾਂਤਿ ਪਰਵ ਮੋਕ੍ਸ਼੍ਧਰਮ ਅਃ ੩੪੨ ਸ਼. ੮੬) ੪. ਹਿਮਾਲਯ। ੫. ਚਿੱਟਾ ਮੰਦਿਰ. "ਚੜ੍ਹੀ ਸਭ ਸੁਭ੍ਰ ਧਉਲ ਉਤਾਲ." (ਰਾਮਾਵ) "ਇਤਨੋ ਸੁਖ ਨਾ ਹਰਿਧਉਲਨ ਕੋ." (ਕ੍ਰਿਸਨਾਵ) ਇਤਨਾ ਆਨੰਦ ਹਰਿ (ਸੁਵਰਣ) ਮੰਦਿਰਾਂ ਦਾ ਭੀ ਨਹੀਂ। ੬. ਕੈਲਾਸ਼। ੭. ਧੱਫਾ. ਚਪੇੜ. ਦੇਖੋ, ਧੌਲ੍ਹ....
ਦੇਖੋ, ਧਰਮ. "ਧਰਮੁ ਦ੍ਰਿੜਹੁ ਹਰਿਨਾਮੁ ਧਿਆਵਹੁ." (ਸੂਹੀ ਛੰਤ ਮਃ ੪)...
ਸੰ. ਦਯਾ. ਸੰਗ੍ਯਾ- ਦੂਸਰੇ ਦੇ ਦੁੱਖ ਨੂੰ ਦੇਖ ਕੇ ਚਿੱਤ ਦੇ ਦ੍ਰਵਣ ਦਾ ਭਾਵ. ਕਰੁਣਾ. ਰਹ਼ਮ. "ਸਤਿ ਸੰਤੋਖ ਦਇਆ ਕਮਾਵੈ." (ਸ੍ਰੀ ਮਃ ੫) "ਧੌਲੁ ਧਰਮੁ ਦਇਆ ਕਾ ਪੂਤੁ." (ਜਪੁ)...
ਦੇਖੋ. ਪੁਤ੍ਰ....
ਜਪੁ ਨਾਮਕ ਗੁਰਬਾਣੀ, ਜੋ ਸਿੱਖਾਂ ਦੇ ਨਿੱਤਨੇਮ ਦਾ ਮੂਲ ਹੈ. ਇਹ ਸ੍ਰੀ ਗੁਰੂ ਗ੍ਰੰਥਸਾਹਿਬ ਦੇ ਆਰੰਭ ਵਿੱਚ ਹੈ. ਇਸ ਦੇ ਸਲੋਕ ਸਮੇਤ ੩੯ ਪਦ ਹਨ. "ਜਪੁਜੀ ਕੰਠ ਨਿਤਾਪ੍ਰਤਿ ਰਟੈ। ਜਨਮ ਜਨਮ ਕੇ ਕਲਮਲ ਕਟੈ." (ਨਾਪ੍ਰ)¹੨. ਮੰਤ੍ਰਪਾਠ. "ਜਪੁ ਤਪੁ ਸੰਜਮੁ ਧਰਮੁ ਨ ਕਮਾਇਆ." (ਸੋਪੁਰਖੁ) ੩. ਜਪ੍ਯ. ਵਿ- ਜਪਣ ਯੋਗ੍ਯ....
ਭਰਤਵੰਸ਼ੀ ਕੌਰਵ ਅਤੇ ਪਾਂਡਵਾਂ ਦਾ ਜਿਸ ਗ੍ਰੰਥ ਵਿੱਚ ਵਿਸ੍ਤਾਰ ਨਾਲ ਹਾਲ ਹੈ.¹ ਇਹ ਪੁਸ੍ਤਕ ਵ੍ਯਾਸ ਮੁਨਿ ਕ੍ਰਿਤ ਦੱਸਿਆ ਜਾਂਦਾ ਹੈ. ਇਸ ਦੇ ੧੮. ਪਰਵ ਅਤੇ ਸਲੋਕਸੰਖ੍ਯਾ ੯੦੦੦੦ ਹੈ. ਸ਼੍ਰੀ ਗੁਰੂ ਗੋਬਿੰਦਸਿੰਘ ਜੀ ਨੇ ਆਪਣੇ ਦਰਬਾਰੀ ਕਵੀਆਂ ਤੋਂ ਇਸ ਗ੍ਰੰਥ ਦਾ ਹਿੰਦੀ ਵਿੱਚ ਅਨੁਵਾਦ ਕਰਵਾਇਆ ਸੀ, ਜੋ ਆਨੰਦਪੁਰ ਦੇ ਯੁੱਧ ਸਮੇਂ ਵਿਦ੍ਯਾਵਿਰੋਧੀਆਂ ਦ੍ਵਾਰਾ ਨਸ੍ਟ ਹੋਗਿਆ. ਕੁਝ ਪਰਵ ਜੋ ਪ੍ਰੇਮੀ ਪਾਠਕਾਂ ਹੱਥ ਪਹੁਚ ਚੁੱਕੇ ਸਨ. ਉਹ ਬਚਗਏ. ਮਹਾਰਾਜਾ ਨਰੇਂਦ੍ਰਸਿੰਘ ਜੀ ਪਟਿਆਲਾ ਪਤਿ ਨੇ ਗੁੰਮ ਹੋਏ ਪਰਵਾਂ ਦਾ ਅਨੁਵਾਦ ਆਪਣੇ ਕਵੀਆਂ ਤੋਂ ਕਰਵਾਕੇ ਪੁਸ੍ਤਕ ਸੰਪੂਰਣ ਕੀਤਾ. ਅਠਾਰਾਂ ਪਰਵਾਂ ਦੇ ਨਾਮ ਇਹ ਹਨ- ਆਦਿ, ਸਭਾ, ਵਨ, ਵਿਰਾਟ, ਉਦਯੋਗ, ਭੀਸਮ, ਦ੍ਰੋਣ, ਕਰਣ, ਸ਼ਲ੍ਯ, ਸੌਪਤਿਕ, ਸ੍ਤ੍ਰੀ. ਸ਼ਾਂਤਿ, ਅਨੁਸ਼ਾਸਨ, ਅਸ੍ਵਮੇਧ. ਆਸ਼੍ਰਮਵਾਸੀ, ਮੌਸ਼ਲ, ਮਹਾਪ੍ਰਸ੍ਥਾਨ ਅਤੇ ਸ੍ਵਰਗਾਰੋਹਣ ਪਰਵ। ੨. ਭਰਤਵੰਸ਼ੀ ਕੌਰਵ ਪਾਂਡਵਾਂ ਦਾ ਕੁਰੁਕ੍ਸ਼ੇਤ੍ਰ ਦੇ ਮੈਦਾਨ ਵਿੱਚ ਕੀਤਾ ਘੋਰ ਸੰਗ੍ਰਾਮ. ਵਿਦ੍ਵਾਨਾਂ ਨੇ ਇਸ ਜੰਗ ਦਾ ਸਮਾਂ ੯੫੦ ਬੀ. ਸੀ. ਮੰਨਿਆ ਹੈ। ੩. ਮਹਾਹਵ. ਵਡਾਜੰਗ....
ਸੰਗ੍ਯਾ- ਸੀਤਲਤਾ। ੨. ਮਨ ਦਾ ਠਹਿਰਾਉ। ੩. ਵਿਸ਼੍ਰਾਮ। ੪. ਅਮਨ. ਚੈਨ. "ਸ਼ਾਂਤਿ ਪਾਈ ਗੁਰਿ ਸਤਿਗੁਰਿ ਪੂਰੇ." (ਬਿਲਾ ਮਃ ੫).¹ ੫. ਦੇਖੋ, ਸ਼ਾਂਤ ੭....
ਦੇਖੋ, ਪਰਬ....
ਦੇਖੋ, ਹਿਮਾਚਲ....
ਸੰ. ਸੰਗ੍ਯਾ- ਦੇਵਤਾ ਦਾ ਘਰ। ੨. ਰਾਜਭਵਨ, ਜਿਸ ਵਿੱਚ ਮੰਦ (ਆਨੰਦ) ਕੀਤਾ ਜਾਂਦਾ ਹੈ. ਦੇਖੋ, ਮੰਦ ਧਾ। ੩. ਸ਼ਹਰ. ਨਗਰ। ੪. ਸਮੁੰਦਰ।੫ ਗੋਡੇ ਦਾ ਪਿਛਲਾ ਹਿੱਸਾ, ਖੁੱਚ....
ਸੰ. ਸ਼ੁਭ੍ਰ. ਵਿ- ਉੱਜਲ. ਚਿੱਟਾ। ੨. ਚਮਕੀਲਾ. "ਸਿਰੰ ਸੇਤ ਛਤ੍ਰੰ ਸੁ ਸੁਭ੍ਰੰ ਬਿਰਾਜੰ." (ਵਿਚਿਤ੍ਰ) ੩. ਸੁੰਦਰ. ਮਨੋਹਰ। ੪. ਸੰਗ੍ਯਾ- ਅਬਰਕ। ੫. ਚਾਂਦੀ। ੬. ਚਰਬੀ। ੭. ਫਟਕੜੀ। ੮. ਵੰਸ਼ਲੋਚਨ....
ਉਸ ਨੇ ਪਾਰ ਕੀਤਾ, ਕੀਤੇ. "ਭਉਜਲੁ ਪਾਰਿ ਉਤਾਰਿਅਨ." (ਨਾਪ੍ਰ) ੨. ਸੰ. उताल. ਵਿ- ਚੰਗਾ. ਅੱਛਾ। ੩. ਤੇਜ਼ ਤੁੰਦ। ੪. ਬਹੁਤ. ਅਧਿਕ। ੫. ਭਿਆਨਕ. ਡਰਾਉਣਾ....
ਸੰਗ੍ਯਾ- ਸੁੱਖ. ਮੰਨਤ. "ਸੁਖ ਸੁਖੇਂਦੀ ਸਾ ਮੈ ਪਾਈ." (ਜੈਤ ਛੰਤ ਮਃ ੫) ਸੁਖ ਦੀ ਇੱਛਾ ਲਈ ਮੰਨਤ ਕਰਨ ਤੋਂ ਨਾਮ ਸੁਕ ਹੈ. ੨. ਸੰ. ਆਨੰਦ. "ਦੁਖ ਦਾਰੂ ਸੁਖ ਰੋਗ ਭਇਆ." (ਵਾਰ ਆਸਾ) ੩. ਦੇਖੋ, ਸਵੈਯੇ ਦਾ ਰੂਪ ੧੮.। ੪. ਜਲ. ਪਾਣੀ....
ਦੇਖੋ, ਅਨੰਦ. "ਆਨੰਦ ਗੁਰੁ ਤੇ ਜਾਣਿਆ." (ਅਨੰਦੁ) ੨. ਇੱਕ ਛੰਦ. ਦੇਖੋ, ਕੋਰੜਾ। ੩. ਪਾਰਬ੍ਰਹਮ. ਕਰਤਾਰ। ੪. ਸਿੱਖਧਰਮ ਅਨੁਸਾਰ ਵਿਆਹ, ਜਿਸ ਦੀ ਰੀਤਿ ਇਹ ਹੈ-#(ੳ) ਸਿੱਖਪੁਤ੍ਰੀ ਦਾ ਸਿੱਖ ਨਾਲ ਸੰਬੰਧ ਹੋਵੇ.#(ਅ) ਦੋਵੇਂ ਰੂਪ ਅਵਸਥਾ ਗੁਣ ਆਦਿ ਵਿੱਚ ਯੋਗ੍ਯ ਅਤੇ ਪਰਸਪਰ ਸੰਯੋਗ ਦੇ ਇੱਛਾਵਾਨ ਹੋਣ.#(ੲ) ਸਗਾਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਹਜੂਰ ਅਰਦਾਸ ਕਰਕੇ ਹੋਵੇ.#(ਸ) ਆਨੰਦ ਦਾ ਦਿਨ ਗੁਰਪੁਰਬ ਵਾਲੇ ਦਿਨ ਅਥਵਾ ਪੰਜ ਪਿਆਰਿਆਂ ਦੀ ਸੰਮਤਿ ਨਾਲ ਥਾਪਿਆ ਜਾਵੇ.#(ਹ) ਜਿਤਨੇ ਆਦਮੀ ਲੜਕੀ ਵਾਲਾ ਸੱਦੇ ਉਤਨੇ ਨਾਲ ਲੈ ਕੇ ਦੁਲਹਾ ਸਹੁਰੇ ਘਰ ਜਾਵੇ. ਦੋਹੀਂ ਪਾਸੀਂ ਗੁਰੁਸ਼ਬਦ ਗਾਏ ਜਾਣ.#(ਕ) ਅਮ੍ਰਿਤ ਵੇਲੇ ਆਸਾ ਦੀ ਵਾਰ ਪਿੱਛੋਂ ਵਰ ਅਤੇ ਕੰਨ੍ਯਾ ਨੂੰ ਗੁਰੁਬਾਣੀ ਅਨੁਸਾਰ ਉਪਦੇਸ਼ ਦੇ ਕੇ ਅਤੇ ਨਿਯਮ ਅੰਗੀਕਾਰ ਕਰਵਾਕੇ ਲਾਵਾਂ ਅਤੇ ਆਨੰਦ ਦਾ ਪਾਠ ਕਰਕੇ ਪ੍ਰਸਾਦ ਵਰਤਾਇਆ ਜਾਵੇ.#ਆਨੰਦ ਦੀ ਰੀਤਿ ਸਿੱਖਾਂ ਵਿੱਚ ਬਹੁਤ ਪੁਰਾਣੀ ਹੈ, ਪਰ ਇਸ ਨੂੰ ਕਾਨੂੰਨ ਦੀ ਸ਼ਕਲ ਵਿੱਚ ਲਿਆਉਣ ਦਾ ਯਤਨ ਟਿੱਕਾ ਸਾਹਿਬ (ਵਲੀਅਹਿਦ) ਨਾਭਾ ਸ਼੍ਰੀ ਮਾਨ ਰਿਪੁਦਮਨ ਸਿੰਘ ਜੀ ਨੇ ਕੀਤਾ, ਜਿਨ੍ਹਾਂ ਨੇ ੩੦ ਅਕਤੂਬਰ ਸਨ ੧੯੦੮ ਨੂੰ ਬਿਲ ਕੌਂਸਲ ਵਿੱਚ ਪੇਸ਼ ਕੀਤਾ ਅਤੇ ਸਰਦਾਰ ਸੁੰਦਰ ਸਿੰਘ ਜੀ ਰਈਸ ਮਜੀਠਾ ਦੇ ਜਤਨ ਨਾਲ ੨੭ ਅਗਸ੍ਤ ਸਨ ੧੯੦੯ ਨੂੰ ਰਪੋਟ ਲਈ ਖ਼ਾਸ ਕਮੇਟੀ ਦੇ ਸਪੁਰਦ ਹੋਇਆ ਅਤੇ ੨੨ ਅਕਤਬੂਰ ਸਨ ੧੯੦੯ ਨੂੰ ਆਨੰਦ ਵਿਵਾਹ ਦਾ ਕਾਨੂਨ (Anand Marriage Act) ਪਾਸ ਹੋਇਆ.¹...
ਵਿ- ਹਰ਼ਿਤ (ਹਰਾ) ਦਾ ਸੰਖੇਪ. "ਦਾਵਾ ਅਗਨਿ ਰਹੇ ਹਰਿ ਬੂਟ." (ਰਾਮ ਅਃ ਮਃ ੫) ਹਰੇ ਬੂਟੇ।#੨. ਹਰਇੱਕ. ਹਰੇਕ. "ਹਰਿ ਭਾਵੈ ਹਰਿ ਨਿਸਤਾਰੇ." (ਗੂਜ ਮਃ ੪) ੩. ਕਿਰ. ਵਿ- ਹਰਕੇ. ਚੁਰਾਕੇ. "ਹਰਿ ਧਨ ਪਾਪ ਕਰੰਤ." (ਸਲੋਹ) ੪. ਸੰ. (हृ- इन) ਸੰਗ੍ਯਾ- ਵਿਸਨੁ. "ਦਸਿਕ ਅਸੁਰ ਹਰਿ ਘਾਏ." (ਹਜਾਰੇ ੧੦) ੫. ਕ੍ਰਿਸਨ ਜੀ ੬. ਪੌਂਡਕ ਵਾਸੁਦੇਵ. "ਆਇ ਭਿਰ੍ਯੋ ਹਰਿ ਹਰਿ ਸੋਂ."¹ (ਕ੍ਰਿਸਨਾਵ) ਕ੍ਰਿਸਨ ਜੀ ਨਾਲ ਪੌਂਡ੍ਰਕ ਵਾਸੁਦੇਵ ਆਕੇ ਲੜਿਆ। ੭. ਕਰਤਾਰ. ਪਰਮੇਸ਼੍ਵਰ. "ਬਿਨ ਹਰਿ ਨਾਮ ਨ ਬਾਚਨ ਪੈਹੈ." (ਹਜਾਰੇ ੧੦) "ਹਰਿ ਸਿੰਘਾਸਣੁ ਦੀਅਉ ਸਿਰਿ ਗੁਰੁ ਤਹ ਬੈਠਾਯਉ." (ਸਵੈਯੇ ਮਃ ੫. ਕੇ) ੮. ਚੰਦ੍ਰਮਾ. "ਹਰਿ ਸੋ ਮੁਖ ਹੈ." (ਚੰਡੀ ੧) ੯. ਸਿੰਹੁ. ਸ਼ੇਰ। ੧੦. "ਹਰਿ ੧੦. ਸੂਰਜ. "ਹਰਿ ਵੰਸ਼ ਵਿਖੇ ਅਵਤਾਰ ਭਏ." (ਗੁਪ੍ਰਸੂ) ੧੧. ਤੋਤਾ। ੧੨. ਸਰਪ। ੧੩. ਬਾਂਦਰ. ਵਾਨਰ. "ਹਤ ਰਾਵਣ ਕੋ ਲਿਯ ਸੰਗ ਚਮੂ ਹਰਿ." (ਗੁਪ੍ਰਸੂ) ੧੪. ਡੱਡੂ. ਮੇਂਡਕ। ੧੫. ਪੌਣ. ਹਵਾ। ੧੬. ਘੋੜਾ। ੧੭. ਯਮ। ੧੮. ਬ੍ਰਹਮਾ। ੧੯. ਇੰਦ੍ਰ। ੨੦. ਕਿਰਣ. ਰਸ਼ਿਮ੍। ੨੧. ਮੋਰ। ੨੨ ਕੋਕਿਲਾ। ੨੩ ਹੰਸ। ੨੪ ਅਗਨਿ। ੨੫ ਜਲ. ਦੇਖੋ, ਘਨਿ। ੨੬ ਪੀਲਾ ਰੰਗ। ੨੭ ਮਾਰਗ. ਰਸਤਾ। ੨੮ ਪਰਬਤ। ੨੯ ਹਾਥੀ। ੩੦ ਕਮਲ। ੩੧ ਰਾਜਾ। ੩੨ ਭੌਰਾ. ਭ੍ਰਮਰ। ੩੩ ਸੁਵਰਣ. ਸੋਨਾ. "ਸ੍ਰਿੰਗ ਧਰੇ ਹਰਿ ਧੇਨੁ ਹਜਾਰਾ." (ਕ੍ਰਿਸਨਾਵ) ੩੪ ਕਾਮਦੇਵ। ੩੫ ਮ੍ਰਿਗ. ਹਰਿਣ (ਹਰਨ) ੩੬ ਬਨ. ਜੰਗਲ. ਦੇਖੋ, ਦੌਂ। ੩੭ ਮੇਘ. ਬੱਦਲ. "ਘਨ ਸ੍ਯਾਮ ਬਿਰਾਜਤ ਹੈਂ ਹਰਿ, ਰਾਧਿਕਾ ਬਿੱਦੁਲਤਾ." (ਕ੍ਰਿਸਨਾਵ) ੩੮ ਆਕਾਸ਼। ੩੯ ਧਨੁਖ। ੪੦ ਬਾਣ. ਤੀਰ। ੪੧ ਖੜਗ. "ਕਰੱਧਰ ਕੈ ਹਰਿ" (ਚੰਡੀ ੧) ੪੨ ਸੰਖ "ਨਾਦ ਪ੍ਰਚੰਡ ਸੁਨ੍ਯੋ ਹਰਿ ਕਾ." (ਕ੍ਰਿਸਨਾਵ) ੪੩ ਚੰਦਨ. "ਹਿਰਡ ਪਲਾਸ ਸੰਗ ਹਰਿ ਬੁਹੀਆ." (ਬਿਲਾ ਅਃ ਮਃ ੪) ੪੪ ਹਰਿ ਚੰਦਨ, ਜੋ ਸੁਰਗ ਦਾ ਬਿਰਛ ਹੈ."ਪਾਰਜਾਤ ਹਰਿ ਹਰਿ ਰੁਖੁ." (ਟੋਡੀ ਮਃ ੫) ਪਾਰਿਜਾਤ ਅਤੇ ਹਰਿਚੰਦਨ ਬਿਰਛ ਹਰਿ (ਕਰਤਾਰ) ਹੈ.#ਉੱਪਰ ਲਿਖੇ ਹਰਿ ਸ਼ਬਦ ਦੇ ਬਹੁਤ ਉਦਾਹਰਣ#ਹੇਠ ਲਿਖੇ ਸਵੈਯੇ ਵਿੱਚ ਦੇਖੇ ਜਾਂਦੇ ਹਨ-#(ੳ) ਹਰਿ ਸੋ ਮੁਖ ਹੈ ਹਰਤੀ ਦੁਖ ਹੈ,#ਅਲਕੈਂ ਹਰਹਾਰ ਪ੍ਰਭਾ ਹਰਨੀ ਹੈ।#(ਅ) ਲੋਚਨ ਹੈਂ ਹਰਿ ਸੇ ਸਰਸੇ,#ਹਰਿ ਸੇ ਭਰੁਟੇ ਹਰਿ ਸੀ ਬਰਨੀ ਹੈ।#(ੲ) ਕੇਹਰਿ ਸੋ ਕਰਿਹਾਂ, ਚਲਬੋ ਹਰਿ,#ਪੈ ਹਰਿ ਕੀ ਹਰਨੀ ਤਰਨੀ ਹੈ।#(ਸ) ਹੈ ਕਰ ਮੇ ਹਰਿ ਪੈ ਹਰਿ ਸੋ,#ਹਰਿਰੂਪ ਕਿਯੇ ਹਰ ਕੀ ਧਰਨੀ ਹੈ.#(ਚੰਡੀ ੧)#(ਉ) ਚੰਦ ਜੇਹਾ ਮੁਖ ਹੈ, ਦੁੱਖ ਦੂਰ ਕਰਦੀ ਹੈ, ਜੁਲਫਾਂ ਸ਼ਿਵ ਦੇ ਹਾਰ (ਸੱਪ) ਦੀ ਸ਼ੋਭਾ ਚੁਰਾਉਂਦੀਆਂ ਹਨ.#(ਅ) ਨੇਤ੍ਰ ਕਮਲ ਤੋਂ ਵਧਕੇ ਕਮਾਣ ਜੇਹੀ ਭੌਹਾਂ, ਤੀਰ ਜੇਹੀ ਪਲਕਾਂ ਹਨ.#(ੲ) ਸ਼ੇਰ ਜੇਹਾ ਕਟਿਭਾਗ, ਹਾਥੀ ਜੇਹੀ ਚਾਲ, ਹਰਿ ਤਰੁਣੀ (ਕਾਮ ਦੀ ਇਸਤ੍ਰੀ- ਰਤਿ) ਦੀ ਸ਼ੋਭਾ ਦੂਰ ਕਰਨ ਵਾਲੀ ਹੈ.#(ਸ) ਹੱਥ ਵਿੱਚ ਖੜਗ ਹੈ, ਜੋ ਸੂਰਜ ਜੇਹਾ ਚਮਕੀਲਾ ਹੈ, ਮਨੋਹਰ ਰੂਪ ਧਾਰੇ ਹੋਏ ਸ਼ਿਵ ਦੀ ਅਰਧਾਂਗਿਨੀ ਹੈ....
ਸੰ. ਸੁਵਰ੍ਣ. ਵਿ- ਉੱਤਮ ਰੰਗ. ਸ਼ੁਭ ਵਰਣ. "ਸੁਵਰਨ ਕੋ ਸੁਵਰਨ ਤਨ ਦੁਤਿ ਮਿਲ." (ਗੁਪ੍ਰਸੂ) ੨. ਉੱਤਮ ਜਾਤਿ। ੩. ਉੱਤਮ ਅੱਖਰ। ੪. ਸੰਗ੍ਯਾ- ਸੁਇਨਾ. ਸੋਨਾ. "ਲੋਹਾ ਪਾਰਸ ਭੇਟੀਐ ਮਿਲਿ ਸੰਗਤਿ ਸੁਵਰਨ ਹੋ ਜਾਇ." (ਵਾਰ ਗਉ ੧. ਮਃ ੪) ੫. ਧਤੂਰਾ। ੬. ਸੋਲਾਂ ਮਾਸੇ ਭਰ ਵਜਨ। ੭. ਹਰਿਚੰਦਨ। ੮. ਰਾਜਾ ਦਸ਼ਰਥ ਦਾ ਇੱਕ ਮੰਤ੍ਰੀ....
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਸੰ. ਸੰਗ੍ਯਾ- ਕੇ (ਪਾਣੀ ਵਿੱਚ) ਬਲੌਰ ਦੀ ਤਰਾਂ ਲਸਕਣ ਵਾਲਾ, ਤਿੱਬਤ ਦੇ ਪੱਛਮ ਅਤੇ ਮਾਨਸਰੋਵਰ ਦੇ ਉੱਤਰ ਇੱਕ ਸੁੰਦਰ ਪਹਾੜ, ਜਿਸ ਨੂੰ ਚੀਨੀ "ਕਿਯੁਨਲਨ" ਆਖਦੇ ਹਨ. ਪੁਰਾਣਾਂ ਅਨੁਸਾਰ ਇਹ ਸ਼ਿਵ ਅਤੇ ਕੁਬੇਰ ਦੇ ਰਹਿਣ ਦਾ ਪਰਬਤ ਹੈ. ਤਿਬੱਤ, ਚੀਨ ਅਤੇ ਹਿੰਦੁਸਤਾਨ ਤੋਂ ਆਕੇ ਹਜ਼ਾਰਾਂ ਯਾਤ੍ਰੂ ਇਸ ਦੀ ਪਰਦੱਖਣਾ ਕਰਦੇ ਹਨ। ੨. ਇੱਕ ਰਾਣਾ. ਦੇਖੋ, ਧੁਨੀ (ਗ)....
ਸੰਗ੍ਯਾ- ਧਪ ਸ਼ਬਦ ਹੋਵੇ ਜਿਸ ਦੇ ਲੱਗਣ ਤੋਂ. ਤਮਾਚਾ. ਲਫੇੜਾ. ਲੱਪੜ....
ਸੰ. चपेट ਸੰਗ੍ਯਾ- ਜੋ ਚਪ (ਸਮਝਾਉਣ) ਲਈ ਲਗਾਈ ਜਾਵੇ. ਧੱਫਾ. ਤ਼ਮਾਚਾ. ਥੱਪੜ...
ਸੰਗ੍ਯਾ- ਲਫੇੜਾ. ਥੱਪੜ....