dhhananjēa, dhhananjaiधनंजय, धनंजै
ਸੰ. धनञ्जय. ਵਿ- ਧਨ ਜਿੱਤਣ ਵਾਲਾ. ਜਿੱਤਕੇ ਧਨ ਪ੍ਰਾਪਤ ਕਰਨ ਵਾਲਾ। ੨. ਸੰਗ੍ਯਾ- ਕਰਤਾਰ. ਜਿਸ ਦੀ ਸੇਵਾ ਤੋਂ ਧਨ ਦੀ ਪ੍ਰਾਪਤੀ ਹੁੰਦੀ ਹੈ. "ਧਨੰਜੈ ਜਲਿ ਬਲਿ ਹੈ ਮਹੀਐ." (ਮਾਰੂ ਸੋਲਹੇ ਮਃ ੫) ੪. ਅਰਜੁਨ, ਜੋ ਧਨੁਸ ਦ੍ਵਾਰਾ ਧਨ ਜਿੱਤਦਾ ਹੈ। ੫. ਵਿਸਨੁ। ੬. ਦਸ ਪ੍ਰਾਣਾਂ ਵਿੱਚੋਂ ਇੱਕ ਪਵਨ, ਜਿਸ ਕਰਕੇ ਪ੍ਰਾਣਵਿਯੋਗ ਪਿੱਛੋਂ ਦੇਹ ਫੁੱਲ ਜਾਂਦੀ ਹੈ. ਦੇਖੋ, ਦਸ ਪ੍ਰਾਣ.
सं. धनञ्जय. वि- धन जिॱतण वाला. जिॱतके धन प्रापत करन वाला। २. संग्या- करतार. जिस दी सेवा तों धन दी प्रापती हुंदी है. "धनंजै जलि बलि है महीऐ." (मारू सोलहे मः ५) ४. अरजुन, जो धनुस द्वारा धन जिॱतदा है। ५. विसनु। ६. दस प्राणां विॱचों इॱक पवन, जिस करके प्राणवियोग पिॱछों देह फुॱल जांदी है. देखो, दस प्राण.
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਪ੍ਰ- ਆਪ੍- ਕ੍ਤ. ਵਿ- ਪ੍ਰਾਪ੍ਤ. ਮਿਲਿਆ. ਹਾਸਿਲ. ਪਾਇਆ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰਗ੍ਯਾ- ਸੇਵਾ. ਖਿਦਮਤ. ਉਪਾਸਨਾ. "ਨਾਮੈ ਕੀ ਸਭ ਸੇਵਾ ਕਰੈ." (ਆਸਾ ਅਃ ਮਃ ੩) ੨. ਫ਼ਾ. ਸ਼ੇਵਹ. ਤਰੀਕਾ. ਕਾਇਦਾ."ਗੁਰਮਤਿ ਪਾਏ ਸਹਜਿ ਸੇਵਾ." (ਆਸਾ ਮਃ ੧) ੩. ਆਦਤ. ਸੁਭਾਉ। ੪. ਸਿੰਧੀ ਵਿੱਚ ਸੇਵਾ ਦਾ ਉੱਚਾਰਣ 'ਸ਼ੇਵਾ' ਹੈ ਅਤੇ ਇਸ ਦਾ ਅਰਥ ਪੂਜਾ ਭੇਟਾ ਭੀ ਹੈ....
ਸੰਗ੍ਯਾ- ਪ੍ਰਾਪ੍ਤਿ. ਮਿਲਣ ਦਾ ਭਾਵ. ਮਿਲਣਾ. ਹਾਸਿਲ ਹੋਣਾ। ੨. ਪਹੁਁਚ. ਗਮ੍ਯਤਾ। ੩. ਲਾਭ. "ਪ੍ਰਾਪਤਿ ਪੋਤਾ ਕਰਮ ਪਸਾਉ." (ਰਾਮ ਮਃ੧) ੪. ਆਮਦਨ. ਆਯ....
ਸੰ. धनञ्जय. ਵਿ- ਧਨ ਜਿੱਤਣ ਵਾਲਾ. ਜਿੱਤਕੇ ਧਨ ਪ੍ਰਾਪਤ ਕਰਨ ਵਾਲਾ। ੨. ਸੰਗ੍ਯਾ- ਕਰਤਾਰ. ਜਿਸ ਦੀ ਸੇਵਾ ਤੋਂ ਧਨ ਦੀ ਪ੍ਰਾਪਤੀ ਹੁੰਦੀ ਹੈ. "ਧਨੰਜੈ ਜਲਿ ਬਲਿ ਹੈ ਮਹੀਐ." (ਮਾਰੂ ਸੋਲਹੇ ਮਃ ੫) ੪. ਅਰਜੁਨ, ਜੋ ਧਨੁਸ ਦ੍ਵਾਰਾ ਧਨ ਜਿੱਤਦਾ ਹੈ। ੫. ਵਿਸਨੁ। ੬. ਦਸ ਪ੍ਰਾਣਾਂ ਵਿੱਚੋਂ ਇੱਕ ਪਵਨ, ਜਿਸ ਕਰਕੇ ਪ੍ਰਾਣਵਿਯੋਗ ਪਿੱਛੋਂ ਦੇਹ ਫੁੱਲ ਜਾਂਦੀ ਹੈ. ਦੇਖੋ, ਦਸ ਪ੍ਰਾਣ....
ਸੰਗ੍ਯਾ- ਜ੍ਵਾਲਾ. ਅਗਨਿ. "ਅੰਤਰਿ ਲਾਗੀ ਜਲਿ ਬੁਝੀ." (ਸ੍ਰੀ ਮਃ ੧) "ਜਲਿ ਬੂਝੀ ਤੁਝਹਿ ਬੁਝਾਈ." (ਸੋਰ ਅਃ ਮਃ ੧) "ਬਲਦੀ ਜਲਿ ਨਿਵਰੈ ਕਿਰਪਾ ਤੇ." (ਮਾਰੂ ਸੋਲਹੇ ਮਃ ੧) ੨. ਕ੍ਰਿ. ਵਿ- ਜਲਦ. ਸ਼ੀਘ੍ਰ. "ਹਥੁ ਨ ਲਾਇ ਕਸੁੰਭੜੈ ਜਲਿਜਾਸੀ ਢੋਲਾ." (ਸੂਹੀ ਫਰੀਦ) ਇਹ ਰੰਗ ਛੇਤੀ ਮਿਟ ਜਾਣ ਵਾਲਾ ਹੈ। ੩. ਜਲ ਕਰਕੇ. ਜਲ ਨਾਲ. "ਜਲਿ ਮਲਿ ਕਾਇਆ ਮਾਂਜੀਐ ਭਾਈ." (ਸੋਰ ਅਃ ਮਃ ੧) ੪. ਜਲ ਵਿੱਚ. "ਥੋਰੈ ਜਲਿ ਮਾਛੁਲੀ." (ਸ. ਕਬੀਰ) ੫. ਜਲ (ਦਗਧ ਹੋ) ਕੇ. ਦੇਖੋ, ਜਲ ੩. "ਜਲਿਮੂਏ." (ਵਾਰ ਸੋਰ ਮਃ ੩)...
ਸੰ. ਸੰਗ੍ਯਾ- ਰਾਜਕਰ. ਮਹਿਸੂਲ (ਮੁਆਮਲਾ), ਜੋ ਜ਼ਮੀਨ ਪੁਰ ਲਗਾਇਆ ਜਾਂਦਾ ਹੈ। ੨. ਭੇਟਾ. ਉਪਹਾਰ. "ਤੇ ਭੀ ਬਲਿ ਪੂਜਾ ਉਰਝਾਏ." (ਵਿਚਿਤ੍ਰ) ੩. ਦੇਵਤਾ ਨੂੰ ਅਰਪਨ ਕੀਤਾ ਪਸ਼ੂ ਅਥਵਾ ਅੰਨ। ੪. ਕੁਰਬਾਨ. ਬਲਿਹਾਰ. "ਬਲਿਜਾਇ ਨਾਨਕ ਸਦਾ ਕਰਤੇ." (ਰਾਮ ਛੰਤ ਮਃ ੫) ਦੇਖੋ, ਬਲਿਦਾਨ। ੫. ਪ੍ਰਹਲਾਦ ਦਾ ਪੋਤਾ ਵਿਰੋਚਨ ਦਾ ਪੁਤ੍ਰ, ਜੋ ਵਿੰਧ੍ਯਾ ਵਲੀ ਦੇ ਉਦਰ ਤੋਂ ਪੈਦਾ ਹੋਇਆ. ਇਹ ਐਸਾ ਪ੍ਰਤਾਪੀ ਸੀ ਕਿ ਇੰਦ੍ਰ ਨੂੰ ਜਿੱਤਕੇ ਤਿੰਨ ਲੋਕਾਂ ਵਿੱਚ ਇਸ ਨੇ ਆਪਣਾ ਰਾਜਾ ਥਾਪਿਆ. ਦੇਵਤਿਆਂ ਦੇ ਆਖੇ ਵਿਸਨੁ ਨੇ ਬਲਿ ਨੂੰ ਛਲਣ ਲਈ ਵਾਮਨ ਅਵਤਾਰ ਧਾਰਿਆ ਅਰ ਬਲਿ ਤੋਂ ਢਾਈ ਅਤਵਾ ਤਿੰਨ ਕਦਮ ਜ਼ਮੀਨ ਮੰਗੀ. ਬਲਿ ਨੇ ਦੈਤਗੁਰੁ ਸ਼ੁਕ੍ਰ ਦੇ ਵਰਜਣ ਪੁਰ ਭੀ ਜ਼ਮੀਨ ਦਾ ਸੰਕਲਪ ਵਾਮਨ ਨੂੰ ਦੇ ਦਿੱਤਾ. ਵਾਮਨ ਨੇ ਆਪਣਾ ਸ਼ਰੀਰ ਵਧਾਕੇ ਦੋ ਕਦਮ ਨਾਲ ਪ੍ਰਿਥਿਵੀ ਅਤੇ ਆਕਾਸ਼ ਮਿਣ ਲਏ, ਤੀਜੇ ਕਦਮ ਵਿੱਚ ਬਲਿ ਦਾ ਸ਼ਰੀਰ ਲੈ ਲਿਆ. ਵਿਸਨੁ ਨੇ ਇਸ ਦੀ ਭਗਤੀ ਦੇਖਕੇ ਬਲਿ ਨੂੰ ਪਾਤਾਲ ਦਾ ਰਾਜਾ ਥਾਪਿਆ ਅਤੇ ਉਸ ਦੀ ਬੇਨਤੀ ਅਨੁਸਾਰ ਉਸ ਦਾ ਦ੍ਵਾਰਪਾਲ ਹੋਕੇ ਰਹਿਣਾ ਅੰਗੀਕਾਰ ਕੀਤਾ. "ਨਾਮਾ ਕਹੈ ਭਗਤਿ ਬਸਿ ਕੇਸਵ ਅਜਹੂੰ ਬਲਿ ਕੇ ਦੁਆਰ ਖਰੋ." (ਮਾਰੂ) ੬. ਦੇਖੋ, ਬਲੀ। ੭. ਸ਼ਸਤ੍ਰਨਾਮਮਾਲਾ ਵਿੱਚ ਹਾਥੀ ਦਾ ਨਾਮ ਭੀ ਬਲਿ ਹੈ. ਦੇਖੋ, ਬਲਿਅਰਿ। ੮. ਦੇਖੋ, ਵਲਿ। ੯. ਕ੍ਰਿ. ਵਿ- ਬਲ ਕਰਕੇ. ਸ਼ਕਤਿ ਨਾਮ. "ਤਿਤੁ ਬਲਿ ਰੋਗੁ ਨ ਬਿਆਪੈ ਕੋਈ." (ਗਉ ਮਃ ੫)...
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਸੋਲਹਾ ਦਾ ਬਹੁ ਵਚਨ....
ਦੇਖੋ, ਅਰਜਨ....
ਦੇਖੋ, ਦ੍ਵਾਰ। ੨. ਵ੍ਯ- ਜ਼ਰਿਅ਼ਹ ਸੇ. ਵਸੀਲੇ ਤੋਂ. "ਗੁਰੁ ਦ੍ਵਾਰਾ ਗੁਣ ਪ੍ਰਾਪਤ ਹੋਇ." (ਗੁਪ੍ਰਸੂ) ੩. ਦੇਖੋ, ਮਹਾਦੇਵੀ....
ਸੰ. ਸੰਗ੍ਯਾ- ਹਵਾ. ਵਾਯੁ. ਜੋ ਪਵਿਤ੍ਰ ਕਰਦੀ ਹੈ. "ਪਵਨ ਬੁਲਾਰੇ ਮਾਇਆ ਦੇਇ." (ਬਿਲਾ ਮਃ ੫) ਦੇਖੋ, ਮਾਰੁਤ। ੨. ਸ੍ਵਾਸ। ੩. ਜਲ. "ਅਗਨਿ ਨ ਦਹੈ, ਪਵਨ ਨਹੀ ਮਗਨੈ." (ਗਉ ਕਬੀਰ) ੪. ਮਿੱਟੀ ਦੇ ਭਾਂਡੇ ਪਕਾਉਣ ਦਾ ਆਵਾ....
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਦੇਖੋ, ਪਿਛਹੁ....
ਸੰ. (दिह. ਧਾ- ਲੇਪਨ ਕਰਨਾ, ਵਧਣਾ). ਸੰਗ੍ਯਾ- ਸ਼ਰੀਰ. ਜਿਸਮ. ਤਨ. "ਜਿਹ ਪ੍ਰਸਾਦਿ ਪਾਈ ਦੁਰਲਭ ਦੇਹ." (ਸੁਖਮਨੀ) ੨. ਫ਼ਾ. [دہ] ਅਥਵਾ [دیہ] ਪਿੰਡ. ਗ੍ਰਾਮ....
ਸੰ. फुल्ल. ਧਾ- ਖਿੜਨਾ, ਫੂਲਨਾ। ੨. ਸੰਗ੍ਯਾ- ਪੁਸਪ. ਕੁਸੁਮ. ਸੁਮਨ। ੩. ਉਂਨ ਦੇ ਗਾੜ੍ਹੇ ਵਸਤ੍ਰ ਵਿੱਚਦੀਂ ਟਪਕਾਇਆ ਹੋਇਆ ਅਫੀਮ ਦਾ ਰਸ. "ਪੀਤਾ ਫੁੱਲ ਇਆਣੀ ਘੂਮਨ ਸੂਰਮੇ." (ਚੰਡੀ ੩) ਜਿਵੇਂ ਇਆਣੇ (ਸੋਫੀ) ਫੁੱਲ ਪੀਕੇ ਝੂੰਮਦੇ ਹਨ, ਤਿਵੇਂ ਯੋਧਾ ਘੂਮਨ। ੪. ਇਸਤਰੀ ਦੀ ਰਜ। ੫. ਰਿੜਕਣ ਸਮੇਂ ਝੱਗ ਦੀ ਸ਼ਕਲ ਵਿੱਚ ਮਠੇ ਦੇ ਸਿਰ ਪੁਰ ਆਇਆ ਮੱਖਣ। ੬. ਫੁੱਲ ਦੇ ਆਕਾਰ ਦੀ ਕੋਈ ਵਸਤੁ, ਜੈਸੇ ਢਾਲ ਦੇ ਫੁੱਲ. ਇਸਤ੍ਰੀਆਂ ਦੇ ਸਿਰ ਪੁਰ ਫੁੱਲ ਆਕਾਰ ਦਾ ਗਹਿਣਾ. ਰੇਸ਼ਮ ਨਾਲ ਵਸਤ੍ਰ ਪੁਰ ਕੱਢਿਆ ਫੁੱਲ ਆਦਿ। ੭. ਦੀਵੇ ਦੀ ਬੱਤੀ ਦਾ ਅਗਲਾ ਹਿੱਸਾ, ਜੋ ਅੰਗਾਰ ਦੀ ਸ਼ਕਲ ਦਾ ਹੁੰਦਾ ਹੈ। ੮. ਚੱਪਣੀ ਨਾਲ ਲੱਗਾ ਹੋਇਆ ਦੀਵੇ ਦਾ ਕੱਜਲ। ੯. ਵਿ- ਹੌਲਾ. ਫੁੱਲ ਜੇਹਾ ਹਲਕਾ। ੧੦. ਡਿੰਗ. ਸੰਗ੍ਯਾ- ਹੈਰਾਨੀ. ਅਚਰਜ....
ਸੰ. ਸੰਗ੍ਯਾ- ਸ੍ਵਾਸ. ਦਮ. "ਪ੍ਰਾਣ ਮਨ ਤਨ ਜੀਅ ਦਾਤਾ." (ਗਉ ਛੰਤ ਮਃ ੫) ੨. ਵਿਦ੍ਵਾਨਾਂ ਨੇ ਪ੍ਰਾਣ ਦੇ ਦਸ ਭੇਦ ਮੰਨੇ ਹਨ. ਦੇਖੋ, ਦਸ ਪ੍ਰਾਣ। ੩. ਜੀਵਨ। ੪. ਮਨ. ਚਿੱਤ. "ਜਿਸ ਸੰਗਿ ਲਾਗੇ ਪ੍ਰਾਣ." (ਫੁਨਹੇ ਮਃ ੫) ੫. ਬਲ. ਸ਼ਕਤਿ। ੬. ਬ੍ਰਹਮ. ਪਰਮਾਤਮਾ....