dhhamani, dhhamanīधमनि, धमनी
ਸੰਗ੍ਯਾ- ਹਵਾ ਧੌਂਕਣ ਦੀ ਖੱਲ. ਹਵਾ ਫੂਕਣ ਦੀ ਨਲਕੀਂ. ਦੇਖੋ, ਧਮ੍ ਧਾ। ੨. ਨਾੜੀ. ਨਬਜ, ਜੋ ਧਮਨੀ ਵਾਂਙ ਦਿਲ ਦੇ ਫੈਲਣ ਅਰ ਸੰਕੋਚ ਤੋਂ ਲਹੂ ਨੂੰ ਨਾੜਾਂ ਵਿੱਚ ਪੁਚਾਉਂਦੀ ਹੈ. "ਹੇਰਤ ਧਮਨੀ ਕਰ ਕਰ ਧਾਰਾ." (ਨਾਪ੍ਰ) ਗੁਰੂ ਸਾਹਿਬ ਦਾ ਹੱਥ, ਹੱਥ ਵਿੱਚ ਫੜਕੇ ਵੈਦ੍ਯ ਨਬਜ ਦੇਖਦਾ ਹੈ.
संग्या- हवा धौंकण दी खॱल. हवा फूकण दी नलकीं. देखो, धम् धा। २. नाड़ी. नबज, जो धमनी वांङ दिल दे फैलण अर संकोच तों लहू नूं नाड़ां विॱच पुचाउंदी है. "हेरत धमनी कर कर धारा." (नाप्र) गुरू साहिब दा हॱथ, हॱथ विॱच फड़के वैद्य नबज देखदा है.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਅ਼. [ہوا] ਸੰਗ੍ਯਾ- ਪਵਨ. ਵਾਯੁ। ੨. ਇੱਛਾ। ੩. ਹਿਰਸ. ਤ੍ਰਿਸਨਾ। ੪. ਅ਼. [حوا] ਹ਼ੱਵਾ. Eve. ਦੇਖੋ, ਆਦਮ....
ਸੰ. खल्ल ਸੰਗ੍ਯਾ- ਟੋਆ। ੨. ਚਾਤਕ. ਪਪੀਹਾ। ੩. ਮਸ਼ਕ. ਚਮੜੇ ਦਾ ਥੈਲਾ. "ਭਉ ਖਲਾ ਅਗਨਿ ਤਪ ਤਾਉ." (ਜਪੁ) ੪. ਚੰਮ. ਚਮੜਾ। ੫. ਸੰ. ਖਲ੍ਵ. ਦਵਾਈ ਪੀਹਣ ਅਤੇ ਕੁੱਟਣ ਦੀ ਧਾਤੁ ਅਥਵਾ ਪੱਥਰ ਦੀ ਉਖਲੀ. ਹਾਵਨ. ਖਰਲ....
ਕ੍ਰਿ- ਫੂਕ ਮਾਰਨੀ। ੨. ਮੰਤ੍ਰ ਪੜ੍ਹਕੇ ਫੂਕ ਮਾਰਨੀ. "ਕੰਨ ਵਿੱਚ ਗਾਇਤ੍ਰੀ ਮੰਤ੍ਰ ਫੂਕਣ." (ਜਸਭਾਮ) ੩. ਫੂਕ ਮਾਰਕੇ ਅੱਗ ਮਚਾਉਣੀ। ੪. ਜਲਾਣਾ. ਭਸਮ ਕਰਨਾ....
ਸੰ. ਨਾਡਿ- ਨਾਡਿਕਾ. ਸੰਗ੍ਯਾ- ਰਗ. Artery। ੨. ਨਬਜ। ੩. ਥੋਥੀ ਨਲਕੀ। ੪. ਨਾੜੀਆਂ (ਆਂਦਰਾਂ) ਦੀ ਵੱਟੀਹੋਈ ਰੱਸੀ. ਚਮੜੇ ਦੀ ਰੱਸੀ।#੫. ਛੀ ਕਣ (ਖਿਨ) ਭਰ ਸਮਾਂ, ਕਿਤਨਿਆਂ ਨੇ ਅੱਧਾ ਮੁਹੂਰਤ ਨਾੜੀ ਮੰਨਿਆ ਹੈ....
ਅ਼. [نبض] ਨਬਜ. ਸੰਗ੍ਯਾ- ਰਗ. ਧਮਨੀ. ਨਾੜੀ. Pulse । ੨. ਨਾੜੀ (ਰਗ) ਦੀ ਚਾਲ. ਧਮਨੀਗਤਿ....
ਸੰਗ੍ਯਾ- ਹਵਾ ਧੌਂਕਣ ਦੀ ਖੱਲ. ਹਵਾ ਫੂਕਣ ਦੀ ਨਲਕੀਂ. ਦੇਖੋ, ਧਮ੍ ਧਾ। ੨. ਨਾੜੀ. ਨਬਜ, ਜੋ ਧਮਨੀ ਵਾਂਙ ਦਿਲ ਦੇ ਫੈਲਣ ਅਰ ਸੰਕੋਚ ਤੋਂ ਲਹੂ ਨੂੰ ਨਾੜਾਂ ਵਿੱਚ ਪੁਚਾਉਂਦੀ ਹੈ. "ਹੇਰਤ ਧਮਨੀ ਕਰ ਕਰ ਧਾਰਾ." (ਨਾਪ੍ਰ) ਗੁਰੂ ਸਾਹਿਬ ਦਾ ਹੱਥ, ਹੱਥ ਵਿੱਚ ਫੜਕੇ ਵੈਦ੍ਯ ਨਬਜ ਦੇਖਦਾ ਹੈ....
ਦੇਖੋ, ਵਾਂਗੂ। ੨. ਦੇਖੋ, ਵਾਂਙ੍ਹ੍ਹਮਯ....
ਫ਼ਾ. [دِل] Heart. ਸੰਗ੍ਯਾ- ਇਹ ਖ਼ੂਨ ਦੀ ਚਾਲ ਦਾ ਕੇਂਦ੍ਰ ਹੈ, ਜੋ ਛਾਤੀ ਵਿੱਚ ਦੋਹਾਂ ਫੇਫੜਿਆਂ ਦੇ ਮੱਧ ਰਹਿਂਦਾ ਹੈ, ਇਸਤ੍ਰੀ ਨਾਲੋਂ ਮਰਦ ਦੇ ਦਿਲ ਦਾ ਵਜਨ ਜਾਦਾ ਹੁੰਦਾ ਹੈ, ਇਹ ਸਾਰੇ ਸ਼ਰੀਰ ਨੂੰ ਸ਼ਾਹਰਗ (aorta) ਦ੍ਵਾਰਾ ਲਹੂ ਪੁਚਾਉਂਦਾ ਹੈ. ਦਿਲ ਦੇ ਸੱਜੇ ਦੋ ਖਾਨਿਆਂ ਵਿੱਚ ਗੰਦਾ ਖੂਨ ਅਤੇ ਖੱਬੇ ਦੋ ਖਾਨਿਆਂ ਵਿੱਚ ਸਾਫ ਖੂਨ ਹੁੰਦਾ ਹੈ. ਇਸੇ ਦੀ ਹਰਕਤ ਨਾਲ ਨਬਜ ਦੀ ਹਰਕਤ ਹੋਇਆ ਕਰਦੀ ਹੈ. ਜੇ ਦਿਲ ਥੋੜੇ ਸਮੇਂ ਲਈ ਭੀ ਬੰਦ ਹੋਵੇ ਤਾਂ ਪ੍ਰਾਣੀ ਦੀ ਤੁਰਤ ਮੌਤ ਹੋ ਜਾਂਦੀ ਹੈ. ਦਿਲ ਦੀ ਹਰਕਤ, ਅਰਥਾਤ ਸੰਕੋਚ ਅਤੇ ਫੈਲਾਉ ਤੋਂ ਹੀ ਖ਼ੂਨ ਵਿੱਚ ਗਰਮੀ ਪੈਦਾ ਹੁੰਦੀ ਹੈ, ਜੋ ਜੀਵਨ ਦਾ ਮੂਲ ਹੈ. ਇਸ ਦੀ ਹਰਕਤ ਤੋਂ ਹੀ ਨਬਜ ਦੀ ਚਾਲ ਤੇਜ ਅਤੇ ਸੁਸਤ ਹੁੰਦੀ ਹੈ. ਇਹ ਚਾਲ, ਦਿਲ ਤੋਂ ਉਮਗੇ ਹੋਏ ਲਹੂ ਦਾ ਤਰੰਗ ਹੈ. ਦਿਲ ਇੱਕ ਮਿੰਟ ਵਿੱਚ ੭੨ ਵਾਰ ਸੁੰਗੜਦਾ ਅਤੇ ਫੈਲਦਾ ਹੈ, ਜੋ ਪੂਰੀ ਅਰੋਗਤਾ ਵਿੱਚ ਨਬਜ ੭੨ ਵਾਰ ਧੜਕਦੀ ਹੈ, ਪਰ ਬੱਚਿਆਂ ਦੀ ੧੨੦ ਵਾਰ ਅਤੇ ਬਹੁਤ ਕਮਜੋਰ ਜਾਂ ਬੁੱਢਿਆਂ ਦੀ ੭੨ ਤੋਂ ਭੀ ਘੱਟ ਹੋਇਆ ਕਰਦੀ ਹੈ.#੨. ਮਨ. ਚਿੱਤ. ਅੰਤਹਕਰਣ. "ਦਿਲ ਮਹਿ ਸਾਂਈ ਪਰਗਟੈ." (ਸ. ਕਬੀਰ) ਇਸ ਦਾ ਨਿਵਾਸ ਵਿਦ੍ਵਾਨਾਂ ਨੇ ਦਿਮਾਗ ਵਿੱਚ ਮੰਨਿਆ ਹੈ। ੩. ਸੰਕਲਪ. ਖ਼ਿਆਲ....
ਸੰ. ਸੰਗ੍ਯਾ- (ਸੰ- ਕੁਚ੍) ਸਿਕੁੜਨਾ. ਸੁੰਗੜਨਾ। ੨. ਝਿਝਕਣਾ। ੩. ਲੱਜਾ. ਸ਼ਰਮ। ੪. ਸਮੇਟਣਾ. "ਖੇਲ ਸੰਕੋਚੈ ਤਉ ਨਾਨਕ ਏਕੈ." (ਸੁਖਮਨੀ)...
ਵਿ- ਲਘੁ. ਛੋਟਾ। ੨. ਸੰਗ੍ਯਾ- ਲਘੁ (ਇੱਕ ਮਾਤ੍ਰਾ ਵਾਲਾ) ਅੱਖਰ। ੩. ਸੰ. ਲੋਹਿਤ. ਲੋਹੂ. ਰਧਿਰ. ਖੂਨ....
ਸੰ. ਸੰਗ੍ਯਾ- ਜਲ ਆਦਿ ਦ੍ਰਵ ਪਦਾਰਥ ਦਾ ਵਹਾਉ, ਅਥਵਾ ਤਤੀਹਰੀ. "ਚਲੀ ਵਿਲੋਚਨ ਤੇ ਜਲਧਾਰਾ." (ਗੁਪ੍ਰਸੂ) ੨. ਸ਼ਸਤ੍ਰ ਦਾ ਤੇਜ਼ ਸਿਰਾ. ਧਾਰ. ਬਾਢ। ੩. ਫ਼ੌਜ ਦੀ ਪੰਕ੍ਤਿ. ਸਫ। ੪. ਸੰਤਾਨ. ਔਲਾਦ. ੫. ਲਕੀਰ. ਰੇਖਾ। ੬. ਪਹਾੜ ਦੀ ਸ਼੍ਰੇਣੀ (ਕਤਾਰ). Mountain Range. 7. ਸਮੁਦਾਯ. ਗਰੋਹ। ੮. ਪ੍ਰਕਰਣ ਅਥਵਾ ਦਫ਼ਹ. "ਆਵਣੁ ਜਾਣੁ ਨਹੀ ਜਮਧਾਰਾ." (ਮਾਰੂ ਸੋਲਹੇ ਮਃ ੧) ਯਮਰਾਜ ਦੇ ਕਾਨੂਨ ਦੀ ਦਫਹ ਅਨੁਸਾਰ ਆਵਣ ਜਾਣੁ ਨਹੀਂ। ੯. ਮਾਲਵਾ (ਮਧ੍ਯਭਾਰਤ) ਦੀ ਇੱਕ ਨਗਰੀ, ਜੋ ਭੋਜ ਦੇ ਸਮੇਂ ਪ੍ਰਸਿੱਧ ਸੀ. ਇਹ ਚੇਦਿ ਦੇ ਪੱਛਮ ਪ੍ਰਮਾਰ ਵੰਸ਼ ਦੀ ਰਾਜਧਾਨੀ ਰਹੀ ਹੈ. ਇੱਥੇ ਸੰਮਤ ੧੦੩੨ ਵਿੱਚ ਮੁੰਜ ਰਾਜ ਕਰਦਾ ਸੀ, ਅਤੇ ਉਸ ਦਾ ਭਤੀਜਾ ਭੋਜ ਸੰਮਤ ੧੦੬੮ ਵਿੱਚ ਇਸ ਦਾ ਸ੍ਵਾਮੀ ਸੀ. ਦਸਮਗ੍ਰੰਥ ਵਿੱਚ ਇੱਥੇ ਭਰਥਰੀ (ਭਰਿਰ੍ਤ੍ਰਹਰੀ) ਦਾ ਰਾਜ ਕਰਨਾ ਭੀ ਲਿਖਿਆ ਹੈ- "ਧਾਰਾ ਨਗਰੀ ਕੋ ਰਹੈ ਭਰਥਰਿ ਰਾਵ ਸੁਜਾਨ." (ਚਰਿਤ੍ਰ ੨੦੯) ੧੦. ਦੇਖੋ, ਧਾੜਾ. "ਏਕ ਦਿਵਸ ਧਾਰਾ ਕੋ ਗਯੋ." (ਚਰਿਤ੍ਰ ੬੫) ੧੧. ਧਾਰਨ ਕੀਤਾ. ਦੇਖੋ, ਧਾਰਣ. "ਏਹੁ ਆਕਾਰੁ ਤੇਰਾ ਹੈ ਧਾਰਾ." (ਭੈਰ ਮਃ ੩)...
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਅ਼. [صاحب] ਸਾਹ਼ਿਬ. ਸੰਗ੍ਯਾ- ਸ੍ਵਾਮੀ. ਮਾਲਿਕ. "ਸਾਹਿਬ ਸੇਤੀ ਹੁਕਮ ਨ ਚਲੈ." (ਵਾਰ ਆਸਾ ਮਃ ੨) ੨. ਕਰਤਾਰ. "ਸਾਹਿਬ ਸਿਉ ਮਨੁ ਮਾਨਿਆ." (ਆਸਾ ਅਃ ਮਃ ੧) ੩. ਮਿਤ੍ਰ....
ਦੇਖੋ, ਹਸ੍ਤ. "ਕਰੇ ਭਾਵ ਹੱਥੰ." (ਵਿਚਿਤ੍ਰ) ੨. ਹਾਥੀ ਦਾ ਸੰਖੇਪ. "ਹਰੜੰਤ ਹੱਥ." (ਕਲਕੀ) ੩. ਹਾਥੀ ਦੀ ਸੁੰਡ. "ਹਾਥੀ ਹੱਥ ਪ੍ਰਮੱਥ." (ਗੁਪ੍ਰਸੂ)...
ਵਿਦ੍ਯਾ ਜਾਣਨ ਵਾਲਾ. ਵਿਦ੍ਵਾਨ. ਹਕੀਮ. (Doctor). । ੨. ਤ਼ਬੀਬ ਦੇਖੋ, ਵੈਦ ੨। ੩. ਵਿ- ਵੇਦ ਸੰਬੰਧੀ. ਵੇਦ ਦਾ....