dhharanāधरना
ਦੇਖੋ, ਧਰਣਾ। ੨. ਪ੍ਰਿਥਿਵੀ. "ਹਰਿ ਸਿਮਰਨਿ ਧਾਰੀ ਸਭ ਧਰਨਾ." (ਸੁਖਮਨੀ)
देखो, धरणा। २. प्रिथिवी. "हरि सिमरनि धारी सभ धरना." (सुखमनी)
ਕ੍ਰਿ- ਧਾਰਨ ਕਰਨਾ। ੨. ਰੱਖਣਾ. ਟਿਕਾਉਣਾ। ੩. ਸੰਗ੍ਯਾ- ਅੰਨ ਜਲ ਛੱਡਕੇ ਹਠ ਨਾਲ ਕਿਸੇ ਦੇ ਦਰਵਾਜ਼ੇ ਪੁਰ ਬੈਠਣਾ ਅਤੇ ਆਪਣੀ ਇੱਛਾ ਪੂਰੀ ਹੋਏ ਬਿਨਾ ਥਾਉਂ ਤੋਂ ਨਾ ਉਠਣਾ. ਵਾਲਮੀਕ ਅਯੋਧਯਾ ਕਾਂਡ ਦੇ ੧੧੧ ਵੇਂ ਅਧ੍ਯਾਯ ਵਿਚ ਲਿਖਿਆ ਹੈ ਕਿ ਧਰਣਾ ਮਾਰਨ ਦਾ ਅਧਿਕਾਰ ਕੇਵਲ ਬ੍ਰਾਹਮਣ ਨੂੰ ਹੈ। ੪. ਸੰ. ਧਰਣਿ. ਪ੍ਰਿਥਿਵੀ. "ਕਲਾ ਉਪਾਇ ਧਰੀ ਸਭ ਧਰਣਾ." (ਮਾਰੂ ਸੋਲਹੇ ਮਃ ੫)...
ਸੰ. ਸੰਗ੍ਯਾ- ਜੋ ਵਿਸ੍ਤਾਰ ਨੂੰ ਪ੍ਰਾਪਤ ਹੋਵੇ, ਜ਼ਮੀਨ. ਭੂਮਿ. ਧਰਾ. ਦੇਖੋ, ਪ੍ਰਿਥਵੀ....
ਵਿ- ਹਰ਼ਿਤ (ਹਰਾ) ਦਾ ਸੰਖੇਪ. "ਦਾਵਾ ਅਗਨਿ ਰਹੇ ਹਰਿ ਬੂਟ." (ਰਾਮ ਅਃ ਮਃ ੫) ਹਰੇ ਬੂਟੇ।#੨. ਹਰਇੱਕ. ਹਰੇਕ. "ਹਰਿ ਭਾਵੈ ਹਰਿ ਨਿਸਤਾਰੇ." (ਗੂਜ ਮਃ ੪) ੩. ਕਿਰ. ਵਿ- ਹਰਕੇ. ਚੁਰਾਕੇ. "ਹਰਿ ਧਨ ਪਾਪ ਕਰੰਤ." (ਸਲੋਹ) ੪. ਸੰ. (हृ- इन) ਸੰਗ੍ਯਾ- ਵਿਸਨੁ. "ਦਸਿਕ ਅਸੁਰ ਹਰਿ ਘਾਏ." (ਹਜਾਰੇ ੧੦) ੫. ਕ੍ਰਿਸਨ ਜੀ ੬. ਪੌਂਡਕ ਵਾਸੁਦੇਵ. "ਆਇ ਭਿਰ੍ਯੋ ਹਰਿ ਹਰਿ ਸੋਂ."¹ (ਕ੍ਰਿਸਨਾਵ) ਕ੍ਰਿਸਨ ਜੀ ਨਾਲ ਪੌਂਡ੍ਰਕ ਵਾਸੁਦੇਵ ਆਕੇ ਲੜਿਆ। ੭. ਕਰਤਾਰ. ਪਰਮੇਸ਼੍ਵਰ. "ਬਿਨ ਹਰਿ ਨਾਮ ਨ ਬਾਚਨ ਪੈਹੈ." (ਹਜਾਰੇ ੧੦) "ਹਰਿ ਸਿੰਘਾਸਣੁ ਦੀਅਉ ਸਿਰਿ ਗੁਰੁ ਤਹ ਬੈਠਾਯਉ." (ਸਵੈਯੇ ਮਃ ੫. ਕੇ) ੮. ਚੰਦ੍ਰਮਾ. "ਹਰਿ ਸੋ ਮੁਖ ਹੈ." (ਚੰਡੀ ੧) ੯. ਸਿੰਹੁ. ਸ਼ੇਰ। ੧੦. "ਹਰਿ ੧੦. ਸੂਰਜ. "ਹਰਿ ਵੰਸ਼ ਵਿਖੇ ਅਵਤਾਰ ਭਏ." (ਗੁਪ੍ਰਸੂ) ੧੧. ਤੋਤਾ। ੧੨. ਸਰਪ। ੧੩. ਬਾਂਦਰ. ਵਾਨਰ. "ਹਤ ਰਾਵਣ ਕੋ ਲਿਯ ਸੰਗ ਚਮੂ ਹਰਿ." (ਗੁਪ੍ਰਸੂ) ੧੪. ਡੱਡੂ. ਮੇਂਡਕ। ੧੫. ਪੌਣ. ਹਵਾ। ੧੬. ਘੋੜਾ। ੧੭. ਯਮ। ੧੮. ਬ੍ਰਹਮਾ। ੧੯. ਇੰਦ੍ਰ। ੨੦. ਕਿਰਣ. ਰਸ਼ਿਮ੍। ੨੧. ਮੋਰ। ੨੨ ਕੋਕਿਲਾ। ੨੩ ਹੰਸ। ੨੪ ਅਗਨਿ। ੨੫ ਜਲ. ਦੇਖੋ, ਘਨਿ। ੨੬ ਪੀਲਾ ਰੰਗ। ੨੭ ਮਾਰਗ. ਰਸਤਾ। ੨੮ ਪਰਬਤ। ੨੯ ਹਾਥੀ। ੩੦ ਕਮਲ। ੩੧ ਰਾਜਾ। ੩੨ ਭੌਰਾ. ਭ੍ਰਮਰ। ੩੩ ਸੁਵਰਣ. ਸੋਨਾ. "ਸ੍ਰਿੰਗ ਧਰੇ ਹਰਿ ਧੇਨੁ ਹਜਾਰਾ." (ਕ੍ਰਿਸਨਾਵ) ੩੪ ਕਾਮਦੇਵ। ੩੫ ਮ੍ਰਿਗ. ਹਰਿਣ (ਹਰਨ) ੩੬ ਬਨ. ਜੰਗਲ. ਦੇਖੋ, ਦੌਂ। ੩੭ ਮੇਘ. ਬੱਦਲ. "ਘਨ ਸ੍ਯਾਮ ਬਿਰਾਜਤ ਹੈਂ ਹਰਿ, ਰਾਧਿਕਾ ਬਿੱਦੁਲਤਾ." (ਕ੍ਰਿਸਨਾਵ) ੩੮ ਆਕਾਸ਼। ੩੯ ਧਨੁਖ। ੪੦ ਬਾਣ. ਤੀਰ। ੪੧ ਖੜਗ. "ਕਰੱਧਰ ਕੈ ਹਰਿ" (ਚੰਡੀ ੧) ੪੨ ਸੰਖ "ਨਾਦ ਪ੍ਰਚੰਡ ਸੁਨ੍ਯੋ ਹਰਿ ਕਾ." (ਕ੍ਰਿਸਨਾਵ) ੪੩ ਚੰਦਨ. "ਹਿਰਡ ਪਲਾਸ ਸੰਗ ਹਰਿ ਬੁਹੀਆ." (ਬਿਲਾ ਅਃ ਮਃ ੪) ੪੪ ਹਰਿ ਚੰਦਨ, ਜੋ ਸੁਰਗ ਦਾ ਬਿਰਛ ਹੈ."ਪਾਰਜਾਤ ਹਰਿ ਹਰਿ ਰੁਖੁ." (ਟੋਡੀ ਮਃ ੫) ਪਾਰਿਜਾਤ ਅਤੇ ਹਰਿਚੰਦਨ ਬਿਰਛ ਹਰਿ (ਕਰਤਾਰ) ਹੈ.#ਉੱਪਰ ਲਿਖੇ ਹਰਿ ਸ਼ਬਦ ਦੇ ਬਹੁਤ ਉਦਾਹਰਣ#ਹੇਠ ਲਿਖੇ ਸਵੈਯੇ ਵਿੱਚ ਦੇਖੇ ਜਾਂਦੇ ਹਨ-#(ੳ) ਹਰਿ ਸੋ ਮੁਖ ਹੈ ਹਰਤੀ ਦੁਖ ਹੈ,#ਅਲਕੈਂ ਹਰਹਾਰ ਪ੍ਰਭਾ ਹਰਨੀ ਹੈ।#(ਅ) ਲੋਚਨ ਹੈਂ ਹਰਿ ਸੇ ਸਰਸੇ,#ਹਰਿ ਸੇ ਭਰੁਟੇ ਹਰਿ ਸੀ ਬਰਨੀ ਹੈ।#(ੲ) ਕੇਹਰਿ ਸੋ ਕਰਿਹਾਂ, ਚਲਬੋ ਹਰਿ,#ਪੈ ਹਰਿ ਕੀ ਹਰਨੀ ਤਰਨੀ ਹੈ।#(ਸ) ਹੈ ਕਰ ਮੇ ਹਰਿ ਪੈ ਹਰਿ ਸੋ,#ਹਰਿਰੂਪ ਕਿਯੇ ਹਰ ਕੀ ਧਰਨੀ ਹੈ.#(ਚੰਡੀ ੧)#(ਉ) ਚੰਦ ਜੇਹਾ ਮੁਖ ਹੈ, ਦੁੱਖ ਦੂਰ ਕਰਦੀ ਹੈ, ਜੁਲਫਾਂ ਸ਼ਿਵ ਦੇ ਹਾਰ (ਸੱਪ) ਦੀ ਸ਼ੋਭਾ ਚੁਰਾਉਂਦੀਆਂ ਹਨ.#(ਅ) ਨੇਤ੍ਰ ਕਮਲ ਤੋਂ ਵਧਕੇ ਕਮਾਣ ਜੇਹੀ ਭੌਹਾਂ, ਤੀਰ ਜੇਹੀ ਪਲਕਾਂ ਹਨ.#(ੲ) ਸ਼ੇਰ ਜੇਹਾ ਕਟਿਭਾਗ, ਹਾਥੀ ਜੇਹੀ ਚਾਲ, ਹਰਿ ਤਰੁਣੀ (ਕਾਮ ਦੀ ਇਸਤ੍ਰੀ- ਰਤਿ) ਦੀ ਸ਼ੋਭਾ ਦੂਰ ਕਰਨ ਵਾਲੀ ਹੈ.#(ਸ) ਹੱਥ ਵਿੱਚ ਖੜਗ ਹੈ, ਜੋ ਸੂਰਜ ਜੇਹਾ ਚਮਕੀਲਾ ਹੈ, ਮਨੋਹਰ ਰੂਪ ਧਾਰੇ ਹੋਏ ਸ਼ਿਵ ਦੀ ਅਰਧਾਂਗਿਨੀ ਹੈ....
ਸਮ੍ਰਣ ਤੋਂ ਸਿਮਰਨੇ ਸੇ. "ਪ੍ਰਭ ਕੈ ਸਿਮਰਨਿ ਜਪੁ ਤਪੁ ਪੂਜਾ." (ਸੁਖਮਨੀ) ੨. ਸ੍ਮਰਣ ਵਿੱਚ. "ਸਿਮਰਨਿ ਤੇ ਲਾਗੇ ਜਿਨਿ ਆਪਿ ਦਇਆਲਾ." (ਸੁਖਮਨੀ)...
ਵਿ- ਧਾਰਿਤ. ਧਾਰਣ ਕੀਤਾ, ਕੀਤੀ. "ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ." (ਸੁਖਮਨੀ) ੨. ਅੰਗੀਕਾਰ ਕੀਤੀ. "ਸਾਈ ਸੁਹਾਗਣਿ ਠਾਕੁਰ ਧਾਰੀ." (ਓਅੰਕਾਰ) ੩. ਸੰਗ੍ਯਾ- ਡੋਰੀ. ਤੰਦਾਂ ਨੂੰ ਮਿਲਾਕੇ ਵੱਟਿਆ ਡੋਰਾ. "ਪਉਣ ਹੋਵੈ ਸੂਤਧਾਰੀ." (ਆਸਾ ਮਃ ੧) ੪. ਮਨੌਤ. ਅਹੰਤਾ. "ਬਿਨਸੈ ਅਪਨੀ ਧਾਰੀ." (ਸੋਰ ਮਃ ੫) ੫. ਸੰ. धारिन्. ਵਿ- ਧਾਰਣ ਵਾਲਾ। ੬. ਤਿੱਖੀ ਧਾਰਾ (ਬਾਢ) ਵਾਲਾ। ੭. ਸੰਗ੍ਯਾ- ਤੇਜ਼ ਸ਼ਸਤ੍ਰ। ੮. ਨਦੀ. ਨਦ. ਦਰਿਆ....
ਦੇਖੋ, ਧਰਣਾ। ੨. ਪ੍ਰਿਥਿਵੀ. "ਹਰਿ ਸਿਮਰਨਿ ਧਾਰੀ ਸਭ ਧਰਨਾ." (ਸੁਖਮਨੀ)...
ਮਨ ਨੂੰ ਆਨੰਦ ਦੇਣ ਵਾਲੀ ਇੱਕ ਬਾਣੀ, ਜੋ ਗਉੜੀ ਰਾਗ ਵਿੱਚ ਸ਼੍ਰੀ ਗੁਰੂ ਅਰਜਨ ਸਾਹਿਬ ਦੀ ਰਚਨਾ ਹੈ, ਜਿਸ ਦੀਆਂ ੨੪ ਅਸਟਪਦੀਆਂ ਹਨ.#ਜਨਮ ਮਰਨ ਕਾ ਦੂਖ ਨਿਵਾਰੈ,#ਦੁਲਭ ਦੇਹ ਤਤਕਾਲ ਉਧਾਰੈ,#ਦੂਖ ਰੋਗ ਬਿਨਸੇ ਭੈ ਭਰਮ,#ਸਾਧ ਨਾਮ ਨਿਰਮਲ ਤਾਕੇ ਕਰਮ,#ਸਭ ਤੇ ਊਚ ਤਾਕੀ ਸੋਭਾ ਬਨੀ,#ਨਾਨਕ ਇਹ ਗੁਣਿ ਨਾਮੁ ਸੁਖਮਨੀ. (ਸੁਖਮਨੀ)...