dhhāīधाई
ਸੰਗ੍ਯਾ- ਧਾਤ੍ਰੀ. ਦਾਈ. ਧਾਯ। ੨. ਧਾਵਾ. ਦੌੜ. ਹਮਲਾ. "ਦੂਤ ਮਾਰੇ ਕਰਿ ਧਾਈ ਹੇ" (ਮਾਰੂ ਸੋਲਹੇ ਮਃ ੫) ੩. ਚੌਰਾਸੀ ਦਾ ਗੇੜਾ. ਯੋਨੀਆਂ ਵਿਚ ਦੋੜਨ ਦੀ ਕ੍ਰਿਯਾ. "ਨਾਨਕ ਸਿਮਰੈ ਏਕੁ ਨਾਮੁ, ਫਿਰਿ ਬਹੁੜਿ ਨ ਧਾਈ." (ਵਾਰ ਬਸੰ) "ਗਣਤ ਮਿਟਾਈ ਚੂਕੀ ਧਾਈ." (ਆਸਾ ਛੰਤ ਮਃ ੫) ੪. ਵਿ- ਧ੍ਰਾਪੀ. ਸੰਤੁਸ੍ਟ ਹੋਈ. "ਰਜੀ ਧਾਈ ਸਦਾ ਸੁਖੁ ਜਾਕਾ ਤੂ ਮੀਰਾ." (ਆਸਾ ਮਃ ੫)
संग्या- धात्री. दाई. धाय। २. धावा. दौड़. हमला. "दूत मारे करि धाई हे" (मारू सोलहे मः ५) ३. चौरासी दा गेड़ा. योनीआं विच दोड़न दी क्रिया. "नानक सिमरै एकु नामु, फिरि बहुड़ि न धाई." (वार बसं) "गणत मिटाई चूकी धाई." (आसा छंत मः ५) ४. वि- ध्रापी.संतुस्ट होई. "रजी धाई सदा सुखु जाका तू मीरा." (आसा मः ५)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. धातृ. ਵਿ- ਧਾਰਣ ਕਰਨ ਵਾਲਾ। ੨. ਸਹਾਇਕ। ੩. ਸੰਗ੍ਯਾ- ਵਿਧਾਤਾ. ਰਿਗਵੇਦ ਦੇ ਪਿਛਲੇ ਸ਼ਲੋਕਾਂ ਵਿਚ ਧਾਤ੍ਰਿ ਦੀ ਬਾਬਤ ਕੇਵਲ ਇਤਨਾ ਹੀ ਦੱਸਿਆ ਹੈ ਕਿ ਇਹ ਉਤਪੰਨ ਕਰਦਾ, ਪਾਲਦਾ, ਸੰਤਾਨ ਵਧਾਉਣ ਵਾਲਾ, ਵਿਆਹ ਰਚਾਉਣ ਵਾਲਾ ਅਤੇ ਗ੍ਰਹਸ੍ਥ ਆਸ਼੍ਰਮ ਨੂੰ ਨਿਭਾਉਣ ਵਾਲਾ ਹੈ. ਰੋਗਾਂ ਦਾ ਨਾਸ਼ ਕਰਦਾ ਹੈ ਅਤੇ ਟੁੱਟੇ ਹੋਏ ਅੰਗ ਜੋੜਦਾ ਹੈ. ਇਹ ਭੀ ਲਿਖਿਆ ਹੈ ਕਿ ਏਸੇ ਨੇ ਸੂਰਯ, ਚੰਦ੍ਰਮਾ, ਆਕਾਸ਼, ਪ੍ਰਿਥਿਵੀ ਅਤੇ ਵਾਯੂ ਰਚੇ ਹਨ. ਕਈ ਏਸ ਨੂੰ ਪ੍ਰਜਾਪਤਿ ਅਤੇ ਬ੍ਰਹਮਾ ਭੀ ਆਖਦੇ ਹਨ. ਪੁਰਾਣਾਂ ਦੇ ਸਮੇਂ ਇਸ ਦੀ ਤਿੰਨ ਦੇਵਤਿਆਂ ਵਿਚ ਗਿਣਤੀ ਹੋਈ ਹੈ। ੪. ਕਰਤਾਰ। ੫. ਪ੍ਰਾਰਬਧ. ਕ਼ਿਸਮਤ। ੬. ਸੰ. धात्री ਮਾਤਾ। ੭. ਪ੍ਰਿਥਿਵੀ। ੮. ਦਾਈ। ੯. ਮਾਇਆ। ੧੦. ਆਉਲਾ। ੧੧. ਇਮਲੀ। ੧੨. ਦੁਰਗਾ. "ਨਮੋ ਧਾਤ੍ਰੀਏਯੰ." (ਚੰਡੀ ੨)...
ਸੰਗ੍ਯਾ- ਦਾਉ. ਖੇਡ ਵਿੱਚ ਸੰਕੇਤ ਕੀਤੇ ਦਾਊ ਨੂੰ ਛੁਹਣ ਦੀ ਕ੍ਰਿਯਾ. "ਭਾਗ ਚਲੈਂ ਨਹਿ ਦੇਤ ਗਹਾਈ। ਅਤਿ ਲਘੁਤਾ ਕਰ ਛੈਹੈਂ ਦਾਈ." (ਨਾਪ੍ਰ) ੨. ਸੰ. ਧਾਤ੍ਰੀ. ਦਾਯਹ ਚੁੰਘਾਵੀ. ਪਾਲਣ ਵਾਲੀ ਮਾਤਾ. ਦੇਖੋ, ਦਾਇਆ। ੩. ਵਿ- ਦੇਣ ਵਾਲਾ. ਦਾਯਕ (दायिन). "ਸੁਖਦਾਈ ਪੂਰਨ ਪਰਮੇਸਰ." (ਕੈਦਾ ਮਃ ੫) ੪. ਦਾਉ (ਘਾਤ) ਜਾਣਨ ਵਾਲਾ. "ਜੰਗੀ ਦੁਸਮਨ ਦਾਈ." (ਭਾਗੁ)...
ਦੇਖੋ, ਧਾਇ....
ਸੰਗ੍ਯਾ- ਦੌੜ, ਭਾਜ। ੨. ਹੱਲਾ. ਹ਼ਮਲਾ ਦੇਖੋ, ਧਾਵ। ੩. ਸੰ. ਧਵ. ਮਹੂਆ L. Bassia latifolia. ਇਸ ਦੇ ਫੁੱਲਾਂ ਦਾ ਰਸ ਨਸ਼ੀਲਾ ਹੁੰਦਾ ਹੈ. ਇਹ ਸ਼ਰਾਬ ਦਾ ਇੱਕ ਪ੍ਰਸਿੱਧ ਮਸਾਲਾ ਹੈ. "ਗੁੜ ਕਰਿ ਗਿਆਨੁ ਧਿਆਨੁ ਕਰਿ ਧਾਵੈ." (ਆਸਾ ਮਃ ੧)...
ਸੰ. ਦ੍ਰਵਣ. ਸੰਗ੍ਯਾ- ਭਾਜ, ਦਵਸ਼। ੨. ਧਾਵਾ....
ਅ਼. [حملہ] ਹ਼ਮਲਹ. ਸੰਗ੍ਯਾ- ਧਾਵਾ. ਹੱਲਾ. ਝਪਟ....
ਸੰ. ਸੰਗ੍ਯਾ- ਵਕੀਲ. ਬਸੀਠ। ੨. ਹਰਕਾਰਾ. ਚਿੱਠੀਰਸਾਂ। ੩- ੪- ੫ ਪੰਜਾਬੀ ਵਿੱਚ ਦੂਤ ਦਾ ਅਰਥ ਗਣ (ਦਾਸ), ਚੁਗਲ ਅਤੇ ਵੈਰੀ ਭੀ ਹੋਗਿਆ ਹੈ, ਯਥਾ- "ਦੂਤਾ ਨੋ ਫੁਰਮਾਇਆ ਲੈ ਚਲੇ ਪਤਿ ਗਵਾਇ." (ਆਸਾ ਅਃ ਮਃ ੧) ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਬਾਲ ਬੱਚੇ ਫੜ ਲਓ. ਦੇਖੋ, ਜਮਦੂਤ. "ਦੁਸਟ ਦੂਤ ਕੀ ਚੂਕੀ ਕਾਨ." (ਆਸਾ ਮਃ ੫) ਚੁਗਲ ਦੀ ਕਾਣ ਚੂਕੀ. "ਦੂਤ ਲਗੇ ਫਿਰਿ ਚਾਕਰੀ." (ਸ੍ਰੀ ਮਃ ੧) ਅਰ- "ਦੂਤਨ ਕੇ ਦਲ ਆਨ ਮਿਲੇ ਜਬ." (ਗੁਵਿ ੧੦) ਇਸ ਥਾਂ ਵੈਰੀ ਅਰਥ ਹੈ। ੬. ਦੇਖੋ, ਦ੍ਯੂਤ....
ਕਰ (ਹੱਥ) ਵਿੱਚ. ਕਰ ਮੇਂ. "ਰਿਧਿ ਸਿਧਿ ਨਵ ਨਿਧਿ ਬਸਹਿ ਜਿਸੁ ਸਦਾ ਕਰਿ." (ਫੁਨਹੇ ਮਃ ੫) ੨. ਕ੍ਰਿ. ਵਿ- ਕਰਕੇ. "ਕਰਿ ਅਨਰਥ ਦਰਬੁ ਸੰਚਿਆ." (ਵਾਰ ਜੈਤ) ੩. ਸੰ. करिन् ਹਾਥੀ, ਜੋ ਕਰ (ਸੁੰਡ) ਵਾਲਾ ਹੈ. "ਏਕਹਿ ਕਰ ਕਰਿ ਹੈ ਕਰੀ. ਕਰੀ ਸਹਸ ਕਰ ਨਾਹਿ." (ਵ੍ਰਿੰਦ) ਇੱਕੇ ਹੱਥ (ਸੁੰਡ) ਨਾਲ ਹਾਥੀ ਕਰੀ (ਬਾਂਹ ਵਾਲਾ) ਆਖੀਦਾ ਹੈ, ਹਜਾਰ ਹੱਥ ਵਾਲਾ (ਸਹਸ੍ਰਵਾਹ) ਕਰੀ ਨਹੀਂ ਹੈ....
ਸੰਗ੍ਯਾ- ਧਾਤ੍ਰੀ. ਦਾਈ. ਧਾਯ। ੨. ਧਾਵਾ. ਦੌੜ. ਹਮਲਾ. "ਦੂਤ ਮਾਰੇ ਕਰਿ ਧਾਈ ਹੇ" (ਮਾਰੂ ਸੋਲਹੇ ਮਃ ੫) ੩. ਚੌਰਾਸੀ ਦਾ ਗੇੜਾ. ਯੋਨੀਆਂ ਵਿਚ ਦੋੜਨ ਦੀ ਕ੍ਰਿਯਾ. "ਨਾਨਕ ਸਿਮਰੈ ਏਕੁ ਨਾਮੁ, ਫਿਰਿ ਬਹੁੜਿ ਨ ਧਾਈ." (ਵਾਰ ਬਸੰ) "ਗਣਤ ਮਿਟਾਈ ਚੂਕੀ ਧਾਈ." (ਆਸਾ ਛੰਤ ਮਃ ੫) ੪. ਵਿ- ਧ੍ਰਾਪੀ. ਸੰਤੁਸ੍ਟ ਹੋਈ. "ਰਜੀ ਧਾਈ ਸਦਾ ਸੁਖੁ ਜਾਕਾ ਤੂ ਮੀਰਾ." (ਆਸਾ ਮਃ ੫)...
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਸੋਲਹਾ ਦਾ ਬਹੁ ਵਚਨ....
ਦੇਖੋ, ਚਉਰਾਸੀ....
ਦੇਖੋ, ਗੇੜ। ੨. ਪੁਨਰਾਵ੍ਰਿੱਤੀ. ਹਟ ਹਟਕੇ ਆਉਣਾ ਅਥਵਾ ਅਭ੍ਯਾਸ ਕਰਨਾ. "ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ." (ਜਪੁ) ੩. ਵਾਰ. ਦਫ਼ਅ਼ਹ. "ਓਸ ਨੋ ਸੁਖੁ ਨ ਉਪਜੈ, ਭਾਵੈ ਸਉ ਗੇੜਾ ਆਵਉ ਜਾਉ." (ਵਾਰ ਵਡ ਮਃ ੩) ੪. ਚੌਰਾਸੀ ਦਾ ਚਕ੍ਰ....
ਦੇਖੋ, ਬਿਚ ਅਤੇ ਵਿਚਿ...
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਸ਼੍ਰੀ ਗੁਰੂ ਨਾਨਕ ਸ੍ਵਾਮੀ ਦਾ ਨਾਮ, ਜਿਸ ਦੀ ਵ੍ਯਾਖ੍ਯਾ ਵਿਦ੍ਵਾਨਾਂ ਨੇ ਕੀਤੀ ਹੈ-#ਨਹੀਂ ਹੈ ਅਨੇਕਤ੍ਰ ਜਿਸ ਵਿੱਚ (ਅਦ੍ਵੈਤ ਰੂਪ). ਭਾਈ ਸੰਤੋਖ ਸਿੰਘ ਜੀ ਨੇ ਗੁਰੂ ਨਾਨਕ ਪ੍ਰਕਾਸ਼ ਵਿੱਚ ਅਰਥ ਕੀਤਾ ਹੈ-#ਪ੍ਰਾਕ ਜੋ ਨਕਾਰ ਨਾ ਪੁਮਾਨ ਅਭਿਧਾਨ ਜਾਨ#ਤਾਹੂੰ ਤੇ ਅਕਾਰ ਲੇ ਅਨਕ ਪੁਨ ਤੀਨ ਹੈ,#ਦੂਸਰੇ ਨਕਾਰ ਤੇ ਨਿਕਾਰਕੈ ਅਕਾਰ ਇਕ#ਭਯੋ "ਅਨ ਅਕ" ਚਾਰ ਵਰਣ ਸੁ ਕੀਨ ਹੈ,#ਅਕ ਨਾਮ ਦੁੱਖ ਕੋ ਵਿਦਿਤ ਹੈ ਜਗਤ ਮਧ੍ਯ#ਜਾਹਿੰ ਨਰ ਨਹੀਂ ਦੁੱਖ ਸਦਾ ਸੁਖ ਲੀਨ ਹੈ,#ਐਸੇ ਇਹ ਨਾਨਕ ਕੇ ਨਾਮ ਕੋ ਅਰਥ ਚੀਨ#ਸੋਚਿਦ ਅਨੰਦ ਨਿਤ ਭਗਤ ਅਧੀਨ ਹੈ.¹#ਦਖ, ਨਾਨਕ ਦੇਵ ਸਤਿਗੁਰੂ। ੨. ਸ਼੍ਰੀ ਗੁਰੂ ਨਾਨਕ ਦੇਵ ਦੇ ਨੌ ਰੂਪ- ਦੂਜੇ ਸਤਿਗੁਰੂ ਤੋਂ ਦਸ਼ਮ ਤੀਕ ਜਿਨ੍ਹਾਂ ਦੀ "ਨਾਨਕ" ਸੰਗ੍ਯਾ ਹੈ। ੩. ਵਿ- ਨਾਨਾ ਨਾਲ ਹੈ ਜਿਸ ਦਾ ਸੰਬੰਧ. ਨਾਨੇ ਦਾ। ੪. ਸੰਗ੍ਯਾ- ਨਾਨੇ ਦਾ ਵੰਸ਼. "ਨਾਨਕ ਦਾਦਕ ਨਾਉ ਨ ਕੋਈ." (ਭਾਗੁ)...
ਦੇਖੋ, ਏਕ. "ਏਕੁ ਅਧਾਰੁ ਨਾਮੁ ਧਨੁ ਮੋਰਾ." (ਦੇਵ ਮਃ ੫) ੨. ਕਰਤਾਰ. ਵਾਹਗੁਰੂ. "ਏਕੁ ਅਰਾਧਿ ਪਰਾਛਤ ਗਏ." (ਸੁਖਮਨੀ) ੩. ਐਕ੍ਯ. ਇੱਤਿਫ਼ਾਕ. ਮੇਲ ਜੋਲ. "ਪੰਚਾ ਤੇ ਏਕੁ ਛੂਟਾ." (ਸਾਰ ਮਃ ੫. ਪੜਤਾਲ)...
ਦੇਖੋ, ਨਾਮ. "ਐਸਾ ਨਾਮੁ ਨਿਰੰਜਨੁ ਹੋਇ." (ਜਪੁ) ੨. ਪ੍ਰਸਿੱਧ, "ਨਾਨਕ ਨਾਮੁ ਨਾਮੁ ਜਪੁ ਜਪਿਆ." (ਬਾਵਨ)...
ਕ੍ਰਿ. ਵਿ- ਫੇਰ. ਪੁਨਹ. ਮੁੜਕੇ. "ਫਿਰਿ ਹੋਇ ਨ ਫੇਰਾ." (ਵਡ ਛੰਤ ਮਃ ੩) "ਫਿਰਿ ਏਹ ਵੇਲਾ ਹਥਿ ਨ ਆਵੈ." (ਕਾਨ ਅਃ ਮਃ ੪)...
ਫਿਰ. ਪੁਨਹ. ਦੇਖੋ, ਬਹੁਰ. "ਬਹੁੜਿ ਨ ਸੰਕਟ ਦੁਆਰਾ." (ਟੋਡੀ ਮਃ ੫) ੨. ਅਨੇਕ. ਨਾਨ੍ਹਾ. "ਬਹੁੜਿ ਬਿਧੀ ਨ ਧਾਵਾ." (ਬਿਲਾ ਛੰਤ ਮਃ ੫)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰਗ੍ਯਾ- ਗਣਨਾ. ਗਿਣਤੀ. "ਗਣਤ ਗਣਾਵੈ ਅਖਰੀ." (ਓਅੰਕਾਰ) "ਗਣਤੀ ਗਣੀ ਨ ਜਾਇ." (ਵਾਰ ਗੂਜ ੨. ਮਃ ੫)#"ਚਿੰਤ ਅੰਦੇਸਾ ਗਣਤ ਤਜਿ ਜਨ ਹੁਕਮ ਪਛਾਤਾ." (ਬਿਲਾ ਮਃ ੫) ੨. ਸਿਪਾਹੀ, ਮਜ਼ਦੂਰ ਆਦਿ ਦੀ ਹਾਜਿਰੀ ਦੀ ਗਣਨਾ (ਗਿਣਤੀ). "ਸਤਿਗੁਰ ਕੀ ਗਣਤੈ ਘੁਸੀਐ ਦੁਖੇਦੁਖ ਵਿਹਾਇ." (ਵਾਰ ਗਉ ੧. ਮਃ ੩)...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਸੰਗ੍ਯਾ- ਛਾਤ. ਛਾਯਾ. ਸਕ਼ਫ਼ ਇਸ ਦਾ ਮੂਲ ਛਾਦਿਤ ਹੈ। ੨. ਛਤ੍ਰ. ਆਤਪਤ੍ਰ। ੩. ਦੇਖੋ, ਛੱਤ ਬਨੂੜ....
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....
ਰੱਜੀ. ਤ੍ਰਿਪਤ ਹੋਈ. ਦੇਖੋ, ਧਾਈ ੪। ੨. ਦੇਖੋ, ਰੱਜੀ ੨। ੩. ਰਾਜਾ ਦੀ ਕੁਆਰੀ ਦਾਸੀ, ਜੋ ਰਣਵਾਸ ਵਿੱਚ ਰਹੇ। ੪. ਅ਼. [رضی] ਰਜ਼ੀ. ਉੱਤਮ ਸੁਭਾਉ ਵਾਲਾ. "ਗਾਜੀ ਰਜੀ ਰੋਹ ਰੂਮੀ." (ਕਲਕੀ) ੫. ਰਜੀਲ ਦਾ ਸੰਖੇਪ. ਦੇਖੋ, ਰਜੀਲ ੧. ਅਤੇ ੨....
ਵ੍ਯ- ਨਿਤ੍ਯ. ਹਮੇਸ਼ਹ. "ਸਦਾ ਸਦਾ ਆਤਮ ਪਰਗਾਸੁ." (ਆਸਾ ਮਃ ੫) ੨. ਅ਼. [صدا] ਸਦਾ. ਸੰਗ੍ਯਾ- ਧ੍ਵਨਿ. ਸ਼ਬਦ. ਆਵਾਜ਼। ੩. ਫ਼ਕੀਰ ਦੀ ਦੁਆ. ਆਸ਼ੀਰਵਾਦ। ੪. ਪੁਕਾਰ. ਗੁਹਾਰ. "ਰੈਣ ਦਿਨਸ ਦੁਇ ਸਦੇ ਪਏ." (ਬਸੰ ਮਃ ੪) ਦੇਖੋ, ਸੱਦਾ....
ਦੇਖੋ, ਸੁਖ. "ਸੁਖੁ ਦੁਖ ਰਹਤ ਸਦਾ ਨਿਰਲੇਪੀ." (ਸੋਰ ਮਃ ੯)...
ਦੇਖੋ, ਜਾ ਅਤੇ ਕਉ. ਸ਼ਰਵ- ਜਿਸ ਨੂੰ, ਜਿਸ ਦਾ, ਜਿਸ ਦੀ, ਜਿਸ ਦੇ. ਜਾਕਉ ਅਪਨੀ ਕਰੈ ਬਖਸੀਸ." (ਸੁਖਮਨੀ) "ਜਾਕਾ ਕੀਆ ਸਭੁਕਿਛੁ ਹੋਇ." (ਭੈਰ ਮਃ ੫)...
ਦੇਖੋ, ਮੀਰਾਂ. "ਤੂੰ ਮੀਰਾ ਸਾਚੀ ਠਕੁਰਾਈ." (ਮਾਝ ਅਃ ਮਃ ੫) "ਤੂੰ ਪ੍ਰਭ ਹਮਰੋ ਮੀਰਾ." (ਟੋਡੀ ਮਃ ੫)...