ਧਾਤੁ

dhhātuधातु


(ਦੇਖੋ, ਧਾ ਧਾਤੁ). ਸੰ. ਸੰਗ੍ਯਾ- ਕਰਤਾਰ, ਜੋ ਸਭ ਨੂੰ ਧਾਰਣ ਕਰਦਾ ਹੈ. "ਅਸੁਲੂ ਇਕੁਧਾਤੁ." (ਜਪੁ) ੨. ਵੈਦ੍ਯਕ ਅਨੁਸਾਰ ਸ਼ਰੀਰ ਨੂੰ ਧਾਰਣ ਵਾਲੇ ਸੱਤ ਪਦਾਰਥ- ਰਸ, ਰਕ੍ਤ, ਮਾਂਸ, ਮੇਦ, ਅਸ੍‌ਥਿ, ਮੱਜਾ ਅਤੇ ਵੀਰਯ। ੩. ਵਾਤ, ਪਿੱਤ ਅਤੇ ਕਫ ਦੇਹ ਦੇ ਆਧਾਰ ਰੂਪ ਖ਼ਿਲਤ। ੪. ਖਾਨਿ ਤੋਂ ਨਿਕਲਿਆਂ ਪਦਾਰਥ- ਸੋਨਾ (ਸੁਵਰਣ), ਚਾਂਦੀ, ਤਾਂਬਾ, ਲੋਹਾ ਆਦਿ. ਦੇਖੋ, ਉਪਧਾਤੁ ਅਤੇ ਅਸਟਧਾਤੁ. "ਸੁਇਨਾ ਰੁਪਾ ਸਭ ਧਾਤੁ ਹੈ ਮਾਟੀ ਰਲਿਜਾਈ." (ਮਾਰੂ ਅਃ ਮਃ ੧) ੫. ਸ਼ਬਦ, ਸਪਰਸ਼, ਰੂਪ, ਰਸ, ਗੰਧ ਇਹ ਪੰਜ ਵਿਸੇ. "ਹਰਿ ਆਪੇ ਪੰਚਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ." (ਬੈਰਾ ਮਃ ੪) "ਇੰਦ੍ਰੀਧਾਤੁ ਸਬਲ ਕਹੀਅਤ ਹੈ." (ਮਾਰੂ ਮਃ ੩) ਦੇਖੋ, ਗੁਣਧਾਤੁ। ੬. ਇੰਦ੍ਰੀਆਂ, ਜੋ ਵਿਸਿਆਂ ਨੂੰ ਧਾਰਣ ਕਰਦੀਆਂ ਹਨ. "ਮਨੁ ਮਾਰੇ ਧਾਤੁ ਮਰਿਜਾਇ." (ਗਉ ਮਃ ੩) ੭. ਪੰਜ ਤੱਤ, ਜੋ ਦੇਹ ਨੂੰ ਧਾਰਣ ਕਰਦੇ ਹਨ. "ਜਬ ਚੂਕੈ ਪੰਚਧਾਤੁ ਕੀ ਰਚਨਾ." (ਮਾਰੂ ਕਬੀਰ) ੮. ਮਾਇਆ. "ਲਿਵ ਧਾਤੁ ਦੁਇ ਰਾਹ ਹੈ." (ਵਾਰ ਸ੍ਰੀ ਮਃ ੩) ਕਰਤਾਰ ਦੀ ਪ੍ਰੀਤਿ ਅਤੇ ਮਾਇਆ ਦੋ ਮਾਰਗ ਹਨ. "ਨਾਨਕ ਧਾਤੁ ਲਿਵੈ ਜੋੜ ਨ ਆਵਈ." (ਵਾਰ ਗਉ ੧. ਮਃ ੪) ੯. ਅਵਿਦ੍ਯਾ. "ਸੇਇ ਮੁਕਤ ਜਿ ਮਨੁ ਜਿਣਹਿ ਫਿਰਿ ਧਾਤੁ ਨ ਲਾਗੈ ਆਇ." (ਗੂਜ ਮਃ ੩) ੧੦. ਜੀਵਾਤਮਾ. "ਧਾਤੁ ਮਿਲੈ ਫੁਨ ਧਾਤੁ ਕਉ ਸਿਫਤੀ ਸਿਫਤਿ ਸਮਾਇ." (ਸ੍ਰੀ ਮਃ ੧) ੧੧. ਗੁਣ. ਸਿਫਤ. "ਜੇਹੀ ਧਾਤੁ ਤੇਹਾ ਤਿਨ ਨਾਉ." (ਸ੍ਰੀ ਮਃ ੧) ੧੨. ਵਸਤੂ. ਦ੍ਰਵ੍ਯ. ਪਦਾਰਥ. "ਤ੍ਰੈ ਗੁਣ ਸਭਾ ਧਾਤੁ ਹੈ." (ਸ੍ਰੀ ਮਃ ੩) ੧੩. ਸੁਭਾਉ. ਪ੍ਰਕ੍ਰਿਤਿ. ਵਾਦੀ. "ਕੁਤੇ ਚੰਦਨ ਲਾਈਐ ਭੀ ਸੋ ਕੁਤੀ ਧਾਤੁ." (ਵਾਰ ਮਾਝ ਮਃ ੧) ੧੪. ਵਾਸਨਾ. ਰੁਚਿ. "ਪੰਜਵੈ ਖਾਣ ਪੀਅਣ ਕੀ ਧਾਤੁ." (ਮਾਰ ਮਾਝ ਮਃ ੧) ੧੫. ਵੀਰਯ. ਮਣੀ। ੧੬. ਵ੍ਯਾਕਰਣ ਅਨੁਸਾਰ ਸ਼ਬਦ ਦਾ ਮੂਲ, ਜਿਸ ਤੋਂ ਕ੍ਰਿਯਾ ਬਣਦੀਆਂ ਹਨ. ਮਸਦਰ, Verbalroot. ਸੰਸਕ੍ਰਿਤ ਭਾਸਾ ਦੇ ੧੭੦੮ ਧਾਤੁ ਹਨ। ੧੭. ਦੁੱਧ ਦੇਣ ਵਾਲੀ ਗਊ। ੧੮. ਭਾਵ- ਚਾਰ ਵਰਣ ਅਤੇ ਚਾਰ ਮਜਹਬ. "ਅਸਟ ਧਾਤੁ ਇਕ ਧਾਤੁ ਕਰਾਇਆ." (ਭਾਗੁ) ਇੱਕ ਧਾਤੁ ਦਾ ਅਰਥ ਸਿੱਖ ਧਰਮ ਹੈ। ੧੯. ਸੰਗੀਤ ਅਨੁਸਾਰ ਲੈ ਤਾਰ ਵਿਚ ਬੰਨ੍ਹਿਆ ਹੋਇਆ ਗਾਉਣ ਯੋਗ੍ਯ ਪਦ। ੨੦. ਸੰ. धावितृ- ਧਾਵਿਤ੍ਰਿ. ਵਿ- ਦੋੜਨ ਵਾਲਾ. ਚਲਾਇਮਾਨ. "ਹੋਰੁ ਬਿਰਹਾ ਸਭ ਧਾਤੁ ਹੈ, ਜਬਲਗੁ ਸਾਹਿਬੁ ਪ੍ਰੀਤਿ ਨ ਹੋਇ." (ਵਾਰ ਸ਼੍ਰੀ ਮਃ ੩)


(देखो, धा धातु). सं. संग्या- करतार, जो सभ नूं धारण करदा है. "असुलू इकुधातु." (जपु) २. वैद्यक अनुसार शरीर नूं धारण वाले सॱत पदारथ- रस, रक्त, मांस, मेद, अस्‌थि, मॱजा अते वीरय। ३. वात, पिॱत अते कफ देह दे आधार रूप ख़िलत। ४. खानि तों निकलिआं पदारथ- सोना (सुवरण), चांदी, तांबा, लोहा आदि. देखो,उपधातु अते असटधातु. "सुइना रुपा सभ धातु है माटी रलिजाई." (मारू अः मः १) ५. शबद, सपरश, रूप, रस, गंध इह पंज विसे. "हरि आपे पंचततु बिसथारा विचि धातू पंच आपि पावै." (बैरा मः ४) "इंद्रीधातु सबल कहीअत है." (मारू मः ३) देखो, गुणधातु। ६. इंद्रीआं, जो विसिआं नूं धारण करदीआं हन. "मनु मारे धातु मरिजाइ." (गउ मः ३) ७. पंज तॱत, जो देह नूं धारण करदे हन. "जब चूकै पंचधातु की रचना." (मारू कबीर) ८. माइआ. "लिव धातु दुइ राह है." (वार स्री मः ३) करतार दी प्रीति अते माइआ दो मारग हन. "नानक धातु लिवै जोड़ न आवई." (वार गउ १. मः ४) ९. अविद्या. "सेइ मुकत जि मनु जिणहि फिरि धातु न लागै आइ." (गूज मः ३) १०. जीवातमा. "धातु मिलै फुन धातु कउ सिफती सिफति समाइ." (स्री मः १) ११. गुण. सिफत. "जेही धातु तेहा तिन नाउ." (स्री मः १) १२. वसतू. द्रव्य. पदारथ. "त्रै गुण सभा धातु है." (स्री मः ३) १३. सुभाउ. प्रक्रिति. वादी. "कुते चंदन लाईऐ भी सो कुती धातु." (वार माझ मः १) १४. वासना. रुचि. "पंजवै खाण पीअण की धातु." (मार माझ मः १) १५. वीरय. मणी। १६. व्याकरण अनुसार शबद दा मूल, जिस तों क्रिया बणदीआं हन. मसदर, Verbalroot. संसक्रितभासा दे १७०८ धातु हन। १७. दुॱध देण वाली गऊ। १८. भाव- चार वरण अते चार मजहब. "असट धातु इक धातु कराइआ." (भागु) इॱक धातु दा अरथ सिॱख धरम है। १९. संगीत अनुसार लै तार विच बंन्हिआ होइआ गाउण योग्य पद। २०. सं. धावितृ- धावित्रि. वि- दोड़न वाला. चलाइमान. "होरु बिरहा सभ धातु है, जबलगु साहिबु प्रीति न होइ." (वार श्री मः ३)