dhhānaधान
ਸੰ. ਸੰਗ੍ਯਾ- ਚਾਉਲਾਂ ਦਾ ਬੂਟਾ. ਸ਼ਾਲਿ। ੨. ਛਿਲਕੇ (ਤੁਸ) ਸਮੇਤ ਦਾਣਾ. ਕਣ। ੩. ਅੰਨ. ਦੇਖੋ, ਧਾਨੁ। ੪. ਆਧਾਰ. ਆਸਰਾ. "ਜੀਅ ਧਾਨ ਪ੍ਰਭੁ ਪ੍ਰਾਨ ਅਧਾਰੀ." (ਸਵੈਯੇ ਸ੍ਰੀ ਮੁਖਵਾਕ ਮਃ ੫) "ਤੂਹੀ ਮਾਨ ਤੂਹੀ ਧਾਨ." (ਗਉ ਮਃ ੫) ੫. ਧਾਰਣ.
सं. संग्या- चाउलां दा बूटा. शालि। २. छिलके (तुस) समेत दाणा. कण। ३. अंन. देखो, धानु। ४. आधार. आसरा. "जीअ धान प्रभु प्रान अधारी." (सवैये स्री मुखवाक मः ५) "तूही मान तूही धान." (गउ मः ५) ५. धारण.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਸੰ. ਵਿਟਪ. ਬਿਰਛ. ਪੌਧਾ. "ਮਿਲਿ ਪਾਣੀ ਜਿਉ ਹਰੇ ਬੂਟ." (ਬਸੰ ਮਃ ੫) "ਦਾਵਾ ਅਗਨਿ ਰਹੇ ਹਰਿ ਬੂਟ." (ਰਾਮ ਅਃ ਮਃ ੫) ਹਰੇ ਬੂਟੇ....
ਸੰ. ਸ਼ਲਿ. ਸੰਗ੍ਯਾ- ਧਾਨ। ੨. ਚਾਉਲ....
ਵ੍ਯ- ਸਹਿਤ. ਸਾਥ. ਮਿਲਿਆ ਹੋਇਆ....
ਸੰਗ੍ਯਾ- ਅਨਾਜ ਦਾ ਬੀਜ. ਕਣ. ਦਾਨਾ ਫ਼ਾ. [دانہ] ਦਾਨਹ. "ਜਹਾ ਦਾਣੇ ਤਹਾ ਖਾਣੇ." (ਵਾਰ ਸੋਰ ਮਃ ੨) ੨. ਫ਼ਾ. [دانا] ਵਿ- ਦਾਨਾ. ਅ਼ਕਲਮੰਦ. ਗ੍ਯਾਤਾ. "ਸਤਗੁਰੁ ਸਾਹੁ ਪਾਇਓ ਵਡ ਦਾਣਾ." (ਜੈਤ ਮਃ ੪)...
ਸੰ. अन्न. ਸੰਗ੍ਯਾ- ਜਿਸ ਨਾਲ ਪ੍ਰਾਣ ਧਾਰਣ ਕਰੀਏ. ਖਾਣ ਲਾਇਕ ਪਦਾਰਥ. ਭੋਜਨ।#੨. ਅਨਾਜ. ਦਾਣਾ। ੩. ਪਾਰਬ੍ਰਹ੍ਮ. ਕਰਤਾਰ, ਜਿਸ ਦੀ ਸੱਤਾ ਨਾਲ ਜੀਵ ਪ੍ਰਾਣ ਧਾਰਦੇ ਹਨ। ੪. ਸੂਰਜ। ੫. ਪ੍ਰਾਣ। ੬. ਭੋਗਣ ਯੋਗ੍ਯ ਪਦਾਰਥ....
ਦੇਖੋ, ਧਾਨ. "ਧਾਨੁ ਪ੍ਰਭੁ ਕਾ ਖਾਨਾ." (ਗਉ ਮਃ ੫) "ਅਣਚਾਰੀ ਕਾ ਧਾਨੁ." (ਸਵਾ ਮਃ ੩) ੨. ਭੁਸ ਸਮੇਤ ਚਾਉਲ। ੩. ਅਛੱਤ. ਅਣਟੁੱਟੇ ਚਾਵਲ. "ਪ੍ਰਾਪਤਿ ਪਾਤੀ ਧਾਨੁ." (ਪ੍ਰਭਾ ਮਃ ੧)...
ਦੇਖੋ, ਅਧਾਰ. "ਨਾਮ ਤੇਰਾ ਆਧਾਰ ਮੇਰਾ." (ਗਉ ਕਬੀਰ) ੨. ਗਿਜਾ. ਭੋਜਨ. "ਜਿਨ ਪੈਦਾ ਇਸ ਤੂ ਕੀਆ ਸੋਈ ਦੇਇ ਆਧਾਰ." (ਤਿਲੰ ਮਃ ੫)...
ਦੇਖੋ, ਆਸਰ....
ਸੰਗ੍ਯਾ- ਪ੍ਰਾਣੀ ਜੀਵਨ. "ਮੈ ਤਉ ਮੋਲਿ ਮਹਗੀ ਲਈ ਜੀਅ ਸਟੈ." (ਧਨਾ ਰਵਿਦਾਸ) ੨. ਮਨ. ਚਿੱਤ. "ਜੀਅ ਸੰਗਿ ਪ੍ਰਭੁ ਅਪਨਾ ਧਰਤਾ." (ਆਸਾ ਮਃ ੫) ੩. ਜਲ. "ਬਾਬੀਹਾ ਬੇਨਤੀ ਕਰੇ ਕਰਿ ਕਿਰਪਾ ਦੇਹੁ ਜੀਅਦਾਨ." (ਵਾਰ ਮਲਾ ਮਃ ੩) ਇਸ ਥਾਂ "ਜੀਅ" ਦੋ ਅਰਥ ਰਖਦਾ ਹੈ, ਜਲ ਅਤੇ ਜੀਵਨ। ੪. ਜ਼ਿੰਦਗੀ। ੫. ਪ੍ਰਾਣੀ. ਜੀਵ. "ਜੇਤੇ ਜੀਅ ਜੀਵਹਿ ਲੈ ਸਾਹਾ." (ਵਾਰ ਮਾਝ ਮਃ ੧) ੬. ਜੀਵਾਤਮਾ। ੭. ਦੇਖੋ, ਜਿਅ....
ਸੰ. ਸੰਗ੍ਯਾ- ਚਾਉਲਾਂ ਦਾ ਬੂਟਾ. ਸ਼ਾਲਿ। ੨. ਛਿਲਕੇ (ਤੁਸ) ਸਮੇਤ ਦਾਣਾ. ਕਣ। ੩. ਅੰਨ. ਦੇਖੋ, ਧਾਨੁ। ੪. ਆਧਾਰ. ਆਸਰਾ. "ਜੀਅ ਧਾਨ ਪ੍ਰਭੁ ਪ੍ਰਾਨ ਅਧਾਰੀ." (ਸਵੈਯੇ ਸ੍ਰੀ ਮੁਖਵਾਕ ਮਃ ੫) "ਤੂਹੀ ਮਾਨ ਤੂਹੀ ਧਾਨ." (ਗਉ ਮਃ ੫) ੫. ਧਾਰਣ....
ਪ੍ਰ- ਭੂ. ਸੰਗ੍ਯਾ- ਸ੍ਵਾਮੀ. ਮਾਲਿਕ. "ਪ੍ਰਭੁ ਅਪਨਾ ਸਦਾ ਧਿਆਇਆ." (ਸੋਰ ਮਃ ੫) ੨. ਕਰਤਾਰ। ੩. ਪਾਰਾ। ੪. ਪਤਿ. ਭਰਤਾ....
ਦੇਖੋ, ਪ੍ਰਾਣ। ੨. ਪ੍ਰਾਣੀ. ਜੀਵ. "ਪ੍ਰਾਨ ਤਰਨ ਕਾ ਇਹੈ ਸੁਆਉ." (ਸੁਖਮਨੀ) ੩. ਜੀਵਨ. ਜ਼ਿੰਦਗੀ. "ਕਰਹੁ ਪ੍ਰਾਨ ਨਿਜ ਕੋ ਕਲ੍ਯਾਨ." (ਨਾਪ੍ਰ)...
ਸੰ. आधारिन- ਆਧਾਰੀ. ਵਿ- ਆਸਰਾ ਰੱਖਣ ਵਾਲਾ। ੨. ਸੰਗ੍ਯਾ- ਝੋਲੀ. ਥੈਲੀ। ੩. ਬੈਰਾਗਨ T ਇਸ ਆਕਾਰ ਦੀ ਟਿਕਟਿਕੀ, ਜਿਸ ਉੱਪਰ ਬਾਹਾਂ ਰੱਖਕੇ ਸਾਧੂ ਬੈਠਦੇ ਹਨ। ੪. ਗ਼ਿਜਾ. "ਸਭਨਾਂ ਦੇਇ ਅਧਾਰੀ." (ਟੋਡੀ ਮਃ ੫)...
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਸ੍ਰੀ ਮੁਖਵਾਕ....
ਸਰਵ- ਕੇਵਲ ਤੂ. ਤੂੰਹੀ. ਤੂਹੀਂਓਂ. "ਤੂਹੀ ਬਨ ਤੂਹੀ ਗਾਉ." (ਗਉ ਮਃ ੫) "ਤੂਹੈ ਹੀ ਗਾਵਣਾ." (ਵਾਰ ਸੋਰ ਮਃ ੪)...
ਸੰ. मान. ਧਾ- ਗ੍ਯਾਨਪ੍ਰਾਪਤਿ ਦੀ ਇੱਛਾ ਕਰਨਾ, ਆਦਰ ਕਰਨਾ, ਵਿਚਾਰਨਾ, ਤੋਲਣਾ, ਮਿਣਨਾ। ੨. ਸੰਗ੍ਯਾ- ਅਭਿਮਾਨ. ਗਰੂਰ. "ਸਾਧੋ! ਮਨ ਕਾ ਮਾਨ ਤਿਆਗੋ." (ਗਉ ਮਃ ੯) ੩. ਆਦਰ. "ਰਾਜਸਭਾ ਮੇ ਪਾਯੋ ਮਾਨ." (ਗੁਪ੍ਰਸੂ) ੪. ਰੋਸਾ. ਰੰਜ. "ਰਾਜੰ ਤ ਮਾਨੰ." (ਸਹਸ ਮਃ ੫) ਜੇ ਰਾਜ ਹੈ, ਤਦ ਉਸ ਦੇ ਸਾਥ ਹੀ ਉਸ ਦੇ ਨਾਸ਼ ਤੋਂ ਮਨ ਦਾ ਗਿਰਾਉ ਹੈ। ੫. ਪ੍ਰਮਾਣ. ਵਜ਼ਨ. ਤੋਲ. ਮਿਣਤੀ. * ਮਾਪ. ਦੇਖੋ, ਤੋਲ ਅਤੇ ਮਿਣਤੀ। ੬. ਘਰ. ਮੰਦਿਰ. "ਬਾਨ ਪਵਿਤ੍ਰਾ ਮਾਨ ਪਵਿਤ੍ਰਾ." (ਸਾਰ ਮਃ ੫) ੭. ਮਾਨਸਰ ਦਾ ਸੰਖੇਪ. "ਮਾਨ ਤਾਲ ਨਿਧਿਛੀਰ ਕਿਨਾਰਾ." (ਗੁਵਿ ੧੦) ੮. ਮਾਂਧਾਤਾ ਦਾ ਸੰਖੇਪ. "ਸੁਭ ਮਾਨ ਮਹੀਪਤਿ ਛੇਤ੍ਰਹਿ" ਦੈ." (ਮਾਂਧਾਤਾ) ੯. ਜੱਟਾਂ ਦਾ ਇੱਕ ਪ੍ਰਸਿੱਧ ਗੋਤ. ਹੁਸ਼ਿਆਰਪੁਰ ਦੇ ਜਿਲੇ ਮਾਨਾਂ ਦਾ ਬਾਰ੍ਹਾ (ਬਾਰਾਂ ਪਿੱਡਾਂ ਦਾ ਸਮੁਦਾਯ) ਹੈ। ੧੦. ਦੇਖੋ, ਮਾਨੁ। ੧੧. ਦੇਖੋ, ਮਾਨਸਿੰਘ ੨। ੧੨. ਸੰ. ਵਿ- ਮਾਨ੍ਯ. ਪੂਜਯ. "ਸਰਵਮਾਨ ਤ੍ਰਿਮਾਨ ਦੇਵ." (ਜਾਪੁ) ੧੩. ਮੰਨਿਆ ਹੋਇਆ. ਸ਼੍ਰੱਧਾਵਾਨ. "ਮਿਲਿ ਸਤਿਗੁਰੁ ਮਨੂਆ ਮਾਨ ਜੀਉ." (ਆਸਾ ਛੰਤ ਮਃ ੪) ੧੪. ਫ਼ਾ. [مان] ਸ੍ਵਾਮੀ. ਸਰਦਾਰ। ੧੫. ਕੁਟੰਬ. ਪਰਿਵਾਰ। ੧੬. ਘਰ ਦਾ ਸਾਮਾਨ। ੧੭. ਸਰਵਅਸੀਂ. ਹਮ....
ਸੰ. ਸੰਗ੍ਯਾ- ਫੜਨ ਦੀ ਕ੍ਰਿਯਾ। ੨. ਰੱਖਣ ਦੀ ਕ੍ਰਿਯਾ। ੩. ਉਤਨਾ ਵਜ਼ਨ, ਜੋ ਤੋਲਣ ਲਈ ਇੱਕ ਵਾਰ ਤਰਾਜ਼ੂ ਵਿੱਚ ਰੱਖਿਆ ਜਾਵੇ....