dhhukadhhukīधुकधुकी
ਸੰਗ੍ਯਾ- ਛਾਤੀ ਅਤੇ ਪੇਟ ਦੇ ਮੱਧ ਦੀ ਗਹਿਰਾਈ. ਕੌਡੀ। ੨. ਕਲੇਜੇ ਦੇ ਧੜਕਨ ਦੀ ਹਰਕਤ. ਭੈ ਨਾਲ ਦਿਲ ਦੇ ਧੜਕਨ ਦੀ ਕ੍ਰਿਯਾ। ੩. ਛਾਤੀ ਪੁਰ ਲਟਕਣ ਵਾਲੀ ਜੜਾਊ ਚੌਕੀ, ਜੋ ਗਲ ਪਹਿਰੀਦੀ ਹੈ. "ਇਕ ਧੁਕਧੁਕੀ ਮੇਲ ਬਹੁ ਕੇਰੀ." (ਗੁਪ੍ਰਸੂ)
संग्या- छाती अते पेट दे मॱध दी गहिराई. कौडी। २. कलेजे दे धड़कन दी हरकत. भै नाल दिल दे धड़कन दी क्रिया। ३. छाती पुर लटकण वाली जड़ाऊ चौकी, जो गल पहिरीदी है. "इक धुकधुकी मेल बहुकेरी." (गुप्रसू)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਸੀਨਾ. ਵਕ੍ਸ਼੍ਸ੍ਥਲ. Thorax. "ਛਾਤੀ ਸੀਤਲ ਮਨ ਸੁਖੀ." (ਬਾਵਨ)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਸੰਗ੍ਯਾ- ਚਪੇੜ. ਧੱਫਾ। ੨. ਸੰ. ਪੇਟਕ. ਪਿਟਾਰਾ. ਥੈਲਾ। ੩. ਉਦਰ. ਢਿੱਡ. ਪੇਟਕ (ਪਿਟਾਰ) ਦੀ ਸ਼ਕਲ ਹੋਣ ਕਰਕੇ ਇਹ ਸੰਗ੍ਯਾ ਹੈ. "ਘਰ ਮੂਸਿ ਬਿਰਾਨੋ ਪੇਟ ਭਰੈ ਅਪਰਾਧੀ." (ਸਾਰ ਪਰਮਾਨੰਦ) "ਜਉ ਇਹ ਪੇਟ ਨ ਕਾਹੂੰ ਹੋਤਾ। ਰਾਉ ਰੰਕ ਕਾਹੂੰ ਕੋ ਕਹਿਤਾ?" (ਵਿਚਿਤ੍ਰ) ੪. ਗਰਭ. ਢਿੱਡ. ਹਮਲ....
ਵਿ- ਵਿਚਾਲਾ। ੨. ਕ੍ਰਿ. ਵਿ- ਅੰਦਰ. ਦਰਮਯਾਨ। ੩. ਸੰਗ੍ਯਾ- ਕਮਰ. ਕਟਿ। ੪. ਵਿਚਾਲੇ ਦੀ ਉਂਗਲ। ੫. ਕਿਸੇ ਵਸ੍ਤੁ ਦਾ ਮਧ੍ਯ ਭਾਗ....
ਦੇਖੋ, ਕਉਡੀ....
ਅ਼. [حرکت] ਹ਼ਰਕਤ. ਹਿਲਨਾ. ਚੇਸ੍ਟਾ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਫ਼ਾ. [دِل] Heart. ਸੰਗ੍ਯਾ- ਇਹ ਖ਼ੂਨ ਦੀ ਚਾਲ ਦਾ ਕੇਂਦ੍ਰ ਹੈ, ਜੋ ਛਾਤੀ ਵਿੱਚ ਦੋਹਾਂ ਫੇਫੜਿਆਂ ਦੇ ਮੱਧ ਰਹਿਂਦਾ ਹੈ, ਇਸਤ੍ਰੀ ਨਾਲੋਂ ਮਰਦ ਦੇ ਦਿਲ ਦਾ ਵਜਨ ਜਾਦਾ ਹੁੰਦਾ ਹੈ, ਇਹ ਸਾਰੇ ਸ਼ਰੀਰ ਨੂੰ ਸ਼ਾਹਰਗ (aorta) ਦ੍ਵਾਰਾ ਲਹੂ ਪੁਚਾਉਂਦਾ ਹੈ. ਦਿਲ ਦੇ ਸੱਜੇ ਦੋ ਖਾਨਿਆਂ ਵਿੱਚ ਗੰਦਾ ਖੂਨ ਅਤੇ ਖੱਬੇ ਦੋ ਖਾਨਿਆਂ ਵਿੱਚ ਸਾਫ ਖੂਨ ਹੁੰਦਾ ਹੈ. ਇਸੇ ਦੀ ਹਰਕਤ ਨਾਲ ਨਬਜ ਦੀ ਹਰਕਤ ਹੋਇਆ ਕਰਦੀ ਹੈ. ਜੇ ਦਿਲ ਥੋੜੇ ਸਮੇਂ ਲਈ ਭੀ ਬੰਦ ਹੋਵੇ ਤਾਂ ਪ੍ਰਾਣੀ ਦੀ ਤੁਰਤ ਮੌਤ ਹੋ ਜਾਂਦੀ ਹੈ. ਦਿਲ ਦੀ ਹਰਕਤ, ਅਰਥਾਤ ਸੰਕੋਚ ਅਤੇ ਫੈਲਾਉ ਤੋਂ ਹੀ ਖ਼ੂਨ ਵਿੱਚ ਗਰਮੀ ਪੈਦਾ ਹੁੰਦੀ ਹੈ, ਜੋ ਜੀਵਨ ਦਾ ਮੂਲ ਹੈ. ਇਸ ਦੀ ਹਰਕਤ ਤੋਂ ਹੀ ਨਬਜ ਦੀ ਚਾਲ ਤੇਜ ਅਤੇ ਸੁਸਤ ਹੁੰਦੀ ਹੈ. ਇਹ ਚਾਲ, ਦਿਲ ਤੋਂ ਉਮਗੇ ਹੋਏ ਲਹੂ ਦਾ ਤਰੰਗ ਹੈ. ਦਿਲ ਇੱਕ ਮਿੰਟ ਵਿੱਚ ੭੨ ਵਾਰ ਸੁੰਗੜਦਾ ਅਤੇ ਫੈਲਦਾ ਹੈ, ਜੋ ਪੂਰੀ ਅਰੋਗਤਾ ਵਿੱਚ ਨਬਜ ੭੨ ਵਾਰ ਧੜਕਦੀ ਹੈ, ਪਰ ਬੱਚਿਆਂ ਦੀ ੧੨੦ ਵਾਰ ਅਤੇ ਬਹੁਤ ਕਮਜੋਰ ਜਾਂ ਬੁੱਢਿਆਂ ਦੀ ੭੨ ਤੋਂ ਭੀ ਘੱਟ ਹੋਇਆ ਕਰਦੀ ਹੈ.#੨. ਮਨ. ਚਿੱਤ. ਅੰਤਹਕਰਣ. "ਦਿਲ ਮਹਿ ਸਾਂਈ ਪਰਗਟੈ." (ਸ. ਕਬੀਰ) ਇਸ ਦਾ ਨਿਵਾਸ ਵਿਦ੍ਵਾਨਾਂ ਨੇ ਦਿਮਾਗ ਵਿੱਚ ਮੰਨਿਆ ਹੈ। ੩. ਸੰਕਲਪ. ਖ਼ਿਆਲ....
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਦੇਖੋ, ਲਟਕਣਾ। ੨. ਖਤ੍ਰੀਆਂ ਦੀ ਇੱਕ ਜਾਤਿ। ੩. ਤਖਾਣਾਂ ਦਾ ਇੱਕ ਗੋਤ੍ਰ. "ਨਾਨੋ ਲਟਕਣ ਜਾਤਿ ਸੁਜਾਨਾ।" (ਗੁਪ੍ਰਸੂ) ਇਹ ਸ਼੍ਰੀ ਗੁਰੂ ਅਰਜਨਦੇਵ ਦਾ ਪ੍ਰੇਮੀ ਸਿੱਖ ਸੀ। ੪. ਘੂਰਾ ਜਾਤਿ ਦਾ ਭਾਈ ਲਟਕਣ ਸਿੱਖ. "ਲਟਕਣ ਘੂਰਾ ਜਾਣੀਐ ਗੁਰੂਦਿੱਤਾ ਗੁਰਮਤਿ ਗੁਰਭਾਈ." (ਭਾਗੁ) ੫. ਇਸਤ੍ਰੀਆਂ ਦਾ ਇੱਕ ਗਹਿਣਾ....
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....
ਇਵ- ਜਟਿਤ. ਜੜਿਆ ਹੋਇਆ. ਜਿਸ ਵਿਚ ਰਤਨ ਜੜੇ ਹੋਣ....
ਦੇਖੋ, ਚਉਕੀ....
ਸੰਗ੍ਯਾ- ਛਾਤੀ ਅਤੇ ਪੇਟ ਦੇ ਮੱਧ ਦੀ ਗਹਿਰਾਈ. ਕੌਡੀ। ੨. ਕਲੇਜੇ ਦੇ ਧੜਕਨ ਦੀ ਹਰਕਤ. ਭੈ ਨਾਲ ਦਿਲ ਦੇ ਧੜਕਨ ਦੀ ਕ੍ਰਿਯਾ। ੩. ਛਾਤੀ ਪੁਰ ਲਟਕਣ ਵਾਲੀ ਜੜਾਊ ਚੌਕੀ, ਜੋ ਗਲ ਪਹਿਰੀਦੀ ਹੈ. "ਇਕ ਧੁਕਧੁਕੀ ਮੇਲ ਬਹੁ ਕੇਰੀ." (ਗੁਪ੍ਰਸੂ)...
ਸੰਗ੍ਯਾ- ਮਿਲਾਪ. ਮਿਲਣ ਦਾ ਭਾਵ। ੨. ਵਿਆਹ ਸਮੇਂ ਮਿਲੇ ਸੰਬੰਧੀਆਂ ਦਾ ਗਰੇਹ. "ਫਸ੍ਯੋ ਬ੍ਯਾਹ ਕੇ ਕਾਜ ਮੇ, ਬਹੁ ਮੇਲ ਬੁਲਾਏ." (ਗੁਪ੍ਰਸੂ)...
ਸੰ. ਵਿ- ਬਹੁਤ. ਅਨੇਕ. "ਬਹੁ ਸਾਸਤ੍ਰ ਬਹੁ ਸਿਮ੍ਰਿਤੀ ਪੇਖੇ ਸਰਬ ਢੰਢੋਲਿ." (ਸੁਖਮਨੀ)...
ਸੰਗ੍ਯਾ- ਕੱਚੀ ਅੰਬੀ. ਅੰਬਿਯਾ। ੨. ਕੇਰਾ ਦਾ ਇਸ੍ਤ੍ਰੀਲਿੰਗ. ਦੀ. ਕੀ. "ਕਲਰ ਕੇਰੀ ਕੰਧ ਜਿਉ." (ਸ੍ਰੀ ਮਃ ੧)...