dhhūhaधूह
ਸੰਗ੍ਯਾ- ਖਿੱਚ. ਕਸ਼ਿਸ਼। ੨. ਧੂਹਣਾ ਕ੍ਰਿਯਾ ਦਾ ਅਮਰ। ੩. ਧੂਹਿ ਦੀ ਥਾਂ ਭੀ ਧੂਹ ਸ਼ਬਦ ਵਰਤਿਆ ਹੈ. ਧੂਹਕੇ. ਖਿੱਚਕੇ. "ਧੂਹ ਕ੍ਰਿਪਾਣਾਂ ਤਿੱਖਿਆਂ." (ਚੰਡੀ ੩) ਦੇਖੋ, ਧੂਹਿ.
संग्या- खिॱच. कशिश। २. धूहणा क्रिया दा अमर। ३. धूहि दी थां भी धूह शबद वरतिआ है. धूहके. खिॱचके. "धूह क्रिपाणां तिॱखिआं." (चंडी ३) देखो, धूहि.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਖੈਂਚ. ਕਸ਼ਿਸ਼. "ਸੂਤ ਖਿੰਚੈ ਏਕੰਕਾਰੀ." (ਗੂਜ ਅਃ ਮਃ ੪)...
ਫ਼ਾ. [کشِش] ਸੰਗ੍ਯਾ- ਖਿੱਚ. ਆਕਰ੍ਸਣ. ਖੈਂਚ....
ਕ੍ਰਿ- ਖਿੱਚਣਾ। ੨. ਘਸੀਟਣਾ....
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਸੰ. ਸੰਗ੍ਯਾ- ਦੇਵਤਾ, ਜੋ ਮਰਣ ਵਾਲਾ ਨਹੀਂ. "ਅਮਰ ਸਿਮਰਕਰ ਜਾਂਹਿ ਸਮਰ ਜਯ ਪਾਵਹਿ ਅਰਿ ਹਰ." (ਗੁਪ੍ਰਸੂ) ੨. ਵਿ- ਮਰਣ ਰਹਿਤ. ਬਿਨਾ ਮੌਤ. "ਅੰਮ੍ਰਿਤ ਪੀਵੈ ਅਮਰੁ ਸੁ ਹੋਇ." (ਸੁਖਮਨੀ) "ਅਮਰ ਗਹੁ ਮਾਰਿਲੈ." (ਮਾਰੂ ਮਃ ੧) ਮਨ ਜੋ ਮਰਣ ਵਿੱਚ ਨਹੀਂ ਆਉਂਦਾ ਉਸ ਨੂੰ ਫੜਕੇ ਮਾਰਲੈ. ਭਾਵ ਅਜਿਤ ਮਨ ਨੂੰ ਵਸ਼ ਕਰਲੈ। ੩. ਅਚਲ. ਅਟਲ. ਅਮੇਟ. "ਤੇਰੀ ਅਮਰੁ ਰਜਾਇ." (ਆਸਾ ਛੰਤ ਮਃ ੫. ਬਿਰਹੜੇ) ੪. ਗੁਰੂ ਅਮਰਦਾਸ ਜੀ ਦਾ ਸੰਖੇਪ ਨਾਉਂ "ਸਚੁ ਸਚਾ ਸਤਿਗੁਰੁ ਅਮਰੁ ਹੈ." (ਵਾਰ ਗਉ ੧. ਮਃ ੪) "ਲਹਿਣਾ ਤੂ ਹੈ ਗੁਰੁ ਅਮਰੁ ਤੂ ਵੀਚਾਰਿਆ." (ਵਾਰ ਰਾਮ ੩) ਦੇਖੋ, ਅਮਰਦਾਸ ਸਤਿਗੁਰੂ। ੫. ਅ਼. ਸੰਗ੍ਯਾ- ਆਗ੍ਯਾ. ਹੁਕਮ. "ਅਮਰ ਹੀਣੰ ਜਥਾ ਰਾਜਨਹ." (ਸਹਸ ਮਃ ੫) "ਸਿਰ ਊਪਰਿ ਅਮਰੁ ਕਰਾਰਾ" (ਮਾਰੂ ਮਃ ੫) ੬. ਸਿੱਕਹ. ਰਾਜਮੁਦ੍ਰਾ. "ਅਮਰ ਚਲਾਵੈ ਚੰਮ ਦੇ." (ਭਾਗੁ) ੭. [عامر] ਆਮਿਰ. ਅਮਰ (ਹੁਕਮ) ਕਰਣ ਵਾਲਾ. ਹਾਕਿਮ. "ਅਮਰੁ ਵੇਪਰਵਾਹੁ ਹੈ." (ਵਾਰ ਸਾਰ ਮਃ ੩)...
ਧੂਹਕੇ. ਖਿੱਚਕੇ. "ਕਾਢੀ ਨਰਕ ਤੇ ਧੂਹਿ." (ਸਾਰ ਮਃ ੫)...
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਸੰਗ੍ਯਾ- ਖਿੱਚ. ਕਸ਼ਿਸ਼। ੨. ਧੂਹਣਾ ਕ੍ਰਿਯਾ ਦਾ ਅਮਰ। ੩. ਧੂਹਿ ਦੀ ਥਾਂ ਭੀ ਧੂਹ ਸ਼ਬਦ ਵਰਤਿਆ ਹੈ. ਧੂਹਕੇ. ਖਿੱਚਕੇ. "ਧੂਹ ਕ੍ਰਿਪਾਣਾਂ ਤਿੱਖਿਆਂ." (ਚੰਡੀ ੩) ਦੇਖੋ, ਧੂਹਿ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਵਿ- ਕ੍ਰੋਧ ਵਾਲੀ ਇਸਤ੍ਰੀ. ਲੜਾਕੀ। ੨. ਸੰਗ੍ਯਾ- ਦੁਰਗਾ. ਚੰਡ ਦੈਤ ਦੇ ਮਾਰਨ ਵਾਲੀ. "ਕੜਕ ਉਠੀ ਰਣ ਚੰਡੀ ਫੌਜਾਂ ਦੇਖਕੈ." (ਚੰਡੀ ੩) ੩. ਕਾਲੀ ਦੇਵੀ। ੪. ਖ਼ਾ. ਅਗਨਿ. ਅੱਗ। ੫. ਚੰਡੀ ਨਾਮ ਦਾ ਇੱਕ ਪ੍ਰੇਮੀ, ਜੋ ਗੁਰੂ ਅਰਜਨ ਸਾਹਿਬ ਦਾ ਅਨੰਨ ਸਿੱਖ ਸੀ. ਇਸ ਨੇ ਸ਼੍ਰੀ ਅਮ੍ਰਿਤਸਰ ਬਣਨ ਸਮੇਂ ਵਡੀ ਸੇਵਾ ਕੀਤੀ....