dhhaivataधैवत
ਸੰ. ਸੰਗ੍ਯਾ- ਸੰਗੀਤ ਅਨੁਸਾਰ ਛੀਵਾਂ ਸੁਰ. ਪੰਚਮ ਅਰ ਨਿਸਾਦ ਦੇ ਵਿਚਲਾ ਸ੍ਵਰ. ਇਸ ਦੀ ਸ਼੍ਰੁਤਿਯਾਂ ਤਿੰਨ ਹਨ- ਰਮ੍ਯਾ, ਰੋਹਿਣੀ ਅਤੇ ਮਦੰਤੀ ਦੇਖੋ, ਸ੍ਵਰ.
सं. संग्या- संगीत अनुसार छीवां सुर. पंचम अर निसाद दे विचला स्वर. इस दी श्रुतियां तिंन हन- रम्या, रोहिणी अते मदंती देखो, स्वर.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰ- ਗੀਤ. ਸੰਗ੍ਯਾ- ਨ੍ਰਿਤ੍ਯ, ਗਾਯਨ ਅਤੇ ਬਜਾਉਣਾ. ਇਨ੍ਹਾਂ ਤਿੰਨਾਂ ਦਾ ਸਮੁਦਾਯ। ੨. ਇਨ੍ਹਾਂ ਤੇਹਾਂ ਦਾ ਜਿਸ ਵਿੱਚ ਵਰਣਨ ਹੋਵੇ, ਉਹ ਗ੍ਰੰਥ। ੩. ਵਿ- ਚੰਗੀ ਤਰਾਂ ਗਾਇਆ ਹੋਇਆ। ੪. ਸੰਗ੍ਰਹੀਤ ਦਾ ਸੰਖੇਪ. ਜਮਾ ਕੀਤਾ. "ਬਹੁ ਭੋਜਨ ਕਾਪਰ ਸੰਗੀਤ." (ਸੁਖਮਨੀ) ੫. ਸੰਗਤਿ ਦ੍ਵਾਰਾ. "ਸੁਖ ਗਰਧਭ ਭਸਮ ਸੰਗੀਤ." (ਧਨਾ ਮਃ ੫)...
ਸੰ. ਵਿ- ਅਨੁਕੂਲ। ੨. ਸਮਾਨ. ਜੇਹਾ....
ਸੰ. ਸੰਗ੍ਯਾ- ਦੇਵਤਾ."ਸੁਰ ਨਰ ਤਿਨ ਕੀ ਬਾਣੀ ਗਾਵਹਿ." (ਸ੍ਰੀ ਅਃ ਮਃ ੩) ਦੇਖੋ, ਸੁਰਾ। ੨. ਸੰ. स्वर ਸ੍ਵਰ. ਨੱਕ ਦੇ ਰਾਹ ਸ੍ਵਾਸ ਦਾ ਆਉਣਾ ਜਾਣਾ। ੩. ਸੰਗੀਤ ਅਨੁਸਾਰ ਉਹ ਧੁਨਿ, ਜੋ ਰਾਗ ਦੀ ਸ਼ਕਲ ਬਣਾਉਣ ਦਾ ਕਾਰਣ ਹੋਵੇ. ਇਸ ਦੇ ਸੱਤ ਭੇਦ ਕਲਪੇ ਹਨ. "ਸਾਤ ਸੁਰਾ ਲੈ ਚਾਲੈ." (ਰਾਮ ਮਃ ੫) ਦੇਖੋ, ਸ੍ਵਰ....
ਸੰ. ਵਿ- ਪੰਜਵਾਂ. ਪਾਂਚਵਾਂ। ੨. ਸੁੰਦਰ। ੩. ਚਤੁਰ। ੪. ਸੰਗ੍ਯਾ- ਸੱਤਸੁਰਾਂ ਵਿੱਚੋਂ ਪੰਜਵਾਂ ਸੁਰ। ੫. ਨੀਚ ਜਾਤਿ, ਜਿਸ ਨੂੰ ਛੁਹਣਾ ਹਿੰਦੂ ਪਾਪ ਸਮਝਦੇ ਹਨ। ੬. ਚਾਰ ਵਰਣਾਂ ਤੋਂ ਬਾਹਰ ਕੋਈ ਜਾਤਿ....
ਦੇਖੋ, ਨਿਖਾਦ....
ਸੰ. स्वर् ਵ੍ਯ- ਸ੍ਵਰਗ। ੨. ਉੱਤਮ. ਸ਼੍ਰੇਸ੍ਠ. ੩. ਸੰਗ੍ਯਾ- ਪ੍ਰਾਣ ਪਵਨ ਦਾ ਵਿਹਾਰ. ਸ੍ਵਾਸ ਦਾ ਅੰਦਰ ਬਾਹਰ ਆਉਣਾ ਜਾਣਾ। ੪. ਗਾਉਣ ਦੀ ਧੁਨਿ.¹ ਰਾਗ ਦੇ ਮੂਲ ਰੂਪ ਸੱਤ ਸੁਰ. ਸੜਜ. ਰਿਸਭ, ਗਾਂਧਾਰ, ਮਧ੍ਯਮ, ਪੰਚਮ, ਧੈਵਤ ਅਤੇ ਨਿਸਾਦ.#ਰਾਗ ਦੇ, ਆਚਾਰਯ ਦੇਵਤਾ ਅਤੇ ਰਿਖੀਆਂ ਨੇ ਮੋਰ ਦੀ ਆਵਾਜ ਤੋਂ ਸੜਜ, ਪਪੀਹੇ (ਚਾਤ੍ਰਕ) ਦੀ ਧੁਨਿ ਤੋਂ ਰਿਸਭ (ਕਈਆਂ ਨੇ ਗਊ ਦੇ ਰੰਭਣ ਦੀ ਆਵਾਜ਼ ਤੋਂ ਰਿਸਭ ਮੰਨਿਆ ਹੈ), ਬਕਰੀ ਅਤੇ ਭੇਡ ਦੀ ਆਵਾਜ਼ ਤੋਂ ਗਾਂਧਾਰ, ਕੂੰਜ ਦੀ ਧੁਨਿ ਤੋਂ ਮਧ੍ਯਮ, ਕੋਇਲ (ਕੋਕਿਲਾ) ਤੋਂ ਪੰਚਮ, ਡੱਡੂ (ਅਥਵਾ ਘੋੜੇ) ਦੀ ਧੁਨਿ ਤੋਂ ਧੈਵਤ ਅਤੇ ਹਾਥੀ ਦੀ ਚਿੰਘਾਰ ਤੋਂ ਨਿਸਾਦ ਸੁਰ ਕਲਪਿਆ ਹੈ.²#ਜੋ ਸੁਰ ਰਿਖੀਆਂ ਨੇ ਰਾਗ ਵਿਦ੍ਯਾ ਦੇ ਆਰੰਭ ਵਿੱਚ ਥਾਪੇ, ਉਹ ਸ਼ੁੱਧ ਕਹੇ ਜਾਂਦੇ ਹਨ. ਫੇਰ ਪਿੱਛੋਂ ਕਈ ਰਾਗਾਂ ਵਾਸਤੇ ਜੋ ਨੀਵੇਂ ਅਤੇ ਉੱਚੇ ਸੁਰ ਦੀ ਲੋੜ ਪਈ ਤਾਂ ਪੰਜ ਵਿਕ੍ਰਿਤ ਸੁਰ ਬਣਾਏ. ਇਨ੍ਹਾਂ ਵਿੱਚੋਂ ਚਾਰ- ਰਿਸਭ, ਗਾਂਧਾਰ, ਧੈਵਤ ਅਤੇ ਨਿਸਾਦ ਵਿਕਾਰੀ ਹੋਕੇ ਕੋਮਲ ਹੋ ਜਾਂਦੇ ਹਨ ਅਤੇ ਮਧ੍ਯਮ ਵਿਕ੍ਰਿਤ ਹੋਕੇ ਤੀਵ੍ਰ (ਕੜਾ) ਹੁੰਦਾ ਹੈ. ਇਸ ਹਿਸਾਬ ਅਨੁਸਾਰ ਬਾਰਾਂ (ਸੱਤ ਸ਼ੁੱਧ ਅਤੇ ਪੰਜ ਵਿਕ੍ਰਿਤ) ਸ੍ਵਰਾਂ ਤੋਂ ਸਾਰੇ ਰਾਗਾਂ ਦੇ ਠਾਟ ਬਣਦੇ ਹਨ. ਦੇਖੋ, ਠਾਟ.#ਕਈ ਅਞਾਣ ਰਿਸਭ ਗਾਂਧਾਰ ਧੈਵਤ ਅਤੇ ਨਿਸਾਦ ਨੂੰ ਤੀਵ੍ਰ (ਚੜਿਆ), ਮਧ੍ਯਮ ਨੂੰ ਉਤਰਿਆ, ਸੜਜ ਅਤੇ ਪੰਚਮ ਨੂੰ ਅਚਲ ਆਖਦੇ ਹਨ, ਪਰ ਇਹ ਭੁੱਲ ਹੈ. ਅਸਲ ਵਿੱਚ ਆਪਣੀ ਥਾਂ ਇਸਥਿਤ ਇਹ ਸੱਤੇ ਸੁਰ ਸ਼ੁੱਧ ਕਹੇ ਜਾਂਦੇ ਹਨ. ਅਞਾਣਾਂ ਦੀ ਬੋਲੀ ਵਿੱਚ ਜੋ ਅਚਲ ਸੜਜ, ਚੜ੍ਹਿਆ ਰਿਸਭ, ਚੜ੍ਹਿਆ ਗਾਂਧਾਰ, ਕੋਮਲ ਮਧ੍ਯਮ, ਅਚਲ ਪੰਚਮ, ਚੜ੍ਹਿਆ ਧੈਵਤ ਅਤੇ ਨਿਸਾਦ ਹੈ, ਵਿਦ੍ਵਾਨਾਂ ਦੇ ਹਿਸਾਬ ਇਹ ਸੱਤੇ ਸ਼ੁੱਧ ਸੁਰ ਹਨ. ਬਾਕੀ ਪੰਜ ਵਿਕ੍ਰਿਤ ਸੁਰਾਂ ਬਾਬਤ ਉੱਪਰ ਚੰਗੀ ਤਰਾਂ ਦੱਸਿਆ ਗਿਆ ਹੈ.#ਸੱਤਾਂ ਸੁਰਾਂ ਦੀਆਂ ੨੨ ਸ਼੍ਰੁਤੀਆਂ ਹਨ, ਜੋ ਸੁਰਾਂ ਦੇ ਅੰਸ਼ ਆਖਣੇ ਚਾਹੀਏ. ਦੇਖੋ, ਸ਼੍ਰੁਤਿ.#ਕਈ ਅਗ੍ਯਾਨੀ ਸ਼੍ਰੁਤਿ ਨੂੰ ਮੂਰਛਨਾ ਸਮਝਦੇ ਹਨ, ਪਰ ਐਸਾ ਨਹੀਂ ਹੈ. ਮੂਰਛਨਾ ਨਾਉਂ ਠਾਟ ਦੀ ਇਸਥਿਤੀ ਦਾ ਹੈ. ਸੁਰਾਂ ਦੀਆਂ ਤਿੰਨ ਸਪਤਕਾਂ ਹੋਣ ਕਰਕੇ ਇੱਕੀ ਮੂਰਛਨਾ, ਅਰਥਾਤ ਇੱਕੀ ਸੁਰਾਂ ਦੀ ਇਸਥਿਤੀ ਆਲਾਪ ਲਈ ਠਹਿਰਾਈ ਗਈ ਹੈ.#ਇਸ ਗ੍ਰੰਥ ਵਿੱਚ ਲਿਖੇ ਸ਼ੁੱਧ, ਕੋਮਲ ਅਤੇ ਤੀਵ੍ਰ ਸੁਰ ਸਮਝਣ ਲਈ ਅਸੀਂ ਇਹ ਸੰਕੇਤ ਰੱਖਿਆ ਹੈ ਕਿ ਮੁਕਤੇ ਅੱਖਰ ਵਾਲਾ ਸ਼ੁੱਧ ਸੁਰ, ਕੰਨੇ ਵਾਲਾ ਕੋਮਲ ਅਤੇ ਬਿਹਾਰੀ ਵਾਲਾ ਤੀਵ੍ਰ ਹੈ. ਯਥਾ-#ਸ਼ੁੱਧ- ਸ ਰ ਗ ਮ ਪ ਧ ਨ.#ਕੋਮਲ- ਰਾ ਗਾ ਧਾ ਨਾ.#ਤੀਵ੍ਰ- ਮੀ.#ਰਾਗਾਂ ਦੇ ਬਿਆਨ ਵਿੱਚ ਗ੍ਰਹਸ੍ਵਰ, ਵਾਦੀ, ਸੰਵਾਦੀ, ਅਨੁਵਾਦੀ ਅਤੇ ਵਿਵਾਦੀ ਸ਼ਬਦ ਵਰਤੇ ਗਏ ਹਨ, ਇਸ ਲਈ ਇਨ੍ਹਾਂ ਬਾਬਤ ਭੀ ਚੰਗੀ ਤਰਾਂ ਸਮਝ ਲੈਣਾ ਚਾਹੀਏ.#ਗ੍ਰਹਸ੍ਵਰ ਉਹ ਹੈ ਜਿਸ ਵਿੱਚ ਰਾਗ ਦੇ ਆਲਾਪ ਦੀ ਸਮਾਪਤੀ ਹੋਵੇ.#ਵਾਦੀ ਅਥਵਾ ਅੰਸ਼ (ਜੀਵ) ਸ੍ਵਰ ਉਹ ਹੈ ਜੋ ਰਾਗ ਦੀ ਜਾਨ ਹੋਵੇ.#ਸੰਵਾਦੀ ਸੁਰ ਉਹ ਹੈ ਜੋ ਰਾਗ ਦੀ ਸ਼ਕਲ ਬਣਾਉਣ ਵਿੱਚ ਵਾਦੀ ਸੁਰ ਨੂੰ ਸਹਾਇਤਾ ਦੇਵੇ.#ਅਨੁਵਾਦੀ ਉਹ ਹੈ ਜੋ ਵਾਦੀ ਸੰਵਾਦੀ ਨੂੰ ਸਹਾਇਤਾ ਦੇ ਕੇ ਰਾਗ ਦਾ ਪੂਰਾ ਸਰੂਪ ਪ੍ਰਗਟ ਕਰ ਦੇਵੇ.#ਵਿਵਾਦੀ ਸੁਰ ਉਹ ਹੈ ਜੋ ਰਾਗ ਦੀ ਸ਼ਕਲ ਵਿਗਾੜ ਦੇਵੇ. ਇਸ ਨੂੰ ਵਰਜਿਤ ਅਤੇ ਸ਼ਤ੍ਰੁ ਸ੍ਵਰ ਭੀ ਆਖਦੇ ਹਨ।³ ੫. ਉਹ ਅੱਖਰ ਜੋ ਸੁਤੇ ਆਵਾਜ਼ ਦੇਵੇ. ਜੋ ਆਪ ਹੀ ਪ੍ਰਕਾਸ਼ੇ ਉਹ ਸ੍ਵਰ ਹੈ. ਪੰਜਾਬੀ ਵਰਣਮਾਲਾ ਵਿੱਚ ੳ ਅ ੲ ਸ੍ਵਰ ਹਨ....
ਵਿ- ਤੀਨ. ਤ੍ਰਯ (ਤ੍ਰੈ)....
ਰੋਹਿਣ ਰਾਜੇ ਦੀ ਪੁਤ੍ਰੀ. ਵਸੁਦੇਵ ਦੀ ਇਸਤ੍ਰੀ, ਜੋ ਬਲਰਾਮ ਦੀ ਮਾਤਾ ਸੀ. ਇਹ ਆਪਣੇ ਪਤਿ ਨਾਲ ਦ੍ਵਾਰਕਾ ਵਿੱਚ ਸਤੀ ਹੋਈ। ੨. ਕਸ਼੍ਯਪ ਦੀ ਇੱਕ ਪੁਤ੍ਰੀ। ੩. ਦਕ੍ਸ਼੍ ਦੀ ਪੁਤ੍ਰੀ ਅਤੇ ਚੰਦ੍ਰਮਾ ਦੀ ਇਸਤ੍ਰੀ, ਜਿਸ ਦੀ ੨੭ ਨਛਤ੍ਰਾਂ ਵਿੱਚ ਗਿਣਤੀ ਹੈ। ੪. ਸ਼੍ਰੀ ਕ੍ਰਿਸਨ ਜੀ ਦੀ ਇੱਕ ਰਾਣੀ। ੫. ਬਿਜਲੀ। ੬. ਮਜੀਠ। ੭. ਹਰੜ। ੮. ਕੜੂ। ੯. ਖ਼ੁਨਾਕ ਰੋਗ, ਜਿਸ ਨਾਲ ਗਲ ਰੁਕ ਜਾਂਦਾ ਹੈ. ਦੇਖੋ, ਖੁਨਾਕ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....