nakadha, nakādhaनकद, नक़द
ਅ਼. [نقد] ਸੰਗ੍ਯਾ- ਸਿੱਕੇ ਦੀ ਸ਼ਕਲ ਵਿੱਚ ਧਨ। ੨. ਵਿ- ਤਿਆਰ. ਪ੍ਰਸ੍ਤੁਤ.
अ़. [نقد] संग्या- सिॱके दी शकल विॱच धन। २. वि- तिआर. प्रस्तुत.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਵਿ- ਕਲਾ ਸਹਿਤ. ਹੁਨਰ ਜਾਣਨ ਵਾਲਾ। ੨. ਸਗਲ. ਸਾਰਾ. ਸੰਪੂਰਣ. ਤਮਾਮ. "ਸਕਲ ਸੈਨ ਇਕ ਠਾਂ ਭਈ." (ਗੁਪ੍ਰਸੂ) ੩. ਸੰ. शकल- ਸ਼ਕਲ. ਸੰਗ੍ਯਾ- ਟੁਕੜਾ. ਖੰਡ. "ਨਖ ਸਸਿ ਸਕਲ ਸੇ ਉਪਮਾ ਨ ਲਟੀ ਸੀ." (ਨਾਪ੍ਰ) ੪. ਛਿਲਕਾ. ਵਲਕਲ। ੫. ਤਰਾਜੂ ਦਾ ਪਲੜਾ. ਦੇਖੋ, ਅੰ. Scales । ੬. ਅ਼. [شکل] ਸੂਰਤ. ਮੂਰਤਿ। ੭. ਨੁਹਾਰ. ਮੁੜ੍ਹੰਗਾ....
ਦੋਖੋ, ਤਯਾਰ....