nakasīraनकसीर
ਸੰਗ੍ਯਾ- ਨਾਸਿਕਾ- ਸ਼ਿਰਾ. ਨੱਕ ਦੀ ਸ਼ਿਰਾ (ਨਾੜੀ) ੨. ਨੱਕ ਦੀ ਸ਼ਿਰਾ (ਰਗ) ਤੋਂ ਲਹੂ ਵਗਣ ਦੀ ਕ੍ਰਿਯਾ. [رُعاف] ਰੁਆ਼ਫ਼ Epistaxis. ਪਿੱਤ ਦੇ ਵਿਗਾੜ ਤੋਂ, ਧੁੱਪ ਲਗਣ ਤੋਂ, ਮਿਰਚ ਆਦਿਕ ਤਿੱਖੇ ਪਦਾਰਥ ਖਾਣ ਅਤੇ ਸ਼ਰਾਬ ਪੀਣ ਤੋਂ, ਬਹੁਤ ਮੈਥੁਨ ਕਰਨ ਤੋਂ, ਸੱਟ ਵੱਜਣ ਆਦਿ ਕਾਰਣਾਂ ਤੋਂ ਨਕਸੀਰ ਵਗਦੀ ਹੈ.#ਇਸ ਦਾ ਇਲਾਜ ਹੈ- ਠੰਡੇ ਜਲ ਦੇ ਛਿੱਟੇ ਮੂੰਹ ਤੇ ਮਾਰਨੇ, ਸੀਤਲ ਜਲ ਨੱਕ ਨਾਲ ਖਿੱਚਣਾ, ਅੰਬ ਦੀ ਗੁਠਲੀ ਅਤੇ ਅਨਾਰ ਦੀ ਕਲੀ ਪਾਣੀ ਵਿੱਚ ਘਿਸਾਕੇ ਨਸਵਾਰ ਲੈਣੀ. ਕਪੂਰ ਨੂੰ ਧਣੀਏ ਦੀ ਪਾਣੀ ਵਿੱਚ ਘਸਾਕੇ ਨੱਕ ਵਿੱਚ ਟਪਕਾਉਂਣਾ. ਰੌਗਣ ਕੱਦੂ ਅਤੇ ਬਦਾਮਰੌਗਨ ਸਿਰ ਤੇ ਮਲਣਾ. ਅਨਾਰ ਅਤੇ ਚੰਦਨ ਦਾ ਸ਼ਰਬਤ ਬੀਹਦਾਣੇ ਦਾ ਲੁਬਾਬ ਸ਼ਰਬਤ ਨੀਲੋਵਰ ਨਾਲ ਮਿਲਾਕੇ ਪਿਆਉਂਣਾ.
संग्या- नासिका- शिरा. नॱक दी शिरा (नाड़ी) २. नॱक दी शिरा (रग) तों लहू वगण दी क्रिया. [رُعاف] रुआ़फ़ Epistaxis. पिॱत दे विगाड़ तों, धुॱप लगण तों, मिरच आदिक तिॱखे पदारथ खाण अते शराब पीण तों, बहुत मैथुन करन तों, सॱट वॱजण आदि कारणां तों नकसीर वगदी है.#इस दा इलाज है- ठंडे जल दे छिॱटे मूंह ते मारने, सीतल जल नॱक नाल खिॱचणा, अंब दी गुठली अते अनार दी कली पाणी विॱच घिसाके नसवार लैणी. कपूर नूं धणीए दी पाणी विॱच घसाके नॱक विॱच टपकाउंणा. रौगण कॱदू अते बदामरौगन सिर ते मलणा. अनार अते चंदन दा शरबत बीहदाणे दा लुबाब शरबत नीलोवर नाल मिलाके पिआउंणा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਨੱਕ. ਨਾਕ....
ਸੰਗ੍ਯਾ- ਕਿਨਾਰਾ. ਤਰਫ. ਧਿਰ. "ਦੁਹਾਂ ਸਿਰਿਆਂ ਕਾ ਖਸਮੁ ਆਪਿ." (ਵਾਰ ਗੂਜ ੨. ਮਃ ੫) ੨. ਸਿਰ ਤੇ. ਸੀਸ ਪੁਰ. "ਸਾਬਤ ਸੂਰਤਿ ਦਸਤਾਰ ਸਿਰਾ." (ਮਾਰੂ ਸੋਲਹੇ ਮਃ ੫) ੩. ਸੰ. सिरा. ਨਦੀ। ੪. ਨਾੜੀ. ਰਗ. ਸ਼ਿਰਾ ਭੀ ਸੰਸਕ੍ਰਿਤ ਸ਼ਬਦ ਹੈ....
ਨਾਕ. ਦੇਖੋ, ਨਕ੍ਰ। ੨. ਸੰ. नक्क्. ਧਾ- ਵਧ (ਕ਼ਤਲ) ਕਰਨਾ....
ਸੰ. ਨਾਡਿ- ਨਾਡਿਕਾ. ਸੰਗ੍ਯਾ- ਰਗ. Artery। ੨. ਨਬਜ। ੩. ਥੋਥੀ ਨਲਕੀ। ੪. ਨਾੜੀਆਂ (ਆਂਦਰਾਂ) ਦੀ ਵੱਟੀਹੋਈ ਰੱਸੀ. ਚਮੜੇ ਦੀ ਰੱਸੀ।#੫. ਛੀ ਕਣ (ਖਿਨ) ਭਰ ਸਮਾਂ, ਕਿਤਨਿਆਂ ਨੇ ਅੱਧਾ ਮੁਹੂਰਤ ਨਾੜੀ ਮੰਨਿਆ ਹੈ....
ਵਿ- ਲਘੁ. ਛੋਟਾ। ੨. ਸੰਗ੍ਯਾ- ਲਘੁ (ਇੱਕ ਮਾਤ੍ਰਾ ਵਾਲਾ) ਅੱਖਰ। ੩. ਸੰ. ਲੋਹਿਤ. ਲੋਹੂ. ਰਧਿਰ. ਖੂਨ....
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਸੰ. पित्त्. [صفرا] ਸਫ਼ਰਾ. Bile. ਪਿੱਤ ਸ਼ਰੀਰ ਦੀ ਗਰਮੀ ਰੂਪ ਹੈ. ਇਹ ਆਪਣੀ ਅਸਲੀ ਹਾਲਤ ਵਿੱਚ ਸ਼ਰੀਰ ਦੀ ਰਖ੍ਯਾ, ਅਤੇ ਵਿਗੜਿਆ ਹੋਇਆ ਅਨੇਕ ਰੋਗ ਉਤਪੰਨ ਕਰਦਾ ਹੈ. ਪਿੱਤ ਪਤਲਾ (ਦ੍ਰਵ) ਪਦਾਰਥ ਹੈ, ਜਿਸ ਦਾ ਪੀਲਾ ਰੰਗ ਹੈ. ਇਹ ਸ਼ਰੀਰ ਤੋਂ ਮੈਲ ਅਤੇ ਲਹੂ ਦੀ ਜਹਿਰ ਖਾਰਜ ਕਰਦਾ ਹੈ. ਵੈਦਕ ਵਾਲਿਆਂ ਨੇ ਪਿੱਤ ਦੇ ਪੰਜ ਰੂਪ ਲਿਖੇ ਹਨ-#(ੳ) ਆਲੋਚਕ- ਨੇਤ੍ਰਾਂ ਵਿੱਚ ਨਿਵਾਸ ਕਰਦਾ ਹੈ. ਅੱਖਾਂ ਵਿੱਚ ਇਸੇ ਦੀ ਚਮਕ ਹੈ. ਇਹ ਰੂਪ ਨੂੰ ਗ੍ਰਹਣ ਕਰਦਾ ਹੈ.#(ਅ) ਰੰਜਕ- ਜਿਗਰ ਵਿੱਚ ਰਹਿੰਦਾ ਹੈ. ਭੋਜਨ ਦਾ ਰਸ, ਜੋ ਲਹੂ ਬਣਨ ਲਈ ਆਉਂਦਾ ਹੈ. ਉਸ ਦਾ ਖੂਨ ਬਣਾਉਂਦਾ ਹੈ.#(ੲ) ਸਾਧਕ- ਹਿਰਦੇ ਵਿੱਚ ਰਹਿੰਦਾ ਹੈ. ਇਹ ਬੁੱਧਿ, ਸਿਮ੍ਰਿਤਿ ਆਦਿ ਨੂੰ ਵਧਾਉਂਦਾ ਹੈ.#(ਸ) ਪਾਚਕ- ਇਹ ਮੇਦੇ ਅਤੇ ਅੰਤੜੀ ਵਿੱਚ ਰਹਿੰਦਾ ਹੈ. ਇਹ ਗਿਜਾ ਪਚਾਉਂਦਾ, ਮੈਲ ਖਾਰਿਜ ਕਰਦਾ ਹੈ, ਰਸ ਮਲ ਮੂਤ੍ਰ ਅਤੇ ਦੋਸਾਂ ਨੂੰ ਨਿਖੇੜਦਾ ਹੈ, ਜਠਰਾਗਨਿ ਦੇ ਬਲ ਨੂੰ ਵਧਾਉਂਦਾ ਹੈ.#(ਹ) ਭ੍ਰਾਜਕ- ਇਹ ਤੁਚਾ (ਖਲੜੀ) ਵਿੱਚ ਰਹਿੰਦਾ ਹੈ. ਸ਼ਰੀਰ ਦੀ ਸ਼ੋਭਾ ਅਤੇ ਚਮਕ ਨੂੰ ਵਧਾਉਂਦਾ ਹੈ. ਪਿੱਤ ਦੇ ਵਿਗਾੜ ਨਾਲ ਸਮੇਂ ਤੋਂ ਪਹਿਲਾਂ ਵਾਲ ਚਿੱਟੇ ਹੋ ਜਾਂਦੇ ਹਨ, ਨੇਤ੍ਰ ਲਾਲ ਪੀਲੇ, ਮੂਤ੍ਰ ਬਹੁਤ ਪੀਲਾ, ਮੂੰਹ ਦਾ ਸੁਆਦ ਖੱਟਾ, ਭਸ ਡਕਾਰ, ਕ੍ਰੋਧ, ਦਾਹ, ਅੱਖਾਂ ਅੱਗੇ ਹਨੇਰਾ, ਸ਼ਰੀਰ ਦਾ ਤਪਣਾ, ਬਦਬੂਦਾਰ ਪਸੀਨਾ ਆਉਣਾ ਆਦਿਕ ਚਾਲੀ ਰੋਗ ਹੁੰਦੇ ਹਨ.#ਪਿੱਤ ਦੇ ਸ਼ਾਂਤ ਕਰਨ ਲਈ ਉਸਨਤਾਪ ਅਤੇ ਯਰਕਾਨ ਵਿੱਚ ਦੱਸੇ ਉਪਾਉ ਕਰਨੇ ਲਾਭਦਾਇਕ ਹਨ.#ਸਾਧਾਰਣ ਇਲਾਜ ਹੈ ਕਿ ਅੰਤੜੀ ਦੀ ਸਫਾਈ ਕਰਨੀ, ਦੁੱਧ ਚਾਉਲ ਆਦਿਕ ਪਦਾਰਥ ਖਾਣੇ ਪੀਣੇ, ਗੋਕੇ ਦੁੱਧ ਵਿੱਚ ਮਿਸ਼ਰੀ ਪਾਕੇ ਈਸਬਗੋਲ ਦਾ ਸਤ ਛੀ ਮਾਸ਼ੇ ਲੈਣਾ, ਚੰਦਨ ਅਨਾਰ ਆਦਿ ਦੇ ਸ਼ਰਬਤ ਵਰਤਣੇ, ਸਰਦ ਤਰ ਫਲ ਖਾਣੇ, ਨਿਰਮਲ ਸੀਤਲ ਜਲ ਨਾਲ ਸਨਾਨ ਕਰਨਾ, ਵਟਣਾ ਮਲਕੇ ਮੈਲ ਦੂਰ ਕਰਨੀ ਆਦਿ. "ਬਾਇ ਪਿੱਤ ਕਰ ਉਪਜਤ ਭਏ." (ਚਰਿਤ੍ਰ ੪੦੫) ੨. ਪਿੱਤ ਦੇ ਵਿਕਾਰ ਨਾਲ ਗਰਮੀ ਦੀ ਰੁੱਤ ਵਿੱਚ ਤੁਚਾ ਤੇ ਨਿਕਲੀਆਂ ਬਰੀਕ ਫੁਨਸੀਆਂ ਭੀ "ਪਿੱਤ" ਆਖੀਦੀਆਂ ਹਨ. ਇਹ ਵਟਣੇ ਚੰਦਨ ਆਦਿ ਦੇ ਲੇਪ ਤੋਂ ਅਰ ਸੁਗੰਧ ਵਾਲੇ ਸਬੂਣ ਨਾਲ ਸਨਾਨ ਕਰਨ ਤੋਂ ਦੂਰ ਹੋ ਜਾਂਦੀਆਂ ਹਨ। ੩. ਕ੍ਰੋਧ. ਤਾਮਸੀ ਸੁਭਾਉ....
ਦੇਖੋ, ਬਿਗਾੜ....
ਮਰਿਚ. ਦੇਖੋ, ਮਰਚ। ੨. ਲਾਲ ਮਿਰਚ ਨੂੰ ਭੀ ਇਹ ਨਾਮ ਦਿੱਤਾ ਜਾਂਦਾ ਹੈ....
ਵ੍ਯ- ਵਗੈਰਾ. ਆਦਿ। ੨. ਸੰ. ਆਰ੍ਦ੍ਰਕ. ਸੰਗ੍ਯਾ- ਆਦਾ. ਅਦਰਕ. "ਆਦਿਕ ਕੇ ਬਿਖ ਚਾਬਤ ਭੋਰੈ." (ਕ੍ਰਿਸਨਾਵ) ਆਦੇ ਦੇ ਭੁਲੇਖੇ ਬਿਖ (ਮਿੱਠਾ ਤੇਲੀਆ) ਚਾਬਤ....
ਸੰ. ਪਦਾਰ੍ਥ. ਸੰਗ੍ਯਾ- ਪਦ ਦਾ ਅਰਥ. ਤੁਕ ਅਤੇ ਸ਼ਬਦ ਦਾ ਭਾਵ। ੨. ਕਿਸੇ ਦਰਸ਼ਨ (ਸ਼ਾਸਤ੍ਰ) ਦਾ ਮੰਨਿਆ ਹੋਇਆ ਵਿਸਯ, ਜੈਸੇ ਵੈਸ਼ੇਸਿਕ ਦਰਸ਼ਨ ਅਨੁਸਾਰ ਦ੍ਰਵ੍ਯ. ਗੁਣ, ਕਰਮ, ਸਾਮਾਨ੍ਯ, ਵਿਸ਼ੇਸ ਅਤੇ ਸਮਵਾਯ, ਇਹ ਛੀ ਪਦਾਰਥ ਹਨ. ਗੌਤਮ ਦੇ (ਨ੍ਯਾਯ) ਮਤ ਅਨੁਸਾਰ ਸੋਲਾਂ ਪਦਾਰਥ. ਦੇਖੋ, ਖਟਸ਼ਾਸਤ੍ਰ। ੩. ਪੁਰਾਣਾਂ ਅਨੁਸਾਰ ਧਰਮ, ਅਰਥ, ਕਾਮ ਅਤੇ ਮੋਕ੍ਸ਼੍। ੪. ਚੀਜ਼. ਵਸਤੁ। ੫. ਧਨ। ੬. ਸ਼੍ਰੀ ਗੁਰੂ ਰਾਮਦਾਸ ਜੀ ਦਾ ਇੱਕ ਪ੍ਰੇਮੀ ਸਿੱਖ....
ਦੇਖੋ, ਖਾਣਾ. "ਦਿੱਤਾ ਪੈਨਣੁ ਖਾਣੁ." (ਸੋਰ ਮਃ ੫) ੨. ਦੇਖੋ, ਖਾਨਿ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਅ਼. [شراب] ਸ਼ਰਾਬ. ਸੰਗ੍ਯਾ- ਸ਼ੁਰਬ (ਪੀਣ) ਯੋਗ ਪਦਾਰਥ. ਪੇਯ ਵਸਤੁ। ੨. ਸ਼ਰ- ਆਬ. ਸ਼ਰਾਰਤ ਭਰਿਆ ਪਾਣੀ. ਮਦਿਰਾ. ਦੇਖੋ, ਸੁਰਾ ਅਤੇ ਸੋਮ। ੩. ਅ਼. [سراب] ਸਰਾਬ. ਮ੍ਰਿਗਤ੍ਰਿਸਨਾ। ੪. ਦੇਖੋ, ਸਰਾਵ....
ਦੇਖੋ, ਪੀਣਾ। ੨. ਦੇਖੋ, ਪੀਨ. "ਕ੍ਰੋਧ ਪੀਣ ਮਾਨੀਐ." (ਕਲਕੀ) ਕ੍ਰੋਧ ਨਾਲ ਭਰਿਆ ਹੋਇਆ....
ਵਿ- ਸੰ. ਬਹੁਤਰ. ਬਹੁਤ ਜਾਦਾ. ਬਹੁਤ. ਸਹਿਤ. "ਬਹੁਤਾ ਕਹੀਐ ਬਹੁਤਾ ਹੋਇ." (ਜਪੁ) "ਸਾਧ ਬਹੁਤੇਰੇ ਡਿਠੇ." (ਸਵੈਯੇ ਮਃ ੩. ਕੇ) "ਬਹੁਤੁ ਸਿਆਣਪ ਲਾਗੈ ਧੂਰਿ." (ਆਸਾ ਮਃ ੧) ੨. ਬਾਣੀਏ ਤੋਲਣ ਵੇਲੇ ਤਿੰਨ ਕਹਿਣ ਦੀ ਥਾਂ "ਬਹੁਤੇ" ਸ਼ਬਦ ਦਾ ਬਰਤਾਉ ਕਰਦੇ ਹਨ....
ਮਿਥੁਨ (ਜੋੜੇ) ਦਾ ਮਿਲਾਪ. ਇਸਤ੍ਰੀ ਪੁਰੁਸ ਦਾ ਸੰਗਮ. ਰਤਿਕ੍ਰੀੜਾ. ਦੇਖੋ, ਮਿਥ ਧਾ. ਚਰਕ- ਸੰਹਿਤਾ ਵਿੱਚ ਵਸੰਤ ਅਤੇ ਸਰਦ ਰੁੱਤ ਵਿੱਚ ਤਿੰਨ ਦਿਨਾਂ ਪਿੱਛੋਂ, ਵਰਖਾ ਅਤੇ ਗਰਮੀ ਦੀ ਰੁੱਤ ਵਿੱਚ ਪੰਦਰਾਂ ਦਿਨਾਂ ਪਿੱਛੋਂ ਭੋਗ ਕਰਨਾ, ਅਰੋਗਤਾ ਦਾ ਵਿਚਾਰ ਕਰਕੇ ਲਿਖਿਆ ਹੈ.¹...
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰ. सटट् ਧਾ- ਵਸਣਾ. ਰਹਿਣਾ. ਮਾਰ ਦੇਣਾ. ਦੁੱਖ ਦੇਣਾ. ਮੋਟਾ ਹੋਣਾ. ਦਾਨ ਕਰਨਾ। ੨. ਸੰਗ੍ਯਾ- ਚੋਟ. ਪ੍ਰਹਾਰ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਸੰਗ੍ਯਾ- ਨਾਸਿਕਾ- ਸ਼ਿਰਾ. ਨੱਕ ਦੀ ਸ਼ਿਰਾ (ਨਾੜੀ) ੨. ਨੱਕ ਦੀ ਸ਼ਿਰਾ (ਰਗ) ਤੋਂ ਲਹੂ ਵਗਣ ਦੀ ਕ੍ਰਿਯਾ. [رُعاف] ਰੁਆ਼ਫ਼ Epistaxis. ਪਿੱਤ ਦੇ ਵਿਗਾੜ ਤੋਂ, ਧੁੱਪ ਲਗਣ ਤੋਂ, ਮਿਰਚ ਆਦਿਕ ਤਿੱਖੇ ਪਦਾਰਥ ਖਾਣ ਅਤੇ ਸ਼ਰਾਬ ਪੀਣ ਤੋਂ, ਬਹੁਤ ਮੈਥੁਨ ਕਰਨ ਤੋਂ, ਸੱਟ ਵੱਜਣ ਆਦਿ ਕਾਰਣਾਂ ਤੋਂ ਨਕਸੀਰ ਵਗਦੀ ਹੈ.#ਇਸ ਦਾ ਇਲਾਜ ਹੈ- ਠੰਡੇ ਜਲ ਦੇ ਛਿੱਟੇ ਮੂੰਹ ਤੇ ਮਾਰਨੇ, ਸੀਤਲ ਜਲ ਨੱਕ ਨਾਲ ਖਿੱਚਣਾ, ਅੰਬ ਦੀ ਗੁਠਲੀ ਅਤੇ ਅਨਾਰ ਦੀ ਕਲੀ ਪਾਣੀ ਵਿੱਚ ਘਿਸਾਕੇ ਨਸਵਾਰ ਲੈਣੀ. ਕਪੂਰ ਨੂੰ ਧਣੀਏ ਦੀ ਪਾਣੀ ਵਿੱਚ ਘਸਾਕੇ ਨੱਕ ਵਿੱਚ ਟਪਕਾਉਂਣਾ. ਰੌਗਣ ਕੱਦੂ ਅਤੇ ਬਦਾਮਰੌਗਨ ਸਿਰ ਤੇ ਮਲਣਾ. ਅਨਾਰ ਅਤੇ ਚੰਦਨ ਦਾ ਸ਼ਰਬਤ ਬੀਹਦਾਣੇ ਦਾ ਲੁਬਾਬ ਸ਼ਰਬਤ ਨੀਲੋਵਰ ਨਾਲ ਮਿਲਾਕੇ ਪਿਆਉਂਣਾ....
ਅ਼. [علاج] ਸੰਗ੍ਯਾ- ਯਤਨ. ਉਪਾਇ। ੨. ਰੋਗ ਦੂਰ ਕਰਨ ਦਾ ਸਾਧਨ। ੩. ਯੁਕਤਿ. ਤਦਬੀਰ....
ਮੁਖ। ੨. ਚੇਹਰਾ....
ਵਿ- ਸ਼ੀਤਲ. ਠੰਢਾ. ਸਰਦ. "ਸੀਤਲ ਹਰਿ ਹਰਿ ਨਾਮੁ." (ਆਸਾ ਮਃ ੫) ੨. ਸੰਗ੍ਯਾ- ਚੰਦ੍ਰਮਾ। ੩. ਚੰਦਨ. ਕਪੂਰ। ੪. ਮੋਤੀ। ੫. ਸੇਚਿਤ ਜਲ. ਜਲ ਸੇਚਿਤ ਦਾ ਸੰਖੇਪ. "ਮਾਰੂ ਤੇ ਸੀਤਲੁ ਕਰੇ." (ਮਾਰੂ ਮਃ ੩) ਮਰੁ ਭੂਮੀ ਤੋਂ ਰੌਣੀ ਦੀ ਜ਼ਮੀਨ ਬਣਾ ਦਿੱਤੇ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਛੋਲਿਆਂ ਦੀ ਪੱਤੀ. ਚਣੇ ਦਾ ਓਹ ਭੂਸਾ ਜੋ ਕੇਵਲ ਪਤ੍ਰਾਂ ਦਾ ਹੋਵੇ। ੨. ਸੰ. ਆਮ੍ਰ. ਆਮ. ਅੰਬ ਦਾ ਬੂਟਾ ਅਤੇ ਉਸ ਦਾ ਫਲ। ੩. ਸੰ. अम्ब्. ਧਾ- ਜਾਣਾ. ਸ਼ਬਦ ਕਰਨਾ। ੪. ਸੰਗ੍ਯਾ- ਪੁਕਾਰ. ਸੱਦ। ੫. ਗਮਨ. ਜਾਣਾ। ੬. ਪਿਤਾ। ੭. ਨੇਤ੍ਰ। ੮. ਜਲ। ੯. ਦੇਖੋ, ਅੰਬਾ ਅਤੇ ਅੰਬੁ। ੧੦. ਦੇਖੋ, ਅੰਬਣਾ....
ਸੰਗ੍ਯਾ- ਫਲ ਦੀ ਗਿਟਕ (ਗੁਟਿਕਾ), ਜਿਸ ਨੂੰ ਛਿੱਲ ਅਥਵਾ ਗੁੱਦੇ ਨੇ ਘੇਰਿਆ ਹੈ. ਦੇਖੋ, ਗੁਠ....
ਵਿ- ਨਾਰ (ਗਰਦਨ) ਬਿਨਾ। ੨. ਫ਼ਾ [انار] ਸੰਗ੍ਯਾ- ਦਾੜਿਮ. ਦਾੜੂ. ਦ੍ਰਮਸਾਰ L. Punicagranatum. ਮਿੱਠਾ ਅਨਾਰ ਪਿਆਸ ਕੰਠ ਦੇ ਰੋਗ ਤਾਪ ਨੂੰ ਦੂਰ ਕਰਦਾ ਹੈ. ਵੀਰਯ ਪੁਸ੍ਟ ਕਰਦਾ ਹੈ. ਕਾਬਿਜ ਹੈ. ਕੰਧਾਰ ਦਾ ਬੇਦਾਨਾ ਅਨਾਰ ਬਹੁਤ ਉੱਤਮ ਹੁੰਦਾ ਹੈ. ਖੱਟਾ ਅਨਾਰ ਚਟਣੀ ਮਸਾਲੇ ਆਦਿ ਵਿੱਚ ਵਰਤੀਦਾ ਹੈ. ਅਨਾਰ ਦਾ ਛਿਲਕਾ 'ਨਾਸਪਾਲ' ਅਨੇਕ ਰੋਗਾਂ ਵਿੱਚ ਵਰਤਿਆ ਜਾਂਦਾ ਹੈ....
ਕਲਿਯੁਗ ਦੇਖੋ, ਕਲਿ. "ਨਹਿ ਦੋਖ ਬਿਆਪਹਿ ਕਲੀ." (ਕੇਦਾ ਮਃ ੫) ੨. ਫੂਕਿਆ ਹੋਇਆ ਪੱਥਰ. ਚਿੱਟਾ ਚੂਨਾ। ੩. ਚਿਲਮ, ਜਿਸ ਦੀ ਸ਼ਕਲ ਫੁੱਲ ਦੀ ਕਲੀ ਸਮਾਨ ਹੁੰਦੀ ਹੈ। ੪. ਅੰਗਰਖੇ ਕੁੜਤੇ ਆਦਿਕ ਦੀ ਕਲੀ। ੫. ਤੁਕ. ਛੰਦ ਦਾ ਚਰਣ. "ਕਲੀ ਮਧ ਚਾਰ ਜਗੰਨ ਬਨਾਇ." (ਰੂਪਦੀਪ) ੬. ਕਲਿਕਾ. ਫੁੱਲ ਦੀ ਡੋਡੀ. "ਅਲੀ ਕਲੀ ਹੀ ਸੋਂ ਬਿਧ੍ਯੋ." (ਬਿਹਾਰੀ) ੭. ਵਿ- ਕਲਾਵਾਨ. ਸ਼ਕਤਿਵਾਨ. "ਕਿ ਸਰਬੰ ਕਲੀ ਹੈ." (ਜਾਪੁ) ੮. ਅ਼. [قلعی] ਕ਼ਲਈ਼. ਕਲਾ ਨਾਮਕ ਖਾਨਿ ਤੋਂ ਨਿਕਲੀ ਹੋਈ ਧਾਤੁ. ਰਾਂਗਾ. ਬੰਗ. Stannum....
ਸੰ. ਪਾਨੀਯ. ਸੰਗ੍ਯਾ- ਜਲ. "ਪਾਣੀ ਅੰਦਿਰ ਲੀਕ ਜਿਉ." (ਵਾਰ ਆਸਾ ਮਃ ੨) ੨. ਦੇਖੋ, ਪਾਣਿ....
ਸੰਗ੍ਯਾ- ਨਾਸਿਕਾ ਦ੍ਵਾਰਾ ਸੁੰਘਣ ਦਾ ਦ੍ਰਵ੍ਯ. ਸੁੰਘਣੀ....
ਸੰ. ਕਪੂਰ. ਸੰਗ੍ਯਾ- ਕਾਫ਼ੂਰ. ਇੱਕ ਬਿਰਛ ਅਤੇ ਉਸ ਦੇ ਰਸ ਤੋਂ ਤਿਆਰ ਕੀਤਾ ਚਿੱਟਾ ਸੁਗੰਧ ਵਾਲਾ ਪਦਾਰਥ, ਜੋ ਹਵਾ ਵਿੱਚ ਉਡ ਜਾਂਦਾ ਹੈ ਅਤੇ ਅੱਗ ਵਿੱਚ ਘੀ ਦੀ ਤਰਾਂ ਜਲਦਾ ਹੈ. ਇਸ ਨੂੰ ਆਰਤੀ ਦੇ ਸਮੇਂ ਭੀ ਜਲਾਉਂਦੇ ਹਨ. ਇਹ ਬਹੁਤ ਦਵਾਈਆਂ ਵਿੱਚ ਵਰਤੀਦਾ ਹੈ. Camphora Officinarum.#ਇਸ ਦੀ ਤਾਸੀਰ ਸਰਦ ਖੁਸ਼ਕ ਹੈ. ਕਪੂਰ ਦਿਲ ਦਿਮਾਗ ਨੂੰ ਤਾਕਤ ਦਿੰਦਾ ਹੈ. ਨਜ਼ਲੇ ਅਤੇ ਖੰਘ ਨੂੰ ਹਟਾਉਂਦਾ ਹੈ. ਫੇਫੜੇ ਦੇ ਰੋਗਾਂ ਵਿੱਚ ਵਰਤਣਾ ਗੁਣਕਾਰੀ ਹੈ. ਜਿਗਰ ਦੀ ਜਲਨ ਅਤੇ ਪਿਆਸ ਬੁਝਾਉਂਦਾ ਹੈ. ਨੀਂਦ ਲਿਆਉਂਦਾ ਹੈ। ੨. ਇੱਕ ਖਤ੍ਰੀ ਗੋਤ੍ਰ। ੩. ਦਸਮਗ੍ਰੰਥ ਵਿੱਚ ਲਿਖਾਰੀ ਦੀ ਭੁੱਲ ਨਾਲ ਕਰਪੂਰ ਦੀ ਥਾਂ ਕਪੂਰ ਲਿਖਿਆ ਹੈ. ਦੇਖੋ, ਕਰਪੂਰ....
ਦੇਖੋ, ਕਦੂਆ....
ਸੰ. शिरस् ਅਤੇ ਸ਼ੀਰ੍ਸ. ਸੰਗ੍ਯਾ- ਸੀਸ. "ਸਿਰ ਧਰਿ ਤਲੀ ਗਲੀ ਮੇਰੀ ਆਉ." (ਸਵਾ ਮਃ ੧) ੨. ਇਹ ਸ਼ਬਦ ਵਿਸ਼ੇਸਣ ਹੋਕੇ ਉੱਪਰ, ਸ਼ਿਰੋਮਣਿ ਅਰਥ ਬੋਧਕ ਭੀ ਹੋਇਆ ਕਰਦਾ ਹੈ. ਜੈਸੇ- "ਵੇਲੇ ਸਿਰ ਪਹੁਚਣਾ, ਅਤੇ ਇਹ ਸਾਰਿਆਂ ਦਾ ਸਿਰ ਹੈ." (ਲੋਕੋ) ੩. ਸਿਰ ਸ਼ਬਦ ਸ੍ਰਿਜ (ਰਚਨਾ) ਅਰਥ ਭੀ ਰਖਦਾ ਹੈ. ਦੇਖੋ, ਸਿਰਿ....
ਕ੍ਰਿ- ਮਰ੍ਦਨ ਕਰਨਾ. ਮਸਲਣਾ. ਕੁਚਲਣਾ....
ਸੰ. चन्दन ਸੰਗ੍ਯਾ- ਇੱਕ ਸੁਗੰਧ ਵਾਲਾ ਬਿਰਛ ਅਤੇ ਉਸ ਦਾ ਕਾਠ, ਜੋ ਸਭ ਦੇ ਚਿੱਤ ਨੂੰ ਚਦਿ (ਪ੍ਰਸੰਨ) ਕਰਦਾ ਹੈ. ਸ਼੍ਰੀਗੰਧ. ਸੰਦਲ. L. Santalum album. ਇਹ ਮੈਸੋਰ ਦੇ ਇਲਾਕੇ ਅਤੇ ਮਦਰਾਸ ਦੇ ਦੱਖਣੀ ਭਾਗ ਵਿੱਚ ਬਹੁਤ ਹੁੰਦਾ ਹੈ. ਇਸ ਦੀ ਤਾਸੀਰ ਸਰਦ ਤਰ ਹੈ. ਚੰਦਨ ਦੇ ਕਾਠ ਤੋਂ ਕੱਢਿਆ ਤੇਲ ਬਹੁਤ ਸੁਗੰਧ ਵਾਲਾ ਹੁੰਦਾ ਹੈ. ਇਸੇ ਤੋਂ ਸਾਰੇ ਇਤਰ ਬਣਾਏ ਜਾਂਦੇ ਹਨ ਅਤੇ ਅਨੇਕ ਰੋਗਾਂ ਲਈ ਵਰਤੀਦਾ ਹੈ. ਚੰਦਨ ਘਸਾਕੇ ਦੇਵਤਾ ਨੂੰ ਚੜ੍ਹਾਇਆ ਜਾਂਦਾ ਹੈ. ਮੱਥੇ ਤੇ ਟਿੱਕਾ ਅਨੇਕ ਹਿੰਦੁ ਲਾਉਂਦੇ ਹਨ. ਗਰਮੀ ਤੋਂ ਹੋਈ ਸਿਰ ਪੀੜ ਨੂੰ ਇਸ ਦਾ ਮੱਥੇ ਤੇ ਕੀਤਾ ਲੇਪ ਬਹੁਤ ਗੁਣਕਾਰੀ ਹੈ. ਚੰਦਨ ਦਾ ਸ਼ਰਬਤ ਪਿੱਤ ਤੋਂ ਹੋਏ ਤਾਪ ਨੂੰ ਦੂਰ ਕਰਦਾ ਹੈ. ਚੰਦਨ ਦੇ ਕਾਠ ਤੇ ਚਿਤਾਈ ਦਾ ਕੰਮ ਬਹੁਤ ਸੁੰਦਰ ਹੁੰਦਾ ਹੈ. ਇਸ ਤੋਂ ਬਣੇ ਕਲਮਦਾਨ ਡੱਬੇ ਆਦਿਕ ਦੂਰ ਦੂਰ ਜਾਂਦੇ ਅਤੇ ਬਹੁਤ ਮੁੱਲ ਪਾਉਂਦੇ ਹਨ. "ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਮ." (ਵਾਰ ਜੈਤ) ੨. ਇੱਕ ਕਵਿ, ਜੋ ਗੂਢ ਅਰਥ ਵਾਲਾ ਸਵੈਯਾ ਬਣਾਕੇ ਦਸ਼ਮੇਸ਼ ਦੇ ਦਰਬਾਰ ਹਾਜਿਰ ਹੋਇਆ ਸੀ ਅਤੇ ਖ਼ਿਆਲ ਕਰਦਾ ਸੀ ਕਿ ਕੋਈ ਇਸ ਦਾ ਅਰਥ ਨਹੀਂ ਕਰ ਸਕੇਗਾ, ਪਰ ਕਵਿ ਧੰਨਾ ਸਿੰਘ ਨੇ ਇਸ ਦਾ ਹੰਕਾਰ ਦੂਰ ਕਰ ਦਿੱਤਾ. ਦੇਖੋ, ਧੰਨਾ ਸਿੰਘ....
ਅ਼. [شربت] ਸ਼ੁਰਬ (ਪੀਣ) ਯੋਗ ਪਦਾਰਥ। ੨. ਦੇਖੋਤ ਸਰਬਤ੍ਰ....