nakāraनकार
ਨੰਨਾ ਅੱਖਰ। ੨. ਨ ਦਾ ਉੱਚਾਰਣ। ੩. ਧੁਨਿ. ਸ਼ਬਦ। ੪. ਇਨਕਾਰ. ਨਾਂਹ. "ਨਹਿ ਨਕਾਰ ਤਿਨ ਕੋ ਕਤ#ਹੋਵਹਿ." (ਨਾਪ੍ਰ).
नंना अॱखर। २. न दा उॱचारण। ३. धुनि. शबद। ४. इनकार. नांह. "नहि नकार तिन को कत#होवहि." (नाप्र).
ਨ ਅੱਖਰ."ਨੰਨਾ ਨਰਕ ਪਰਹਿਂ ਤੇ ਨਾਹੀ." (ਬਾਵਨ) ੨. ਨ ਦਾ ਉਚਾਰਣ. ਨਕਾਰ। ੩. ਵ੍ਯ- ਨਾ. ਨਹੀਂ. ਨਿਸੇਧ....
ਦੇਖੋ, ਅਖਰ....
ਸੰਗ੍ਯਾ- ਦੇਖੋ, ਧੁਨੀ। ੨. ਸੰ. ਧ੍ਵਨਿ. ਸ਼ਬਦ. ਨਾਦ. "ਧੁਨਿ ਵਾਜੇ ਅਨਹਦ ਘੋਰਾ." (ਰਾਮ ਮਃ ੧) ੩. ਸ੍ਵਰਾਂ ਦਾ ਆਲਾਪ. "ਬਹੁ ਗੁਨਿ ਧੁਨਿ, ਮੁਨਿ ਜਨ ਖਟਬੇਤੇ." (ਆਸਾ ਮਃ ੫) ਸੰਗੀਤ ਵਿਦ੍ਯਾ ਦੇ ਗੁਣੀ ਅਤੇ ਖਟਸ਼ਾਸਤ੍ਰਵੇੱਤਾ ਮੁਨਿਜਨ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਅ਼. [اِنکار] ਸੰਗ੍ਯਾ- ਅੰਗੀਕਾਰ ਕਰਨ ਦਾ ਅਭਾਵ. ਅਸ੍ਵੀਕਾਰ. ਨਾ ਮਨਜੂਰੀ. ਨਾਂਹ....
ਦੇਖੋ, ਨਾਹ ੩...
ਸੰ. ਵ੍ਯ- ਨਿਸੇਧ ਬੋਧਕ. ਨਹੀਂ. ਨਾ. "ਧਾਮ ਹੂੰ ਨਹਿ ਜਾਹਿ." (ਜਾਪੁ)...
ਨੰਨਾ ਅੱਖਰ। ੨. ਨ ਦਾ ਉੱਚਾਰਣ। ੩. ਧੁਨਿ. ਸ਼ਬਦ। ੪. ਇਨਕਾਰ. ਨਾਂਹ. "ਨਹਿ ਨਕਾਰ ਤਿਨ ਕੋ ਕਤ#ਹੋਵਹਿ." (ਨਾਪ੍ਰ)....
ਸਰਵ- ਉਨ੍ਹਾਂ. ਉਨ੍ਹਾਂ ਨੇ. "ਤਿਨ ਅੰਤਰਿ ਸਬਦੁ ਵਸਾਇਆ." (ਸ੍ਰੀ ਮਃ ੧. ਜੋਗੀ ਅੰਦਰ) ੨. ਉਨ੍ਹਾਂ ਦੇ. "ਤਿਨ ਪੀਛੈ ਲਾਗਿ ਫਿਰਾਉ." (ਸ੍ਰੀ ਮਃ ੪) ੩. ਸੰਗ੍ਯਾ- ਤ੍ਰਿਣ. ਘਾਸ. ਫੂਸ. "ਅਉਧ ਅਨਲ ਤਨੁ ਤਿਨ ਕੋ ਮੰਦਿਰ." (ਗਉ ਕਬੀਰ) ੪. ਕ੍ਰਿ. ਵਿ- ਤਿਸ ਪਾਸੇ. ਉਧਰ. "ਡੋਰੀ ਪ੍ਰਭੁ ਪਕੜੀ, ਜਿਨ ਖਿੰਚੈ ਤਿਨ ਜਾਈਐ." (ਓਅੰਕਾਰ) ੫. ਦੇਖੋ, ਤਿੰਨ....