nagaurīनगौरी
ਵਿ- ਨਗੌਰ ਦਾ. ਦੇਖੋ, ਨਗੌਰ। ੨. ਸੰਗ੍ਯਾ- ਗੁਰੂ ਅਮਰਦੇਵ ਦਾ ਇੱਕ ਪ੍ਰੇਮੀ ਸਿੱਖ.
वि- नगौर दा. देखो, नगौर। २. संग्या- गुरू अमरदेव दा इॱक प्रेमी सिॱख.
ਰਾਜਪੂਤਾਨੇ ਵਿੱਚ ਰਿਆਸਤ ਜੋਧਪੁਰ ਦੇ ਇ਼ਲਾਕ਼ੇ ਇੱਕ ਨਗਰ. ਇੱਥੋਂ ਦੋ ਬਲਦ (ਬੈਲ) ਬਹੁਤ ਸੁੰਦਰ ਅਤੇ ਕੱਦਾਵਰ ਹੁੰਦੇ ਹਨ, ਜੋ ਰਥ ਗੱਡੇ ਆਦਿਕ ਖਿੱਚਣ ਲਈ ਪ੍ਰਸਿੱਧ ਹਨ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਵਿ- प्रेमिन्. ਪ੍ਰੇਮ ਕਰਨ ਵਾਲਾ ਅਨੁਰਾਗੀ। ੨. ਆਸਕ੍ਤ. ਆਸ਼ਿਕ....
ਸ਼ਿਸ਼੍ਯ. ਦੇਖੋ, ਸਿਖ। ੨. ਗੁਰੁਸਿੱਖ. ਸਿੱਖਧਰਮ ਧਾਰੀ. ਦੇਖੋ ਸਿੱਖਧਰਮ. "ਸਤਿ ਸੰਤੋਖ ਦਯਾ ਧਰਮ ਨਾਮ ਦਾਨ ਇਸਨਾਨ ਦਿੜਾਯਾ। ਗੁਰੁਸਿਖ ਲੈ ਗੁਰੁਸਿੱਖ ਸਦਾਯਾ." (ਭਾਗੁ) "ਗੁਰਉਪਦੇਸ਼ ਪਰਵੇਸ ਰਿਦ ਅੰਤਰ ਹੈ, ਸ਼ਬਦ ਸੁਰਤਿ ਸੋਈ ਸਿੱਖ ਜਗ ਜਾਨੀਐ." (ਭਾਗੁ ਕ)#ਜੈਸੇ ਪਤਿਬ੍ਰਤਾ ਪਰਪੁਰਖੈ ਨ ਦੇਖ੍ਯੋ ਚਾਹੈ#ਪੂਰਨ ਪਤੀਬ੍ਰਤਾ ਕੋ ਪਤਿ ਹੀ ਮੈ ਧ੍ਯਾਨ ਹੈ,#ਸਰ ਸਰਿਤਾ ਸਮੁਦ੍ਰ ਚਾਤ੍ਰਿਕ ਨ ਚਾਹੈ ਕਾਹੂੰ#ਆਸ ਘਨਬੂੰਦ ਪ੍ਰਿਯ ਪ੍ਰਿਯ ਗੁਨਗਾਨ ਹੈ,#ਦਿਨਕਰ ਓਰ ਭੋਰ ਚਾਹਤ ਨਹੀਂ ਚਕੋਰ#ਮਨ ਬਚ ਕ੍ਰਮ ਹਿਮਕਰ ਪ੍ਰਿਯ ਪ੍ਰਾਨ ਹੈ,#ਤੈਸੇ ਗੁਰੁਸਿੱਖ ਆਨ ਦੇਵ ਸੇਵ ਰਹਿਤ, ਪੈ-#ਸਹਿਜ ਸੁਭਾਵ ਨ ਅਵਗ੍ਯਾ ਅਭਿਮਾਨ ਹੈ.#(ਭਾਗੁ ਕ)...