napunsakaनपुंसक
ਸੰ. ਸੰਗ੍ਯਾ- ਨਹੀਂ ਹੈ ਪੁੰਸਤ੍ਵ (ਪੁਰੁਸਤ੍ਵ) ਜਿਸ ਵਿੱਚ. ਸੰਤਾਨ ਪੈਦਾ ਕਰਨ ਦੀ ਯੋਗ੍ਯਤਾ ਜਿਸ ਵਿੱਚ ਨਹੀਂ. ਨਾਮਰਦ। ੨. ਹੀਜੜਾ। ੩. ਕਾਇਰ. ਡਰਪੋਕ। ੪. ਨਪੁੰਸਕ ਲਿੰਗ. ਜੈਸੇ- ਆਕਾਸ਼ ਬ੍ਰਹ੍ਮ ਆਦਿ ਸ਼ਬਦ ਹਨ.
सं. संग्या- नहीं है पुंसत्व (पुरुसत्व) जिस विॱच. संतान पैदा करन दी योग्यता जिस विॱच नहीं. नामरद। २. हीजड़ा। ३. काइर. डरपोक। ४. नपुंसक लिंग. जैसे- आकाश ब्रह्म आदि शबद हन.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. सन्तान ਸੰਗ੍ਯਾ- ਔਲਾਦ. ਵੰਸ਼। ੨. ਕਲਪ ਬਿਹਛ. ਸੁਰਤਰੁ. "ਜਾਨਿਯੋ ਸੰਤਾਨ ਕੇ ਸਮਾਨ ਬਨੈ ਅਬਨ, ਦਾਨੀ ਮਨ ਕਾਮਨਾ, ਨ ਦਾਨੀ ਮੋਖ ਗ੍ਯਾਨ ਹੈ." (ਨਾਪ੍ਰ) ੩. ਵਿਸਤਾਰ. ਫੈਲਾਉ। ੪. ਇੰਤਜਾਮ. ਪ੍ਰਬੰਧ। ੫. ਨਿੱਤ ਵਹਿਣ ਵਾਲਾ ਜਲ ਦਾ ਪ੍ਰਵਾਹ....
ਫ਼ਾ. [پیدا] ਵਿ- ਉਤਪੰਨ. ਜਨਮਿਆ ਹੋਇਆ। ੨. ਹਾਸਿਲ. ਪ੍ਰਾਪਤ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰ. ਸੰਗ੍ਯਾ- ਲਾਇਕਪੁਣਾ. ਲਿਆਕਤ। ੨. ਤਾਕਤ. ਸ਼ਕਤਿ। ੩. ਸ਼ਬਦਾਂ ਦੇ ਅਰਥਬੋਧ ਦਾ ਸਾਧਨ. ਅਰਥਾਤ ਪਦਾਰਥਾਂ ਦੇ ਪਰਸਪਰ ਸੰਬੰਧ ਵਿੱਚ ਰੁਕਾਵਟ ਅਤੇ ਅਯੋਗ੍ਯਤਾ ਦਾ ਨਾ ਹੋਣਾ....
ਫ਼ਾ. [ہیز] ਹੀਜ਼. ਕੁਦਰਤੀ ਨਪੁੰਸਕ. ਜਿਸ ਦੇ ਪੁਰਖ ਇਸਤ੍ਰੀ ਦੇ ਚਿੰਨ੍ਹ ਨਹੀਂ ਹੁੰਦੇ. ਇਹ ਵਿਆਹ ਅਤੇ ਜਨਮਉਤਸਵ ਤੇ ਗਾ ਅਤੇ ਨੱਚਕੇ ਨਿਰਵਾਹ ਕਰਦੇ ਹਨ. "ਨਾਚਨ ਹੀਜ ਗਾਇ ਸੁਰ ਰਾਚੈਂ" (ਗੁਪ੍ਰਸੂ)...
ਸੰ. ਕਾਤਰ. ਵਿ- ਡਰਪੋਕ. ਭੀਰੁ. ਕਮਹਿੰਮਤ. "ਮਨਮੁਖੁ ਕਾਇਰੁ ਕਰੂਪੁ ਹੈ." (ਵਾਰ ਵਡ ਮਃ ੩)...
ਵਿ- ਡਰਾਕੁਲ. ਡਰਨ ਵਾਲਾ. ਕਾਇਰ....
ਸੰ. ਸੰਗ੍ਯਾ- ਨਹੀਂ ਹੈ ਪੁੰਸਤ੍ਵ (ਪੁਰੁਸਤ੍ਵ) ਜਿਸ ਵਿੱਚ. ਸੰਤਾਨ ਪੈਦਾ ਕਰਨ ਦੀ ਯੋਗ੍ਯਤਾ ਜਿਸ ਵਿੱਚ ਨਹੀਂ. ਨਾਮਰਦ। ੨. ਹੀਜੜਾ। ੩. ਕਾਇਰ. ਡਰਪੋਕ। ੪. ਨਪੁੰਸਕ ਲਿੰਗ. ਜੈਸੇ- ਆਕਾਸ਼ ਬ੍ਰਹ੍ਮ ਆਦਿ ਸ਼ਬਦ ਹਨ....
ਸੰ. लिङ्ग. ਧਾ- ਜਾਣਾ, ਗਲੇ ਲਾਉਣਾ, ਰੰਗ ਲਾਉਣਾ, ਚਿੰਨ੍ਹ ਕਰਨਾ। ੨. ਸੰਗ੍ਯਾ- ਚਿੰਨ੍ਹ. ਨਸ਼ਾਨ। ੩. ਅਨੁਮਾਨ ਨੂੰ ਸਿੱਧ ਕਰਨ ਵਾਲਾ ਹੇਤੁ। ੪. ਜਨਨੇਂਦ੍ਰਿਯ. ਪੁਰੁਸ ਦਾ ਖ਼ਾਸ ਚਿੰਨ੍ਹ। ੫. ਲਿੰਗ ਰੂਪ ਸ਼ਿਵ ਦਾ ਚਿੰਨ੍ਹ. ਪੁਰਾਣਾਂ ਵਿੱਚ ਪ੍ਰਧਾਨ ਬਾਰਾਂ ਲਿੰਗ ਹਨ. ਦੇਖੋ, ਦੁਆਦਸ ਸਿਲਾ.#ਸਕੰਦ ਪੁਰਾਣ ਨੇ ਇਨ੍ਹਾਂ ਤੋਂ ਛੁੱਟ ਚਾਰ ਹੋਰ ਮੁੱਖ ਲਿੰਗ ਮੰਨੇ ਹਨ- ਹਰਿਣੇਸ਼੍ਵਰ, ਬਾਣੇਸ੍ਵਰ, ਲੁਬਧਕੇਸ਼੍ਵਰ ਅਤੇ ਧਨੁਰੀਸ਼੍ਵਰ.#ਦੇਵੀਭਾਗਵਤ ਵਿੱਚ ਲੇਖ ਹੈ ਕਿ ਸ਼ਿਵਲਿੰਗ ਦਾ ਅੰਤ ਬ੍ਰਹਮਾ ਵਿਸਨੁ ਨੂੰ ਭੀ ਪ੍ਰਾਪਤ ਨਹੀਂ ਹੋਇਆ.#ਸਕੰਦਪੁਰਾਣ ਵਿੱਚ ਜਿਕਰ ਹੈ ਕਿ ਇੱਕ ਵਾਰ ਸ਼ਿਵ ਦੀ ਅਯੋਗ ਕਰਤੂਤ ਨੂੰ ਵੇਖਕੇ ਰਿਖੀਆਂ ਨੇ ਸ੍ਰਾਪ ਦਿੱਤਾ, ਜਿਸ ਤੋਂ ਲਿੰਗ ਝੜਕੇ ਡਿਗ ਪਿਆ ਅਰ ਉਸੇ ਸਮੇਂ ਤੋਂ ਪੂਜ੍ਯ ਚਿੰਨ੍ਹ ਹੋਇਆ। ੬. ਵ੍ਯਾਕਰਣ ਅਨੁਸਾਰ ਪੁਰੁਸ ਸ੍ਤੀ ਨਪੁੰਸਕ ਬੋਧਕ ਸ਼ਬਦ. Gender. ਪੁੰਲਿੰਗ, ਸ੍ਵੀਲਿੰਗ ਅਤੇ ਨਪੁੰਸਕਲਿੰਗ (Masculine, Feminine, Neuter) ਇਹ ਨੇਮ ਨਹੀਂ ਕਿ ਇੱਕ ਬੋਲੀ ਵਿੱਚ ਜੋ ਲਿੰਗ ਹੈ, ਦੂਜੀ ਵਿੱਚ ਭੀ ਉਹੀ ਹੋਵੇ. ਬੋਲੀਆਂ ਦੇ ਭੇਦ ਕਰਕੇ ਅਰਥ ਭਿੰਨ ਹੋਇਆ ਕਰਦਾ ਹੈ, ਜੈਸੇ- ਬ੍ਰਹਮ (ब्रह्मन्) ਸ਼ਬਦ ਸੰਸਕ੍ਰਿਤ ਨਪੁੰਸਕ ਲਿੰਗ ਹੈ ਪਰ ਪੰਜਾਬੀ ਵਿੱਚ ਪੁੰਲਿੰਗ ਹੈ. ਅਗਨਿ ਸੰਸਕ੍ਰਿਤ ਪੁੰਲਿੰਗ, ਪੰਜਾਬੀ ਵਿੱਚ ਇਸਤ੍ਰੀ ਲਿੰਗ ਹੈ, ਆਦਿ ਪੰਜਾਬੀ ਵਿੱਚ ਪੁੰਲਿੰਗ ਅਤੇ ਇਸਤ੍ਰੀਲਿੰਗ ਦੋ ਹੀ ਹੋਇਆ ਕਰਦੇ ਹਨ, ਨਪੁੰਸਕ ਲਿੰਗ ਨਹੀਂ ਹੈ। ੭. ਦੇਖੋ, ਲਿੰਗਸ਼ਰੀਰ। ੮. ਦੇਹ ਦੇ ਅੰਗ। ੯. ਧਰਮ ਦਾ ਚਿੰਨ੍ਹ. ਮਜਹਬੀ ਲਿਬਾਸ. ਭੇਖ ਦੇ ਨਿਸ਼ਾਨ. "ਲਿੰਗ ਬਿਨਾ ਕੀਨੇ ਸਭ ਰਾਜਾ." (ਵਿਚਿਤ੍ਰ) ਪੈਗੰਬਰ ਮੁਹ਼ੰਮਦ ਨੇ, ਜਿਤਨੇ ਰਾਜਾ (ਪ੍ਰਤਾਪੀ ਲੋਕ) ਸਨ. ਸਭ ਦੇ ਧਾਰਮਿਕ ਚਿੰਨ੍ਹ ਮਿਟਾਕੇ ਇਸਲਾਮ ਵਿੱਚ ਲੈ ਆਂਦੇ. ਲਿੰਗ ਬਿਨਾ ਦਾ ਅਰਥ ਸੁੰਨਤ ਸਹਿਤ ਭੀ ਹੈ, ਅਰਥਾਤ- ਲਿੰਗ ਦੇ ਆਵਰਣਰੂਪ ਮਾਸ ਬਿਨਾ. ਪਰ ਇਤਿਹਾਸ ਤੋਂ ਪਤਾ ਲਗਦਾ ਹੈ ਕਿ ਸੁੰਨਤ ਮੁਹੰਮਦਸਾਹਿਬ ਨੇ ਨਹੀਂ ਚਲਾਈ, ਇਹ ਰਸਮ ਇਬਰਾਹੀਮ ਤੋਂ ਚੱਲੀ ਹੈ. ਦੇਖੋ, ਇਬਰਾਹੀਮ ਅਤੇ ਸੁੰਨਤ....
ਜਿਸ ਪ੍ਰਕਾਰ. ਜਿਸ ਤਰਾਂ। ੨. ਜੇਹਾ. ਜੈਸਾ. ਦੇਖੋ, ਜੈਸਾ. "ਜੈਸੇ ਜਲ ਮਹਿ ਕਮਲ ਨਿਰਾਲਮੁ." (ਸਿਧਗੋਸਟਿ) "ਜੈਸੋ ਗੁਰਿ ਉਪਦੇਸਿਆ." (ਗਉ ਮਃ ੫)...
ਦੇਖੋ, ਅਕਾਸ। ੨. ਭਾਵ- ਪਾਰਬ੍ਰਹਮ. ਸਰਵਵ੍ਯਾਪੀ ਕਰਤਾਰ। ੩. ਖਗੋਲ. ਆਕਾਸ਼ ਮੰਡਲ. ਭਾਵ- ਸੁਰਗਾਦਿ ਲੋਕ. "ਤ੍ਰੈ ਗੁਣ ਮੋਹੇ ਮੋਹਿਆ ਆਕਾਸ." (ਆਸਾ ਮਃ ੫) ੪. ਸੂਰਜ ਚੰਦ੍ਰਮਾ ਆਦਿ ਗ੍ਰਹ, ਜੋ ਕਾਸ਼ (ਚਮਕ) ਰੱਖਦੇ ਹਨ. ਦੇਖੋ, ਗਗਨ ਆਕਾਸ਼। ੫. ਹੌਮੈ. ਅਭਿਮਾਨ. "ਊਪਰਿ ਚਰਣ ਤਲੈ ਆਕਾਸ." (ਰਾਮ ਮਃ ੫) ਸੇਵਕਭਾਵ (ਨੰਮ੍ਰਤਾ) ਉੱਪਰ ਅਤੇ ਅਭਿਮਾਨ ਹੇਠਾਂ ਹੋ ਗਿਆ ਹੈ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....