nēāmaनयाम
ਫ਼ਾ. [نیام] ਸੰਗ੍ਯਾ- ਗਿਲਾਫ਼. ਕੋਸ਼. ਖੋਲ. ਹਿੰਦੀ ਅਤੇ ਪੰਜਾਬੀ ਵਿੱਚ ਇਸੇ ਦਾ ਰੂਪ "ਮਿਆਨ" ਹੋ ਗਿਆ ਹੈ. Sheath.
फ़ा. [نیام] संग्या- गिलाफ़. कोश. खोल. हिंदी अते पंजाबी विॱच इसे दा रूप "मिआन" हो गिआ है. Sheath.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਅ਼. [غِلاف] ਸੰਗ੍ਯਾ- ਪਰਦਾ। ੨. ਉਛਾੜ. ਢਕਣ ਦਾ ਵਸਤ੍ਰ....
ਸੰ. ਕ੍ਰੋਸ਼. ਸੰਗ੍ਯਾ- ਕੋਹ. ਸਭ ਤੋਂ ਪਹਿਲਾਂ ਕੋਸ ਦੀ ਦੂਰੀ (ਲੰਬਾਈ) ਗਊ ਦੇ ਕ੍ਰੋਸ਼ (ਰੰਭਣ) ਤੋਂ ਥਾਪੀ ਗਈ ਸੀ. ਅਰਥਾਤ ਜਿੱਥੋਂ ਤੀਕ ਗਾਂ ਦੇ ਰੰਭਣ ਦੀ ਆਵਾਜ਼ ਜਾ ਸਕੇ ਉਹ ਕੋਸ ਸਮਝਿਆ ਗਿਆ ਸੀ. ਫੇਰ ਲੋਕਾਂ ਨੇ ਆਪਣੇ ਆਪਣੇ ਦੇਸ਼ਾਂ ਵਿੱਚ ਕੋਸ ਦੀ ਲੰਬਾਈ ਅਨੇਕ ਤਰਾਂ ਦੀ ਕਲਪ ਲਈ. ਦੁਖਣੀਆਂ ਦੇ ਕੋਸ ਪੰਜਾਬੀਆਂ ਦੇ ਕੋਹਾਂ ਨਾਲੋਂ ਬਹੁਤ ਲੰਮੇ ਹਨ. ਪੁਰਾਣੀ ਮਿਣਤੀ ਅਨੁਸਾਰ ੪੦੦੦ ਗਜ਼ ਅਥਵਾ ੮੦੦੦ ਹੱਥ ਦੀ ਲੰਬਾਈ ਦਾ ਕੋਸ ਹੁੰਦਾ ਹੈ. ਵਰਤਮਾਨ ਕਾਲ ਵਿੱਚ ਕੋਸ ਦੇਸ਼ ਭੇਦ ਕਰਕੇ ਅਨੇਕ ਪ੍ਰਕਾਰ ਦਾ ਹੈ.¹ "ਜਿਹ ਮਾਰਗ ਕੇ ਗਨੇ ਜਾਹਿ ਨ ਕੋਸਾ." (ਸੁਖਮਨੀ) ਦੇਖੋ, ਮਿਣਤੀ।#੨. ਸੰ. ਕੋਸ਼. ਗਿਲਾਫ਼. ਪੜਦਾ। ੩. ਡੱਬਾ। ੪. ਤਲਵਾਰ ਦਾ ਮਿਆਨ। ੫. ਖ਼ਜ਼ਾਨਾ। ੬. ਅਭਿਧਾਨ. ਸ਼ਬਦਾਂ ਦਾ ਸੰਗ੍ਰਹ ਜਿਸ ਗ੍ਰੰਥ ਵਿੱਚ ਹੋਵੇ. ਲੁਗ਼ਾਤ. Dictionary । ੭. ਆਂਡਾ। ੮. ਭਗ. ਯੋਨਿ। ੯. ਫੁੱਲ ਦੀ ਉਹ ਡੋਡੀ, ਜਿਸ ਪੁਰ ਮਿਠਾਸ ਭਰੀਆਂ ਸੂਖਮ ਤਰੀਆਂ ਹੁੰਦੀਆਂ ਹਨ. "ਕਮਲ ਵਿਖੈ ਜਿਮ ਕੋਸ ਵਿਰਾਜੈ." (ਨਾਪ੍ਰ) ੧੦. ਵੇਦਾਂਤਗ੍ਰੰਥਾਂ ਵਿੱਚ ਪੰਜ ਕੋਸ਼ ਮੰਨੇ ਹਨ, ਜੋ ਆਤਮ ਪੁਰ ਗਿਲਾਫ਼ ਦੀ ਤਰਾਂ ਪੜਦਾਰੂਪ ਹਨ-#(ੳ) ਅੰਨ ਤੋਂ ਉਤਪੰਨ ਅਤੇ ਅੰਨ ਦੇ ਹੀ ਆਸਰੇ ਰਹਿਣ ਵਾਲਾ ਸ਼ਰੀਰ 'ਅੰਨਮਯ' ਕੋਸ਼ ਹੈ.#(ਅ) ਪੰਜ ਕਰਮਇੰਦ੍ਰੀਆਂ ਅਤੇ ਪੰਜ ਪ੍ਰਾਣ, 'ਪ੍ਰਾਣਮਯ' ਕੋਸ਼ ਹੈ.#(ੲ) ਪੰਜ ਗ੍ਯਾਨਇੰਦ੍ਰੀਆਂ ਅਤੇ ਮਨ, 'ਮਨੋਮਯ' ਕੋਸ਼ ਹੈ.#(ਸ) ਪੰਜ ਗ੍ਯਾਨਇੰਦ੍ਰੀਆਂ ਸਹਿਤ ਬੁੱਧਿ, 'ਵਿਗ੍ਯਾਨਮਯ' ਕੋਸ਼ ਹੈ.#(ਹ) ਸਤੋਗੁਣ ਵਿਸ਼ਿਸ੍ਟ ਜੀਵਾਤਮਾ ਦਾ ਆਵਰਣ "ਆਨੰਦਮਯ" ਕੋਸ਼ ਹੈ. ਕੋਸ਼ ਸ਼ਬਦ ਦਾ ਉੱਚਾਰਣ ਕੋਸ ਭੀ ਸਹੀ ਹੈ। ੧੧. ਫ਼ਾ. [کوس] ਪਿੱਤਲ ਦਾ ਨਗਾਰਾ. ਧੌਂਸਾ। ੧੨. ਫ਼ਾ. ਜਦ੍ਕ ਕੋਸ਼. ਵਿ- ਕੋਸ਼ਿਸ਼ ਕਰਨ ਵਾਲਾ. ਦੇਖੋ, ਕੋਸ਼ੀਦਨ....
ਦੇਖੋ, ਖੋਲਨਾ। ੨. ਫ਼ਾ. [خول] ਖ਼ੋਲ. ਸੰਗ੍ਯਾ- ਗਿਲਾਫ। ੩. ਛਿਲਕਾ। ੪. ਕਵਚ. ਸੰਜੋ. "ਖੋਲ ਖੰਡੇ ਅਪਾਰੇ." (ਵਿਚਿਤ੍ਰ) ੫. ਲੋਹੇ ਦਾ ਟੋਪ....
ਹਿੰਦ ਦਾ ਵਸਨੀਕ. ਭਾਰਤ ਦਾ ਨਿਵਾਸੀ। ੨. ਹਿੰਦੁਸਤਾਨ ਨਾਲ ਸੰਬੰਧਿਤ। ੩. ਦੇਵਨਾਗਰੀ ਵਰਣਮਾਲਾ। ੪. ਯੂ. ਪੀ. ਦੀ ਬੋਲੀ, ਜੋ ਸੰਸਕ੍ਰਿਤ ਨਾਲ ਬਹੁਤ ਸੰਬੰਧ ਰਖਦੀ ਹੈ। ੫. ਹਿੰਦੁਸਤਾਨ ਦੀ ਤਲਵਾਰ। ੬. ਸਿੰਧੀ ਦੇ ਥਾਂ ਫ਼ਾਰਸੀ ਲੇਖਕਾਂ ਨੇ ਹਿੰਦੀ ਸ਼ਬਦ ਵਰਤਿਆ ਹੈ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਪੰਜਾਬ ਦਾ ਵਸਨੀਕ। ੨. ਪੰਜਾਬ ਦੀ ਭਾਸਾ, ਜਿਸ ਨੂੰ ਪੰਜਾਬ ਦੇ ਵਸਨੀਕ ਬੋਲਦੇ ਹਨ। ੩. ਪੰਜਾਬ ਨਾਲ ਸੰਬੰਧਿਤ. ਪੰਜਾਬ ਦਾ, ਦੀ। ੪. ਗੁਰਮੁਖੀ ਲਿਪੀ (ਲਿਖਤ) ਜਿਸ ਵਿੱਚ ਪੰਜਾਬ ਦੀ ਬੋਲੀ ਉੱਤਮ ਲਿਖੀ ਜਾਂਦੀ ਹੈ....
ਸੰ. रूप्. ਧਾ- ਆਕਾਰ ਬਣਾਉਣਾ, ਰਚਨਾ ਕਰਨਾ, ਸਮਝਾਕੇ ਕਹਿਣਾ ਬਹਸ ਕਰਨਾ। ੨. ਸੰਗ੍ਯਾ- ਨੇਤ੍ਰ ਕਰਕੇ ਗ੍ਰਹਣ ਕਰਨ ਯੋਗ੍ਯ ਗੁਣ. ਪੁਰਾਣੇ ਕਵੀਆਂ ਨੇ ਸੱਤ ਰੂਪ ਮੰਨੇ ਹਨ- ਚਿੱਟਾ, ਨੀਲਾ, ਪੀਲਾ ਲਾਲ, ਹਰਾ, ਭੂਰਾ ਅਤੇ ਚਿਤਕਬਰਾ। ੩. ਸ਼ਕਲ. ਸੂਰਤ। ੪. ਖੂਬਸੂਰਤੀ. "ਰੂਪਹੀਨ ਬੁਧਿ ਬਲਹੀਨੀ." (ਗਉ ਮਃ ੫) ੫. ਵੇਸ. ਲਿਬਾਸ. "ਆਗੈ ਜਾਤਿ ਰੂਪ ਨ ਜਾਇ." (ਆਸਾ ਮਃ ੩) ੬. ਸੁਭਾਉ। ੭. ਸ਼ਬਦ। ੮. ਦ੍ਰਿਸ਼੍ਯ ਕਾਵ੍ਯ. ਨਾਟਕ। ੯. ਵਿ- ਮਯ. ਅਭਿੰਨ. ਇਹ ਦੂਜੇ ਸ਼ਬਦ ਦੇ ਅੰਤ ਆਕੇ ਅਭੇਦਤਾ ਦਾ ਬੋਧ ਕਰਾਉਂਦਾ ਹੈ, ਜਿਵੇਂ- ਅਨਦਰੂਪ ਪ੍ਰਗਟਿਓ ਸਭ ਥਾਨਿ." (ਰਾਮ ਮਃ ੫) ਆਨੰਦ ਜਿਸ ਤੋਂ ਭਿੰਨ ਨਹੀਂ ਹੈ....
ਫ਼ਾ. [معِان] ਕ੍ਰਿ. ਵਿ- ਭੀਤਰ. ਅੰਦਰ। ੨. ਸੰਗ੍ਯਾ- ਵਿਚਕਾਰਲਾ ਭਾਗ. "ਆਪੇ ਨੇੜੈ ਦੂਰਿ ਆਪੇ ਹੀ, ਆਪੇ ਮੰਝਿ ਮਿਆਨੋ." (ਸ੍ਰੀ ਮਃ ੧) ਦੂਰ ਨੇੜੇ ਅਤੇ ਮਧ੍ਯ ਦੇ ਮੰਝ (ਵਿੱਚ) ਆਪ ਹੀ ਹੈ। ੩. ਪੇਟ. ਉਦਰ। ੪. ਕੋਸ਼. ਗਿਲਾਫ। ੫. ਕਮਰ. ਲੱਕ....
ਵਿ- ਗਤ. ਚਲਾਗਿਆ। ੨. ਦੂਰ ਹੋਇਆ. ਮਿਟਿਆ। ੩. ਦੇਖੋ. ਗਯਾ....