narakiनरकि
ਨਰਕ ਵਿੱਚ. ਨਰਕ ਨੂੰ. "ਜੋ ਓਇ ਦਿਸਹਿ ਨਰਕਿ ਜਾਂਦੇ." (ਵਾਰ ਮਾਲ ਮਃ ੧)
नरक विॱच. नरक नूं. "जो ओइ दिसहि नरकि जांदे." (वार माल मः १)
ਸੰ. ਸੰਗ੍ਯਾ- ਪੁਰਾਣਾਂ ਅਨੁਸਾਰ ਉਹ ਦੇਸ਼, ਜਿੱਥੇ ਪਾਪੀ ਜੀਵ ਬੁਰੇ ਕਰਮਾਂ ਦਾ ਫਲ ਭੋਗਣ ਲਈ ਜਾਂਦੇ ਹਨ. ਦੋਜ਼ਖ਼. ਜਹੱਨੁਮ. ਗ੍ਰੰਥਾਂ ਦੇ ਮਤਭੇਦ ਕਰਕੇ ਇਨ੍ਹਾਂ ਦੀ ਗਿਣਤੀ ਵੱਧ ਘੱਟ ਹੈ. ਮਨੁ ਨੇ ਇੱਕੀਹ ਨਰਕ ਇਹ ਲਿਖੇ ਹਨ:- ਤਾਮਿਸ੍ਰ, ਅੰਧਤਾਮਿਸ੍ਰ, ਰੌਰਵ, ਮਹਾਰੌਰਵ, ਨਰਕ, ਮਹਾਨਰਕ, ਕਾਲਸੂਤ੍ਰ, ਸੰਜੀਵਨ, ਮਹਾਵੀਚਿ, ਤਪਨ, ਸੰਪ੍ਰਤਾਪਨ, ਸੰਹਾਤ, ਸੰਕਾਕੋਲ, ਕੁਡਮਲ, ਪ੍ਰਤਿਮੂਰਤਿਕ, ਲੋਹਸ਼ੰਕੁ, ਰਿਜੀਸ, ਸ਼ਾਲਮਲੀ, ਵੈਤਰਣੀ, ਅਸਿਪਤ੍ਰਵਨ ਅਤੇ ਲੋਹਦਾਰਕ. ਦੇਖੋ, ਮਨੁ ਅਃ ੪. ਸ਼ਃ ੮੮, ੮੯, ੯੦. ਬ੍ਰਹ੍ਮਵੈਵਰਤ ਵਿੱਚ ੮੬ ਨਰਕਕੁੰਡ ਲਿਖੇ ਹਨ. ਦੇਖੋ, ਪ੍ਰਕ੍ਰਿਤਿ ਖੰਡ ਅਃ ੨੭. "ਕਵਨ ਨਰਕ ਕਿਆ ਸਰਗ ਬਿਚਾਰਾ ਸੰਤਨ ਦੋਊ ਰਾਦੇ." (ਰਾਮ ਕਬੀਰ) ੨. ਦੁਖ. ਕਲੇਸ਼। ੩. ਕੁਕਰਮ. ਨੀਚ ਕਰਮ. ਵਿਸਨੁਪੁਰਾਣ ਦੇ ਪਹਿਲੇ ਅੰਸ਼ ਦੇ ਛੀਵੇਂ ਅਧ੍ਯਾਯ ਵਿੱਚ ਲਿਖਿਆ ਹੈ ਕਿ ਸੁਕਰਮ ਸ੍ਵਰਗ, ਅਤੇ ਕੁਕਰਮ ਨਰਕ ਹੈ। ੪. ਇੱਕ ਦੈਤ. ਦੇਖੋ, ਭੌਮਾਸੁਰ....
ਨਰਕ ਵਿੱਚ. ਨਰਕ ਨੂੰ. "ਜੋ ਓਇ ਦਿਸਹਿ ਨਰਕਿ ਜਾਂਦੇ." (ਵਾਰ ਮਾਲ ਮਃ ੧)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰ. ਮਾਲਾ. "ਮੁਕਤਿਮਾਲ ਕਨਿਕ ਲਾਲ ਹੀਰਾ." (ਜ਼ੈਤ ਮਃ ੫) "ਰਤਨ ਪਦਾਰਥਾ ਸਾਧੁ ਸੰਗਤਿ ਮਿਲ ਮਾਲ ਪਰੋਈਐ." (ਭਾਗੁ) ੨. ਹਰਟ (ਘਟਿਯੰਤ੍ਰ) ਦੀ ਮਾਲਾ, ਮਾਲ. "ਕਰ ਹਰਿ ਹਰਮਾਲ ਟਿੰਡ ਪਰੋਵਹੁ." (ਬਸੰ ਮਃ ੧) ੩. ਕਤਾਰ. ਸ਼੍ਰੇਣੀ। ੪. ਚਰਖੇ ਦੀ ਸੂਤਮਾਲਾ, ਜਿਸ ਨਾਲ ਚਕ੍ਰ ਫਿਰਦਾ ਹੈ। ੫. ਪੀਲੂ ਦਾ ਬਿਰਛ. ਜਾਲ. ਵਣ. ਦੇਖੋ, ਮਾਲਸਾਹਿਬ। ੬. ਅ਼. [مال] ਦੌਲਤ. ਧਨ. ਸੰਪਦਾ. "ਮਾਲ ਜੋਬਨ ਛੋਡਿ ਵੈਸੀ." (ਆਸਾ ਛੰਤ ਮਃ ੫) ੭. ਫ਼ਾ. ਵਿ- ਮਲਿਆ ਹੋਇਆ. ਐਸੀ ਦਸ਼ਾ ਵਿੱਚ ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਪਾਮਾਲ। ੮. ਸੰਗ੍ਯਾ- ਵਿਸ਼੍ਰਾਮ। ੯. ਸਮਾਨਤਾ. ਤੁਲ੍ਯਤਾ....