narapatiनरपति
ਸੰ. ਵਿ- ਪ੍ਰਜਾਪਤਿ. "ਨਰਪਤਿ ਰਾਜੇ ਰੰਗ ਰਸ ਮਾਣਹਿ." (ਸੂਹ ਮਃ ੪) ੨. ਸੰਗ੍ਯਾ- ਰਾਜਾ ਬਾਦਸ਼ਾਹ. "ਨਰਪਤਿ ਏਕੁ ਸਿੰਘਾਸਨਿ ਸੋਇਆ." (ਸੋਰ ਰਵਿਦਾਸ) ੩. ਕਰਤਾਰ. ਵਾਹਗੁਰੂ। ੪. ਕੁਬੇਰ. ਦੇਖੋ, ਨਰਵਾਹਨ
सं. वि- प्रजापति. "नरपति राजे रंग रस माणहि." (सूह मः ४) २. संग्या- राजा बादशाह. "नरपति एकु सिंघासनि सोइआ." (सोर रविदास) ३. करतार. वाहगुरू। ४. कुबेर. देखो, नरवाहन
ਸੰਗ੍ਯਾ- ਰੈਯਤ ਦਾ ਸ੍ਵਾਮੀ ਰਾਜਾ। ੨. ਸ੍ਰਿਸ੍ਟਿ ਦਾ ਮਾਲਿਕ ਕਰਤਾਰ। ੩. ਪਿਤਾ। ੪. ਪ੍ਰਜਾ ਦੇ ਰਚਣ ਵਾਲੇ ਦੇਵਤੇ ਅਤੇ ਰਿਖਿ. ਇਨ੍ਹਾਂ ਦੀ ਗਿਣਤੀ ਆਨ੍ਹਿਕਤੰਤ੍ਰ ਅਨੁਸਾਰ ਦਸ ਹੈ- ਮਰੀਚਿ, ਅਤ੍ਰਿ, ਅੰਗਿਰਾ, ਪੁਲਸਤ੍ਯ, ਪੁਲਹ, ਕ੍ਰਤੁ, ਪ੍ਰਚੇਤਾ, ਵਸ਼ਿਸ੍ਠ, ਭ੍ਰਿਗੁ, ਨਾਰਦ.#ਮਹਾਭਾਰਤ ਦੇ ਮੋਕ੍ਸ਼੍ਧਰਮ ਵਿੱਚ ਇੱਕੀ ਪ੍ਰਜਾਪਤਿ ਲਿਖੇ ਹਨ-#ਬ੍ਰਹਮਾ, ਸ੍ਥਾਣੁ, ਮਨੁ, ਦਕ੍ਸ਼੍, ਭ੍ਰਿਗ, ਧਰਮ, ਯਮਰਾਜ, ਮਰੀਚਿ, ਅੰਗਿਰਾ, ਅਤ੍ਰਿ, ਪੁਲਸਤ੍ਯ, ਪੁਲਹ, ਕ੍ਰਤੁ, ਵਸ਼ਿਸ੍ਟ, ਪਰਮੇਸ੍ਟੀ, ਵਿਵਸ੍ਵਤ, ਸੋਮ, ਕਰ੍ਦਮ, ਕ੍ਰੋਧ, ਅਰ੍ਵਾਕ ਅਤੇ ਕ੍ਰੀਤ। ੫. ਇੰਦ੍ਰ. ਦੇਵਰਾਜ। ੬. ਸੂਰਜ। ੭. ਅਗਨਿ। ੮. ਲੋਕ ਕੁਮ੍ਹਿਆਰ (ਕੁੰਭਕਾਰ) ਨੂੰ ਭੀ "ਪ੍ਰਜਾਪਤਿ" ਆਖਦੇ ਹਨ....
ਸੰ. ਵਿ- ਪ੍ਰਜਾਪਤਿ. "ਨਰਪਤਿ ਰਾਜੇ ਰੰਗ ਰਸ ਮਾਣਹਿ." (ਸੂਹ ਮਃ ੪) ੨. ਸੰਗ੍ਯਾ- ਰਾਜਾ ਬਾਦਸ਼ਾਹ. "ਨਰਪਤਿ ਏਕੁ ਸਿੰਘਾਸਨਿ ਸੋਇਆ." (ਸੋਰ ਰਵਿਦਾਸ) ੩. ਕਰਤਾਰ. ਵਾਹਗੁਰੂ। ੪. ਕੁਬੇਰ. ਦੇਖੋ, ਨਰਵਾਹਨ...
ਰੱਜੇ. ਤ੍ਰਿਪਤ ਹੋਏ. "ਮਨਿ ਸੰਤੋਖ ਸਬਦਿਗੁਰ ਰਾਜੇ." (ਰਾਮ ਮਃ ੫) ੨. ਰਾਜਾ ਦਾ ਬਹੁਵਚਨ....
ਸੰ. रङ्क. ਸੰਗ੍ਯਾ- ਆਨੰਦ ਖ਼ੁਸ਼ੀ. "ਮਨਿ ਬਿਲਾਸ ਬਹੁ ਰੰਗ ਘਣਾ." (ਸ੍ਰੀ ਮਃ ੫) ੨. ਤਮਾਸ਼ੇ ਦੀ ਥਾਂ. ਥੀਏਟਰ. ਰੰਗਸ਼ਾਲਾ. "ਰੰਗ ਤੁਰੰਗ ਗਰੀਬ ਮਸਤ ਸਭੁ ਲੋਕ ਸਿਧਾਸੀ." (ਵਾਰ ਮਾਰੂ ੨. ਮਃ ੫) ਰੰਗਸ਼ਾਲਾ (ਤਮਾਸ਼ੇ ਦੀ ਥਾਂ), ਤੁਰੰਗ (ਜੇਲ), ਹਲੀਮ ਅਤੇ ਅਹੰਕਾਰੀ ਸਭ ਨਾਸ਼ਵਾਨ ਹਨ. ਦੇਖੋ, ਤੁਰੰਗ ੪। ੩. ਰਾਂਗਾ. ਕਲੀ। ੪. ਜੰਗ ਦੀ ਥਾਂ। ੫. ਪ੍ਰੇਮ. ਅਨੁਰਾਗ। ੬. ਸ਼ੋਭਾ. "ਰੰਗ ਰਸਾ ਤੂੰ ਮਨਹਿ ਅਧਾਰੁ." (ਗਉ ਮਃ ੫) ੭. ਫ਼ਾ. [رنگ] ਵਰਣ. ਲਾਲ ਪੀਲਾ ਆਦਿ.¹ "ਰੰਗਿ ਰੰਗੀ ਰਾਮ ਅਪਨੈ ਕੈ." (ਧਨਾ ਮਃ ੫) ਪ੍ਰੇਮਰੂਪ ਰੰਗ ਵਿੱਚ ਰੰਗੀ. ਇੱਥੇ ਰੰਗ ਦੇ ਦੋ ਅਰਥ ਹਨ। ੮. ਖੇਲ. ਲੀਲਾ। ੯. ਨੇਕੀ। ੧੦. ਅਰੋਗਤਾ. ਤਨਦੁਰੁਸਤੀ। ੧੧. ਧਨ. ਸੰਪਦਾ. "ਰੰਗ ਰੂਪ ਰਸ ਬਾਦਿ." (ਵਾਰ ਗਉ ੨. ਮਃ ੫) ੧੨. ਲਾਭ. ਨਫਾ। ੧੩. ਰੰਕ ਦੀ ਥਾਂ ਭੀ ਰੰਗ ਸ਼ਬਦ ਆਇਆ ਹੈ. "ਰੰਗ ਰਾਇ ਸੰਚਹਿ ਬਿਖਮਾਇਆ." (ਮਃ ੪. ਵਾਰ ਸਾਰ)...
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਵਿ- ਰੱਜਿਆ. ਤ੍ਰਿਪਤ. ਸੰਤੁਸ੍ਟ। ੨. ਸੰ. राजन्. ਸੰਗ੍ਯਾ- ਆਪਣੀ ਨੀਤਿ ਅਤੇ ਸ਼ੁਭਗੁਣਾਂ ਨਾਲ ਪ੍ਰਜਾ ਨੂੰ ਰੰਜਨ (ਪ੍ਰਸੰਨ) ਕਰਨ ਵਾਲਾ.¹#ਗੁਰਵਾਕ ਹੈ- "ਰਾਜੇ ਚੁਲੀ ਨਿਆਵ ਕੀ." (ਮਃ ੧. ਵਾਰ ਸਾਰ) ਰਾਜੇ ਨੂੰ ਨਿਆਂ ਕਰਨ ਦੀ ਪ੍ਰਤਿਗ੍ਯਾ ਕਰਨੀ ਚਾਹੀਏ. "ਰਾਜਾ ਤਖਤਿ ਟਿਕੈ ਗੁਣੀ, ਭੈ ਪੰਚਾਇਣੁ. ਰਤੁ." (ਮਾਰੂ ਮਃ ੧) ਗੁਣੀ ਅਤੇ ਪ੍ਰਧਾਨਪੁਰਖਾਂ ਦੇ ਸਮਾਜ ਦਾ ਭੈ ਮੰਨਣ ਵਾਲਾ ਰਾਜਾ ਹੀ ਤਖਤ ਤੇ ਰਹਿ ਸਕਦਾ ਹੈ. ਭਾਈ ਗੁਰਦਾਸ ਜੀ ਲਿਖਦੇ ਹਨ-#"ਜੈਸੇ ਰਾਜਨੀਤਿ ਰੀਤਿ ਚਕ੍ਰਵੈ ਚੈਤੰਨਰੂਪ#ਤਾਂਤੇ ਨਿਹਚਿੰਤ ਨ੍ਰਿਭੈ ਬਸਤ ਹੈਂ ਲੋਗ ਜੀ. ×××#ਜੈਸੇ ਰਾਜਾ ਧਰਮਸਰੂਪ ਰਾਜਨੀਤਿ ਬਿਖੈ.#ਤਾਂਕੇ ਦੇਸ ਪਰਜਾ ਬਸਤ ਸੁਖ ਪਾਇਕੈ." ×××#(ਕਬਿੱਤ)#ਪ੍ਰੇਮਸੁਮਾਰਗ ਵਿੱਚ ਕਲਗੀਧਰ ਦਾ ਉਪਦੇਸ਼ ਹੈ-#"ਰਾਜੇ ਕੋ ਚਾਹੀਐ ਜੋ ਨਿਆਉਂ ਸਮਝ ਕਰ ਭੈ ਸਾਥ ਕਰੈ, ਕੋਈ ਇਸ ਕੇ ਰਾਜ ਮੈ ਦੁਖਿਤ ਨ ਹੋਇ. ਰਾਜੇ ਕੋ ਚਾਹੀਐ ਜੋ ਅਪਨੇ ਉੱਪਰ ਭੀ ਨਿਆਉਂ ਕਰੇ." ਅਰਥਾਤ ਜਿਨ੍ਹਾਂ ਕੁਕਰਮਾਂ ਤੋਂ ਲੋਕਾਂ ਨੂੰ ਦੰਡ ਦਿੰਦਾ ਹੈ, ਉਨ੍ਹਾਂ ਤੋਂ ਆਪ ਭੀ ਬਚੇ.#ਭਾਈ ਬਾਲੇ ਦੀ ਸਾਖੀ ਵਿੱਚ ਲਿਖਿਆ ਹੈ ਕਿ- "ਮੀਰ ਬਾਬਰ ਨੇ ਕਹਿਆ, ਹੇ ਫਕੀਰ ਜੀ! ਮੁਝ ਕੋ ਤੁਸੀਂ ਕੁਛ ਉਪਦੇਸ਼ ਕਰੋ." ਤਾਂ ਸ਼੍ਰੀ ਗੁਰੂ ਜੀ ਕਹਿਆ, "ਹੇ ਪਾਤਸ਼ਾਹ! ਤੁਸਾਂ ਧਰਮ ਦਾ ਨਿਆਉਂ ਕਰਨਾ ਤੇ ਪਰਉਪਕਾਰ ਕਰਨਾ."#ਚਾਣਕ੍ਯ ਨੇ ਰਾਜਾ ਦਾ ਲੱਛਣ ਕੀਤਾ ਹੈ-#''नीतिशास्त्रानुगो राजा. '' (ਸੂਤ੍ਰ ੪੮) ਉਸ ਨੇ ਰਾਜ੍ਯ ਦਾ ਮੂਲ ਇੰਦ੍ਰੀਆਂ ਨੂੰ ਜਿੱਤਣਾ ਲਿਖਿਆ ਹੈ-#''राज्यमृलमिन्दि्रय जयः '' (ਸੂਤ੍ਰ ੪) ਸਾਥ ਹੀ ਇਹ ਭੀ ਦੱਸਿਆ ਹੈ ਕਿ ਇੰਦ੍ਰੀਆਂ ਤੇ ਕਾਬੂ ਆਇਆ ਰਾਜਾ ਚਤੁਰੰਗਿਨੀ ਫੌਜ ਰਖਦਾ ਹੋਇਆ ਭੀ ਨਸ੍ਟ ਹੋਜਾਂਦਾ ਹੈ. - ''इन्दि्रय वशवर्ती चतुरङ्गवानपि विनश्यति. '' (ਸੂਤ੍ਰ ੭੦)#ਨੀਤਿਵੇੱਤਾ ਚਾਣਕ੍ਯ ਨੇ ਇਹ ਭੀ ਲਿਖਿਆ ਹੈ ਕਿ ਜੋ ਰਾਜੇ ਪ੍ਰਜਾ ਨਾਲ ਮੇਲ ਜੋਲ ਰਖਦੇ ਅਤੇ ਹਰੇਕ ਨੂੰ ਮੁਲਾਕਾਤ ਦਾ ਮੌਕਾ ਦਿੰਦੇ ਹਨ, ਉਹ ਪ੍ਰਜਾ ਨੂੰ ਪ੍ਰਸੰਨ ਕਰਦੇ ਹਨ, ਅਰ ਜਿਨ੍ਹਾਂ ਦਾ ਦਰਸ਼ਨ ਮਿਲਣਾ ਹੀ ਔਖਾ ਹੈ, ਉਹ ਪ੍ਰਜਾ ਨੂੰ ਨਸ੍ਟ ਕਰ ਦਿੰਦੇ ਹਨ-#''दुर्दर्शना हि राजानः प्रजा नाशयन्ति।'' (ਸੂਤ੍ਰ ੫੫੭)#''सुदर्शना हि राजानः प्रजा रञ्जयन्ति. '' (ਸੂਤ੍ਰ ੫੫੮)²#ਲਾਲ, ਦੇਵੀਦਾਸ ਅਤੇ ਰਘੁਨਾਥ ਆਦਿ ਕਵੀਆਂ ਨੇ ਰਾਜਾ ਦੇ ਸੰਬੰਧ ਵਿੱਚ ਲਿਖਿਆ ਹੈ-#ਕਬਿੱਤ#"ਸੁੰਦਰ ਸਲੱਜ ਸੁਧੀ ਸਾਹਸੀ ਸੁਹ੍ਰਿਦ ਸਾਚੋ#ਸੂਰੋ ਸ਼ੁਚਿ ਸਾਵਧਾਨ ਸ਼ਾਸਤ੍ਰਗ੍ਯ ਜਾਨੀਏ,#ਉੱਦਮੀ ਉਦਾਰ ਗੁਨਗ੍ਰਾਹੀ ਔ ਗੰਭੀਰ "ਲਾਲ"#ਸ਼ੁੱਧਮਾਨ ਧਰਮੀ ਛਮੀ ਸੁ ਤਤ੍ਵਗ੍ਯਾਨੀਏ,#ਇੰਦ੍ਰਯਜਿਤ ਸਤ੍ਯਵ੍ਰਤ ਸੁਕ੍ਰਿਤੀ ਧ੍ਰਿਤੀ ਵਿਨੀਤ#ਤੇਜਸੀ ਦਯਾਲੁ ਪ੍ਰੀਤਿ ਹਰਿ ਸੋਂ ਪ੍ਰਮਾਨੀਏ,#ਲੋਭ ਛੋਭ ਹਿੰਸਾ ਕਾਮ ਕਪਟ ਗਰੂਰਤਾ ਨ#ਲੰਛਨ ਬਤੀਸ ਏ ਛਿਤੀਸ ਕੇ ਬਖਾਨੀਏ.#ਛੋਟੇ ਛੋਟੇ ਗੁਲਨ ਕੋ ਸੂਰਨ ਕੀ ਬਾਰ ਕਰੈ#ਪਾਤਰੇ ਸੇ ਪੌਧਾ ਪਾਨੀ ਪੋਖ ਕਰ ਪਾਰਬੋ,#ਫੂਲੀ ਫੁਲਵਾਰਨ ਕੇ ਫੂਲ ਮੋਹ ਲੇਵੈ ਪੁਨ#ਖਾਰੇ ਘਨੇ ਰੂਖ ਏਕ ਠੌਰ ਤੈਂ ਉਪਾਰਬੋ,#ਨੀਚੇ ਪਰੇ ਪਾਯਨ ਤੈਂ ਟੇਕ ਦੈ ਦੈ ਊਚੇ ਕਰੈ#ਊਚੇ ਬਢਗਏ ਤੇ ਜਰੂਰ ਕਾਟਡਾਰਬੋ,#ਰਾਜਨ ਕੋ ਮਾਲਿਨ ਕੋ ਦਿਨਪ੍ਰਤਿ ਦੇਵੀਦਾਸ#ਚਾਰ ਘਰੀ ਰਾਤ ਰਹੇ ਇਤਨੋ ਬਿਚਾਰਬੋ.#ਸੁਥਰੀ ਸਿਲਾਹ ਰਾਖੇ ਵਾਯੁਬੇਗੀ ਬਾਹ ਰਾਖੇ#ਰਸਦ ਕੀ ਰਾਹ ਰਾਖੇ, ਰਾਖੇ ਰਹੈ ਬਨ ਕੋ,#ਚਤੁਰ ਸਮਾਜ ਰਾਖੇ ਔਰ ਦ੍ਰਿਗਬਾਜ਼ ਰਾਖੇ#ਖਬਰ ਕੇ ਕਾਜ ਬਹੁਰੂਪਿਨ ਕੇ ਗਨ ਕੋ,#ਆਗਮਭਖੈਯਾ ਰਾਖੇ ਹਿੰਮਤਰਖੈਯਾ ਰਾਖੇ#ਭਨੇ ਰਘੁਨਾਥ ਔ ਬੀਚਾਰ ਬੀਚ ਮਨ ਕੋ,#ਬਾਜੀ ਹਾਰੇ ਕੌਨਹੂੰ ਨ ਔਸਰ ਕੇ ਪਰੇ ਭੂਪ#ਰਾਜੀ ਰਾਖੇ ਪ੍ਰਜਨ ਕੋ ਤਾਜੀ ਸੁਭਟਨ ਕੋ.#ਛੱਪਯ#ਪ੍ਰਥਮ ਬੁੱਧ ਧਨ ਧੀਰ ਧਰਨ ਧਰਨੀ ਪ੍ਰਜਾਹ ਸੁਖ,#ਸੁਚਿ ਸੁਸੀਲ ਸੁਭ ਨਿਯਤ ਨੀਤਬੇਤਾ ਪ੍ਰਸੰਨਮੁਖ,#ਨਿਰਬਿਕਾਰ ਨਿਰਲੋਭ ਨਿਰਬਿਖੀ ਨਿਰਗਰੂਰ ਮਨ,#ਹਾਨਿ ਲਾਭ ਕਰ ਨਿਪੁਣ ਕਦਰਦਾਨੀ ਬਿਬੇਕ ਸਨ,#ਤੇਗ ਤ੍ਯਾਗ ਸਾਚੋ ਸੁਕ੍ਰਿਤਿ ਹਰਿਸੇਵਕ ਹਿੰਮਤ ਅਮਿਤ,#ਸਦ ਸਭਾ ਦਾਸ ਮੰਤ੍ਰੀ ਸੁਧੀ ਬਢਤ ਰਾਜ ਸਸਿਕਲਾ ਵਤ.#੩. ਸਭ ਨੂੰ ਪ੍ਰਸੰਨ ਕਰਨ ਅਤੇ ਪ੍ਰਕਾਸ਼ਣ ਵਾਲਾ ਜਗਤ ਨਾਥ ਕਰਤਾਰ. "ਕੋਊ ਹਰਿ ਸਮਾਨਿ ਨਹੀ ਰਾਜਾ." (ਬਿਲਾ ਕਬੀਰ) "ਰਾਜਾ ਰਾਮੁ ਮਉਲਿਆ ਅਨਤਭਾਇ। ਜਹ ਦੇਖਉ ਤਹ ਰਹਿਆ ਸਮਾਇ." (ਬਸੰ ਕਬੀਰ) "ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜਾ, ਐਸੋ ਰਾਜਾ ਛੋਡਿ ਔਰ ਦੂਜਾ ਕੌਨ ਧ੍ਯਾਇਯੇ?" (ਗ੍ਯਾਨ) ੪. ਕ੍ਸ਼੍ਤ੍ਰਿਯ. ਛਤ੍ਰੀ। ੫. ਭਾਵ- ਮਨ. "ਰਾਜਾ ਬਾਲਕ ਨਗਰੀ ਕਾਚੀ." (ਬਸੰ ਮਃ ੧) ਕੱਚੀ ਨਗਰੀ (ਵਿਨਾਸ਼ ਹੋਣ ਵਾਲੀ) ਦੇਹ ਹੈ। ੬. ਚੰਦ੍ਰਮਾ। ੭. ਨਾਪਿਤ (ਨਾਈ) ਨੂੰ ਭੀ ਪ੍ਰਸੰਨ ਕਰਨ ਲਈ ਲੋਕ ਰਾਜਾ ਆਖਦੇ ਹਨ। ੮. ਵਿ- ਰਾਜ੍ਯ ਦਾ. "ਨਾਮੁ ਧਨੁ, ਨਾਮੁ ਸੁਖ ਰਾਜਾ, ਨਾਮੁ ਕੁਟੰਬ, ਸਹਾਈ." (ਗੂਜ ਮਃ ੫)...
ਫ਼ਾ. [بادشاہ] ਸੰਗ੍ਯਾ- ਬਾਦ (ਤਖ਼ਤ) ਦਾ ਸ਼ਾਹ (ਸ੍ਵਾਮੀ). ਸਿੰਘਾਸਨਪਤਿ. ਮਹਾਰਾਜਾ....
ਦੇਖੋ, ਏਕ. "ਏਕੁ ਅਧਾਰੁ ਨਾਮੁ ਧਨੁ ਮੋਰਾ." (ਦੇਵ ਮਃ ੫) ੨. ਕਰਤਾਰ. ਵਾਹਗੁਰੂ. "ਏਕੁ ਅਰਾਧਿ ਪਰਾਛਤ ਗਏ." (ਸੁਖਮਨੀ) ੩. ਐਕ੍ਯ. ਇੱਤਿਫ਼ਾਕ. ਮੇਲ ਜੋਲ. "ਪੰਚਾ ਤੇ ਏਕੁ ਛੂਟਾ." (ਸਾਰ ਮਃ ੫. ਪੜਤਾਲ)...
ਵਿ- ਸੁੱਤਾ। ੨. ਵਿਰਾਜਿਆ. ਵਸਿਆ. "ਘਟਿ ਘਟਿ ਸੋਇਆ." (ਰਾਮ ਛੰਤ ਮਃ ੫) ੩. ਸੋਹਿਆ. ਸ਼ੋਭਿਤ ਹੋਇਆ....
ਫ਼ਾ. [شور] ਸ਼ੋਰ. ਰੌਲਾ. ਡੰਡ. ਗੌਗਾ. "ਛੂਟਿ ਗਇਓ ਜਮ ਕਾ ਸਭ ਸੋਰ." (ਮਲਾ ਪੜਤਾਲ ਮਃ ੪) ੨. ਲੂਣ. ਨਮਕ। ੩. ਜਨੂਨ. ਸੌਦਾ. "ਰਾਜਿ ਮਾਲਿ ਮਨਿ ਸੋਰੁ." (ਜਪੁ) ਰਾਜ ਅਤੇ ਸੰਪਦਾ ਲਈ ਜੋ ਦਿਲ ਵਿੱਚ ਪਾਗਲਾਨਾ ਖਿਆਲ ਹੈ। ੪. ਸੰ. सौर ਸੌਰ. ਵਿ- ਸੁਰਾ (ਸ਼ਰਾਬ) ਦਾ. "ਰਾਚਿ ਰਹੇ ਬਨਿਤਾ ਬਿਨੋਦ ਕੁਸੁਮ ਰੰਗ ਬਿਖ ਸੋਰ." (ਬਾਵਨ) ਰਚ ਰਹੇ ਹਨ ਇਸਤ੍ਰੀ ਦੇ ਆਨੰਦ ਵਿੱਚ ਅਤੇ ਕਸੁੰਭੀ ਰੰਗ ਦੀ ਸ਼ਰਾਬ ਦੀ ਜ਼ਹਿਰ ਵਿੱਚ। ੫. ਸੰਗ੍ਯਾ- ਟੇਢੀ ਚਾਲ. ਕੁਟਲ ਗਤਿ....
ਸੂਰਜ ਦਾ ਸੇਵਕ. ਰਵਿ ਉਪਾਸਕ. ਸੌਰ। ੨. ਕਾਸ਼ੀ ਦਾ ਵਸਨੀਕ ਚਮਾਰ, ਜੋ ਰਾਮਾਨੰਦ ਦਾ ਚੇਲਾ ਸੀ. ਇਹ ਗਿਆਨ ਦੇ ਬਲ ਕਰਕੇ ਪਰਮਹੰਸ ਪਦਵੀ ਨੂੰ ਪ੍ਰਾਪਤ ਹੋਇਆ. ਰਵਿਦਾਸ ਕਬੀਰ ਦਾ ਸਮਕਾਲੀ ਸੀ. ਇਸ ਨੂੰ ਬਹੁਤ ਪੁਸ੍ਤਕਾਂ ਵਿੱਚ ਰੈਦਾਸ ਭੀ ਲਿਖਿਆ ਹੈ. ਰਵਿਦਾਸ ਦੀ ਬਾਣੀ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਦਰਜ ਹੈ. "ਕਹਿ ਰਵਿਦਾਸ ਖਲਾਸ ਚਮਾਰਾ." (ਗਉ) "ਰਵਿਦਾਸੁ ਜਪੈ ਰਾਮਨਾਮਾ." (ਸੋਰ)...
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਮਨ ਬੁੱਧਿ ਤੋਂ ਪਰੇ ਸਭ ਤੋਂ ਵਡਾ ਪਾਰਬ੍ਰਹਮ. ਧਨ੍ਯਤਾ ਯੋਗ੍ਯ ਕਰਤਾਰ. "ਕੀਆ ਖੇਲੁ ਬਡ ਮੇਲੁ ਤਮਾਸਾ ਵਾਹਗੁਰੂ ਤੇਰੀ ਸਭ ਰਚਨਾ." (ਸਵੈਯੇ ਮਃ ੪. ਕੇ) ੨. ਸਿੱਖਾਂ ਦਾ ਮੂਲਮੰਤ੍ਰ. "ਸਤਿਗੁਰੁ ਪੁਰਖ ਦਿਆਲ ਹਇ ਵਾਹਗੁਰੂ ਸਚ ਮੰਤ੍ਰ ਸੁਣਾਇਆ" (ਭਾਗੁ) ਭਾਈ ਸੰਤੋਖਸਿੰਘ ਨੇ ਗੁਰੁ ਨਾਨਕ ਪ੍ਰਕਾਸ਼ ਦੇ ਪਹਿਲੇ ਅਧ੍ਯਾਯ ਵਿੱਚ ਵਾਹਗੁਰੂ ਦਾ ਅਰਥ ਕੀਤਾ ਹੈ- ਵਾਹ (ਆਸ਼ਚਰ੍ਯ ਰੂਪ) ਗੁ (ਅੰਧਕਾਰ ਵਿੱਚ) ਰੁ (ਪ੍ਰਕਾਸ਼ ਕਰਨ ਵਾਲਾ). "ਵਾਹ ਨਾਮ ਅਚਰਜ ਕੋ ਹੋਈ। ਅਚਰਜ ਤੇ ਪਰ ਉਕਤਿ ਨ ਕੋਈ। ਗੋ ਤਮ ਤਨ ਅਗ੍ਯਾਨ ਅਨਿੱਤ। ਰੂ ਪਰਕਾਸ਼ ਕਿਯੋ ਜਿਨ ਚਿੱਤ." ਇਸ ਸ਼ਬਦ ਦਾ ਉੱਚਾਰਣ ਵਾਹਿਗੁਰੂ ਭੀ ਸਹੀ ਹੈ. ਦੇਖੋ, ਵਾਹਿਗੁਰੂ....
ਸੰਗ੍ਯਾ- ਕੁ (ਨਿੰਦਿਤ) ਹੈ ਬੇਰ (ਦੇਹ) ਜਿਸ ਦਾ.¹ ਤਿੰਨ ਪੈਰ ਅਤੇ ਅੱਠ ਦੰਦਾਂ ਵਾਲਾ ਦੇਵਤਿਆਂ ਦਾ ਖ਼ਜ਼ਾਨਚੀ. ਇਹ ਤ੍ਰਿਣਵਿੰਦੁ ਦੀ ਪੁਤ੍ਰੀ ਇਲਵਿਲਾ ਦੇ ਪੇਟ ਤੋਂ ਵਿਸ਼੍ਰਵਾ ਦਾ ਪੁਤ੍ਰ ਹੈ. ਇਸ ਦੀ ਪੁਰੀ ਦਾ ਨਾਉਂ ਅਲਕਾ ਹੈ. ਇਹ ਯਕ੍ਸ਼੍ ਅਤੇ ਕਿੰਨਰਾਂ ਦਾ ਰਾਜਾ ਹੈ. ਕੁਬੇਰ ਰਾਵਣ ਦਾ ਮਤੇਰ ਭਾਈ ਹੈ....
ਸੰ. ਸੰਗ੍ਯਾ- ਕੁਬੇਰ, ਜਿਸ ਦੀ ਸਵਾਰੀ ਮਨੁੱਖ (ਅਥਵਾ ਨਰ ਜਾਤਿ ਦਾ ਦੇਵਤਾ) ਹੈ। ੨. ਉਹ ਸਵਾਰੀ, ਜਿਸ ਨੂੰ ਆਦਮੀ ਜੋਤਿਆ ਜਾਵੇ, ਪਾਲਕੀ ਝੰਪਾਨ ਆਦਿ. ਦੇਖੋ, ਨਰਯਾਨ....