navagraha, navagrihaनवग्रह, नवग्रिह
ਜ੍ਯੋਤਿਸ ਅਨੁਸਾਰ ਨੌ ਗ੍ਰਹ¹. ਸੂਰਯ, (Sun) ਚੰਦ੍ਰਮਾ, (Moon) ਮੰਗਲ (Mars) ਬੁਧ, (Mercury) ਵ੍ਰਿਹਸਪਤਿ (Jupiter) ਸ਼ੁਕ੍ਰ (Venus), ਸ਼ਨੈਸ਼੍ਚਰ, (Saturn) ਰਾਹੁ, (Seizer) ਕੇਤੁ (the Zragon’s tail). "ਨਵਗ੍ਰਹ ਕੋਟਿ ਠਾਢੇ ਦਰਬਾਰ." (ਭੈਰ ਅਃ ਕਬੀਰ)
ज्योतिस अनुसार नौ ग्रह¹. सूरय, (Sun) चंद्रमा, (Moon) मंगल (Mars) बुध, (Mercury) व्रिहसपति (Jupiter) शुक्र (Venus), शनैश्चर, (Saturn) राहु, (Seizer) केतु (the Zragon’s tail). "नवग्रह कोटि ठाढे दरबार." (भैर अः कबीर)
ਸੰ. ਵਿ- ਅਨੁਕੂਲ। ੨. ਸਮਾਨ. ਜੇਹਾ....
ਦੇਖੋ, ਸੂਰਜ। ੨. ਬਾਰਾਂ ਗਿਣਤੀ ਦਾ ਬੋਧਕ, ਕਿਉਂਕਿ ਸੂਰਜ ਬਾਰਾਂ ਮੰਨੇ ਹਨ. ਦੇਖੋ, ਬਾਰਾਂ ਸੂਰਜ....
ਸੰਗ੍ਯਾ- ਚੰਦ. ਚਾਂਦ। ੨. ਇੱਕ ਗਿਣਤੀ ਦਾ ਬੋਧਕ....
ਸੰ. ਸੰਗ੍ਯਾ- ਆਨੰਦ. ਖ਼ੁਸ਼ੀ. ਦੇਖੋ, ਮੰਗ ੪. "ਮੰਗਲ ਸੂਖ ਕਲਿਆਣ ਤਿਥਾਈਂ." (ਪ੍ਰਭਾ ਅਃ ਮਃ ੫)#੨. ਉਤਸਵ. "ਮੰਗਲਸਾਜੁ ਭਇਆ ਪ੍ਰਭੁ ਅਪਨਾ ਗਾਇਆ." (ਬਿਲਾ ਛੰਤ ਮਃ ੫)#੩. ਸੌਭਾਗ੍ਯਤਾ. ਖ਼ੁਸ਼ਨਸੀਬੀ। ੪. ਗ੍ਰੰਥ ਦੇ ਮੁੱਢ ਕਰਤਾਰ ਅਤੇ ਇਸ੍ਟਦੇਵਤਾ ਦਾ ਨਿਰਵਿਘਨ ਸਮਾਪਤੀ ਲਈ ਕੀਤਾ ਆਰਾਧਨ. ਦੇਖੋ, ਮੰਗਲਾਚਰਣ।#੫. ਪ੍ਰਿਥਿਵੀ ਦਾ ਪੁਤ੍ਰ ਮੰਗਲ ਗ੍ਰਹ, ਜਿਸ ਦੇ ਨਾਮ ਤੋਂ ਮੰਗਲਵਾਰ ਹੈ. Mars. ਕਵੀਆਂ ਨੇ ਇਸ ਦਾ ਲਾਲ ਰੰਗ ਵਰਣਨ ਕੀਤਾ ਹੈ, ਇਸੇ ਲਈ ਲਾਲ ਤਿਲਕ ਨੂੰ ਮੰਗਲ ਦਾ ਦ੍ਰਿਸ੍ਟਾਂਤ ਦਿੱਤਾ ਹੈ. ਇਸ ਦੇ ਨਾਮ ਭੌਮ, ਮਹੀਸੁਤ, ਲੋਹਿਤਾਂਗ, ਵਕ, ਕੁਜ, ਅੰਗਾਰਕ ਆਦਿ ਅਨੇਕ ਹਨ.#"ਟੀਕਾ ਸੁ ਚੰਡ ਕੇ ਭਾਲ ਮੇ ਦੀਨੋ. ×××#ਮਾਨਹੁ ਚੰਦ ਕੇ ਮੰਡਲ ਮੇ ਸੁਭ ਮੰਗਲ ਆਨ ਪ੍ਰਵੇਸਹਿ ਕੀਨੋ." (ਚੰਡੀ ੧)#ਦੁਰਗਾ ਦਾ ਮੁਖ ਚੰਦ੍ਰਮਾ ਅਤੇ ਲਾਲ ਟਿੱਕਾ ਮੰਗਲ ਹੈ.#ਬ੍ਰਹਮ੍ਵੈਵਰਤਪੁਰਾਣ ਵਿੱਚ ਲਿਖਿਆ ਹੈ ਕਿ ਵਿਸਨੁ ਦੇ ਵੀਰਯ ਤੋਂ ਮੰਗਲ ਪ੍ਰਿਥਿਵੀ ਦਾ ਪੁਤ੍ਰ ਹੈ. ਪਦਮਪੁਰਾਣ ਵਿਸਨੁ ਦੇ ਪਸੀਨੇ ਤੋਂ ਉਤਪੱਤੀ ਦੱਸਦਾ ਹੈ. ਮਤਸ੍ਯਪੁਰਾਣ ਦੇ ਲੇਖ ਅਨੁਸਾਰ ਵੀਰਭਦ੍ਰ ਹੀ ਮੰਗਲ ਨਾਮ ਤੋਂ ਪ੍ਰਸਿੱਧ ਹੋਇਆ. ਵਾਮਨਪੁਰਾਣ ਵਿੱਚ ਲਿਖਿਆ ਹੈ ਕਿ ਸ਼ਿਵਜੀ ਦੇ ਮੂੰਹ ਵਿੱਚੋਂ ਡਿਗੇ ਥੁੱਕ ਦੇ ਕਣਕੇ ਤੋਂ ਮੰਗਲ ਜੰਮਿਆ।#੬. ਮੰਗਲਵਾਰ. "ਮੰਗਲ ਮਾਇਆ ਮੋਹੁ ਉਪਾਇਆ." (ਬਿਲਾ ਮਃ ੩. ਵਾਰ ੭)#੭. ਖ਼ੁਸ਼ੀ ਦਾ ਗੀਤ. "ਮੰਗਲ ਗਾਵਹੁ ਨਾਰੇ." (ਸੂਹੀ ਛੰਤ ਮਃ ੧)#੮. ਗੋਰਖਨਾਥ ਦਾ ਚੇਲਾ ਇੱਕ ਸਿੱਧ, ਜੋ ਗੁਰੂ ਨਾਨਕਦੇਵ ਵਿੱਚ ਸ਼੍ਰੱਧਾ ਰਖਦਾ ਸੀ- "ਮੰਗਲ ਬੋਲਤ, ਹੇ ਗੁਰ ਗੋਰਖ! ਪੂਰਨ ਸੋ ਜੁਗਿਯਾ ਸਬ ਲਾਯਕ." (ਨਾਪ੍ਰ)#੯. ਗੁਰੂ ਅਰਜਨਦੇਵ ਦਾ ਇੱਕ ਪਰੋਪਕਾਰੀ ਸਿੱਖ. ਢਿੱਲੀ ਮੰਗਲ ਗੁਰੁ ਢਿਗ ਆਏ। ਬੰਦਨ ਕਰ ਸੁਭ ਦਰਸਨ ਪਾਏ." (ਗੁਪ੍ਰਸੂ)#੧੦. ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ ਦੇ ਦਰਬਾਰ ਭਾਸਾ ਦੀ ਉੱਤਮ ਕਵਿਤਾ ਕਰਦਾ ਸੀ. ਇਸ ਨੇ ਮਹਾਭਾਰਤ ਦੇ ਸ਼ਲ੍ਯ ਪਰਵ ਦਾ ਮਨੋਹਰ ਅਨੁਵਾਦ (ਉਲਥਾ) ਕੀਤਾ ਹੈ. ਯਥਾ-#ਗੁਰੂ ਗੋਬਿਁਦ ਮਨ ਹਰਖ ਹਨਐ ਮੰਗਲ ਲਿਯੋ ਬੁਲਾਇ,#ਸ਼ਲ੍ਯ ਪਰਬ ਆਗ੍ਯਾ ਕਰੀ ਲੀਜੈ ਤੁਰਤ ਬਨਾਇ.#ਸੰਬਤ ਸਤ੍ਰਹਸੈ ਬਰਖ ਤ੍ਰੇਪਨ¹ ਬੀਤਨਹਾਰ,#ਮਾਧਵ ਰਿਤੁ ਤਿਥਿ ਤ੍ਰੌਦਸੀ ਤਾਂ ਦਿਨ ਮੰਗਲਵਾਰ.#ਸ਼ਲ੍ਯ ਪਰਬ ਭਾਸਾ ਭਯੋ ਗੁਰੂ ਗੋਬਿਁਦ ਕੇ ਰਾਜ,#ਅਰਬ ਖਰਬ ਬਹੁ ਦਰਬ ਦੈ ਕਰਿ ਕਵਿਜਨ ਕੋ ਕਾਜ.#ਜੌਲੌ ਧਰਨਿ ਅਕਾਸ ਗਿਰਿ ਚੰਦ ਸੂਰ ਸੁਰ ਇੰਦ,#ਤੌਲੌ ਚਿਰਜੀਵੈ ਜਗਤ ਸਾਹਿਬ ਗੁਰੁ ਗੋਬਿੰਦ.#ਕ਼ਬਿੱਤ#ਆਨਁਦ ਦਾ ਵਾਜਾ ਨਿਤ ਵੱਜਦਾ ਅਨੰਦਪੁਰ#ਸੁਣ ਸੁਣ ਸੁਧ ਭੁਲਦੀਏ ਨਰਨਾਹ ਦੀ,#ਭੌ ਭਿਆ ਭਭੀਖਣੇ ਨੂੰ ਲੰਕਾਗੜ ਵੱਸਣੇ ਦਾ#ਫੇਰ ਅਸਵਾਰੀ ਆਂਵਦੀਏ ਮਹਾਬਾਹ² ਦੀ,#ਬਲ ਛੱਡ ਬਲਿ ਜਾਇ ਛਪਿਆ ਪਤਾਲ ਵਿੱਚ#ਫਤੇ ਦੀ ਨਿਸ਼ਾਨੀ ਜੈਂਦੇ ਦ੍ਵਾਰ ਦਰਗਾਹ ਦੀ,#ਸਵਣੇ ਨਾ ਦੇਂਦੀ ਸੁਖ ਦੁੱਜਨਾਂ ਨੂੰ ਰਾਤ ਦਿਨ#ਨੌਬਤ ਗੋਬਿੰਦਸਿੰਘ ਗੁਰੂ ਪਾਤਸ਼ਾਹ ਦੀ.³#੧੧ ਡਿੰਗ- ਅਗਨਿ. ਅੱਗ....
ਸੰ. बृध. ਧਾ- ਜਾਣਨਾ, ਸਮਝਣਾ, ਜਾਣਨਾ ੨. ਵਿ- ਦਾਨਾ. ਬੁੱਧਿਮਾਨ. ਅਕਲਮੰਦ। ੩. ਸੰਗ੍ਯਾ- ਇੱਕ ਗ੍ਰਹ, ਜੋ ਸੂਰਜ ਦੇ ਬਹੁਤ ਨੇੜੇ ਹੈ, ਜਿਸ ਦੇ ਨਾਮ ਤੋਂ ਸਤਵਾਰੇ ਦਾ ਦਿਨ ਬੁਧਵਾਰ ਹੈ. Murcury ੪. ਚੰਦ੍ਰਵੰਸ਼ੀਆਂ ਦਾ ਵਡੇਰਾ. ਮਹਾਭਾਰਤ ਆਦਿ ਗ੍ਰੰਥਾਂ ਵਿੱਚ ਇਸ ਦੀ ਉਤਪੱਤੀ ਇਉਂ ਲਿਖੀ ਹੈ- ਵ੍ਰਿਹਸਪਤਿ (ਦੇਵਗੁਰੁ) ਦੀ ਇਸਤ੍ਰੀ ਤਾਰਾ ਉੱਤੇ ਚੰਦ੍ਰਮਾ ਮੋਹਿਤ ਹੋ ਗਿਆ ਅਰ ਉਸ ਨੂੰ ਉਧਾਲਕੇ ਘਰ ਲੈਗਿਆ, ਇਸ ਪੁਰ ਭਾਰੀ ਜੰਗ ਹੋਇਆ. ਚੰਦ੍ਰਮਾ ਦੀ ਸਹਾਇਤਾ ਵਿੱਚ ਸ਼ਿਵ, ਅਤੇ ਵ੍ਰਿਹਸਪਤਿ ਦੀ ਸਹਾਇਤਾ ਵਿੱਚ ਇੰਦ੍ਰ ਸੀ ਅੰਤ ਨੂੰ ਬ੍ਰਹਮਾ ਨੇ ਵਿੱਚ ਪੈਕੇ ਝਗੜਾ ਮਿਟਾਇਆ ਤਾਰਾ ਵ੍ਰਿਹਸਪਤਿ ਨੂੰ ਦਿਵਾ ਦਿੱਤੀ, ਪਰ ਉਸ ਦੇ ਗਰਭ ਤੋਂ ਜੋ ਸੁੰਦਰ ਪੁਤ੍ਰ ਬੁਧ ਪੈਦਾ ਹੋਇਆ ਸੀ. ਉਹ ਚੰਦਰਮਾ ਨੂੰ ਤਾਰਾ ਦੇ ਕਹਿਣ ਪੁਰ ਮਿਲਿਆ। ੫. ਦੇਵਤਾ। ੬. ਕੁੱਤਾ। ੭. ਦੇਖੋ, ਬੁੱਧ....
ਦੇਖੋ, ਬ੍ਰਿਹਸਪਤਿ....
ਸ਼ਨੇ ਸ਼ਨੇ (ਹੌਲੀ ਹੌਲੀ) ਚੱਲਣ ਵਾਲਾ. ਦੇਖੋ, ਸਨਿ ਅਤੇ ਛਨਿਛਰ....
ਮਾਰਗ. ਰਾਸਤਾ. ਦੇਖੋ, ਰਾਹੁ. "ਰਾਹੁ ਬੁਰਾ ਭੀਹਾਵਲਾ." (ਓਅੰਕਾਰ) ੨. ਵੰਸ਼ ਦਾ ਸਿਲਸਿਲਾ. "ਭੰਡਹੁ ਚਲੈ ਰਾਹੁ." (ਵਾਰ ਆਸਾ) ੩. ਸੰ. ਪੁਰਾਣਾਂ ਅਨੁਸਾਰ ਸਿੰਹਿਕਾ ਦੇ ਉਦਰ ਤੋਂ ਵਿਪ੍ਰਚਿੱਤਿ ਦਾਨਵ ਦਾ ਪੁਤ੍ਰ, ਜਿਸ ਦੀਆਂ ਚਾਰ ਬਾਹਾਂ ਅਤੇ ਹੇਠਲਾ ਧੜ ਮੱਛ ਦੀ ਪੂਛ ਜੇਹਾ ਹੈ. ਜਦ ਸਮੁੰਦਰ ਰਿੜਕ ਕੇ ਰਤਨ ਕੱਢੇ, ਤਦ ਇਹ ਰੂਪ ਵਟਾਕੇ ਦੇਵਤਿਆਂ ਦੀ ਪੰਗਤਿ ਵਿੱਚ ਜਾ ਬੈਠਾ, ਅਰ ਅਮ੍ਰਿਤ ਦਾ ਵਰਤਾਰਾ ਲੈਕੇ ਪੀਗਿਆ. ਸੂਰਜ ਅਤੇ ਚੰਦ੍ਰਮਾ ਨੇ ਇਸ ਨੂੰ ਪਛਾਣਕੇ ਵਿਸਨੁ ਨੂੰ ਦੱਸਿਆ, ਜਿਸ ਪੁਰ ਇਸ ਦਾ ਸਿਰ ਅਤੇ ਦੋ ਬਾਹਾਂ ਵਿਸਨੁ ਨੇ ਵੱਢ ਦਿੱਤੀਆਂ, ਪਰ ਇਹ ਅੰਮ੍ਰਿਤ ਪੀਕੇ ਅਮਰ ਹੋਗਿਆ ਸੀ. ਇਸ ਲਈ ਦੋ ਸ਼ਰੀਰ ਬਣ ਗਏ, ਅਰਥਾਤ ਕੇਤੁ ਅਰੇ ਰਾਹੁ. ਪੁਰਾਣਾ ਵੈਰ ਚਿਤਾਰਕੇ ਇਹ ਸੂਰਜ ਚੰਦ੍ਰਮਾ ਨੂੰ ਗ੍ਰਸਦੇ ਹਨ, ਜਿਸ ਤੋਂ ਗ੍ਰਹਣ ਲਗਦਾ ਹੈ. ਵਿਸਨੁਪੁਰਾਣ ਵਿੱਚ ਲਿਖਿਆ ਹੈ ਕਿ ਅੱਠ ਕਾਲੇ ਰੰਗ ਦੇ ਘੋੜੇ ਰਾਹੁ ਦੇ ਰਥ ਨੂੰ ਖਿੱਚਦੇ ਹਨ. "ਆਪ ਗਰਹ ਦੁਇ ਰਾਹੁ." (ਮਃ ੧. ਵਾਰ ਮਾਝ) ੪. ਜੋਤਿਸ ਅਨੁਸਾਰ ਇੱਕ ਗ੍ਰਹ. The Seizer। ੫. ਵਿ- ਛੱਡਣ ਵਾਲਾ. ਦੇਖੋ, ਰਹ ਧਾ...
ਕਿਸ."ਕਰਿ ਅਨਰਥ ਦਰਬ ਸੰਚਿਆ ਸੋ ਕਾਰਜ ਕੇਤੁ?" (ਵਾਰ ਜੈਤ) ੨. ਸੰਗ੍ਯਾ- ਨਿਸ਼ਾਨ. ਧੁਜਾ. "ਜਿਨਿ ਦੁਖ ਕਾ ਕਾਟਿਆ ਕੇਤੁ." (ਧਨਾ ਮਃ ੫) ਭਾਵ- ਦੁਖ ਦਾ ਰਾਜ ਦੂਰ ਕਰ ਦਿੱਤਾ। ੩. ਪੁਰਾਣਾਂ ਅਨੁਸਾਰ ਇੱਕ ਗ੍ਰਹ, ਜੋ ਸਿੰਹਿਕਾ ਦੇ ਉਦਰ ਤੋਂ ਵਿਪ੍ਰਚਿੱਤਿ ਦਾਨਵ ਦਾ ਪੁਤ੍ਰ ਹੈ. ਇਸ ਦੀ ਨੌ ਗ੍ਰਹਾਂ ਵਿੱਚ ਗਿਣਤੀ ਹੈ। ੪. ਰੋਗ। ੫. ਪੂਛਲ ਤਾਰਾ. ਬੋਦੀ ਵਾਲਾ ਤਾਰਾ. Comet । ੬. ਸਰਦਾਰ. ਮੁਖੀਆ. ੭. ਬਾਉਨਾ. ਵਾਮਨ। ੮. ਦੇਖੋ, ਕੇਤ....
ਜ੍ਯੋਤਿਸ ਅਨੁਸਾਰ ਨੌ ਗ੍ਰਹ¹. ਸੂਰਯ, (Sun) ਚੰਦ੍ਰਮਾ, (Moon) ਮੰਗਲ (Mars) ਬੁਧ, (Mercury) ਵ੍ਰਿਹਸਪਤਿ (Jupiter) ਸ਼ੁਕ੍ਰ (Venus), ਸ਼ਨੈਸ਼੍ਚਰ, (Saturn) ਰਾਹੁ, (Seizer) ਕੇਤੁ (the Zragon’s tail). "ਨਵਗ੍ਰਹ ਕੋਟਿ ਠਾਢੇ ਦਰਬਾਰ." (ਭੈਰ ਅਃ ਕਬੀਰ)...
ਸੰ. ਸੰਗ੍ਯਾ- ਕਰੋੜ. ਸੌ ਲੱਖ. "ਕਈ ਕੋਟਿ ਪ੍ਰਭ ਕਉ ਖੋਜੰਤੇ." (ਸੁਖਮਨੀ) ਦੇਖੋ, ਸੰਖ੍ਯਾ। ੨. ਵਾਦ ਵਿਵਾਦ ਦਾ ਪੂਰਬਪੱਖ. "ਕਥੀ ਕੋਟੀ ਕੋਟਿ ਕੋਟਿ." (ਜਪੁ) ਕੋਟਿ (ਕ੍ਰੋੜਾਂ) ਹੀ ਕੋਟਿ (ਦਲੀਲਾਂ) ਨਾਲ ਕ੍ਰੋੜਹਾ ਵਕਤਿਆਂ ਨੇ ਆਖੀ ਹੈ. ਦੇਖੋ, ਕਥਿ। ੩. ਕਮਾਣ ਦਾ ਗੋਸ਼ਾ. ਦੇਖੋ, ਕੋਟੀ। ੪. ਸ਼ਸਤ੍ਰ ਦੀ ਤਿੱਖੀ ਧਾਰ....
ਵਿ- ਖਲੋਤੇ. ਖੜੇ. "ਦਰਮਾਦੇ ਠਾਢੇ ਦਰਬਾਰਿ." (ਬਿਲਾ ਕਬੀਰ) ੨. ਠੰਢੇ. ਸੀਤਲ। ੩. ਸ੍ਥਿਤ. ਅਚਲ. "ਹਰਿ ਮੰਤ੍ਰ ਦੀਆਂ ਮਨ ਠਾਢੇ." (ਗਉ ਮਃ ੪)...
ਕ੍ਰਿ. ਵਿ- ਦਰ ਬ ਦਰ. ਦ੍ਵਾਰ ਦ੍ਵਾਰ. "ਭਉਕਤ ਫਿਰੈ ਦਰਬਾਰੁ." (ਭੈਰ ਮਃ ੩) ੨. ਫ਼ਾ. [دربار] ਸੰਗ੍ਯਾ- ਬਾਦਸ਼ਾਹ ਦੀ ਸਭਾ. "ਦਰਬਾਰਨ ਮਹਿ ਤੇਰੋ ਦਰਬਾਰਾ." (ਗੂਜ ਅਃ ਮਃ ੫) ੩. ਖ਼ਾਲਸਾਦੀਵਾਨ। ੪. ਸ਼੍ਰੀ ਗੁਰੂ ਗ੍ਰੰਥਸਾਹਿਬ। ੫. ਹਰਿਮੰਦਿਰ। ੬. ਰਾਜਪੂਤਾਨੇ ਵਿੱਚ ਰਾਜੇ ਨੂੰ ਭੀ ਦਰਬਾਰ ਆਖਦੇ ਹਨ, ਜਿਵੇਂ- ਅੱਜ ਅਮ੍ਰਿਤ ਵੇਲੇ ਦਰਬਾਰ ਰਾਜਧਾਨੀ ਵਿੱਚ ਪਧਾਰੇ ਹਨ....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....