navaratanaनवरतन
ਨੌ ਰਤਨ- ਮੋਤੀ, ਪੰਨਾ, ਮਾਣਿਕ, ਗੋਮੇਦ, ਹੀਰਾ, ਮੂੰਗਾ, ਲਹਸੁਨਿਯਾਂ, ਪੁਖਰਾਜ (ਪਦਮਰਾਗ) ਅਤੇ ਨੀਲਮ। ੨. ਰਾਜਾ ਵਿਕ੍ਰਮਾਦਿਤ੍ਯ ਦੀ ਸਭਾ ਦੇ ਕਲਪੇ ਹੋਏ ਨੌ ਵਿਦ੍ਵਾਨ ਜੋ ਰਤਨ ਰੂਪ ਸਨ- ਧਨ੍ਵੰਤਰਿ, ਕ੍ਸ਼੍ਪਣਕ, ਅਮਰਸਿੰਘ, ਸ਼ੰਕ਼ੁ, ਵੇਤਾਲਭੱਟ, ਘਟਕਰ੍ਪਰ, ਕਾਲਿਦਾਸ, ਵਰਾਹਮਿਹਿਰ ਅਤੇ ਵਰਰੁਚਿ.¹
नौ रतन- मोती, पंना, माणिक, गोमेद, हीरा, मूंगा, लहसुनियां, पुखराज (पदमराग) अते नीलम। २. राजा विक्रमादित्य दी सभा दे कलपे होए नौ विद्वान जो रतन रूप सन- धन्वंतरि, क्श्पणक, अमरसिंघ, शंक़ु, वेतालभॱट, घटकर्पर, कालिदास, वराहमिहिर अते वररुचि.¹
ਸੰ. रत्न. (ਦੇਖੋ, ਰਮ੍ ਧਾ) ਸੰਗ੍ਯਾ- ਜਿਸ ਤੋਂ ਖ਼ੁਸ਼ ਹੋਈਏ, ਮਾਣਿਕ ਆਦਿ ਕੀਮਤੀ ਪੱਥਰ, ਅਥਵਾ ਅਦਭੁਤ ਵਸ੍ਤੂ. "ਰਤਨ ਨਾਮੁ ਅਪਾਰੁ ਕੀਮ ਨਹੁ ਪਵੈ ਅਮੁਲਉ." (ਸਵੈਯੇ ਸ੍ਰੀ ਮੁਖਵਾਕ ਮਃ ੫) ਦੇਖੋ, ਨਵਰਤਨ। ੨. ਉੱਤਮ ਪਦਾਰਥ. "ਹੋਮੇ ਬਹੁ ਰਤਨਾ." (ਸੁਖਮਨੀ) ਘ੍ਰਿਤ ਆਦਿਕ ਪਦਾਰਥ ਹੋਮੇ (ਹਵਨ ਕੀਤੇ). ੩. ਅੱਖ ਦੀ ਪੁਤਲੀ। ੪. ਪੁਰਾਣਕਥਾ ਅਨੁਸਾਰ ਖੀਰਸਮੁੰਦਰ ਨੂੰ ਰਿੜਕਕੇ ਕੱਢੇ ਹੋਏ ਅਦਭੁਤ ਪਦਾਰਥ, ਜਿਨ੍ਹਾਂ ਦੀ ਚੌਦਾਂ ਗਿਣਤੀ ਹੈ- ਉੱਚੈਃ ਸ਼੍ਰਵਾ ਘੋੜਾ, ਕਾਮਧੇਨੁ, ਕਲਪਵ੍ਰਿਕ੍ਸ਼੍, ਰੰਭਾ ਅਪਸਰਾ, ਲਕ੍ਸ਼੍ਮੀ, ਅਮ੍ਰਿਤ, ਕਾਲਕੂਟ (ਜ਼ਹਿਰ) ਸ਼ਰਾਬ (ਸੁਰਾ), ਚੰਦ੍ਰਮਾ, ਧਨ੍ਵੰਤਰਿ, ਪਾਂਚਜਨ੍ਯ ਸ਼ੰਖ, ਕੌਸ੍ਟੁਭਮਣਿ, ਸਾਰੰਗ ਧਨੁਖ, ਅਤੇ ਐਰਾਵਤ ਹਾਥੀ. "ਰਤਨ ਉਪਾਇ ਧਰੇ ਖੀਰੁ ਮਥਿਆ." (ਆਸਾ ਮਃ ੧)...
ਸੰਗ੍ਯਾ- ਮੁਕ੍ਤਾ. ਸਿੱਪੀ ਵਿੱਚੋਂ ਪੈਦਾ ਹੋਇਆ ਇੱਕ ਚਮਤਕਾਰੀ ਰਤਨ. "ਮੋਤੀ ਤ ਮੰਦਿਰ ਊਸਰਹਿ." (ਸ੍ਰੀ ਮਃ ੧) ਦੇਖੋ, ਗਜਮੁਕਤਾ। ੨. ਭਾਵ- ਉੱਜਲਦੰਦ. "ਉਜਲ ਮੋਤੀ ਸੋਹਣੇ ਰਤਨਾ ਨਾਲਿ ਜੜੰਨਿ। ਤਿਨ ਜਰੁ ਵੈਰੀ ਨਾਨਕਾ ਜਿ ਬੁੱਢੇ ਥੀਇ ਮਰੰਨਿ." (ਮਃ ੧. ਵਾਰ ਸੂਹੀ) ਮੋਤੀ ਦੰਦ, ਰਤਨ ਨੇਤ੍ਰ, ਜਰੁ ਬੁਢਾਪਾ, ਬੁੱਢਾ ਵਿਸਯ ਵਿਕਾਰਾਂ ਨਾਲ ਆਪਣੇ ਤਾਈਂ ਕਮਜ਼ੋਰ ਕਰਨ ਵਾਲਾ....
ਸੰਗ੍ਯਾ- ਪਤ੍ਰ. ਵਰਕ। ੨. ਵਹੀ ਦਾ ਪਤਾ। ੩. ਫ਼ਿਰੋਜ਼ੇ ਦੀ ਜਾਤਿ ਦਾ ਇੱਕ ਰਤਨ Emeralz. "ਰਾਜਤ ਬੀਚ ਪੰਨਾ ਨਗ ਖਾਨਨ." (ਕ੍ਰਿਸਨਾਵ) ੪. ਜੁੱਤੀ ਦਾ ਪੰਜਾ. ਪੱਬ ਦਾ ਉੱਪਰਲਾ ਭਾਗ। ੫. ਸੇਂਟ੍ਰਲ ਇੰਡੀਆ ਵਿੱਚ ਬੁੰਦੇਲਾ ਰਾਜਪੂਤਾਂ ਦੀ ਇੱਕ ਰਿਆਸਤ। ੬. ਚਤੌੜਪਤਿ ਰਾਣਾ ਉਦਯ ਸਿੰਘ ਦੀ ਦਾਈ, ਜਿਸ ਨੇ ਬਾਲਕ ਉਦਯ ਸਿੰਘ ਦੀ ਜਾਨ ਬਚਾਉਣ ਵਾਸਤੇ ਆਪਣੇ ਬੱਚੇ ਦੀ ਜਾਨ ਦਿੱਤੀ ਸੀ....
ਸੰ. ਸੰਗ੍ਯਾ- ਜੌਹਰੀ. ਰਤਨ ਜੜਨ ਅਤੇ ਵੇਚਣ ਵਾਲਾ। ੨. ਸੰ. ਮਾਣਿਕ੍ਯ. ਲਾਲ ਰਤਨ. "ਸਭਨਾ ਮਨ ਮਾਣਿਕ." (ਸ. ਫਰੀਦ) ੩. ਮਦ੍ਰ ਪਿੰਡ ਦਾ ਵਸਨੀਕ ਸ਼੍ਰੀ ਗੁਰੂ ਅਰਜਨਦੇਵ ਦਾ ਸਿੱਖ ਜਦ ਛੀਵੇਂ ਸਤਿਗੁਰੂ ਜੀ ਮਦ੍ਰੀਂ ਗਏ, ਤਦ ਇਹ ਸੇਵਾ ਕਰਦਾ ਰਿਹਾ....
ਸੰ. ਸੰਗ੍ਯਾ- ਇੱਕ ਮਣਿ, ਜਿਸ ਦੀ ਗਿਣਤੀ ਨੌ ਰਤਨਾਂ ਵਿੱਚ ਹੈ. ਗੰਗੋਲ। ੨. ਇੱਕ ਦ੍ਵੀਪ (ਜਜ਼ੀਰਹ)....
ਦੇਖੋ, ਹੀਰ ਅਤੇ ਹੀਰਕ. "ਹੀਰਾ ਨਾਮੁ ਜਵੇਹਰ ਲਾਲੁ." (ਆਸਾ ਅਃ ਮਃ ੧) ੨. ਕਰਤਾਰ ਵਾਸਤੇ ਭੀ ਹੀਰਾ ਸ਼ਬਦ ਆਇਆ ਹੈ ਭਾਵ ਅਰਥ ਹੈ ਕਿ ਜੋ ਉੱਤਮ ਰਤਨ ਰੂਪ ਹੈ ਅਤੇ ਜਿਸ ਤੇ ਕਿਸੇ ਰੰਗ ਦਾ ਅਸਰ ਨਹੀਂ ਹੁੰਦਾ, ਅਰ ਉਸ ਦੀ ਚਮਕ ਸਭ ਉੱਪਰ ਪੈਂਦੀ ਹੈ. "ਹੀਰੇ ਕਰਉ ਅਦੇਸ." (ਰਾਮ ਕਬੀਰ) ੩. ਜੀਵਾਤਮਾ. "ਹੀਰੈ ਹੀਰਾ ਬੇਧਿ." (ਆਸਾ ਕਬੀਰ) ੪. ਉੱਤਮ ਪੁਰਖ ਭੀ ਹੀਰਾ ਕਹਿਆ ਜਾਂਦਾ ਹੈ। ੫. ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ, ਜੋ ਵਡਾ ਬਹਾਦੁਰ ਸੀ, ਇਸ ਨੇ ਅਮ੍ਰਿਤਸਰ ਦੇ ਜੰਗ ਵਿੱਚ ਘੋਰ ਯੁੱਧ ਕੀਤਾ। ੬. ਸੰ. हीरा ਲਕ੍ਸ਼੍ਮੀ। ੭. ਕੀੜੀ। ੮. ਹੀਅਰਾ ਦਾ ਸੰਖੇਪ....
ਸੰਗ੍ਯਾ- ਲਾਲ ਰੰਗ ਦਾ ਇੱਕ ਰਤਨ, ਜੋ ਸਮੁੰਦਰ ਵਿੱਚੋਂ ਨਿਕਲਦਾ ਹੈ. ਵਿਦ੍ਰੂਮ. ਪ੍ਰਵਾਲ. Coral. ਇਹ ਇੱਕ ਪ੍ਰਕਾਰ ਦੇ ਕੀੜੇ (Coral Polyp) ਦੀ ਰਚਨਾ ਹੈ....
ਸੰ. ਪੁਸ੍ਪਰਾਗ. ਸੰਗ੍ਯਾ- ਇੱਕ ਰਤਨ, ਜੋ ਨੌ ਰਤਨਾਂ ਵਿੱਚ ਗਿਣਿਆ ਜਾਂਦਾ ਹੈ. Topad....
ਸੰ. ਸੰਗ੍ਯਾ- ਲਾਲ ਕਮਲ ਜੇਹੇ ਰੰਗ ਵਾਲਾ ਰਤਨ, ਮਾਣਿਕ. ਲਾਲ Ruby "ਪਦਮਰਾਗ ਕੇ ਆਸਨ ਜਹਿੰਵਾ." (ਨਾਪ੍ਰ)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਨੀਲੇ ਰੰਗ ਦੀ ਇੱਕ ਮਣਿ, ਜਿਸ ਦੀ ਨੌ ਰਤਨਾਂ ਵਿੱਚ ਗਿਣਤੀ ਹੈ. sapphire....
ਵਿ- ਰੱਜਿਆ. ਤ੍ਰਿਪਤ. ਸੰਤੁਸ੍ਟ। ੨. ਸੰ. राजन्. ਸੰਗ੍ਯਾ- ਆਪਣੀ ਨੀਤਿ ਅਤੇ ਸ਼ੁਭਗੁਣਾਂ ਨਾਲ ਪ੍ਰਜਾ ਨੂੰ ਰੰਜਨ (ਪ੍ਰਸੰਨ) ਕਰਨ ਵਾਲਾ.¹#ਗੁਰਵਾਕ ਹੈ- "ਰਾਜੇ ਚੁਲੀ ਨਿਆਵ ਕੀ." (ਮਃ ੧. ਵਾਰ ਸਾਰ) ਰਾਜੇ ਨੂੰ ਨਿਆਂ ਕਰਨ ਦੀ ਪ੍ਰਤਿਗ੍ਯਾ ਕਰਨੀ ਚਾਹੀਏ. "ਰਾਜਾ ਤਖਤਿ ਟਿਕੈ ਗੁਣੀ, ਭੈ ਪੰਚਾਇਣੁ. ਰਤੁ." (ਮਾਰੂ ਮਃ ੧) ਗੁਣੀ ਅਤੇ ਪ੍ਰਧਾਨਪੁਰਖਾਂ ਦੇ ਸਮਾਜ ਦਾ ਭੈ ਮੰਨਣ ਵਾਲਾ ਰਾਜਾ ਹੀ ਤਖਤ ਤੇ ਰਹਿ ਸਕਦਾ ਹੈ. ਭਾਈ ਗੁਰਦਾਸ ਜੀ ਲਿਖਦੇ ਹਨ-#"ਜੈਸੇ ਰਾਜਨੀਤਿ ਰੀਤਿ ਚਕ੍ਰਵੈ ਚੈਤੰਨਰੂਪ#ਤਾਂਤੇ ਨਿਹਚਿੰਤ ਨ੍ਰਿਭੈ ਬਸਤ ਹੈਂ ਲੋਗ ਜੀ. ×××#ਜੈਸੇ ਰਾਜਾ ਧਰਮਸਰੂਪ ਰਾਜਨੀਤਿ ਬਿਖੈ.#ਤਾਂਕੇ ਦੇਸ ਪਰਜਾ ਬਸਤ ਸੁਖ ਪਾਇਕੈ." ×××#(ਕਬਿੱਤ)#ਪ੍ਰੇਮਸੁਮਾਰਗ ਵਿੱਚ ਕਲਗੀਧਰ ਦਾ ਉਪਦੇਸ਼ ਹੈ-#"ਰਾਜੇ ਕੋ ਚਾਹੀਐ ਜੋ ਨਿਆਉਂ ਸਮਝ ਕਰ ਭੈ ਸਾਥ ਕਰੈ, ਕੋਈ ਇਸ ਕੇ ਰਾਜ ਮੈ ਦੁਖਿਤ ਨ ਹੋਇ. ਰਾਜੇ ਕੋ ਚਾਹੀਐ ਜੋ ਅਪਨੇ ਉੱਪਰ ਭੀ ਨਿਆਉਂ ਕਰੇ." ਅਰਥਾਤ ਜਿਨ੍ਹਾਂ ਕੁਕਰਮਾਂ ਤੋਂ ਲੋਕਾਂ ਨੂੰ ਦੰਡ ਦਿੰਦਾ ਹੈ, ਉਨ੍ਹਾਂ ਤੋਂ ਆਪ ਭੀ ਬਚੇ.#ਭਾਈ ਬਾਲੇ ਦੀ ਸਾਖੀ ਵਿੱਚ ਲਿਖਿਆ ਹੈ ਕਿ- "ਮੀਰ ਬਾਬਰ ਨੇ ਕਹਿਆ, ਹੇ ਫਕੀਰ ਜੀ! ਮੁਝ ਕੋ ਤੁਸੀਂ ਕੁਛ ਉਪਦੇਸ਼ ਕਰੋ." ਤਾਂ ਸ਼੍ਰੀ ਗੁਰੂ ਜੀ ਕਹਿਆ, "ਹੇ ਪਾਤਸ਼ਾਹ! ਤੁਸਾਂ ਧਰਮ ਦਾ ਨਿਆਉਂ ਕਰਨਾ ਤੇ ਪਰਉਪਕਾਰ ਕਰਨਾ."#ਚਾਣਕ੍ਯ ਨੇ ਰਾਜਾ ਦਾ ਲੱਛਣ ਕੀਤਾ ਹੈ-#''नीतिशास्त्रानुगो राजा. '' (ਸੂਤ੍ਰ ੪੮) ਉਸ ਨੇ ਰਾਜ੍ਯ ਦਾ ਮੂਲ ਇੰਦ੍ਰੀਆਂ ਨੂੰ ਜਿੱਤਣਾ ਲਿਖਿਆ ਹੈ-#''राज्यमृलमिन्दि्रय जयः '' (ਸੂਤ੍ਰ ੪) ਸਾਥ ਹੀ ਇਹ ਭੀ ਦੱਸਿਆ ਹੈ ਕਿ ਇੰਦ੍ਰੀਆਂ ਤੇ ਕਾਬੂ ਆਇਆ ਰਾਜਾ ਚਤੁਰੰਗਿਨੀ ਫੌਜ ਰਖਦਾ ਹੋਇਆ ਭੀ ਨਸ੍ਟ ਹੋਜਾਂਦਾ ਹੈ. - ''इन्दि्रय वशवर्ती चतुरङ्गवानपि विनश्यति. '' (ਸੂਤ੍ਰ ੭੦)#ਨੀਤਿਵੇੱਤਾ ਚਾਣਕ੍ਯ ਨੇ ਇਹ ਭੀ ਲਿਖਿਆ ਹੈ ਕਿ ਜੋ ਰਾਜੇ ਪ੍ਰਜਾ ਨਾਲ ਮੇਲ ਜੋਲ ਰਖਦੇ ਅਤੇ ਹਰੇਕ ਨੂੰ ਮੁਲਾਕਾਤ ਦਾ ਮੌਕਾ ਦਿੰਦੇ ਹਨ, ਉਹ ਪ੍ਰਜਾ ਨੂੰ ਪ੍ਰਸੰਨ ਕਰਦੇ ਹਨ, ਅਰ ਜਿਨ੍ਹਾਂ ਦਾ ਦਰਸ਼ਨ ਮਿਲਣਾ ਹੀ ਔਖਾ ਹੈ, ਉਹ ਪ੍ਰਜਾ ਨੂੰ ਨਸ੍ਟ ਕਰ ਦਿੰਦੇ ਹਨ-#''दुर्दर्शना हि राजानः प्रजा नाशयन्ति।'' (ਸੂਤ੍ਰ ੫੫੭)#''सुदर्शना हि राजानः प्रजा रञ्जयन्ति. '' (ਸੂਤ੍ਰ ੫੫੮)²#ਲਾਲ, ਦੇਵੀਦਾਸ ਅਤੇ ਰਘੁਨਾਥ ਆਦਿ ਕਵੀਆਂ ਨੇ ਰਾਜਾ ਦੇ ਸੰਬੰਧ ਵਿੱਚ ਲਿਖਿਆ ਹੈ-#ਕਬਿੱਤ#"ਸੁੰਦਰ ਸਲੱਜ ਸੁਧੀ ਸਾਹਸੀ ਸੁਹ੍ਰਿਦ ਸਾਚੋ#ਸੂਰੋ ਸ਼ੁਚਿ ਸਾਵਧਾਨ ਸ਼ਾਸਤ੍ਰਗ੍ਯ ਜਾਨੀਏ,#ਉੱਦਮੀ ਉਦਾਰ ਗੁਨਗ੍ਰਾਹੀ ਔ ਗੰਭੀਰ "ਲਾਲ"#ਸ਼ੁੱਧਮਾਨ ਧਰਮੀ ਛਮੀ ਸੁ ਤਤ੍ਵਗ੍ਯਾਨੀਏ,#ਇੰਦ੍ਰਯਜਿਤ ਸਤ੍ਯਵ੍ਰਤ ਸੁਕ੍ਰਿਤੀ ਧ੍ਰਿਤੀ ਵਿਨੀਤ#ਤੇਜਸੀ ਦਯਾਲੁ ਪ੍ਰੀਤਿ ਹਰਿ ਸੋਂ ਪ੍ਰਮਾਨੀਏ,#ਲੋਭ ਛੋਭ ਹਿੰਸਾ ਕਾਮ ਕਪਟ ਗਰੂਰਤਾ ਨ#ਲੰਛਨ ਬਤੀਸ ਏ ਛਿਤੀਸ ਕੇ ਬਖਾਨੀਏ.#ਛੋਟੇ ਛੋਟੇ ਗੁਲਨ ਕੋ ਸੂਰਨ ਕੀ ਬਾਰ ਕਰੈ#ਪਾਤਰੇ ਸੇ ਪੌਧਾ ਪਾਨੀ ਪੋਖ ਕਰ ਪਾਰਬੋ,#ਫੂਲੀ ਫੁਲਵਾਰਨ ਕੇ ਫੂਲ ਮੋਹ ਲੇਵੈ ਪੁਨ#ਖਾਰੇ ਘਨੇ ਰੂਖ ਏਕ ਠੌਰ ਤੈਂ ਉਪਾਰਬੋ,#ਨੀਚੇ ਪਰੇ ਪਾਯਨ ਤੈਂ ਟੇਕ ਦੈ ਦੈ ਊਚੇ ਕਰੈ#ਊਚੇ ਬਢਗਏ ਤੇ ਜਰੂਰ ਕਾਟਡਾਰਬੋ,#ਰਾਜਨ ਕੋ ਮਾਲਿਨ ਕੋ ਦਿਨਪ੍ਰਤਿ ਦੇਵੀਦਾਸ#ਚਾਰ ਘਰੀ ਰਾਤ ਰਹੇ ਇਤਨੋ ਬਿਚਾਰਬੋ.#ਸੁਥਰੀ ਸਿਲਾਹ ਰਾਖੇ ਵਾਯੁਬੇਗੀ ਬਾਹ ਰਾਖੇ#ਰਸਦ ਕੀ ਰਾਹ ਰਾਖੇ, ਰਾਖੇ ਰਹੈ ਬਨ ਕੋ,#ਚਤੁਰ ਸਮਾਜ ਰਾਖੇ ਔਰ ਦ੍ਰਿਗਬਾਜ਼ ਰਾਖੇ#ਖਬਰ ਕੇ ਕਾਜ ਬਹੁਰੂਪਿਨ ਕੇ ਗਨ ਕੋ,#ਆਗਮਭਖੈਯਾ ਰਾਖੇ ਹਿੰਮਤਰਖੈਯਾ ਰਾਖੇ#ਭਨੇ ਰਘੁਨਾਥ ਔ ਬੀਚਾਰ ਬੀਚ ਮਨ ਕੋ,#ਬਾਜੀ ਹਾਰੇ ਕੌਨਹੂੰ ਨ ਔਸਰ ਕੇ ਪਰੇ ਭੂਪ#ਰਾਜੀ ਰਾਖੇ ਪ੍ਰਜਨ ਕੋ ਤਾਜੀ ਸੁਭਟਨ ਕੋ.#ਛੱਪਯ#ਪ੍ਰਥਮ ਬੁੱਧ ਧਨ ਧੀਰ ਧਰਨ ਧਰਨੀ ਪ੍ਰਜਾਹ ਸੁਖ,#ਸੁਚਿ ਸੁਸੀਲ ਸੁਭ ਨਿਯਤ ਨੀਤਬੇਤਾ ਪ੍ਰਸੰਨਮੁਖ,#ਨਿਰਬਿਕਾਰ ਨਿਰਲੋਭ ਨਿਰਬਿਖੀ ਨਿਰਗਰੂਰ ਮਨ,#ਹਾਨਿ ਲਾਭ ਕਰ ਨਿਪੁਣ ਕਦਰਦਾਨੀ ਬਿਬੇਕ ਸਨ,#ਤੇਗ ਤ੍ਯਾਗ ਸਾਚੋ ਸੁਕ੍ਰਿਤਿ ਹਰਿਸੇਵਕ ਹਿੰਮਤ ਅਮਿਤ,#ਸਦ ਸਭਾ ਦਾਸ ਮੰਤ੍ਰੀ ਸੁਧੀ ਬਢਤ ਰਾਜ ਸਸਿਕਲਾ ਵਤ.#੩. ਸਭ ਨੂੰ ਪ੍ਰਸੰਨ ਕਰਨ ਅਤੇ ਪ੍ਰਕਾਸ਼ਣ ਵਾਲਾ ਜਗਤ ਨਾਥ ਕਰਤਾਰ. "ਕੋਊ ਹਰਿ ਸਮਾਨਿ ਨਹੀ ਰਾਜਾ." (ਬਿਲਾ ਕਬੀਰ) "ਰਾਜਾ ਰਾਮੁ ਮਉਲਿਆ ਅਨਤਭਾਇ। ਜਹ ਦੇਖਉ ਤਹ ਰਹਿਆ ਸਮਾਇ." (ਬਸੰ ਕਬੀਰ) "ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜਾ, ਐਸੋ ਰਾਜਾ ਛੋਡਿ ਔਰ ਦੂਜਾ ਕੌਨ ਧ੍ਯਾਇਯੇ?" (ਗ੍ਯਾਨ) ੪. ਕ੍ਸ਼੍ਤ੍ਰਿਯ. ਛਤ੍ਰੀ। ੫. ਭਾਵ- ਮਨ. "ਰਾਜਾ ਬਾਲਕ ਨਗਰੀ ਕਾਚੀ." (ਬਸੰ ਮਃ ੧) ਕੱਚੀ ਨਗਰੀ (ਵਿਨਾਸ਼ ਹੋਣ ਵਾਲੀ) ਦੇਹ ਹੈ। ੬. ਚੰਦ੍ਰਮਾ। ੭. ਨਾਪਿਤ (ਨਾਈ) ਨੂੰ ਭੀ ਪ੍ਰਸੰਨ ਕਰਨ ਲਈ ਲੋਕ ਰਾਜਾ ਆਖਦੇ ਹਨ। ੮. ਵਿ- ਰਾਜ੍ਯ ਦਾ. "ਨਾਮੁ ਧਨੁ, ਨਾਮੁ ਸੁਖ ਰਾਜਾ, ਨਾਮੁ ਕੁਟੰਬ, ਸਹਾਈ." (ਗੂਜ ਮਃ ੫)...
ਵਿ- ਸਰਵ ਹੀ. ਸਾਰੀ. ਤਮਾਮ. "ਜਾਣਹਿ ਬਿਰਥਾ ਸਭਾ ਮਨ ਕੀ." (ਆਸਾ ਮਃ ੫) "ਆਪਿ ਤਰਿਆ ਸਭਾ ਸ੍ਰਿਸਟਿ ਛਡਾਵੈ." (ਵਾਰ ਰਾਮ ੨. ਮਃ ੫) ੨. ਸੰ. ਸੰਗ੍ਯਾ- ਜੋ ਸ (ਸਾਥ) ਭਾ (ਪ੍ਰਕਾਸ਼ੇ). ਮਜਲਿਸ. ਮੰਡਲੀ. ੩. ਸਭਾ ਦਾ ਅਸਥਾਨ. ਦਰਬਾਰ ਦਾ ਘਰ. "ਗੁਰਸਭਾ ਏਵ ਨ ਪਾਈਐ." (ਵਾਰ ਸ੍ਰੀ ਮਃ ੩) ੪. ਰਾਜਾ ਦਾ ਦਰਬਾਰੀ ਕਮਰਾ....
ਵਿ- ਵਿਦ੍ਯਾ (ਇ਼ਲਮ) ਵਾਲਾ. ਪੰਡਿਤ. ਆ਼ਲਿਮ। ੨. ਸੰਗ੍ਯਾ- ਪੰਜਾਬੀ ਦਾ ਇੱਕ ਇਮਤਹ਼ਾਨ....
ਸੰ. रूप्. ਧਾ- ਆਕਾਰ ਬਣਾਉਣਾ, ਰਚਨਾ ਕਰਨਾ, ਸਮਝਾਕੇ ਕਹਿਣਾ ਬਹਸ ਕਰਨਾ। ੨. ਸੰਗ੍ਯਾ- ਨੇਤ੍ਰ ਕਰਕੇ ਗ੍ਰਹਣ ਕਰਨ ਯੋਗ੍ਯ ਗੁਣ. ਪੁਰਾਣੇ ਕਵੀਆਂ ਨੇ ਸੱਤ ਰੂਪ ਮੰਨੇ ਹਨ- ਚਿੱਟਾ, ਨੀਲਾ, ਪੀਲਾ ਲਾਲ, ਹਰਾ, ਭੂਰਾ ਅਤੇ ਚਿਤਕਬਰਾ। ੩. ਸ਼ਕਲ. ਸੂਰਤ। ੪. ਖੂਬਸੂਰਤੀ. "ਰੂਪਹੀਨ ਬੁਧਿ ਬਲਹੀਨੀ." (ਗਉ ਮਃ ੫) ੫. ਵੇਸ. ਲਿਬਾਸ. "ਆਗੈ ਜਾਤਿ ਰੂਪ ਨ ਜਾਇ." (ਆਸਾ ਮਃ ੩) ੬. ਸੁਭਾਉ। ੭. ਸ਼ਬਦ। ੮. ਦ੍ਰਿਸ਼੍ਯ ਕਾਵ੍ਯ. ਨਾਟਕ। ੯. ਵਿ- ਮਯ. ਅਭਿੰਨ. ਇਹ ਦੂਜੇ ਸ਼ਬਦ ਦੇ ਅੰਤ ਆਕੇ ਅਭੇਦਤਾ ਦਾ ਬੋਧ ਕਰਾਉਂਦਾ ਹੈ, ਜਿਵੇਂ- ਅਨਦਰੂਪ ਪ੍ਰਗਟਿਓ ਸਭ ਥਾਨਿ." (ਰਾਮ ਮਃ ੫) ਆਨੰਦ ਜਿਸ ਤੋਂ ਭਿੰਨ ਨਹੀਂ ਹੈ....
ਦੇਵਤਿਆਂ ਦਾ ਵੈਦ੍ਯ, ਜੋ ਪੁਰਾਣਾਂ ਅਨੁਸਾਰ ਸਮੁੰਦਰ ਰਿੜਕਣ ਸਮੇਂ ਕ੍ਸ਼ੀਰਸਮੁਦ੍ਰ ਵਿੱਚੋਂ ਨਿਕਲਿਆ, ਜਿਸ ਦੀ ਚੌਦਾਂ ਰਤਨਾਂ ਵਿੱਚ ਗਿਣਤੀ ਹੈ. ਆਯੁਰਵੇਦ ਦਾ ਪ੍ਰਚਾਰਕ ਇਹ ਭਾਰੀ ਵੈਦ੍ਯ ਹੋਇਆ ਹੈ. ਹਰਿਵੰਸ ਅਨੁਸਾਰ ਇਹ ਕਾਸ਼ੀ ਦੇ ਰਾਜਾ ਧਨ੍ਵ ਦਾ ਪੁਤ੍ਰ ਸੀ ਅਤੇ ਭਰਦ੍ਵਾਜ ਤੋਂ ਆਯੁਰਵੇਦ ਪੜ੍ਹਕੇ ਜਗਤ ਪ੍ਰਸਿੱਧ ਵੈਦ੍ਯ ਹੋਇਆ. ਭਾਵਪ੍ਰਕਾਸ਼ ਦੇ ਲੇਖ ਅਨੁਸਾਰ ਇੰਦ੍ਰ ਨੇ ਇਸ ਨੂੰ ਆਯੁਰਵੇਦ ਪੜ੍ਹਾਕੇ ਜਗਤ ਦੇ ਹਿਤ ਲਈ ਪ੍ਰਿਥਿਵੀ ਤੇ ਭੇਜਿਆ ਸੀ। ੨. ਵਿਕ੍ਰਮਾਦਿਤ੍ਯ ਰਾਜਾ ਦੀ ਸਭਾ ਦਾ ਇੱਕ ਵੈਦ੍ਯ। ੩. ਸੂਰਜ....
ਸੰਸਕ੍ਰਿਤ ਦਾ ਮਹਾਨ ਕਵਿ, ਜੋ ਬੰਗਾਲ ਅਹਾਤੇ ਦੇ ਮੁਰਸ਼ਿਦਾਬਾਦ ਜਿਲੇ ਵਿੱਚ ਸਿੰਗੀਗੋਡਾ ਪੰਚਥੂਪੀ ਦੇ ਮਕਾਮ ਪੈਦਾ ਹੋਇਆ. ਇਸ ਦੇ ਸਮੇਂ ਦਾ ਨਿਰਣਾ ਔਖਾ ਪ੍ਰਤੀਤ ਹੁੰਦਾ ਹੈ. ਅਨੇਕ ਵਿਦ੍ਵਾਨਾਂ ਨੇ ਕਾਲਿਦਾਸ ਨੂੰ ਈਸਵੀ ਪੰਜਵੀਂ ਸਦੀ ਵਿੱਚ ਅਤੇ ਕਈਆਂ ਨੇ ਇਸ ਤੋਂ ਭੀ ਪਹਿਲਾਂ ਹੋਣਾ ਦੱਸਿਆ ਹੈ. ਕਾਲਿਦਾਸ ਦੀ ਕਵਿਤਾ ਵਡੀ ਮਨੋਹਰ ਹੈ. ਇਸ ਨੂੰ ਭਾਰਤ ਦਾ ਕਵਿਰਾਜ ਕਹਿਣਾ ਅਤ੍ਯੁਕ੍ਤਿ ਨਹੀਂ ਹੈ. ਇਸ ਕਵਿਰਾਜ ਦੇ ਬਣਾਏ ਗ੍ਰੰਥ- ਸ਼ਕੁੰਤਲਾਨਾਟਕ, ਕੁਮਾਰ ਸੰਭਵ, ਨਲੋਦਯ, ਮਾਲਵਿਕਾਗਨੀਮਿਤ੍ਰ, ਰਘੁਵੰਸ਼, ਮੇਘਦੂਤ, ਵਿਕ੍ਰਮੋਰ੍ਵਸ਼ੀਯ ਆਦਿਕ ਜਿਨ੍ਹਾਂ ਨੇ ਪੜ੍ਹੇ ਹਨ ਉਹੀ ਇਸ ਦੀ ਚਮਤਕਾਰੀ ਬੁੱਧਿ ਦਾ ਅਨੁਭਵ ਕਰ ਸਕਦੇ ਹਨ. ਦਸਮਗ੍ਰੰਥ ਵਿੱਚ ਕਾਲਿਦਾਸ ਨੂੰ ਬ੍ਰਹਮਾ ਦਾ ਅਵਤਾਰ ਲਿਖਿਆ ਹੈ- "ਇਹ ਬ੍ਰਹਮ ਵੇਦਨਿਧਾਨ। ਦਸਅਸ੍ਟ ਸਾਸਤ੍ਰ ਪ੍ਰਮਾਨ। ਕਰ ਕਾਲਿਦਾਸਵਤਾਰ। ਰਘੁਕਾਵ੍ਯ ਕੀਨ ਸੁਧਾਰ।" (ਬ੍ਰਹਮਾਵ) ੨. ਇਸ ਨਾਉਂ ਦੇ ਹੋਰ ਭੀ ਕਈ ਸੰਸਕ੍ਰਿਤ ਦੇ ਕਵੀ ਹੋਏ ਹਨ....