nasīhataनसीहत
ਅ਼. [نصیحت] ਨਸੀਹ਼ਤ. ਸੰਗ੍ਯਾ- ਖ਼ੈਰਖ੍ਵਾਹੀ. ਸ਼ੁਭਚਿੰਤਨ। ੨. ਹਿਤ ਦੀ ਗੱਲ. ਉਪਦੇਸ਼. ਸਿਖ੍ਯਾ.
अ़. [نصیحت] नसीह़त. संग्या- ख़ैरख्वाही. शुभचिंतन। २. हित दी गॱल. उपदेश.सिख्या.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਸ਼ੁਭ (ਭਲਾ) ਚਿਤਵਨਾ. ਭਲਾ ਚਾਹੁਣਾ. ਖ਼ੈਰਖ਼੍ਵਾਹੀ। ੨. ਨੇਕ ਖ਼ਿਆਲ. "ਸੁਭਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ." (ਆਸਾ ਛੰਤ ਮਃ ੫)...
ਸੰ. ਵਿ- ਹਿਤਕਾਰੀ. ਭਲਾ ਚਾਹੁਣ ਵਾਲਾ। ੨. ਪਥ੍ਯ. "ਬ੍ਰਿਥਾਵੰਤ ਔਖਦ ਹਿਤਾਇ." (ਭਾਗੁ) ੩. ਸੰਗ੍ਯਾ- ਭਲਾਈ। ੪. ਪਿਆਰ. "ਹਿਤ ਕਰਿ ਨਾਮੁ ਦ੍ਰਿੜੈ ਦਇਆਲਾ." (ਬਾਵਨ)...
ਸੰ. गल्ल ਸੰਗ੍ਯਾ- ਕਪੋਲ. ਰੁਖ਼ਸਾਰ. ਗੰਡ। ੨. ਗਲ੍ਯ. ਗਲ (ਕੰਠ) ਨਾਲ ਹੈ ਜਿਸ ਦਾ ਸੰਬੰਧ, ਬਾਤ. ਗੁਫ਼ਤਗੂ। ੩. ਸੰ. गल्ह् ਧਾ ਦੋਸ ਦੇਣਾ. ਨਿੰਦਾ ਕਰਨਾ....
ਸੰ. उपदेश. (ਉਪ- ਦਿਸ਼) ਸੰਗ੍ਯਾ- ਸਿਖ੍ਯਾ. ਨਸੀਹਤ. "ਆਪ ਕਮਾਉ ਅਵਰਾ ਉਪਦੇਸ." (ਗਉ ਮਃ ੫) ੨. ਹਿਤ ਦੀ ਬਾਤ। ੩. ਗੁਰੁਦੀਖ੍ਯਾ (ਦੀਕਾ). ੪. ਦੇਸ਼ਾਂਤਰਗਤ ਦੇਸ਼, ਜੈਸੇ ਭਾਰਤਖੰਡ ਵਿੱਚ ਪੰਜਾਬ ਆਦਿਕ. "ਮੇਰ ਕੇਤੇ, ਕੇਤੇ ਧੂ, ਉਪਦੇਸ." (ਜਪੁ)...
ਦੇਖੋ, ਸਿਕ੍ਸ਼ਾ. "ਸਿਖ੍ਯਾ ਸੰਤ ਨਾਮੁ ਭਜੁ ਨਾਨਕ." (ਸਵੈਯੇ ਮਃ ੫. ਕੇ)...